ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ
ਚੰਡੀਗੜ੍ਹ/ਐਸ ਏ ਐਸ ਨਗਰ, 9 ਜੁਲਾਈ:ਸੂਬੇ ਨੂੰ ਤਕਨੀਕ ਦੇ ਨਵੇਂ ਯੁੱਗ ਵਜੋਂ ਸਥਾਪਤ ਕਰਨ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੋ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਇਸ ਲੜੀ ਤਹਿਤ ਪਹਿਲਾ ਵੱਡਾ ਉਪਰਾਲਾ ‘ਪੰਜਾਬ ਨਿਵੇਸ਼ਕ ਸਰਕਲ’ ਹੈ, ਜੋ ਉੱਚ-ਸੰਭਾਵੀ ਸਟਾਰਟਅੱਪਾਂ ਨੂੰ ਉੱਦਮ ਪੂੰਜੀਪਤੀਆਂ, ਵੱਡੇ ਉਦਯੋਗ ਆਗੂਆਂ ਅਤੇ ਈਕੋਸਿਸਟਮ ਸਮਰਥਕਾਂ ਨਾਲ ਜੋੜਨ ਲਈ ਇੱਕ ਸਮਰਪਿਤ ਮੰਚ ਪ੍ਰਦਾਨ ਕਰਦਾ ਹੈ ਅਤੇ ਦੂਜੀ ਅਹਿਮ ਪੇਸ਼ਕਦਮੀ ਹੈ ‘ਸਟਾਰਟਅੱਪ ਪੰਜਾਬ ਹੱਬ - ਨਿਊਰੋਨ 2.0’, ਜੋ ਡੂੰਘੀ-ਤਕਨੀਕੀ ਇਨਕਿਊਬੇਸ਼ਨ ਅਤੇ ਉੱਨਤ ਹੁਨਰ ਨੂੰ ਉਤਸ਼ਾਹਿਤ ਕਰਨ ਤੇ ਕੇਂਦਰਿਤ ਹੈ। ਇਨ੍ਹਾਂ ਦੋਵਾਂ ਪਹਿਲਕਦਮੀਆਂ ਦਾ ਉਦੇਸ਼ ਨਵੀਨਤਾ-ਸੰਚਾਲਿਤ ਉੱਦਮਾਂ ਲਈ ਪੰਜਾਬ ਨੂੰ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨਾਂ ਵਜੋਂ ਸਥਾਪਿਤ ਕਰਨਾ ਹੈ।
ਸਟਾਰਟਅੱਪ ਪੰਜਾਬ ਵੱਲੋਂ ਮੋਹਾਲੀ ਵਿਖੇ ਇੰਸਟੀਚਿਊਟ ਆਫ਼ ਨੈਨੋ ਸਾਇੰਸ ਐਂਡ ਟੈਕਨਾਲੋਜੀ ਵਿਖੇ ਕਰਵਾਏ ਉਦਘਾਟਨੀ ਸਮਾਗਮ ਵਿੱਚ ਸੂਚਨਾ ਤਕਨਾਲੋਜੀ, ਸਿਹਤ ਸੰਭਾਲ, ਖੇਤੀਬਾੜੀ, ਨਿਰਮਾਣ ਅਤੇ ਡੂੰਘੀ ...








