ਕੱਲ੍ਹ ਫੇਰ ਪੈਣਗੀਆਂ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਵੋਟਾਂ
ਚੰਡੀਗੜ੍ਹ, 4 ਜੁਲਾਈ: ਜੁਲਾਈ ਨੂੰ 4 ਥਾਵਾਂ 'ਤੇ ਵੋਟਾਂ ਪੈਣਗੀਆਂ। ਦਰਅਸਲ ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਸੀ। ਕਮਿਸ਼ਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਗੁਰੂਹਰਸਹਾਏ, ਜਲਾਲਾਬਾਦ ਅਤੇ ਨਗਰ ਪੰਚਾਇਤ ਮਮਦੋਟ ਦੀ ਚੋਣ ਲਈ ਭਲਕੇ 5 ਜੁਲਾਈ ਨੂੰ ਵੋਟਾਂ ਪੈਣਗੀਆਂ।
ਸਥਾਨਕ ਸਰਕਾਰਾਂ ਵਿਭਾਗ ਨਾਲ ਸਬੰਧਤ ਚੋਣਾਂ ਲਈ ਵੋਟਿੰਗ 5 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ, ਜਦਕਿ ਨਤੀਜੇ ਉਸੇ ਦਿਨ ਸ਼ਾਮ ਨੂੰ ਐਲਾਨੇ ਜਾਣਗੇ। ਇਹ ਚੋਣਾਂ ਈ. ਵੀ. ਐੱਮ. ਮਸ਼ੀਨਾਂ ਰਾਹੀਂ ਕਰਵਾਈਆਂ ਜਾਣਗੀਆਂ। ਕਮਿਸ਼ਨ ਵੱਲੋਂ ਚੋਣਾਂ ਨੂੰ ਪੂਰੀ ਤਰ੍ਹਾਂ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਹੁਸ਼ਿਆਰਪੁਰ (ਘੁੰਮਣ)- 5 ਜੁਲਾਈ ਨੂੰ ਹੋਣ ਵਾਲੀਆਂ ਨਗਰ ਨਿਗਮ ਹੁਸ਼ਿਆਰਪੁਰ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਆਬਜ਼ਰਵਰ ਅਤੇ ਐੱਮ. ਡੀ. ਸ਼ੂਗਰਫੈੱਡ ਸੇਨੂ ਦੁ...








