Sunday, September 20
Shadow

Breaking News

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

Breaking News
ਚੰਡੀਗੜ੍ਹ; 1 ਜੁਲਾਈ 2026: ਜਦੋਂ ਮਲੇਰਕੋਟਲਾ ਦੇ ਰਹਿਣ ਵਾਲੇ ਸ਼ੇਖ ਜ਼ੀਸ਼ਾਨ ਕੁਰੈਸ਼ੀ ਨੂੰ ਦਿਲ ਦੀ ਗੰਭੀਰ ਸਮੱਸਿਆ ਹੋਈ ਤਾਂ ਉਨ੍ਹਾਂ ਨੂੰ ਤੁਰੰਤ ਇਲਾਜ ਦੀ ਲੋੜ ਪਈ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਪਰਕਿਊਟੇਨਿਅਸ ਟ੍ਰਾਂਸਲਿਊਮਿਨਲ ਕੋਰੋਨਰੀ ਐਂਜਿਓਪਲਾਸਟੀ (ਪੀਟੀਸੀਏ), ਜਿਸਨੂੰ ਆਮ ਤੌਰ ’ਤੇ ਐਂਜਿਓਪਲਾਸਟੀ ਕਿਹਾ ਜਾਂਦਾ ਹੈ, ਦੇ ਨਾਲ ਡਾਇਗਨੋਸਟਿਕ ਐਂਜਿਓਗ੍ਰਾਮ ਕੀਤਾ। ਪੀਟੀਸੀਏ ਇੱਕ ਜੀਵਨ ਬਚਾਉਣ ਵਾਲੀ ਪ੍ਰਕਿਰਿਆ ਹੈ, ਜਿਸ ਰਾਹੀਂ ਦਿਲ ਦੀਆਂ ਧਮਨੀਆਂ ਵਿੱਚ ਆਈ ਰੁਕਾਵਟ ਨੂੰ ਦੂਰ ਕਰਕੇ ਖੂਨ ਦਾ ਪ੍ਰਵਾਹ ਮੁੜ ਬਹਾਲ ਕੀਤਾ ਜਾਂਦਾ ਹੈ। ਡਾਕਟਰਾਂ ਦੇ ਅਨੁਸਾਰ ਹਾਰਟ ਅਟੈਕ ਦੌਰਾਨ ਹਰ ਮਿੰਟ ਬਹੁਤ ਮਹੱਤਵਪੂਰਨ ਹੁੰਦਾ ਹੈ, ਕਿਉਂਕਿ ਇਲਾਜ ਵਿੱਚ ਦੇਰੀ ਨਾਲ ਦਿਲ ਨੂੰ ਸਥਾਈ ਨੁਕਸਾਨ ਪਹੁੰਚ ਸਕਦਾ ਹੈ ਅਤੇ ਮੌਤ ਦਾ ਖ਼ਤਰਾ ਵੱਧ ਜਾਂਦਾ ਹੈ। ਪਰ ਕਈ ਪਰਿਵਾਰਾਂ ਲਈ ਐਮਰਜੈਂਸੀ ਇਲਾਜ ਲਈ ਤੁਰੰਤ ਪੈਸਿਆਂ ਦਾ ਪ੍ਰਬੰਧ ਕਰਨਾ ਮੁਸ਼ਕਲ ਹੁੰਦਾ ਹੈ, ਜਿਸ ਕਾਰਨ ਇਲਾਜ ਵਿੱਚ ਕਾਫ਼ੀ ਦੇਰੀ ਹੋ ਜਾਂਦੀ ਹੈ। ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਇਸ ਆਰਥ...
ਕਰਦਾਤਾਵਾਂ ਦੇ ਭਰੋਸੇ ਅਤੇ ਤਕਨਾਲੋਜੀ-ਆਧਾਰਿਤ ਪ੍ਰਸ਼ਾਸਨ ਨੂੰ ਦਰਸਾਉਂਦਾ ਹੈ ਜੀ.ਐਸ.ਟੀ. ਪ੍ਰਾਪਤੀ ਵਿੱਚ ਪੰਜਾਬ ਵੱਲੋਂ ਦਰਜ਼ 24.45% ਦਾ ਸ਼ਾਨਦਾਰ ਵਾਧਾ: ਹਰਪਾਲ ਸਿੰਘ ਚੀਮਾ

ਕਰਦਾਤਾਵਾਂ ਦੇ ਭਰੋਸੇ ਅਤੇ ਤਕਨਾਲੋਜੀ-ਆਧਾਰਿਤ ਪ੍ਰਸ਼ਾਸਨ ਨੂੰ ਦਰਸਾਉਂਦਾ ਹੈ ਜੀ.ਐਸ.ਟੀ. ਪ੍ਰਾਪਤੀ ਵਿੱਚ ਪੰਜਾਬ ਵੱਲੋਂ ਦਰਜ਼ 24.45% ਦਾ ਸ਼ਾਨਦਾਰ ਵਾਧਾ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ; 1 ਜੁਲਾਈ 2026 ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਦੱਸਿਆ ਕਿ ਸੂਬੇ ਨੇ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਲਈ ਜੀ.ਐਸ.ਟੀ. (ਵਸਤੂ ਅਤੇ ਸੇਵਾ ਕਰ) ਦੀ ਉਗਰਾਹੀ ਵਿੱਚ 24.45% ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਇਸ ਦੇ ਨਾਲ ਹੀ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਜੀ.ਐਸ.ਟੀ. ਰਿਫੰਡ ਦੇ ਰੂਪ ਵਿੱਚ ਰਣਨੀਤਕ ਤੌਰ 'ਤੇ 1,270 ਕਰੋੜ ਰੁਪਏ ਜਾਰੀ ਕੀਤੇ ਗਏ, ਜੋ ਕਿ ਕਰਦਾਤਾਵਾਂ ਦੇ ਭਰੋਸੇ ਅਤੇ ਇੱਕ ਮਜ਼ਬੂਤ, ਤਕਨਾਲੋਜੀ-ਆਧਾਰਿਤ ਪ੍ਰਸ਼ਾਸਨ 'ਤੇ ਟਿਕੀ ਇੱਕ ਵਧਦੀ-ਫੁੱਲਦੀ ਆਰਥਿਕਤਾ ਨੂੰ ਦਰਸਾਉਂਦਾ ਹੈ। ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਦੇ ਬਿਹਤਰੀਨ ਪ੍ਰਦਰਸ਼ਨ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਕੁੱਲ ਜੀ.ਐਸ.ਟੀ. ਉਗਰਾਹੀ ਵਧ ਕੇ 7,833.45 ਕਰੋੜ ਰੁਪਏ ਹੋ ਗਈ ਹੈ, ਜਿਸ ਨੂੰ 9% ਦੀ ਬੇਮਿਸਾਲ ਐਸ.ਜੀ.ਐਸ.ਟੀ. ਨਕਦ ਵਿਕਾਸ ਦਰ ਦਾ ਸਮਰਥਨ ਹਾਸਲ ਹੈ, ਜੋ ਕਿ 3% ਦੀ ਰਾਸ਼ਟਰੀ ਔਸਤ ਨਾਲੋਂ ਤਿੰਨ ਗੁਣਾ ਹੈ। ਇਸ ਦੇ ਨਾਲ ਹੀ ਸੂਬੇ ਦੇ ਮਾਲੀਏ ਦੀ ਪੂਰੀ ਸੁਰੱਖਿਆ ਲ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਆਰ.-2026’ ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਆਰ.-2026’ ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ

Breaking News
ਸੰਗਰੂਰ, 1 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਤਹਿਤ ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ (ਐਨਿਊਮਰੇਸ਼ਨ ਫਾਰਮ) ਭਰਨ ਦਾ ਸੱਦਾ ਦਿੱਤਾ। ਆਪਣੀ ਵੋਟ ਦੀ ਤਸਦੀਕ ਲਈ ਗਣਨਾ ਫਾਰਮ ਭਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਲਗਭਗ 90 ਫੀਸਦ ਵੋਟਰ ਸੂਚੀ ਦੀ ਮੈਪਿੰਗ ਦਾ ਅੰਕੜਾ ਪਹਿਲਾਂ ਹੀ ਹਾਸਲ ਕਰ ਲਿਆ ਹੈ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਇਸ ਸੁਧਾਰ ਪ੍ਰਕਿਰਿਆ ਦੌਰਾਨ ਕਿਸੇ ਦੀ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦੇਵੇਗੀ।ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.)-2026 ਦੇ ਤਹਿਤ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼) 25 ਜੂਨ ਤੋਂ 24 ਜੁਲਾਈ ਤੱਕ ਘਰ-ਘਰ ਜਾ ਕੇ ਵੋਟਰ ਸੂਚੀਆਂ ਦੀ ਤਸਦੀਕ ਅਤੇ ਸੁਧਾਈ ਕਰ ਰਹੇ ਹਨ। ਇਹ ਬਹੁਤ ਹੀ ਮਾਣ ਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਸੂਬੇ ਵਿੱਚ ਲਗਭਗ 90 ਫੀਸਦ ਵੋਟਰਾਂ ਦੀ ਮੈਪਿੰਗ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਬਾਕੀ ਰਹਿੰਦਾ ਕੰਮ ਵੀ ਜੰਗੀ ਪੱਧਰ 'ਤੇ...
ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

Breaking News
ਧੂਰੀ (ਸੰਗਰੂਰ), 1 ਜੁਲਾਈ-        ਪੰਜਾਬ ਭਰ ਦੀਆਂ ਲੱਖਾਂ ਔਰਤਾਂ ਦੀ ਉਡੀਕ ਅੱਜ ਉਸ ਵੇਲੇ ਖ਼ਤਮ ਹੋ ਗਈ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਤੀ ਆਪਣੀ ਆਖ਼ਰੀ ਚੋਣ ਗਾਰੰਟੀ ਨੂੰ ਪੂਰਾ ਕਰਦਿਆਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ` ਦੀ ਸ਼ੁਰੂਆਤ ਕੀਤੀ। ਧੂਰੀ ਵਿਖੇ ਵਿਸ਼ੇਸ਼ ਵੈੱਬ ਪੋਰਟਲ ਰਾਹੀਂ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਸਿੱਧੀ ਟ੍ਰਾਂਸਫਰ ਕਰਨ ਦਾ ਐਲਾਨ ਕੀਤਾ, ਜਿਸ ਤਹਿਤ ਹਰੇਕ ਔਰਤ ਨੂੰ 3,000 ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 4,500 ਮਿਲੇ ਹਨ। ਸਮਾਗਮ ਦੌਰਾਨ ਹੀ ਲਾਭਪਾਤਰੀਆਂ ਨੂੰ ਭੁਗਤਾਨ ਸ਼ੁਰੂ ਹੋ ਗਿਆ ਅਤੇ ਔਰਤਾਂ ਨੂੰ ਉਨ੍ਹਾਂ ਦੇ ਮੋਬਾਈਲ ਫੋਨਾਂ `ਤੇ ਐਸ.ਐਮ.ਐਸ. ਰਾਹੀਂ ਪੈਸੇ ਖ਼ਾਤੇ ਵਿੱਚ ਆਉਣ ਦਾ ਸੰਦੇਸ਼ ਮਿਲਿਆ। ਇਸ ਪ੍ਰੋਗਰਾਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

Breaking News
ਧੂਰੀ (ਸੰਗਰੂਰ), 30 ਜੂਨ- ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਰੋਡ ਓਵਰ ਬ੍ਰਿਜ ਦਾ ਨੀਂਹ ਪੱਥਰ ਰੱਖਿਆ, ਜੋ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਸਥਾਈ ਤੌਰ 'ਤੇ ਖ਼ਤਮ ਕਰੇਗਾ, ਖੇਤਰੀ ਸੰਪਰਕ ਨੂੰ ਮਜ਼ਬੂਤ ਕਰੇਗਾ ਅਤੇ ਇਲਾਕੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਰਫ਼ਤਾਰ ਦੇਵੇਗਾ। ਆਪਣੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪਹਿਲੀ ਜੁਲਾਈ ਤੋਂ ਧੂਰੀ ਤੋਂ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ਵਿੱਚ ਬਿਜਲੀ ਦੀ ਸਿਖਰ ਮੰਗ ਦੇ ਸਫ਼ਲ ਪ੍ਰਬੰਧਨ ਦਾ ਜਾਇਜ਼ਾ ਲਿਆ, ਧੂਰੀ ਅਤੇ ਸੰਗਰੂਰ ਵਿੱਚ ਕੀਤੇ ਗਏ ਪ੍ਰਮੁੱਖ ਵਿਕਾਸ ਕਾਰਜਾਂ ਦਾ ਜ਼ਿਕਰ ਕੀਤਾ ਅਤੇ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਲਈ ਸਰਵਉੱਚ ਹਨ। ਨੀਂਹ ਪੱਥਰ ਰੱਖਣ ਦੀ ਰਸਮ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਧੂਰੀ ਸਬ-...
ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

Breaking News
ਚੰਡੀਗੜ੍ਹ, 30 ਜੂਨ 2026: ਪੰਜਾਬ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਅੱਖਾਂ ਦੀਆਂ ਗੁਣਵੱਤਾਪੂਰਨ ਸਿਹਤ ਸੇਵਾਵਾਂ ਦਾ ਦਾਇਰਾ ਲਗਾਤਾਰ ਵਧਾ ਰਹੀ ਹੈ। ਇਸ ਯੋਜਨਾ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਦੀ ਸਹੂਲਤ ਮਿਲ ਰਹੀ ਹੈ। ਇਸ ਨਾਲ ਇਲਾਜ ਵਿੱਚ ਹੋਣ ਵਾਲੀ ਦੇਰੀ ਘਟੀ ਹੈ, ਮਾਹਿਰ ਨੇਤਰ ਚਿਕਿਤਸਾ ਤੱਕ ਲੋਕਾਂ ਦੀ ਪਹੁੰਚ ਵਧੀ ਹੈ ਅਤੇ ਖਾਸ ਕਰਕੇ ਬਜ਼ੁਰਗ ਮਰੀਜ਼ਾਂ ਉੱਤੇ ਪੈਣ ਵਾਲਾ ਆਰਥਿਕ ਬੋਝ ਘਟਿਆ ਹੈ। ਯੋਜਨਾ ਦੇ ਅੰਕੜਿਆਂ ਅਨੁਸਾਰ ਹੁਣ ਤੱਕ 3,524 ਮਰੀਜ਼ਾਂ ਦੀਆਂ ਕਰੀਬ 1,98,68,890 ਰੁਪਏ ਦੀ ਲਾਗਤ ਨਾਲ ਅੱਖਾਂ ਦੀਆਂ ਸਰਜਰੀਆਂ ਮੁਫ਼ਤ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿੱਚ ਸਭ ਤੋਂ ਵੱਧ ਗਿਣਤੀ ਮੋਤੀਆਬਿੰਦ ਦੇ ਆਪ੍ਰੇਸ਼ਨਾਂ ਦੀ ਰਹੀ, ਕਿਉਂਕਿ ਇਹ ਬਜ਼ੁਰਗਾਂ ਵਿੱਚ ਅੰਨ੍ਹੇਪਣ ਦਾ ਮੁੱਖ ਕਾਰਨ ਹੈ। ਸਭ ਤੋਂ ਵੱਧ 3,070 ਮਰੀਜ਼ਾਂ ਦੇ ਸਮਾਲ ਇੰਸੀਜ਼ਨ ਕੈਟਰੈਕਟ ਸਰਜਰੀ (ਐਸਆਈਸੀਐਸ) ਨਾਨ-ਫੋਲਡੇਬਲ ਇੰਟਰਾ-ਆਕੂਲਰ ਲੈਂਸ (ਆਈਓਐਲ) ਨਾਲ ਕੀਤੇ ਗਏ, ਜਿਨ੍ਹਾਂ ਦੀ ਕੁੱਲ ਲਾਗਤ 1,54,40,380 ਰੁਪਏ ਰ...
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Breaking News
ਸੰਗਰੂਰ; 30 ਜੂਨ-  ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਪੂਰਵਕ ਮਨਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 50 ਮੋਬਾਈਲ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਵੈਨਾਂ ਗੁਰੂ ਜੀ ਦੇ ਬਰਾਬਰੀ, ਸਮਾਜਿਕ ਨਿਆਂ, ਸ਼ਰਧਾ ਅਤੇ ਵਿਸ਼ਵਵਿਆਪੀ ਸਾਂਝੀਵਾਲਤਾ ਦੇ ਸਦੀਵੀ ਸੰਦੇਸ਼ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣਗੀਆਂ। ਇਸ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਗਈ ਮੁਹਿੰਮ ਤਹਿਤ ਐਲ.ਈ.ਡੀ. ਨਾਲ ਲੈਸ ਮੋਬਾਈਲ ਵੈਨਾਂ ਰਾਹੀਂ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਪਗ 13,000 ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਪਵਿੱਤਰ ਸਿੱਖਿਆਵਾਂ 'ਤੇ ਆਧਾਰਤ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਜਾਵੇਗੀ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ, ਖਾਸ ਕਰਕੇ ਨੌਜਵਾਨ ਪੀੜ੍ਹੀ, ਗੁਰੂ ਜੀ ਦੇ ਭੇਦਭਾਵ ਰਹਿਤ ਬਰਾਬਰੀ ਵਾਲੇ ਸਮਾਜ ਦੀ ਸੇਧ ਤੋਂ ਪ੍ਰੇਰਿਤ ਹੋ ਸਕੇ।ਇਹ ਪਹਿਲਕਦਮੀ ਭਗਵੰਤ ਮਾਨ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰ...
ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਸੰਗਰੂਰ, 30 ਜੂਨ: * ਪੰਜਾਬ ਨੂੰ ਭਾਰਤ ਦਾ ਖੇਡ ਧੁਰਾ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿਖੇ 9.50 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਓਲੰਪਿਕ ਪੱਧਰ ਦੇ ਸਵਿਮਿੰਗ ਪੂਲ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹਾ ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਵਜੋਂ ਉਭਰੇਗਾ। ਖੇਡਾਂ ਦੇ ਬੁਨਿਆਦੀ ਢਾਂਚੇ ਵਿੱਚ ਸਰਕਾਰ ਵੱਲੋਂ ਕੀਤੇ ਗਏ ਬੇਮਿਸਾਲ ਨਿਵੇਸ਼ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਹੇ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਪੰਜਾਬ ਦਾ ਖੇਡ ਬਜਟ 200 ਕਰੋੜ ਰੁਪਏ ਤੋਂ ਨਹੀਂ ਵਧਾਇਆ ਸੀ ਜਦਕਿ ਸਾਡੀ ਸਰਕਾਰ ਨੇ ਖੇਡ ਬਜਟ ਨੂੰ ਵਧਾ ਕੇ 1,790 ਕਰੋੜ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਨੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ ਦੀ ਮੇਜ਼ਬਾਨੀ ਹਾਸਲ ਕੀਤੀ ਹੈ ਅਤੇ ਸੂਬਾ ਹੁਣ ਅੰਤਰਰਾਸ਼ਟਰੀ ਪੱਧਰ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਕ੍ਰਿਕਟ ਅਤੇ ਹਾਕੀ ਪ੍ਰੀਮੀਅਰ ਲੀਗ ਸ਼ੁਰੂ ਕਰਨ ਲਈ ਵੀ ਤਿਆਰ ਹੈ।ਇਸ ਪ੍ਰੋਗਰਾਮ ਦੀ ਵੀਡੀਓ ‘ਐਕਸ’ 'ਤੇ ...
ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਮੋਗਾ; 29 ਜੂਨ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਉਨ੍ਹਾਂ ਦੀ ਸਰਕਾਰ ਇਸ ਸਾਲ ਦੇ ਅੰਤ ਤੱਕ 7,000 ਕਿਲੋਮੀਟਰ ਹੋਰ ਪਾਈਪਲਾਈਨਾਂ ਵਿਛਾਏਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਪਹਿਲਾਂ ਹੀ ਵਿਛਾਈਆਂ ਜਾ ਚੁੱਕੀਆਂ ਹਨ ਜੋ ਕੈਨੇਡਾ ਤੋਂ ਮੋਗਾ ਤੱਕ ਦੀ ਦੂਰੀ ਦੇ ਬਰਾਬਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਾਟਰ ਰੀਚਾਰਜ ਪੁਆਇੰਟ ਵੀ ਬਣਾ ਰਹੀ ਹੈ।ਮੋਗਾ ਦੇ ਭੱਲੂਰ ਵਿਖੇ ਇੱਕ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਲਗਭਗ 80 ਫੀਸਦ ਖੇਤੀਬਾੜੀ ਯੋਗ ਜ਼ਮੀਨ ਤੱਕ ਨਹਿਰੀ ਪਾਣੀ ਪਹੁੰਚਾਉਣਾ ਯਕੀਨੀ ਬਣਾਇਆ ਹੈ, ਜਦਕਿ ਪਿਛਲੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਅਣਗੌਲਿਆ ਕੀਤਾ ਸੀ।ਮੁੱਖ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਵੱਲੋਂ ਨਕਾਰੀਆਂ ਗਈਆਂ ਪਾਰਟੀਆਂ ਮੇਰੇ ਖ਼ਿਲਾਫ਼ ਇਸ ਲਈ ਇੱਕਜੁ...

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਗੁਰਦਾਸਪੁਰ; 29 ਜੂਨ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ ਹਲਕੇ ਨੂੰ ਸਬ-ਡਵੀਜ਼ਨ ਵਜੋਂ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਵੇਗੀ ਅਤੇ ਆਧੁਨਿਕ ਪ੍ਰਸ਼ਾਸਨਿਕ ਕੰਪਲੈਕਸ ਰਾਹੀਂ ਸਾਰੀਆਂ ਪ੍ਰਮੁੱਖ ਸਰਕਾਰੀ ਸੇਵਾਵਾਂ ਇੱਕੋ ਛੱਤ ਹੇਠ ਉਪਲਬਧ ਹੋਣਗੀਆਂ। ਕਾਦੀਆਂ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਅਕਾਲੀ ਲੀਡਰਸ਼ਿਪ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਵੋਟਾਂ ਹਾਸਲ ਕਰਨ ਲਈ ਲੋਕਾਂ ਨੂੰ ਡਰਾਇਆ-ਧਮਕਾਇਆ ਅਤੇ ਸਾਲਾਂਬੱਧੀ ਪੰਜਾਬ ਨੂੰ ਲੁੱਟਿਆ। ਪੰਜਾਬੀਆਂ ਨੂੰ “ਚੋਰਾਂ, ਲੁਟੇਰਿਆਂ ਅਤੇ ਠੱਗਾਂ” ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਲ 2027 ਦੀਆਂ ਚੋਣਾਂ ਵਿੱਚ ‘ਝਾੜੂ’ ਨੂੰ ਇੰਨੇ ਫੈਸਲਾਕੁੰਨ ਢੰਗ ਨਾਲ ਚਲਾਉਣ ਕਿ ਵਿਰੋਧੀ ਧਿਰ ਨੂੰ ਸੂਬੇ ਨੂੰ ਗੰਧਲਾ ਕਰਨ ਦਾ ਦੁਬਾਰਾ ਕੋਈ ਮੌਕਾ ਨਾ ਮਿਲੇ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਹ ਭਰੋਸਾ ਵੀ ਦਿੱਤਾ ਕਿ ਕੀੜੀ ਸ਼ੂਗਰ ਮਿੱਲ ਦੇ ਗੰਨੇ ਦ...