ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ
ਚੰਡੀਗੜ੍ਹ, 12 ਸਤੰਬਰ: ਉਨ੍ਹਾਂ ਦਿਨਾਂ, ਜਦੋਂ ਅਕਾਲੀ ਅਤੇ ਕਾਂਗਰਸੀ ਆਗੂ ਪੰਜਾਬ ਵਿਧਾਨ ਸਭਾ ਅੰਦਰ ਗੈਂਗਸਟਰਾਂ ਨੂੰ ਲੈ ਕੇ ਇੱਕ-ਦੂਜੇ 'ਤੇ ਦੋਸ਼-ਮੜ੍ਹਦੇ ਸਨ, ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਾਰਜਪ੍ਰਣਾਲੀ ਦੀ ਤੁਲਨਾ ਕਰਦਿਆਂ, ਜਿਸ ਤਹਿਤ ਹੁਣ ਇੱਕ ਲੋੜੀਂਦੇ ਗੈਂਗਸਟਰ ਨੂੰ ਯੂਰਪ ਤੋਂ ਵਾਪਸ ਲਿਆਂਦਾ ਗਿਆ ਹੈ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਕਿਹਾ ਕਿ ਯੂਰਪ ਤੋਂ ਕਿਸੇ ਗੈਂਗਸਟਰ ਦੀ ਇਹ ਪਹਿਲੀ ਹਵਾਲਗੀ ਮਾਨ ਸਰਕਾਰ ਦੇ ਗੈਂਗਸਟਰਵਾਦ ਵਿਰੁੱਧ ਸਖ਼ਤ ਸਟੈਂਡ ਦੀ ਗਵਾਹੀ ਭਰਦੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਗੈਂਗਸਟਰਵਾਦ ਨੂੰ ਇਸ ਹੱਦ ਤੱਕ ਪ੍ਰਫੁੱਲਤ ਹੋਣ ਦਿੱਤਾ ਕਿ 2021 ਦੇ ਬਜਟ ਸੈਸ਼ਨ ਦੌਰਾਨ ਆਗੂ ਖੁੱਲ੍ਹੇਆਮ ਇਸ ਗੱਲ 'ਤੇ ਬਹਿਸ ਕਰ ਰਹੇ ਸਨ ਕਿ ਜੱਗੂ ਭਗਵਾਨਪੁਰੀਆ "ਕਿਸਦਾ ਬੰਦਾ" ਹੈ, ਜਦਕਿ 'ਆਪ' ਸਰਕਾਰ ਨੇ ਸਰਹੱਦਾਂ ਪਾਰ ਜਾ ਕੇ ਅਜਿਹੇ ਭਗੌੜਿਆਂ ਦਾ ਪਿੱਛਾ ਕੀਤਾ ਹੈ ਅਤੇ ਇਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣਾ ਯਕੀਨੀ ਬਣਾਇਆ ਹੈ।
...








