Saturday, September 19
Shadow

Breaking News

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਦੋ ਹੈਂਡ ਗ੍ਰੇਨੇਡਾਂ ਸਮੇਤ ਕਾਬੂ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 9 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਸਰਹੱਦ ਪਾਰ ਦੇ ਸੰਚਾਲਕਾਂ ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰੇਨੇਡ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ ਵਾਸੀ ਪਿੰਡ ਚੂੰਘ, ਤਰਨ ਤਾਰਨ ਅਤੇ ਰਾਜਵਿੰਦਰ ਸਿੰਘ ਵਾਸੀ ਸੁਰਸਿੰਘ, ਤਰਨ ਤਾਰਨ ਵਜੋਂ ਹੋਈ ਹੈ। ਹੈਂਡ ਗ੍ਰੇਨੇਡ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸੇਡਾਨ ਹੁੰਡਈ ਵਰਨਾ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ 46 ਏਐਲ 7846 ਹੈ, ਵੀ ਜ਼ਬਤ ਕਰ ਲਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਉ...
ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

Breaking News
ਚੰਡੀਗੜ੍ਹ; 9 ਜੂਨ 2026:ਪੰਜਾਬ ਦੇ ਵਿੱਤ ਅਤੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਨਬੱਸ ਦੀਆਂ ਪੰਜ ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਕੋਚ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਜਲੰਧਰ ਤੇ ਲੁਧਿਆਣਾ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਚੱਲਣਗੀਆਂ। ਇਸ ਕਦਮ ਦਾ ਉਦੇਸ਼ ਅੰਤਰਰਾਸ਼ਟਰੀ ਯਾਤਰੀਆਂ, ਪ੍ਰਵਾਸੀ ਭਾਰਤੀਆਂ ਅਤੇ ਆਮ ਮੁਸਾਫ਼ਰਾਂ ਨੂੰ ਆਰਾਮਦਾਇਕ, ਸੁਰੱਖਿਅਤ ਅਤੇ ਕਿਫ਼ਾਇਤੀ ਸਫ਼ਰ ਸਹੂਲਤ ਪ੍ਰਦਾਨ ਕਰਨਾ ਹੈ, ਜਿਸ ਨਾਲ ਪੰਜਾਬ ਦੇ ਜਨਤਕ ਟ੍ਰਾਂਸਪੋਰਟ ਨੈੱਟਵਰਕ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਅਹਿਮ ਪਹਿਲਕਦਮੀ ਸੂਬੇ ਵਿੱਚੋਂ ਟ੍ਰਾਂਸਪੋਰਟ ਮਾਫੀਆ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਨਾਲ-ਨਾਲ ਅੰਤਰਰਾਸ਼ਟਰੀ ਯਾਤਰੀਆਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗੀ।" ਕੌਮਾਂਤਰੀ ਹਵਾਈ ਅੱਡੇ ਲਈ ਬੱਸ ਸੇਵਾ ਦੇ ਪਿੱਛੇ ਦੀ ਦੂਰਅੰਦੇਸ਼ੀ ਬਾਰੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

Breaking News
ਚੰਡੀਗੜ੍ਹ, 8 ਜੂਨ: ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ ਵਿਲੱਖਣ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ‘ਮਿਸ਼ਨ ਕਲੀਨ ਪੰਜਾਬ’ ਦੀ ਸ਼ੁਰੂਆਤ ਕੀਤੀ। ਤਕਨਾਲੋਜੀ-ਅਧਾਰਤ ਇਸ ਮੁਹਿੰਮ ਤਹਿਤ ਉੱਪਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਦੇ ਸਾਰੇ ਨਗਰ ਨਿਗਮ ਤੇ ਕੌਂਸਲ ਅਧਿਕਾਰੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਫ਼ੀਲਡ ਵਿੱਚ ਦਿਖਾਈ ਦੇਣਗੇ। ਇੱਥੇ ਵਿਭਾਗ ਦੇ ਮੁੱਖ ਦਫ਼ਤਰ ਵਿਖੇ ‘ਮਿਸ਼ਨ ਕਲੀਨ ਪੰਜਾਬ’ ਦਾ ਆਗਾਜ਼ ਕਰਦਿਆਂ ਸ. ਬੈਂਸ ਨੇ ਫੀਲਡ ਅਧਿਕਾਰੀਆਂ ਨਾਲ ਵੀਡੀਓ ਕਾਲ ਰਾਹੀਂ ਮੁਹਿੰਮ ਦੇ ਪਹਿਲੇ ਦਿਨ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਨਾਲ ਲੈਸ ਮੋਬਾਈਲ ਐਪਲੀਕੇਸ਼ਨ, ਅਚਨਚੇਤ ਚੈਕਿੰਗ ਅਤੇ ਸਫ਼ਾਈ ਬਾਰੇ ਹਫ਼ਤਾਵਾਰੀ ਪ੍ਰਗਤੀ ਰਿਪੋਰਟਾਂ ਰਾਹੀਂ ਸਫਲ ਬਣਾਇਆ ਜਾਵੇਗਾ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹਰੇਕ ਸ਼ਹਿਰੀ ਸਥਾਨਕ ਸੰਸਥਾ ਨੂੰ 10-ਕਿਲੋਮੀਟਰ ਦੇ ਜ਼ੋਨਾਂ ਵਿੱਚ ਵੰਡਿਆ ਜਾਵੇਗਾ ਅਤੇ ਹਰੇਕ ਜ਼ੋਨ ਦੀ ਅਗਵ...
ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਲਈ ਸਿਰਫ਼ ਯੋਗਤਾ ਹੀ ਇੱਕੋ-ਇੱਕ ਮਾਪਦੰਡ

Breaking News
ਚੰਡੀਗੜ੍ਹ; 8 ਜੂਨ 2026: ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 355 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਉਨ੍ਹਾਂ ਦੀ ਸਰਕਾਰ ਦੇ ਗਠਨ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਗਈਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 67,037 ਹੋ ਗਈ ਹੈ। ਇਸ ਪ੍ਰਾਪਤੀ ਨੂੰ ਪੰਜਾਬ ਵਿੱਚ ਨਵੀਂ ਭਰਤੀ ਵਿਵਸਥਾ ਦਾ ਪ੍ਰਤੱਖ ਪ੍ਰਮਾਣ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸਰਕਾਰੀ ਨੌਕਰੀਆਂ ਸਿਰਫ਼ ਯੋਗਤਾ, ਪਾਰਦਰਸ਼ਤਾ ਅਤੇ ਨਿਰਪੱਖ ਮੁਕਾਬਲੇ ਦੇ ਆਧਾਰ 'ਤੇ ਬਿਨਾਂ ਕਿਸੇ ਸਿਫਾਰਸ਼, ਰਾਜਨੀਤਿਕ ਪ੍ਰਭਾਵ ਜਾਂ ਭ੍ਰਿਸ਼ਟਾਚਾਰ ਦੇ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਨੀਟ ਵਰਗੀਆਂ ਪੇਪਰ ਲੀਕ ਦੀਆਂ ਘਟਨਾਵਾਂ ਨੇ ਦੇਸ਼ ਭਰ ਦੇ ਨੌਜਵਾਨਾਂ ਦੇ ਵਿਸ਼ਵਾਸ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ 2017 ਤੋਂ ਲੈ ਕੇ ਹੁਣ ਤੱਕ ਦੇਸ਼ ਭਰ ਵਿੱਚ 93 ਪੇਪਰ ਲੀਕ ਹੋਣ ਦੀਆਂ ਰਿਪੋਰਟਾਂ ਹਨ। ਉਨ੍ਹਾਂ ਕਿਹਾ ਕਿ ਇਸਦੇ ਉਲਟ ਪੰਜਾਬ ਵੱਲ ਝਾਤ ਮਾਰੀਏ ਤਾਂ ਸਾਲ 2022 ਤੋਂ ਇੱਕ ਵੀ ਪੇਪਰ ਲੀਕ ਹੋਣ ਦਾ ਮਾਮਲਾ ਸ...
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 33 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

Breaking News
*ਚੰਡੀਗੜ੍ਹ, 8 ਜੂਨ:* ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ 33 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਪਟਵਾਰੀਆਂ ਨੂੰ ਮੁਬਾਰਕਬਾਦ ਦਿੱਤੀ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਨੇਹਾ ਪਟਵਾਰੀਆਂ ਨਾਲ ਸਾਂਝਾ ਕਰਦਿਆਂ ਉਨ੍ਹਾਂ ਨੂੰ ਹਮੇਸ਼ਾ ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਭ੍ਰਿਸ਼ਟਾਚਾਰ ਵਿੱਚ ਗ਼ਲਤਾਨ ਰਹੀਆਂ ਹਨ ਪਰ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਸਖ਼ਤੀ ਨਾਲ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਨਵੇਂ ਪਟਵਾਰੀਆਂ ਦੇ ਮੋਢਿਆਂ 'ਤੇ ਬਹੁਤ ਵੱਡੀ ਜ਼ਿੰਮੇਵਾਰੀ ਹੈ ਅਤੇ ਉਹ ਇਸ ਜ਼ਿੰਮੇਵਾਰੀ ਨੂੰ ਦਿੜ੍ਹਤਾ ਨਾਲ ਨਿਭਾਉਣ ਅਤੇ ਲੋਕਾਂ ਦੇ ਕੰਮਾਂ ਨੂੰ ਤਰਜੀਹੀ ਆਧਾਰ 'ਤੇ ਕਰਨ। ਉਨ੍ਹਾਂ ਸੁਚੇਤ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਭ੍ਰਿਸ਼ਟ ਗਤੀਵਿਧੀਆਂ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ...
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ

Breaking News
ਅਮਰਗੜ੍ਹ/ਅਹਿਮਦਗੜ੍ਹ/ਮਾਲੇਰਕੋਟਲਾ, 8 ਜੂਨ:             ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ  ਬਰਿੰਦਰ ਕੁਮਾਰ ਗੋਇਲ ਨੇ ਅੱਜ ਅਮਰਗੜ੍ਹ ਵਿਧਾਨ ਸਭਾ ਹਲਕੇ ਦੇ ਪਿੰਡ ਮਾਣਕਮਾਜਰਾ ਅਤੇ ਦਹਿਲੀਜ਼ ਖ਼ੁਰਦ ਵਿਖੇ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੀ ਮੌਜੂਦ ਰਹੇ। ਇਸ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਨਾਲ ਇਲਾ...
ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਹੋਰ ਵਧਾ ਦਿੱਤਾ ਹੈ, ਕੇਂਦਰ ਨੂੰ ਤੁਰੰਤ ਇਹ ਵਾਧਾ ਵਾਪਸ ਲੈਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 7 ਜੂਨ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਏ ਤਾਜ਼ਾ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਤੇਲ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਿਹਾ ਵਾਧਾ ਦੇਸ਼ ਭਰ ਦੇ ਆਮ ਨਾਗਰਿਕਾਂ ਲਈ ਜ਼ਿੰਦਗੀ ਨੂੰ ਦਿਨ-ਬ-ਦਿਨ ਮੁਸ਼ਕਲ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਰੀਬ ਅਤੇ ਮੱਧ ਵਰਗੀ ਪਰਿਵਾਰ ਪਹਿਲਾਂ ਹੀ ਮਹਿੰਗਾਈ ਦੇ ਬੋਝ ਹੇਠ ਦੱਬੇ ਹੋਏ ਹਨ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਹੋਏ ਇਸ ਤਾਜ਼ਾ ਵਾਧੇ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ। ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 29 ਰੁਪਏ ਦੇ ਵਾਧੇ 'ਤੇ ਪ੍ਰਤੀਕਿਰਿਆ ਦਿੰਦਿਆਂ ਸੀਨੀਅਰ ‘ਆਪ’ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਰ-ਵਾਰ ਕੀਤੇ ਵਾਧੇ ਤੋਂ ਬਾਅਦ, ਹੁਣ ਇੱਕ ਵਾਰ ਫਿਰ ਇਹ ਬੋਝ ਘਰੇਲ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

Breaking News
ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ 51 ਸਾਲਾ ਉਦਮੀ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਉਣ ਵਾਲੀ ਹਰਮਨਪ੍ਰੀਤ ਕੌਰ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ। ਹਰਮਨਪ੍ਰੀਤ ਪਿਛਲੇ ਕਰੀਬ ਇੱਕ ਦਹਾਕੇ ਤੋਂ ਬ੍ਰੇਨ ਹੈਮਰੇਜ ਨਾਲ ਜੁੜੀਆਂ ਪੇਚੀਦਗੀਆਂ,ਜਿਵੇੰ ਕਰੋਨਿਕ ਬਲੀਡਿੰਗ , ਡਾਇਬਟੀਜ਼ ਅਤੇ ਸੋਰਾਇਸਿਸ ਸਮੇਤ ਕਈ ਗੰਭੀਰ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਸੀ। ਕਰੀਬ ਦੋ ਸਾਲਾਂ ਤੋਂ,  ਮਾਂਹਵਾਰੀ ਦੌਰਾਨ ਬਹੁਤ ਜ਼ਿਆਦਾ ਖੂਨ ਵਹਿਣ ਦੀ ਸਮੱਸਿਆ ਤੋਂ ਪੀੜਤ ਹਰਮਨਪ੍ਰੀਤ ਨੂੰ 30 ਅਪ੍ਰੈਲ 2026 ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿੱਚ ਦਾਖ਼ਲ ਕਰਵਾਇਆ ਗਿਆ ਸੀ। 2 ਮਈ ਨੂੰ ਉਸਦਾ ਸਫ਼ਲ ਲੈਪ੍ਰੋਸਕੋਪਿਕ ਆਪ੍ਰੇਸ਼ਨ ਕੀਤਾ ਗਿਆ। ਹਰਮਨਪ੍ਰੀਤ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੇ ਨਾ ਸਿਰਫ਼ ਉਸਦੇ ਇਲਾਜ ਦਾ ਆਰਥਿਕ ਬੋਝ ਘਟਾਇਆ, ਸਗੋਂ ਉਸਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਵੀ ਉਪਲੱਬਧ ਕਰਵਾਈਆਂ। ਹਰਮਨਪ੍ਰੀਤ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਸਾਲ 2011 ਵਿੱਚ ਹੋਏ ਬ੍ਰੇਨ ...
ਐਸ.ਸੀ.ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ਵਿਚ ਸੂ ਮੋਟੋ ਨੋਟਿਸ

ਐਸ.ਸੀ.ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ਵਿਚ ਸੂ ਮੋਟੋ ਨੋਟਿਸ

Breaking News
ਚੰਡੀਗੜ੍ਹ, 7 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝੋਰੜ ਵਿਚ ਦੋ ਦਲਿਤ ਨੌਜਵਾਨਾਂ ਨੂੰ ਰੱਸੀ ਨਾਲ ਬੰਨ੍ਹ ਕੇ ਖੇਤਾਂ ਵਿਚ ਘੜੀਸਣ ਦੇ ਮਾਮਲੇ ਵਿਚ ਸੂ ਮੋਟੋ ਨੋਟਿਸ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਅਖ਼ਬਾਰ ਵਿਚ ਛਪੀ ਖ਼ਬਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜਿਸ ਤੇ ਕਮਿਸ਼ਨ ਵਲੋਂ ਸੂ ਮੋਟੋ ਨੋਟਿਸ ਲੈਂਦਿਆਂ ਐਸ.ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਤੋਂ ਐਸ.ਪੀ.ਹੈਡਕੁਆਟਰ ਸ੍ਰੀ ਮੁਕਤਸਰ ਸਾਹਿਬ ਰਾਹੀਂ ਮਿਤੀ 9 ਜੂਨ 2026 ਨੂੰ ਰਿਪੋਰਟ ਤਲਬ ਕੀਤੀ ਗਈ ਹੈ।...
ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

Breaking News, Crime News
ਚੰਡੀਗੜ੍ਹ/ਫਿਰੋਜ਼ਪੁਰ, 7 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਿਦਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਨਾਲ ਪੂਰਨ ਤਾਲਮੇਲ ਵਾਲੇ ਸਾਂਝੇ ਆਪ੍ਰੇਸ਼ਨ ਤਹਿਤ ਫਿਰੋਜ਼ਪੁਰ ਦੇ ਇੱਕ ਦੁਕਾਨਦਾਰ ਦੇ ਕਤਲ ਕੇਸ ਵਿੱਚ ਸ਼ਾਮਲ ਰਾਜਸਥਾਨ ਅਧਾਾਰਤ ਦੋ ਸ਼ੂਟਰਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਨੂੰ ਕੁਮਾਰ ਵਾਸੀ ਰੂਪਬਾਸ, ਭਰਤਪੁਰ (ਰਾਜਸਥਾਨ) ਅਤੇ ਰਾਹੁਲ ਮਹਾਵਰ ਵਾਸੀ ਅਨੰਤਪੁਰਾ, ਕੋਟਾ (ਰਾਜਸਥਾਨ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਦਾ ਬੇਰੇਟਾ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਦੋ ਹਮਲਾਵਰਾਂ ਨੇ 1 ਜੂਨ, 2026 ਨੂੰ ਫਿਰੋਜ਼ਪੁਰ ਦ...