Saturday, September 19
Shadow

Breaking News

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

Breaking News, Crime News
ਚੰਡੀਗੜ੍ਹ, 4 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਦੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਵਿਦੇਸ਼ੀ ਅੱਤਵਾਦੀ ਹੈਂਡਲਰ ਦੇ ਦੋ ਸਾਥੀਆਂ ਨੂੰ ਲਗਭਗ 2.5 ਕਿਲੋਗ੍ਰਾਮ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਸਮੇਤ ਗ੍ਰਿਫਤਾਰ ਕਰਕੇ  ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਗੁੱਜਰਪੁਰਾ ਦੇ ਰਹਿਣ ਵਾਲੇ ਮਨੀ ਸਿੰਘ (32) ਅਤੇ ਅੰਮ੍ਰਿਤਸਰ ਦੇ ਗਿੱਲਵਾਲੀ ਗੇਟ ਦੇ ਰਹਿਣ ਵਾਲੇ ਅਭਿਸ਼ੇਕ ਕੁਮਾਰ (28) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਾਮਦ ਕੀਤਾ ਗਿਆ ਆਈ.ਈ.ਡੀ. ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ । ਉਨ੍ਹਾਂ ਦੱਸਿਆ ਕਿ ਇਸ ਕਾਰਵਾਈ...
ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 3 ਜੂਨ: ਮਾਨਸੂਨ ਤੋਂ ਪਹਿਲਾਂ ਸੀਵਰੇਜ ਓਵਰਫਲੋਅ ਅਤੇ ਸ਼ਹਿਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਹੱਲ ਕਰਨ ਵਾਸਤੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਸੀਵਰੇਜ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਸੂਬੇ ਭਰ ਦੇ ਸਾਰੇ ਸ਼ਹਿਰਾਂ ਅਤੇ ਕਸਬਿਆਂ ਵਿੱਚ 2,200 ਕਿਲੋਮੀਟਰ ਸੀਵਰੇਜ ਲਾਈਨਾਂ ਅਤੇ 1,400 ਹੌਟਸਪੌਟਾਂ ਨੂੰ ਸਾਫ਼ ਕੀਤਾ ਜਾਵੇਗਾ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਮੁਹੱਲਿਆਂ ਵਿੱਚ 800 ਕਿਲੋਮੀਟਰ ਮੁੱਖ ਟਰੰਕ ਲਾਈਨਾਂ ਅਤੇ 1,400 ਕਿਲੋਮੀਟਰ ਬ੍ਰਾਂਚ ਲਾਈਨਾਂ ਨੂੰ ਕਵਰ ਕੀਤਾ ਜਾਵੇਗਾ। ਵਿਭਾਗ ਵੱਲੋਂ 1,400 ਪੁਰਾਣੇ ਹੌਟਸਪੌਟਾਂ ਦੀ ਪਛਾਣ ਕੀਤੀ ਗਈ ਹੈ ਜਿੱਥੇ ਹਰ ਸਾਲ ਮਾਨਸੂਨ ਦੌਰਾਨ ਸੀਵਰੇਜ ਓਵਰਫਲੋ ਹੋਣ ਦੀ ਸਮੱਸਿਆ ਆਉਂਦੀ ਸੀ। ਸ. ਬੈਂਸ ਨੇ ਕਿਹਾ, “ਹਰ ਸਾਲ ਜਦੋਂ ਬਾਰਸ਼ ਆਉਂਦੀ ਹੈ ਤਾਂ ਹਰ ਸ਼ਹਿਰ ਅਤੇ ਮੁਹੱਲੇ ਵਿੱਚ ਕੁਝ ਅਜਿਹੇ ਸਥਾਨ ਹੁੰਦੇ ਹਨ ਜਿੱਥੇ ਸੀਵਰੇਜ ਓਵਰਫਲੋਅ ਹੁੰਦਾ ਹੈ। ਇਸ ਵ...
ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

Breaking News
ਚੰਡੀਗੜ੍ਹ, 3 ਜੂਨ: ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਸਿਲਸਿਲੇ ਨੂੰ ਖ਼ਤਮ ਕਰਨ ਅਤੇ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਰਾਹਤ ਦੇਣ ਦੇ ਉਦੇਸ਼ ਨਾਲ ਇਤਿਹਾਸਕ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਵਿਆਪਕ ਰੈਗੂਲੇਟਰੀ ਢਾਂਚੇ ਦਾ ਐਲਾਨ ਕੀਤਾ ਹੈ। ਇਸ ਤਹਿਤ ਸਲਾਨਾ ਫੀਸ ਵਾਧੇ 'ਤੇ 5 ਫ਼ੀਸਦੀ ਦੀ ਹੱਦ ਲਗਾਈ ਗਈ ਹੈ। ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਸਾਲਾਨਾ ਹੱਦ ਦੀ ਉਲੰਘਣਾ ਕੀਤੀ ਹੈ, ਉਨ੍ਹਾਂ ਵੱਲੋਂ ਵਸੂਲੀ ਗਈ ਵਾਧੂ ਫੀਸ ਵਾਪਸ ਕਰਨੀ ਲਾਜ਼ਮੀ ਕੀਤੀ ਗਈ ਹੈ ਅਤੇ ਸਖ਼ਤ ਜੁਰਮਾਨਿਆਂ ਦੀ ਵਿਵਸਥਾ ਤੋਂ ਇਲਾਵਾ ਆਖਰਕਾਰ ਸਕੂਲ ਦੀ ਮਾਨਤਾ ਤੱਕ ਰੱਦ ਕੀਤੀ ਜਾ ਸਕਦੀ ਹੈ। ਪ੍ਰਸਤਾਵਿਤ ਕਾਨੂੰਨ, ਜਿਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ਵਿਰੁੱਧ ਦੇਸ਼ ਦਾ ਸਭ ਤੋਂ ਸਖ਼ਤ ਕਾਨੂੰਨ ਕਰਾਰ ਦਿੱਤਾ ਹੈ, ਆਉਂਦੇ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਹ ਪੰਜਾਬ ਦੇ ਸਾਰੇ ਪ੍ਰਾਈਵੇਟ ਸਕੂਲਾਂ 'ਤੇ ਲਾਗੂ ਹੋਵੇਗਾ। ਮਹੱਤਵਪੂਰਨ ਗੱਲ ਇਹ ਹੈ ਕਿ ਪੰਜ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

Breaking News
ਚੰਡੀਗੜ੍ਹ, 3 ਜੂਨ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਸੂਬੇ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗਾਂ ਦੀ ਲੜੀ ਦੀ ਪ੍ਰਧਾਨਗੀ ਕੀਤੀ। ਹਰੇਕ ਵਫ਼ਦ ਵੱਲੋਂ ਉਠਾਈਆਂ ਗਈਆਂ ਵਿਸ਼ੇਸ਼ ਮੰਗਾਂ ਅਤੇ ਮੁੱਦਿਆਂ ਦੀ ਸਮੀਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਮੁਖੀਆਂ ਨੂੰ ਮੌਕੇ 'ਤੇ ਹੀ ਨਿਰਦੇਸ਼ ਜਾਰੀ ਕਰਦਿਆਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੀ ਬਾਰੀਕੀ ਨਾਲ ਪੜਤਾਲ ਕਰਨ ਅਤੇ ਜਲਦੀ ਤੋਂ ਜਲਦੀ ਇਨ੍ਹਾਂ ਦਾ ਹੱਲ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਕੈਬਨਿਟ ਸਬ-ਕਮੇਟੀ ਦੀ ਭੂਮਿਕਾ 'ਤੇ ਜ਼ੋਰ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, “ਕੈਬਨਿਟ ਸਬ-ਕਮੇਟੀ ਸੂਬੇ ਦੇ ਸਾਰੇ ਕੇਡਰਾਂ ...
ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2.225 ਕਿਲੋ ਹੈਰੋਇਨ, ਛੇ ਆਧੁਨਿਕ ਪਿਸਤੌਲ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਚੀਚਾ ਦੇ ਵਸਨੀਕ ਸੁਖਦੇਵ ਸਿੰਘ ਉਰਫ਼ ਸੁੱਖ (23) ਅਤੇ ਅੰਮ੍ਰਿਤਸਰ ਦੇ ਪਿੰਡ ਲੋਧੀ ਗੁੱਜਰ ਦੇ ਵਸਨੀਕ ਹਰਜਿੰਦਰ ਸਿੰਘ ਉਰਫ਼ ਜਿੰਦਰ (37) ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਆਦਤਨ ਅਪਰਾਧੀ ਹਨ ਜਿਨ੍ਹਾਂ ਖ਼ਿਲਾਫ਼ ਪਹਿਲਾਂ ਹੀ ਅਗਵਾ ਅਤੇ ਗੈਰਕਾਨੂੰਨੀ ਹਥਿਆਰ ਰੱਖਣ ਦੇ ਅਪਰਾਧਕ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਪਿਸਤੌਲਾਂ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

Breaking News
*ਚੰਡੀਗੜ੍ਹ; 2 ਜੂਨ* ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਪ੍ਰਣਾਲੀ ਵਿੱਚ ਇਤਿਹਾਸਕ ਸੁਧਾਰ ਕੀਤਾ ਹੈ। ਇਸ ਤਹਿਤ 26 ਸਾਲ ਪੁਰਾਣੇ ਉਸ ਢਾਂਚੇ ਨੂੰ ਬਦਲ ਦਿੱਤਾ ਗਿਆ ਹੈ ਜਿਸ ਨੇ ਕਿਸਾਨਾਂ ਨੂੰ ਲੰਮੇ ਸਮੇਂ ਤੋਂ ਨਾਕਾਫ਼ੀ ਸੰਸਥਾਗਤ ਕਰਜ਼ੇ 'ਤੇ ਨਿਰਭਰ ਰਹਿਣ ਅਤੇ ਸ਼ਾਹੂਕਾਰਾਂ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਸੀ।ਇਹ ਨਵੀਂ ਨੀਤੀ ਫ਼ਸਲ ਦੀ ਅਸਲ ਲਾਗਤ ਦੇ ਅਨੁਸਾਰ ਫ਼ਸਲ-ਵਾਰ ਕਰਜ਼ੇ ਦੀ ਹੱਦ (ਕ੍ਰੈਡਿਟ ਲਿਮਟਾਂ) ਨੂੰ ਮਹੱਤਵਪੂਰਨ ਤੌਰ 'ਤੇ ਵਧਾਉਂਦੀ ਹੈ, ਵਿਆਜ ਦੇ ਬੋਝ ਨੂੰ ਘਟਾਉਂਦੀ ਹੈ, ਵੱਧ ਮੁਨਾਫੇ ਵਾਲੀਆਂ ਫ਼ਸਲਾਂ ਅਤੇ ਸਹਾਇਕ ਖੇਤਰਾਂ ਲਈ ਕਰਜ਼ੇ ਦੀ ਯੋਗਤਾ ਦਾ ਵਿਸਤਾਰ ਕਰਦੀ ਹੈ। ਇੱਥੋਂ ਤੱਕ ਕਿ ਪਰਾਲੀ ਪ੍ਰਬੰਧਨ ਲਈ ਵਿਸ਼ੇਸ਼ ਵਿੱਤੀ ਸਹਾਇਤਾ ਸ਼ੁਰੂ ਕਰਦੀ ਹੈ ਅਤੇ ਕਿਸਾਨਾਂ ਨੂੰ ਏ.ਟੀ.ਐਮ. ਅਤੇ ਯੂ.ਪੀ.ਆਈ. ਵਰਗੇ ਆਧੁਨਿਕ ਡਿਜੀਟਲ ਪਲੇਟਫਾਰਮਾਂ ਰਾਹੀਂ ਫੰਡਾਂ ਦੀ ਵਰਤੋਂ ਕਰਨ ਦੇ ਯੋਗ ਬਣਾਉਂਦੀ ਹੈ।ਇਨ੍ਹਾਂ ਸੁਧਾਰਾਂ ਨੂੰ ਖੇਤੀਬਾੜੀ ਨੂੰ ...
11 ਜੇਈਈ ਕੁਆਲੀਫਾਇਰਾਂ ਨਾਲ ਪਟਿਆਲਾ ਜ਼ਿਲ੍ਹਾ ਸੂਬੇ ਵਿੱਚੋਂ ਰਿਹਾ ਮੋਹਰੀ: ਹਰਜੋਤ ਸਿੰਘ ਬੈਂਸ

11 ਜੇਈਈ ਕੁਆਲੀਫਾਇਰਾਂ ਨਾਲ ਪਟਿਆਲਾ ਜ਼ਿਲ੍ਹਾ ਸੂਬੇ ਵਿੱਚੋਂ ਰਿਹਾ ਮੋਹਰੀ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 2 ਜੂਨ: ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੀ ਕਾਮਯਾਬੀ ਦੀ ਪ੍ਰਤੱਖ ਤਸਵੀਰ ਪੇਸ਼ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਭਾਰਤ ਦੀ ਸਭ ਤੋਂ ਔਖੀ ਇੰਜੀਨੀਅਰਿੰਗ ਪ੍ਰਵੇਸ਼ ਪ੍ਰੀਖਿਆ, ਜੇ.ਈ.ਈ. ਐਡਵਾਂਸਡ 2026, ਪਾਸ ਕੀਤੀ ਹੈ। ਉਹਨਾਂ ਦੱਸਿਆ ਕਿ ਸਾਲ 2025 ਵਿੱਚ 44 ਕੁਆਲੀਫਾਈਰਾਂ ਦੇ ਮੁਕਾਬਲੇ ਇਸ ਵਾਰ 34 ਫੀਸਦ ਵਾਧਾ ਦਰਜ ਕੀਤਾ ਗਿਆ ਹੈ । ਇਸ ਪ੍ਰਾਪਤੀ ’ਤੇ ਮਾਣ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 59 ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਦੀ ਮਿਹਨਤ ਅਤੇ ਸਿਰੜ ਸਦਕਾ ਇਹ ਪ੍ਰਾਪਤੀ ਮਿਲੀ ਹੈ। ਜ਼ਿਲ੍ਹਾਵਾਰ ਅੰਕੜੇ ਸਾਂਝੇ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹਾ 11 ਕੁਆਲੀਫਾਈਰਾਂ ਨਾਲ ਸਭ ਤੋਂ ਮੋਹਰੀ ਵਜੋਂ ਉਭਰਿਆ, ਜਿਸ ਤੋਂ ਬਾਅਦ 7 ਵਿਦਿਆਰਥੀਆਂ ਨਾਲ ਸੰਗਰੂਰ ਦੂਜੇ ਸਥਾਨ ’ਤੇ ਰਿਹਾ ਜਦਕਿ ਲੁਧਿਆਣਾ, ਫਿਰੋਜ਼ਪੁਰ ਅਤੇ ਐਸਏਐਸ ਨਗਰ ਤੋਂ ਛੇ-ਛੇ ਵਿਦਿਆਰਥੀਆਂ ਦੀ ਚੋਣ ਹੋਈ। ਉਹਨਾਂ ਦੱਸਿਆ ਕਿ ਫਤਿਹਗੜ੍ਹ ਸਾ...

ਪੰਜਾਬ ਸਰਕਾਰ ਸਟੋਰੇਜ ਸਪੇਸ ਦੇ ਮੁੱਦੇ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਯਤਨਸ਼ੀਲ

Breaking News
ਚੰਡੀਗੜ੍ਹ, 2 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਟੋਰੇਜ ਸਪੇਸ ਦੇ ਅਹਿਮ ਮੁੱਦੇ ਨੂੰ ਹੱਲ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਕਿਉਂਕਿ ਇਹ ਮੁੱਦਾ ਸੂਬੇ ਦੇ ਖਰੀਦ ਕਾਰਜਾਂ ਨਾਲ ਮੁੱਖ ਤੌਰ 'ਤੇ ਜੁੜਿਆ ਹੋਇਆ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਇੱਕ ਮੀਟਿੰਗ ਦੌਰਾਨ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਮੇਂ-ਸਮੇਂ 'ਤੇ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਕਈ ਮੁਲਾਕਾਤਾਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਢੁਕਵੀਂ ਸਟੋਰੇਜ ਸਪੇਸ ਦੇ ਮੁੱਦੇ ਬਾਰੇ ਜਾਣੂੰ ਕਰਵਾਇਆ ਗਿਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੀ ਹੈ ਅਤੇ ਇਸ ਮੁੱਦੇ ਨੂੰ ਕੇਂਦਰ ਸਰਕਾਰ ਕੋਲ ਦੁਬਾਰਾ ਉਠਾਉਣ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ। ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਸੂਬੇ ਕੋਲ 181 ਲੱਖ ਮੀਟਰਿਕ ਟਨ (ਐਲ.ਐਮ.ਟੀ.) ਸਟੋਰੇਜ ਸਪੇਸ ਉਪਲੱਬਧ ਹੈ ਪ...
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਯੂਨੀਅਨ ਨਾਲ ਕੀਤੀ ਮੁਲਾਕਾਤ; ਸਮਾਂਬੱਧ ਢੰਗ ਨਾਲ ਮੰਗਾਂ ਹੱਲ ਕਰਨ ਦਾ ਦਿੱਤਾ ਭਰੋਸਾ

Breaking News
ਚੰਡੀਗੜ੍ਹ, 2 ਜੂਨ: ਮਨਰੇਗਾ ਕਾਮਿਆਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਦੂਰ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇੱਥੇ ਪੀ.ਐਸ.ਪੀ.ਸੀ.ਐਲ. ਗੈਸਟ ਹਾਊਸ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਲੰਬਿਤ ਮੰਗਾਂ ਨੂੰ ਤੇਜ਼ੀ ਨਾਲ ਹੱਲ ਕਰਨ ਦਾ ਭਰੋਸਾ ਦਿੱਤਾ। ਸ. ਸੌਂਦ ਨੇ ਵਿਭਾਗ ਦੇ ਸਕੱਤਰ ਸ੍ਰੀ ਅਜਿਤ ਬਾਲਾਜੀ ਜੋਸ਼ੀ ਅਤੇ ਸੰਯੁਕਤ ਵਿਕਾਸ ਕਮਿਸ਼ਨਰ-ਕਮ-ਕਮਿਸ਼ਨਰ ਸ਼ੇਨਾ ਅਗਰਵਾਲ ਨਾਲ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਬੜੀ ਗਹੁ ਨਾਲ ਸੁਣਿਆ। ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ ਮਨਰੇਗਾ ਅਧੀਨ ਲਗਭਗ 2100 ਕਾਮੇ ਕੰਮ ਕਰ ਰਹੇ ਹਨ। ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਕਾਮਿਆਂ ਵੱਲੋਂ ਪੇਂਡੂ ਵਿਕਾਸ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਵਿੱਚ ਪਾਏ ਗਏ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਪਿੰਡ...
ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

Breaking News
ਚੰਡੀਗੜ੍ਹ; 1 ਜੂਨ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਇਸ ਤਹਿਤ ਪਹਿਲੀ ਵਾਰ ਪੰਜਾਬ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਗੰਨਾ ਕਿਸਾਨਾਂ ਦੇ 100 ਫੀਸਦੀ ਬਕਾਏ ਅਦਾ ਕਰ ਦਿੱਤੇ ਹਨ। ਸੂਬੇ ਭਰ ਦੀਆਂ ਖੰਡ ਮਿੱਲਾਂ ਨੇ ਰਿਕਾਰਡ 167.20 ਲੱਖ ਕੁਇੰਟਲ ਗੰਨੇ ਦੀ ਖਰੀਦ ਕੀਤੀ ਅਤੇ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੇ ਬਕਾਏ ਦੀ ਅਦਾਇਗੀ ਯਕੀਨੀ ਬਣਾਈ ਜਾ ਸਕੇ।ਇਹ ਪ੍ਰਾਪਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਿਸਾਨ ਭਲਾਈ, ਫਸਲੀ ਵਿਭਿੰਨਤਾ ਅਤੇ ਪੇਂਡੂ ਖੁਸ਼ਹਾਲੀ ਪ੍ਰਤੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੀ ਹੈ। ਕਿਸਾਨਾਂ ਨੂੰ ਰਵਾਇਤੀ ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਨਿਕਲਣ ਅਤੇ ਗੰਨੇ ਦੀ ਖੇਤੀ ਅਪਣਾਉਣ ਲਈ ਉਤਸ਼ਾਹਤ ਕਰਕੇ ਸਰਕਾਰ ਨੇ ਪੇਂਡੂ ਅਰਥਚਾਰੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖੇਤੀਬਾੜੀ ਦੇ ਵਿਕਾਸ ਲਈ ਨਵੇਂ ਮੌਕੇ ਪੈਦਾ ਕੀਤੇ ਹਨ।ਗੰਨੇ ਦੀ ਖੇਤੀ ਅਤੇ ਖੰਡ ਮਿੱਲਾਂ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਹ...