Thursday, July 30
Shadow

Breaking News

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ, ਯੋਜਨਾ ਵਿਭਾਗ ਨੂੰ ਮਜ਼ਬੂਤ ਕੀਤਾ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 7 ਅਪ੍ਰੈਲ- ਸੂਬੇ ਵਿੱਚ ਰੁਜ਼ਗਾਰ ਉਤਪਤੀ ਅਤੇ ਪ੍ਰਸ਼ਾਸਕੀ ਕੁਸ਼ਲਤਾ ਨੂੰ ਵੱਡਾ ਹੁਲਾਰਾ ਦਿੰਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਯੋਜਨਾਬੰਦੀ ਵਿਭਾਗ ਵਿੱਚ 70 ਅਸਾਮੀਆਂ ਲਈ ਸਿੱਧੀ ਭਰਤੀ ਪ੍ਰਕਿਰਿਆ ਨੂੰ ਰਸਮੀ ਤੌਰ 'ਤੇ ਪ੍ਰਵਾਨਗੀ ਦੇ ਦਿੱਤੀ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਭਾਗੀ ਕੰਮਕਾਜ ਨੂੰ ਸੁਚਾਰੂ ਬਣਾਉਣ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਭਾਰਤੀ ਕਰ ਰਹੀ ਹੈ। ਉਨ੍ਹਾਂ ਦੱਸਿਆ, "ਦੋ ਪ੍ਰਮੁੱਖ ਸੰਸਥਾਵਾਂ: ਅੰਕੜਾ ਡਾਇਰੈਕਟੋਰੇਟ, ਅਤੇ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਅਧੀਨ ਆਉਂਦੀਆਂ ਵੱਖ-ਵੱਖ ਗਰੁੱਪ ਏ, ਬੀ ਅਤੇ ਸੀ ਦੀਆਂ ਅਸਾਮੀਆਂ ਲਈ ਸਿੱਧੀ ਭਰਤੀ ਸ਼ੁਰੂ ਕਰਨ ਲਈ ਰਸਮੀ ਮਨਜ਼ੂਰੀ ਦੇ ਦਿੱਤੀ ਗਈ ਹੈ।" ਪ੍ਰਵਾਨਿਤ ਅਸਾਮੀਆਂ ਦਾ ਸ਼੍ਰੇਣੀਵਾਰ ਵੇਰਵਾ ਸਾਂਝਾ ਕਰਦਿਆਂ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕੁੱਲ 70 ਖਾਲੀ ਅਸਾਮੀਆ...
ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ  ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ  ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ

Breaking News
ਚੰਡੀਗੜ੍ਹ, 7 ਅਪ੍ਰੈਲ:- ਰੱਖਿਆ ਬਲਾਂ ਲਈ ਤਿਆਰੀ ਸਬੰਧੀ ਸਿੱਖਿਆ ਵਿੱਚ ਪੰਜਾਬ ਦੇ ਵਧਦੇ ਦਬਦਬੇ ਦੀ ਸ਼ਾਨਦਾਰ ਤਸਵੀਰ ਪੇਸ਼ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਨੇ ਇੱਕ ਵਾਰ ਫਿਰ ਕੌਮੀ ਪੱਧਰ ਮੀਲ ਪੱਥਰ ਸਥਾਪਤ ਕੀਤਾ ਹੈ। ਇਸ ਇੰਸਟੀਚਿਊਟ ਦੇ 10ਵੇਂ ਕੋਰਸ ਦੇ ਕੈਡਿਟ ਜਸਨੂਰ ਸਿੰਘ ਨੇ ਕੰਬਾਈਨਡ ਡਿਫੈਂਸ ਸਰਵਿਸਿਜ਼ (ਸੀ.ਡੀ.ਐਸ.) ਏਅਰ ਫੋਰਸ ਸੂਚੀ ਵਿੱਚ ਆਲ ਇੰਡੀਆ ਰੈਂਕ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਹੈ। ਪਠਾਨਕੋਟ ਦੇ ਇੱਕ ਕਾਰੋਬਾਰੀ ਦਾ ਪੁੱਤਰ, ਜਸਨੂਰ ਸਿੰਘ ਹੁਣ ਪ੍ਰੀ-ਫਲਾਇੰਗ ਸਿਖਲਾਈ ਕੋਰਸ ਲਈ ਹੈਦਰਾਬਾਦ ਵਿੱਚ ਏਅਰ ਫੋਰਸ ਅਕੈਡਮੀ ਜਾਵੇਗਾ। ਜਸਨੂਰ ਦੀ ਇਸ ਪ੍ਰਾਪਤੀ ਨਾਲ ਸੰਸਥਾ ਨੇ ਦੇਸ਼ ਭਰ ਵਿੱਚ ਪੰਜਵੀਂ ਵਾਰ ਸਿਖਰਲਾ ਰੈਂਕ ਪ੍ਰਾਪਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਪਿਛਲੇ ਦੋ ਸਾਲਾਂ ਵਿੱਚ ਸੰਸਥਾ ਦਾ ਇਹ ਤੀਜਾ ਸਨਮਾਨ ਹੈ, ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਸੁਪਨੇ ਸਾਕਾਰ ਕਰਨ ਲਈ ਕੀਤੇ ਜਾ ਰਹੇ ਠੋਸ ਯਤਨਾਂ ਦਾ ਪ੍ਰਤੱਖ ਪ੍ਰਮਾਣ ਹੈ। ਇਸ ਤੋਂ ਇਲਾਵਾ ਰੋਪੜ ਤੋਂ &n...
ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀਆਂ ਨੇ ਪੰਜਾਬ ਨੂੰ ਲੁੱਟਣ ਦੀ ਆਦਤ ਨਹੀਂ ਛੱਡੀ; ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, Punjab Politics
ਪਟਿਆਲਾ; 6 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਨਤਕ ਰੈਲੀ ਵਿੱਚ ਬਿਜਲੀ ਚੋਰੀ ਕਰਦੇ ਫੜੇ ਗਏ ਅਕਾਲੀ ਆਗੂਆਂ ਨੇ ਪੰਜਾਬ ਨੂੰ ਲੁੱਟਣ ਦੀ ਆਪਣੀ ਆਦਤ ਅਜੇ ਤੱਕ ਨਹੀਂ ਛੱਡੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸੱਤਾ ਤੋਂ ਬਾਹਰ ਹੋ ਕੇ ਵੀ ਉਹ ਅਜਿਹੀਆਂ ਘਟੀਆ ਕਾਰਵਾਈਆਂ ਕਰ ਰਹੇ ਹਨ ਤਾਂ ਫਿਰ ਸੱਤਾ 'ਚ ਆ ਕੇ ਤਾਂ ਉਹ ਜੋ ਨੁਕਸਾਨ ਪੰਜਾਬ ਨੂੰ ਪਹੁੰਚਾਉਣਗੇ, ਉਸ ਦਾ ਅੰਦਾਜ਼ਾ ਵੀ ਨਹੀਂ ਲਾਇਆ ਜਾ ਸਕਦਾ, ਜੋ ਗੰਭੀਰ ਸ਼ੰਕੇ ਖੜ੍ਹੇ ਕਰਦਾ ਹੈ। ਅਕਾਲੀਆਂ ਨੂੰ ਆਦਤਨ ਅਪਰਾਧੀ ਆਖਦਿਆਂ ਜਿਨ੍ਹਾਂ ਨੇ ਪਹਿਲਾਂ ਰੇਤਾ ਅਤੇ ਬੱਸਾਂ ਲੁੱਟੀਆਂ ਅਤੇ ਹੁਣ ਬਿਜਲੀ ਚੋਰੀ ਤੱਕ ਆ ਗਏ ਹਨ, ਉਨ੍ਹਾਂ ਕਿਹਾ ਕਿ ਅਜਿਹਾ ਘਟੀਆ ਵਿਵਹਾਰ ਸਰਕਾਰੀ ਸਰੋਤਾਂ ਦਾ ਸ਼ੋਸ਼ਣ ਕਰਨ ਦੀ ਉਨ੍ਹਾਂ ਦੀ ਦ੍ਰਿੜ੍ਹ ਮਾਨਸਿਕਤਾ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਇਸ ਦੇ ਆਧਾਰ 'ਤੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਸਮਾਜਿਕ ਬਾਈਕਾਟ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਬੇਅਦਬੀ ਅਤੇ ਲੋਕਾਂ 'ਤੇ ਅੱਤਿਆਚਾਰ ਢਾਹੁਣ ਲਈ ਜ਼ਿੰਮੇਵਾਰ ਲੋਕਾਂ ਨੂ...
ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ; 6 ਅਪ੍ਰੈਲ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਪੰਜਾਬ ਦੇ ਬਿਜਲੀ ਖੇਤਰ ਵਿੱਚ ਵੱਡਾ ਢਾਂਚਾਗਤ ਬਦਲਾਅ ਆਇਆ ਹੈ। ਕਿਸੇ ਸਮੇਂ ਘਾਟੇ ਵਿੱਚ ਚੱਲ ਰਿਹਾ ਇਹ ਵਿਭਾਗ ਹੁਣ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰ ਕੇ ਵੀ ਮੁਨਾਫ਼ਾ ਕਮਾ ਰਿਹਾ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਰਕਾਰ ਨੇ ਨਾ ਸਿਰਫ਼ 600 ਯੂਨਿਟ ਮੁਫ਼ਤ ਬਿਜਲੀ ਰਾਹੀਂ ਬਹੁਗਿਣਤੀ ਪਰਿਵਾਰਾਂ ਲਈ ਜ਼ੀਰੋ ਬਿਜਲੀ ਬਿੱਲ ਯਕੀਨੀ ਬਣਾਏ, ਸਗੋਂ ਪਿਛਲੀਆਂ ਸਰਕਾਰਾਂ ਵੱਲੋਂ ਜਨਤਕ ਜਾਇਦਾਦਾਂ ਵੇਚਣ ਦੇ ਪੁਰਾਣੇ ਰੁਝਾਨ ਨੂੰ ਬਦਲਦਿਆਂ 540 ਮੈਗਾਵਾਟ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਖ਼ਰੀਦ ਕੇ ਬਿਜਲੀ ਉਪਲਬਧਤਾ ਵਿੱਚ ਅਹਿਮ ਸੁਧਾਰ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਸਮੇਤ ਹੋਰ ਸ਼੍ਰੇਣੀਆਂ ਲਈ ਟੈਰਿਫ ਘਟਾਏ ਗਏ ਹਨ, ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਨਵੇਂ ਸਬਸਟੇਸ਼ਨਾਂ ਅਤੇ ਟ੍ਰਾਂਸਫਾਰਮਰਾਂ ਰਾਹੀਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ। ਰੁਜ਼ਗਾਰ ਪੈਦਾ ਕਰਨ ’ਤੇ ਜ਼...
1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

1388 ਕਰੋੜ ਰੁਪਏ ਦੇ ਸਾਲਾਨਾ ਐਕਸ਼ਨ ਪਲਾਨ ਨਾਲ ਪੰਜਾਬ ਦੇ ਖੇਤੀਬਾੜੀ ਖੇਤਰ ਨੂੰ ਦਿੱਤੀ ਜਾਵੇਗੀ ਟਿਕਾਊ ਤੇ ਗਤੀਸ਼ੀਲ ਅਗਵਾਈ: ਗੁਰਮੀਤ ਸਿੰਘ ਖੁੱਡੀਆਂ

Breaking News, Chandigarh
ਚੰਡੀਗੜ੍ਹ, 6 ਅਪ੍ਰੈਲ:- ਸੂਬੇ ਦੇ ਖੇਤੀਬਾੜੀ ਖੇਤਰ ਦੀ ਦਸ਼ਾ ਨੂੰ ਬਦਲਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਲਈ ਖੇਤੀਬਾੜੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਨੂੰ ਲਾਗੂ ਕਰਨ ਲਈ 1,388 ਕਰੋੜ ਰੁਪਏ ਦੀ ਸਾਲਾਨਾ ਐਕਸ਼ਨ ਪਲਾਨ (ਕਾਰਜ ਯੋਜਨਾ) ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਜਾਣਕਾਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ।ਸੋਮਵਾਰ ਨੂੰ ਇੱਥੇ ਆਪਣੇ ਦਫ਼ਤਰ ਵਿੱਚ ਪ੍ਰੋਜੈਕਟਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਇਹ ਐਕਸ਼ਨ ਪਲਾਨ, ਜੋ ਪਹਿਲਾਂ ਹੀ ਪ੍ਰਵਾਨਗੀ ਲਈ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਨੂੰ ਭੇਜੀ ਜਾ ਚੁੱਕੀ ਹੈ, ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਨਿਬੇੜੇ, ਜਲ ਸੰਭਾਲ, ਫ਼ਸਲੀ ਵਿਭਿੰਨਤਾ ਅਤੇ ਕੁਦਰਤੀ ਖੇਤੀ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ।ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਖੇਤਾਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨਿ...
ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ ‘ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਟੈਕਸ ਚੋਰੀ ‘ਤੇ ਰਿਕਾਰਡ ਇਨਫੋਰਸਮੈਂਟ ਨਾਲ ਸ਼ਿਕੰਜਾ ਕੱਸਦਿਆਂ 1,137 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ

Breaking News, Chandigarh
ਚੰਡੀਗੜ੍ਹ, 6 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਟੈਕਸ ਚੋਰੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ, ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਵਿੱਚ ਇਨਫੋਰਸਮੈਂਟ ਦੇ ਖੇਤਰ ਵਿੱਚ ਰਿਕਾਰਡ ਨਤੀਜੇ ਪ੍ਰਾਪਤ ਕੀਤੇ ਹਨ, ਜੋ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਅਤੇ ਮਾਲੀਏ ਦੀ ਮਜ਼ਬੂਤ ਸੁਰੱਖਿਆ ਵੱਲ ਇੱਕ ਨਿਰਣਾਇਕ ਬਦਲਾਅ ਨੂੰ ਦਰਸਾਉਂਦਾ ਹੈ। ਕਾਰਗੁਜ਼ਾਰੀ ਦਾ ਵੇਰਵਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਸ ਦੀਆਂ ਫੋਕਸਡ ਅਤੇ ਖੁਫੀਆ ਜਾਣਕਾਰੀ ਅਧਾਰਤ ਕਾਰਵਾਈਆਂ ਸਦਕਾ, ਸੂਬੇ ਦੇ ਕਰ ਵਿਭਾਗ ਨੇ ਵਿੱਤੀ ਸਾਲ 2025-26 ਦੌਰਾਨ 1,383.11 ਕਰੋੜ ਰੁਪਏ ਦੇ ਭਾਰੀ ਜੁਰਮਾਨੇ ਲਗਾਏ। ਇਸ ਲਗਾਏ ਗਏ ਜੁਰਮਾਨੇ ਵਿੱਚੋਂ 1,137.85 ਕਰੋੜ ਰੁਪਏ ਪਹਿਲਾਂ ਹੀ ਵਸੂਲ ਕੀਤੇ ਜਾ ਚੁੱਕੇ ਹਨ, ਜੋ ਇਨਫੋਰਸਮੈਂਟ ਦੀ ਕੁਸ਼ਲਤਾ ਅਤੇ ਮਾਲੀਆ ਵਸੂਲੀ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਨੂੰ ਦਰਸਾਉਂਦਾ ਹੈ।" ਇਸ ਸਫਲ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ, ਪੰਜਾਬ ਦੇ ਜਨਤਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ, ਪੰਜਾਬ ਦੇ ਜਨਤਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Breaking News
ਚੰਡੀਗੜ੍ਹ, 5 ਅਪ੍ਰੈਲ- ਪੰਜਾਬ ਦੇ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ, 2026 ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੀਆਂ 100 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ, ਜੋ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਭਰ ਵਿੱਚ ਆਧੁਨਿਕ, ਕੁਸ਼ਲ ਅਤੇ ਪਹੁੰਚਯੋਗ ਆਵਾਜਾਈ ਪ੍ਰਤੀ ਵਚਨਬੱਧਤਾ ਨੂੰ ਹੋਰ ਪੱਕਾ ਕਰੇਗਾ। ਇਸ ਪਹਿਲਕਦਮੀ ਦੇ ਵੱਡੇ ਪੱਧਰ 'ਤੇ ਚਾਨਣਾ ਪਾਉਂਦਿਆਂ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਅਤੇ ਪੰਜਾਬ ਭਰ ਦੇ ਲੋਕਾਂ ਲਈ ਇੱਕ ਭਰੋਸੇਮੰਦ ਅਤੇ ਪਹੁੰਚਯੋਗ ਆਵਾਜਾਈ ਨੈਟਵਰਕ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਅੱਗੇ ਕਿਹਾ, "ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦਿਖਾਉਣਾ ਇਸ ਦਿਸ਼ਾ ਵਿੱਚ ਸਰਕਾਰ ਦੇ ਨਿਰੰਤਰ ਯਤਨਾਂ ਦਾ ਸਪੱਸ਼ਟ ਪ੍ਰਮਾਣ ਹੈ।" ਪੀ.ਆਰ.ਟੀ.ਸ...
ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

Breaking News, Chandigarh, Crime News
ਚੰਡੀਗੜ੍ਹ, 5 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਆਪਣੀ  ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਅਤੇ ਹਰਿਆਣਾ ਪੁਲਿਸ ਦੀ ਸਹਾਇਤਾ ਨਾਲ ਦੋ ਮੁੱਖ ਦੋਸ਼ੀਆਂ - ਜਿਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 37 ਵਿੱਚ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦਫਤਰ ਦੇ ਬਾਹਰ ਹੈਂਡ ਗ੍ਰਨੇਡ ਸੁੱਟਿਆ ਸੀ - ਨੂੰ ਹਰਿਆਣਾ ਦੇ ਰੇਵਾੜੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਤੇਜ ਸਿੰਘ ਅਤੇ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ, ਦੋਵੇਂ ਰੂਪਨਗਰ ਦੇ ਰਤਨਗੜ੍ਹ ਦੇ ਰਹਿਣ ਵਾਲੇ ਹਨ। ਮੁਲਜ਼ਮ ਅਮਨਪ੍ਰੀਤ ਸਿੰਘ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਹੈ। ਉਸ ਦੇ  ਖਿਲਾਫ ਕ੍ਰਮਵਾਰ ਐਸਏਐਸ ਨਗਰ ਅਤੇ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਵਿੱ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

Breaking News
ਫਰੀਦਕੋਟ, 5 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਵਿੱਚ ਆਪਣੀ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦਿਆਂ ਫਰੀਦਕੋਟ ਦੇ ਜੈਤੋ ਵਿੱਚ 28.68 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜਿਸ ਵਿੱਚ ਕਮਿਊਨਿਟੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨਾ ਅਤੇ ਪੀਣ ਵਾਲੇ ਸਾਫ਼ ਪਾਣੀ ਅਤੇ ਖੇਡ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਨਿਵੇਸ਼ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ’ਝਾੜੂ’ (ਆਪ ਦਾ ਚੋਣ ਨਿਸ਼ਾਨ) ਲਈ 2022 ‘ਚ ਲੋਕਾਂ ਦੇ ਫਤਵੇ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਦਾ ਮੁੱਢ ਬੰਨ੍ਹਿਆ ਸੀ, ਜੋ ਅੱਜ ਪੂਰੇ ਹੋ ਰਹੇ ਹਨ। ਮੁੱਖ ਮੰਤਰੀ ਨੇ ’ਆਪ’ ਦੇ ਸ਼ਾਸਨ ਮਾਡਲ ਦੀ ਤੁਲਨਾ ਵਿਰੋਧੀ ਪਾਰਟੀਆਂ ਨਾਲ ਕਰਦਿਆਂ ਕਿਹਾ ਕਿ ਜਿੱਥੇ ’ਆਪ’ ਪਾਰਟੀ ਸਾਫ਼ ਪਾਣੀ, ਸਿਹਤ ਸੰਭਾਲ, ਸਿੱਖਿਆ, 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ, ਉਥੇ ਹੀ ਰਵਾਇਤੀ ਪਾਰਟੀਆਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਵਿੱਚ ਹਮੇਸ਼ਾ ਨਾਕਾਮ ਰਹੀਆਂ ਹਨ। ਉਨ੍ਹਾਂ ਨੇ ਭਾਜਪਾ, ...
ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 5 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 4.13 ਕਿਲੋ ਹੈਰੋਇਨ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਪੂਰਥਲਾ, ਫਗਵਾੜਾ ਦੇ ਪਲਾਹੀ ਗੇਟ ਦੇ ਵਸਨੀਕ ਆਤਿਸ਼ ਸੁਮਨ (22) ਅਤੇ ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਕਲਾਂ ਦੇ ਵਸਨੀਕ ਸਵਿੰਦਰ ਸਿੰਘ ਉਰਫ਼ ਸੁੰਦਰੀ (28) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਰਪ-ਅਧਾਰਤ ਹੈਂਡਲਰਾਂ ਅਤੇ ਜੇਲ੍ਹ ‘ਚ ਬੰਦ ਕਾਰਕੁਨਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਫਿਰ ਮਾਝਾ ਤੇ ਦੋਆਬਾ ਖੇਤਰਾਂ ਇਸਦੀ ਸਪਲਾਈ ‘ਚ ਉਕਤ ਮੁਲਜ਼ਮਾਂ ਦੀ ਸਹਾਇਤਾ ਕਰਦੇ ਸਨ। ਉਨ੍ਹਾਂ ਕਿਹਾ ਕਿ ਦੋ...