ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸੰਗਰੂਰ, 2 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਦੇ ਕੰਟਰੋਲ ਅਧੀਨ ਆਉਂਦੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸਿਆਸੀ ਦੂਸ਼ਣਬਾਜ਼ੀ ਦਾ ਆਧਾਰ ਬਣਾ ਕੇ ਵਰਤਣਾ ਪੂਰੀ ਤਰ੍ਹਾਂ ਗਲਤ ਹੈ। ਇਹ ਸਪੱਸ਼ਟ ਕਰਦਿਆਂ ਕਿ ਇਸ ਘਟਨਾ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਕੇਂਦਰ ਸਰਕਾਰ ਦੀ ਹੈ, ਉਨ੍ਹਾਂ ਕਿਹਾ ਕਿ ਜੇ ਇਸ ਘਟਨਾ ਨੂੰ ਉਨ੍ਹਾਂ 'ਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕੇਂਦਰ ਨੂੰ ਆਪਣੀ ਡਿਊਟੀ ਤੋਂ ਭੱਜਣ ਦੀ ਬਜਾਏ ਚੰਡੀਗੜ੍ਹ ਨੂੰ ਪੰਜਾਬ ਸਰਕਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਸਨ ਮਾਡਲਾਂ ਦਰਮਿਆਨ ਵੱਡੇ ਅੰਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿੱਥੇ 'ਆਪ' ਸਰਕਾਰ ਲੋਕਾਂ ਤੋਂ ਵਿੱਤੀ ਬੋਝ ਘਟਾ ਰਹੀ ਹੈ, ਉਥੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਆਮ ਜਨਤਾ 'ਤੇ ਗੈਰ-ਵਾਜਬ ਢੰਗ ਨਾਲ ਐਂਟਰੀ ਟੈਕਸ ਦਾ ਬੋਝ ਵਧਾ ਰਹੀ ਹੈ। ਉਨ੍ਹਾਂ ਨੇ ਇਸ ਕਦਮ ਨੂੰ ਲੋਕ ਵਿਰੋਧੀ ਦੱਸਦਿਆਂ ਇਸ...








