Friday, September 18
Shadow

Breaking News

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਵਿਦਿਆਰਥੀਆਂ ਨੇ ਸ਼ਹਿਰੀਆਂ ਨੂੰ ਪਛਾੜਿਆ; ਜੈਤੋ ਦੀ ਹਰਲੀਨ 99.38% ਅੰਕਾਂ ਨਾਲ ਪੰਜਾਬ ਭਰ ਵਿੱਚੋਂ ਅੱਵਲ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 11 ਮਈ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਸਿੱਖਿਆ ਸੁਧਾਰਾਂ ਸਦਕਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਆਪਣੇ ਸ਼ਹਿਰੀ ਸਕੂਲਾਂ ਦੇ ਜਮਾਤੀਆਂ ਨੂੰ ਪਛਾੜ ਦਿੱਤਾ ਹੈ। ਪੇਂਡੂ ਖੇਤਰਾਂ ਵਿੱਚ ਪਾਸ ਦਰ 95.35% ਦਰਜ ਕੀਤੀ ਗਈ ਹੈ ਜਦੋਂਕਿ ਸ਼ਹਿਰੀ ਖੇਤਰਾਂ ਵਿੱਚ ਇਹ 92.98% ਰਹੀ ਹੈ। ਇੱਥੇ ਅੱਜ ਵੇਰਵੇ ਸਾਂਝੇ ਕਰਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਨਤੀਜੇ ਦੀ ਸ਼ਲਾਘਾ ਕਰਦਿਆਂ ਇਸਨੂੰ ਜ਼ਮੀਨੀ ਪੱਧਰ 'ਤੇ 'ਸਿੱਖਿਆ ਕ੍ਰਾਂਤੀ' ਦੇ ਅਮਲ ਵਿੱਚ ਆਉਣ ਦਾ ਸਬੂਤ ਦੱਸਿਆ। ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ (ਫ਼ਰੀਦਕੋਟ) ਦੀ ਵਿਦਿਆਰਥਣ ਹਰਲੀਨ ਸ਼ਰਮਾ ਨੇ 650 ਵਿੱਚੋਂ 646 ਅੰਕ (99.38%) ਪ੍ਰਾਪਤ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਬੇਹੱਦ ਸਖ਼ਤ ਮੁਕਾਬਲੇ ਵਿੱਚ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚਨੌਲੀ ਬਸੀ (ਰੂਪਨਗਰ) ਦੇ ਮਨੀਮਹੇਸ਼ ਸ਼ਰਮਾ ਨੇ 650 ਵਿੱਚੋਂ 645 ਅੰਕ (99.23%) ਹਾਸਲ ਕਰਕੇ...
ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

Breaking News
ਚੰਡੀਗੜ੍ਹ 11 ਮਈ 2026: ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7ਏ ਅਤੇ ਪੰਜਾਬ ਨਗਰ ਨਿਗਮ ਚੋਣ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/75  ਅਤੇ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/76 ਮਿਤੀ 11-05-2026 ਮੁਤਾਬਕ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ।ਚੋਣ ਸ਼ਡਿਊਲ ਮੁਤਾਬਕ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 13.05.2026 (ਬੁੱਧਵਾਰ) (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਤੋਂ ਸ਼ੁਰੂ ਹੋਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16.05.20265 (ਸ਼ਨੀਵਾਰ) ਹੋਵੇਗੀ। ਇਹ ਨਾਮਜ਼ਦਗੀਆਂ ਇਸ ਉਦੇਸ਼ ਲਈ ਮਨੋਨੀਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ 18.05.2026 (ਸੋਮਵਾਰ) ਨੂੰ ਹੋਵੇਗੀ। ਨ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

Breaking News
ਸੰਗਰੂਰ, 11 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਖੁਰਾਣਾ ਵਿਖੇ ਸਥਿਤ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲਾਗੂ ਕਰਨ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਸਖ਼ਤ ਕਾਨੂੰਨ ਬਣਨ ਨਾਲ ਪੰਥ ਕਾਫ਼ੀ ਰਾਹਤ ਅਤੇ ਸੰਤੁਸ਼ਟੀ ਮਹਿਸੂਸ ਕਰ ਰਿਹਾ ਹੈ, ਜੋ ਇਹ ਯਕੀਨੀ ਬਣਾਏਗਾ ਕਿ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਦੀ ਅਗਵਾਈ ਵਾਲੇ ਕੇਂਦਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਦੇਸ਼ ਵਾਸੀ ਸਭ ਦੇਖ ਰਹੇ ਹਨ ਕਿ ਕਿਵੇਂ ਭਾਰਤ ਦੇ ਫੈਸਲੇ ਵ੍ਹਾਈਟ ਹਾਊਸ ਤੋਂ ਲਏ ਜਾ ਰਹੇ ਹਨ ਅਤੇ ਕਿਵੇਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਕੀਤੀ ਜਾ ਰਹੀ ਹੈ। ਇਹ ਆਖਦਿਆਂ ਕਿ ਕਿ ਪੰਜਾਬੀ ਕਦੇ ਵੀ ਦਬਾਅ ਦੀਆਂ ਚਾਲਾਂ ਅੱਗੇ ਨਾ ਝੁਕੇ ਹਨ ਤੇ ਨਾ ਹੀ ਕਦੇ ਝੁਕਣਗੇ, ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਲੋਕਤੰਤਰ ਦੀ ਆਵਾਜ਼ ਨੂ...
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ

Breaking News
ਚੰਡੀਗੜ੍ਹ, 10 ਮਈ:ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਦੇਸ਼ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਨੀਤੀ (ਨੈਸ਼ਨਲ ਇੰਸਟੀਚਿਊਸ਼ਨ ਫਾਰ ਟ੍ਰਾਂਸਫਾਰਮਿੰਗ ਇੰਡੀਆ) ਆਯੋਗ ਦੀ ਨਵੀਂ ਰਿਪੋਰਟ ਵਿੱਚ ਭਗਵੰਤ ਮਾਨ ਸਰਕਾਰ ਦੇ ਸਿੱਖਿਆ ਸੁਧਾਰਾਂ ਨੂੰ ਕੌਮੀ ਦਰਜਾਬੰਦੀ ਵਿੱਚ ਸਿਖਰਲਾ ਸਥਾਨ ਦਿੱਤਾ ਗਿਆ ਹੈ। ਰਿਪੋਰਟ ਮੁਤਾਬਕ ਪੰਜਾਬ ਨੂੰ ਬੁਨਿਆਦੀ ਸਿੱਖਿਆ, ਡਿਜੀਟਲ ਬੁਨਿਆਦੀ ਢਾਂਚੇ ਅਤੇ ਸਕੂਲੀ ਸਹੂਲਤਾਂ ਵਿੱਚ ਪਹਿਲਾ ਦਰਜਾ ਦਿੱਤਾ ਗਿਆ ਹੈ। ਸੂਬੇ ਨੇ ਭਾਸ਼ਾ ਅਤੇ ਗਣਿਤ ਵਿੱਚ ਕੇਰਲ ਨਾਲੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਨਾਲ ਹੀ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਇੰਟਰਨੈਟ ਪਹੁੰਚ ਅਤੇ ਕੰਪਿਊਟਰਾਂ ਦੀ ਉਪਲਬਧਤਾ ਵਿੱਚ ਵੀ ਵੱਡੇ ਪੱਧਰ ‘ਤੇ ਵਿਸਤਾਰ ਕੀਤਾ ਗਿਆ ਹੈ। ਇੱਕ ਵੀਡੀਓ ਸੰਦੇਸ਼ ਰਾਹੀਂ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “‘ਜੋ ਬੀਜੋਗੇ ਉਹੀ ਵੱਢੋਗੇ’ ਦੇ ਕਥਨ ਅਨੁਸਾਰ, ਸੂਬੇ ਨੇ ਸਿੱਖਿਆ ਵਿੱਚ ਇਮਾਨਦਾਰੀ ਨਾਲ ਨਿਵੇਸ਼ ਕੀਤਾ ਹੈ। ਸੂਬਾ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਕਿਡਨੀ ਸਟੋਨ ਅਤੇ ਸ਼ੂਗਰ ਨਾਲ ਜੂਝ ਰਹੀ ਪਟਿਆਲਾ ਦੀ ਮਹਿਲਾ ਨੂੰ ਦਿੱਤੀ ਵੱਡੀ ਰਾਹਤ

Breaking News
ਚੰਡੀਗੜ੍ਹ/ਪਟਿਆਲਾ, 10 ਮਈ: ਪਟਿਆਲਾ ਵਿੱਚ ਜਦੋਂ ਸੂਰਜ ਚੜ੍ਹਦਾ ਸੀ, 46 ਸਾਲਾ ਸੁਨੀਤਾ ਰਾਣੀ ਉਸ ਤੋਂ ਕਈ ਘੰਟੇ ਪਹਿਲਾਂ ਤੋਂ ਹੀ ਜਾਗ ਰਹੀ ਹੁੰਦੀ ਸੀ। ਉਨ੍ਹਾਂ ਲਈ ਨੀਂਦ ਲੈਣਾ ਮੁਸ਼ਕਲ ਹੋ ਗਿਆ ਸੀ। ਕਮਰ ਦੇ ਹੇਠਲੇ ਹਿੱਸੇ ਵਿੱਚ ਲਗਾਤਾਰ ਦਰਦ ਰਹਿੰਦਾ ਸੀ, ਜੋ ਖੜ੍ਹੇ ਹੁੰਦੇ ਹੀ ਸਰੀਰ ਦੇ ਇੱਕ ਪਾਸੇ ਵੱਲ ਤੇਜ਼ੀ ਨਾਲ ਫੈਲ ਜਾਂਦਾ ਸੀ। ਹਰ ਸਵੇਰ ਉਨ੍ਹਾਂ ਦੇ ਪੈਰ ਪਹਿਲਾਂ ਨਾਲੋਂ ਵੱਧ ਸੁੱਜੇ ਹੋਏ ਹੁੰਦੇ ਸਨ ਅਤੇ ਰਸੋਈ ਤੱਕ ਤੁਰਨਾ ਵੀ ਥਕਾਵਟ ਭਰਿਆ ਹੋ ਗਿਆ ਸੀ। ਉਹ ਵਿਚਕਾਰ ਰੁਕ ਜਾਂਦੇ, ਇੱਕ ਹੱਥ ਕੰਧ ’ਤੇ ਅਤੇ ਦੂਜਾ ਪੇਟ ’ਤੇ ਰੱਖ ਕੇ ਦਰਦ ਦੇ ਘਟਣ ਦੀ ਉਡੀਕ ਕਰਦੇ ਸਨ। ਦਰਦ ਦੇ ਬਾਵਜੂਦ ਸੁਨੀਤਾ ਨੇ ਆਪਣੇ ਰੋਜ਼ਾਨਾ ਦੇ ਕੰਮ ਜਾਰੀ ਰੱਖੇ ਅਤੇ ਆਸ ਕਰਦੇ ਰਹੇ ਕਿ ਸਮੱਸਿਆ ਆਪਣੇ ਆਪ ਠੀਕ ਹੋ ਜਾਵੇਗੀ। ਪਰ ਜਦੋਂ ਦਰਦ ਅਤੇ ਸੋਜ ਵਧਣ ਲੱਗੀ ਤਾਂ ਪਰਿਵਾਰ ਨੇ ਉਨ੍ਹਾਂ ਨੂੰ ਡਾਕਟਰ ਕੋਲ ਜਾਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਨੂੰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲ ਰਹੀਆਂ ਸਹੂਲਤਾਂ ਬਾਰੇ ਪਤਾ ਲੱਗਾ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਰਜਿਸਟ੍ਰੇਸ਼ਨ ਕਰਵਾਉਣ ਦਾ ਫੈਸਲਾ ਕੀ...
ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ

Breaking News
ਚੰਡੀਗੜ੍ਹ, 10 ਮਈ: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 13 ਮਈ, 2026 ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ (ਭਾਰਤੀ ਸਮੇਂ ਅਨੁਸਾਰ) “ਆਨਲਾਈਨ ਮਿਲਣੀ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਆਨਲਾਈਨ ਮਿਲਣੀ ਦੌਰਾਨ ਉਹ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ, ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸੁਣਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਬੰਧਤ ਵਿਅਕਤੀ ਆਪਣੀਆਂ ਸ਼ਿਕਾਇਤਾਂ minister.pa@punjab.gov.in ਈਮੇਲ ‘ਤੇ ਭੇਜ ਸਕਦੇ ਹਨ। ਇਸ ਤੋਂ ਇਲਾਵਾ, ਆਨਲਾਈਨ ਮਿਲਣੀ ਵਿੱਚ ਭਾਗ ਲੈਣ ਲਈ ...
ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

ਸਕੂਲ ਸਿੱਖਿਆ ਵਿੱਚ ਪੰਜਾਬ ਨੇ ਕੇਰਲਾ ਨੂੰ ਪਛਾੜਿਆ, ਨੀਤੀ ਆਯੋਗ ਦੀ ਰਿਪੋਰਟ ਵਿੱਚ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉੱਭਰਿਆ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 10 ਮਈ: ਸਕੂਲੀ ਸਿੱਖਿਆ ਵਿੱਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਨੇ ਭਾਰਤ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਮਾਨਤਾ ਹਾਸਲ ਕੀਤੀ ਹੈ। ਨੀਤੀ ਆਯੋਗ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਨੇ ਸਕੂਲ ਸਿੱਖਿਆ ਦੇ ਅਹਿਮ ਬੁਨਿਆਦੀ ਸਿੱਖਿਆ ਮਾਪਦੰਡਾਂ ਵਿੱਚ ਭਾਰਤ ਦੀ ਲੰਬੇ ਸਮੇਂ ਤੋਂ ਅਗਵਾਈ ਕਰਨ ਵਾਲੇ ਕੇਰਲਾ ਨੂੰ ਪਛਾੜ ਦਿੱਤਾ ਹੈ। ਪ੍ਰਣਾਲੀਗਤ ਸੁਧਾਰਾਂ ਅਤੇ ਜ਼ਮੀਨੀ ਪੱਧਰ 'ਤੇ ਸਮਰਪਣ ਰਾਹੀਂ ਹਾਸਲ ਕੀਤੀ ਇਸ ਪ੍ਰਾਪਤੀ ਨੂੰ 'ਪੰਜਾਬ ਦੇ ਦੌਰ' ਦੀ ਸ਼ੁਰੂਆਤ ਦੱਸਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਇਹ ਸਨਮਾਨ ਹਰ ਉਸ ਮਾਤਾ-ਪਿਤਾ, ਵਿਦਿਆਰਥੀ ਅਤੇ ਅਧਿਆਪਕ ਦਾ ਹੈ ਜਿਸ ਨੇ ਸਰਕਾਰੀ ਸਕੂਲਾਂ ਦਾ ਸਾਥ ਛੱਡਣ ਤੋਂ ਇਨਕਾਰ ਕਰ ਦਿੱਤਾ। ਇਹ ਇੱਕ ਦਿਨ ਵਿੱਚ ਹਾਸਲ ਕੀਤੀ ਉਪਲਬਧੀ ਨਹੀਂ ਹੈ ਬਲਕਿ ਇਹ ਬਿਹਤਰ ਨੀਤੀ, ਇਰਾਦੇ ਅਤੇ ਅਮਲ ਦਾ ਸੁਮੇਲ ਹੈ,  ਜਿਸ ਨਾਲ ਬਿਹਤਰ ਨਤੀਜੇ ਸਾਹਮਣੇ ਆਏ ਹਨ।" ਨੀਤੀ ਆਯੋਗ ਦੀ ਰਿਪੋਰਟ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਨੇ ਤੀਜੀ ਜਮਾਤ ਵਿੱਚ ਭਾਸ਼ਾ 'ਚ 82 ਫ਼ੀਸ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਰੋਜ਼ਾਨਾ ਯਾਤਰਾ ਕਰਨ ਵਾਲੇ 1100 ਤੋਂ ਵੱਧ ਸ਼ਰਧਾਲੂਆਂ ਦੀ ਦੇਖਭਾਲ ਲਈ 900 ਤੋਂ ਵੱਧ ਮੁਲਾਜ਼ਮ ਤੈਨਾਤ

Breaking News
*ਚੰਡੀਗੜ੍ਹ, 9 ਮਈ:* ਸਵੇਰ ਦੀ ਮੱਠੀ ਧੁੱਪ ਵਿੱਚ 68 ਸਾਲਾ ਬੀਬੀ ਹਰਬੰਸ ਕੌਰ ਆਪਣੇ ਹੱਥਾਂ ਵਿੱਚ ਇੱਕ ਛੋਟਾ ਜਿਹਾ ਬੈਗ ਫੜੀ ਬੱਸ ਵਿੱਚ ਚੁੱਪਚਾਪ ਬੈਠੀ ਸੀ। ਉਸ ਦੀਆਂ ਅੱਖਾਂ ਭਰੀਆਂ ਹੋਈਆਂ ਸਨ ਪਰ ਚਿਹਰੇ 'ਤੇ ਪੂਰਨ ਸ਼ਾਂਤੀ ਤੇ ਚਮਕ ਪਸਰੀ ਹੋਈ ਸੀ, ਜਿਵੇਂ ਸਾਲਾਂ ਦਾ ਕੋਈ ਅਧੂਰਾ ਸੁਪਨਾ ਆਖ਼ਰਕਾਰ ਪੂਰਾ ਹੋਣ ਲੱਗਾ ਹੋਵੇ। ਉਸ ਨੇ ਇੱਕ ਹਲਕੀ ਜਿਹੀ ਮੁਸਕਰਾਹਟ ਨਾਲ ਕਿਹਾ, "ਮੈਨੂੰ ਤਾਂ ਹਮੇਸ਼ਾ ਇਹੀ ਲੱਗਦਾ ਸੀ ਕਿ ਇਹ ਦਿਨ ਮੇਰੀ ਕਿਸਮਤ ਵਿੱਚ ਨਹੀਂ ਲਿਖਿਆ ਗਿਆ।" ਇਹ ਕਹਾਣੀ ਸਿਰਫ਼ ਬੀਬੀ ਹਰਬੰਸ ਕੌਰ ਦੀ ਨਹੀਂ, ਸਗੋਂ ਇਹ ਪੂਰੇ ਪੰਜਾਬ ਦੇ ਹਜ਼ਾਰਾਂ ਬਜ਼ੁਰਗਾਂ ਦੀਆਂ ਇਕ ਮੁੱਦਤ ਤੋਂ ਦੱਬੀਆਂ ਇੱਛਾਵਾਂ ਨੂੰ ਪ੍ਰਗਟ ਕਰਦੀ ਗਾਥਾ ਹੈ। ਅੱਜ, 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਰਾਹੀਂ ਅਜਿਹੇ ਬਜ਼ੁਰਗਾਂ ਦੀਆਂ ਲੰਬੇ ਸਮੇਂ ਤੋਂ ਦਿਲ ਵਿੱਚ ਹੀ ਛੁਪਾਈਆਂ ਸੱਧਰਾਂ ਪੂਰੀਆਂ ਹੋ ਰਹੀਆਂ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ, ਪੰਜਾਬ ਸਰਕਾਰ ਦੀ ਬਜ਼ੁਰਗਾਂ ਲਈ ਇੱਕ ਸਨਮਾਨਜਨਕ, ਆਰਾਮਦਾਇਕ ਅਤੇ ਰੂਹਾਨੀ ਅਨੰਦ ਦੇਣ ਵਾਲੀ ਤੀਰਥ ਯਾਤਰਾ ਕ...
ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਪਹਿਲ, ਪੰਜਾਬ ਦੇ 40 ਲੱਖ ਗਰੀਬ-ਦਲਿਤ-ਪੱਛੜੇ ਵਰਗ ਦੇ ਪਰਿਵਾਰਾਂ ਨੂੰ ਮੁਫਤ ਰਾਸ਼ਨ ਕਿੱਟ ਮਿਲਣੀ ਸ਼ੁਰੂ

ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਪਹਿਲ, ਪੰਜਾਬ ਦੇ 40 ਲੱਖ ਗਰੀਬ-ਦਲਿਤ-ਪੱਛੜੇ ਵਰਗ ਦੇ ਪਰਿਵਾਰਾਂ ਨੂੰ ਮੁਫਤ ਰਾਸ਼ਨ ਕਿੱਟ ਮਿਲਣੀ ਸ਼ੁਰੂ

Breaking News
ਸੰਗਰੂਰ, 9 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਲਵਾਨ ਤੋਂ ਗਰੀਬਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣ ਲਈ ਰਾਸ਼ਨ ਕਿੱਟ ਵੰਡ ਕੇ ‘ਮੇਰੀ ਰਸੋਈ’ ਸਕੀਮ ਦੀ ਸ਼ੁਰੂਆਤ ਕੀਤੀ। ਦੇਸ਼ ਭਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖੁਰਾਕ ਦੇਣ ਲਈ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚੋਂ ਇਕ ‘ਮੇਰੀ ਰਸੋਈ’ ਸਕੀਮ ਹੇਠ ਸੂਬੇ ਦੇ ਲਗਪਗ 40 ਲੱਖ ਗਰੀਬ ਅਤੇ ਆਰਥਿਕ ਤੌਰ ਉਤੇ ਕਮਜ਼ੋਰ ਪਰਿਵਾਰਾਂ ਨੂੰ ਰਾਸ਼ਨ ਕਿੱਟ ਮਿਲਿਆ ਕਰੇਗੀ।ਇਸ ਸਕੀਮ ਨੂੰ ਵਧਦੀ ਮਹਿੰਗਾਈ ਦੌਰਾਨ ਸੰਘਰਸ਼ਸ਼ੀਲ ਪਰਿਵਾਰਾਂ 'ਤੇ ਰਸੋਈ ਦੇ ਬੋਝ ਨੂੰ ਘਟਾਉਣ ਲਈ ਅਤਿ ਲੋੜੀਂਦੀ ਮਦਦ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਆਪ' ਸਰਕਾਰ ਨਾ ਸਿਰਫ਼ ਐਲਾਨ ਕਰ ਰਹੀ ਹੈ ਸਗੋਂ ਮੁਫ਼ਤ ਬਿਜਲੀ, ਸਿਹਤ ਸੰਭਾਲ, ਮਹਿਲਾ-ਕੇਂਦ੍ਰਿਤ ਭਲਾਈ ਸਕੀਮਾਂ ਅਤੇ ਖੁਰਾਕ ਸੁਰੱਖਿਆ ਉਪਰਾਲਿਆਂ ਰਾਹੀਂ ਹਰ ਘਰ ਨੂੰ ਢੁਕਵੀਂ ਰਾਹਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਸਮਾਜਿਕ ਭਲਾਈ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ 'ਆਪ' ਸਰਕਾਰ ਬੁਨਿਆਦੀ ਢ...
ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ ‘ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਬਰਿੰਦਰ ਕੁਮਾਰ ਗੋਇਲ

ਦਹਾਕਿਆਂ ਪਿੱਛੋਂ ਨਹਿਰੀ ਪਾਣੀ ਟੇਲਾਂ ‘ਤੇ ਪੈਂਦੇ ਪਿੰਡਾਂ ਤੱਕ ਪਹੁੰਚਿਆ, ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਖੇਤਰ ’ਚ ਲਗਭਗ 200% ਤੱਕ ਦਾ ਵਾਧਾ: ਬਰਿੰਦਰ ਕੁਮਾਰ ਗੋਇਲ

Breaking News
*ਚੰਡੀਗੜ੍ਹ, 9 ਮਈ:* ਪੰਜਾਬ ਦੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਤਹਿਤ ਰੋਪੜ ਨਹਿਰੀ ਨੈੱਟਵਰਕ ਦਾ ਪਾਣੀ ਹੁਣ ਟੇਲਾਂ 'ਤੇ ਪੈਂਦੇ ਪਿੰਡਾਂ ਤੱਕ ਵੀ ਪਹੁੰਚ ਗਿਆ ਹੈ, ਜੋ ਉਨ੍ਹਾਂ ਕਿਸਾਨਾਂ ਲਈ ਇਕ ਬਦਲਾਅਕਾਰੀ ਸਮਾਂ ਹੈ, ਜੋ ਲੰਮੇ ਸਮੇਂ ਤੋਂ ਜ਼ਮੀਨ ਹੇਠਲੇ ਅਨਿਸ਼ਚਿਤ ਪਾਣੀ ’ਤੇ ਨਿਰਭਰ ਸਨ। ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ 2025-26 ਵਿੱਚ ਰੋਪੜ ਨਹਿਰੀ ਨੈੱਟਵਰਕ ਹੇਠ ਸਿੰਚਾਈ ਰਕਬਾ 29,488 ਏਕੜ ਤੋਂ ਵੱਧ ਕੇ 85,447 ਏਕੜ ਹੋ ਗਿਆ ਹੈ। ਇਸ ਤਹਿਤ 3,882 ਏਕੜ ਹੋਰ ਰਕਬਾ ਸ਼ਾਮਲ ਕੀਤਾ ਜਾ ਰਿਹਾ ਹੈ ਜਿਸ ਨਾਲ ਕੁੱਲ ਖੇਤਰ 89,329 ਏਕੜ ਤੱਕ ਪਹੁੰਚੇਗਾ, ਜੋ ਲਗਭਗ 200% ਤੱਕ ਦੇ ਵਾਧੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵੇਲੇ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ ਸਿਰਫ਼ 26.5% ਸੀ। ਟਿਕਾਊ ਜਲ ਪ੍ਰਬੰਧਨ ਦੀ ਲੋੜ ਨੂੰ ਸਮਝਦਿਆਂ ਮਾਨ ਸਰਕਾਰ ਨੇ ਲੰਮੇ ਸਮੇਂ ਤੋਂ ਅਣਦੇਖੀਆਂ ਪਈਆਂ ਨਹਿਰਾਂ, ਡਿਸਟ੍ਰੀਬਿਊਟਰੀ...