Thursday, July 30
Shadow

Breaking News

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

ਮਹਿਲਾਵਾਂ ਦੀ ਸਿਹਤ ਤੇ ਸਨਮਾਨ ਲਈ ਮਾਨ ਸਰਕਾਰ ਦਾ ਮਜ਼ਬੂਤ ਕਦਮ—127.95 ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, ਮਾਰਚ 22: “ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਹੈ,” ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਵਿੱਤੀ ਸਾਲ 2023-24 ਤੋਂ 2025-26 ਤੱਕ 127.95 ਕਰੋੜ ਰੁਪਏ ਦੀ ਰਕਮ ਡਾਇਰੈਕਟ ਬੇਨੀਫਿਟ ਟ੍ਰਾਂਸਫਰ (ਡੀ.ਬੀ.ਟੀ) ਰਾਹੀਂ ਸਿੱਧੇ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੀ ਗਈ ਹੈ, ਜਿਸ ਨਾਲ ਮਹਿਲਾਵਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਸਹਾਇਤਾ ਪ੍ਰਾਪਤ ਹੋਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਮਿਆਦ ਦੌਰਾਨ 2.89 ਲੱਖ ਤੋਂ ਵੱਧ ਮਹਿਲਾਵਾਂ ਨੂੰ ਇਸ ਵਿੱਤੀ ਸਹਾਇਤਾ ਪਹਿਲਕਦਮੀ ਦਾ ਲਾਭ ਮਿਲਿਆ ਹੈ। “ਇਹ ਸਹਾਇਤਾ ਸਿਰਫ ਆਰਥਿਕ ਮਦਦ ਨਹੀਂ, ਸਗੋਂ ਮਾਵਾਂ ਅਤੇ ਨਵਜਨਮੇ ਬੱਚਿਆਂ ਦੀ ਸਿਹਤ ਲਈ ਇਕ ਮਜ਼ਬੂਤ ਸੁਰੱਖਿਆ ਕਵਚ ਹੈ,” ਉਨ੍...
ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

Breaking News
ਚੰਡੀਗੜ੍ਹ, 22 ਮਾਰਚ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵੈਟ ਬਕਾਏ ਲਈ ਯਕਮੁਸ਼ਤ ਨਿਪਟਾਰਾ (ਓ.ਟੀ.ਐਸ.) ਸਕੀਮ ਨੂੰ ਭਾਰੀ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਲਗਭਗ 298.39 ਕਰੋੜ ਰੁਪਏ ਦੇ ਬਕਾਏ ਵਾਲੀਆਂ 7,845 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ 111.16 ਕਰੋੜ ਪ੍ਰਾਪਤ ਕੀਤੇ ਜਾ ਚੁੱਕੇ ਹਨ। ਪੁਰਾਣੇ ਟੈਕਸ ਬੋਝ ਨੂੰ ਖਤਮ ਕਰਨ ਦੇ ਨਾਲ-ਨਾਲ ਮਾਲੀਏ ਨੂੰ ਹੁਲਾਰਾ ਦੇਣ ਲਈ ਇਸ ਨੂੰ ਇੱਕ ਫੈਸਲਾਕੁੰਨ ਕਦਮ ਦੱਸਦਿਆਂ, ਵਿੱਤ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਇਸ ਰਾਹਤ ਦੀ ਸਮਾਂ ਸੀਮਾ 31 ਮਾਰਚ ਤੱਕ ਹੈ, ਜਿਸ ਤੋਂ ਬਾਅਦ ਸਰਕਾਰ ਸਖ਼ਤ ਵਸੂਲੀ ਦੇ ਮੋਡ ਵਿੱਚ ਆ ਜਾਵੇਗੀ, ਅਤੇ ਇਸ ਕਾਰਵਾਈ ਲਈ ਲਗਭਗ 8,000 ਜਾਇਦਾਦਾਂ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਚੁੱਕੀ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਸ ਸਕੀਮ ਨਾਲ ਪਹਿਲਾਂ ਹੀ ਕੁੱਲ 111.16 ਕਰੋੜ ਰੁਪਏ ਦੀ ਪ੍ਰਾਪਤੀ ਹੋ ਚੁੱਕੀ ਹੈ। ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ ਅਤੇ ਰੋਪੜ ਡਿਵੀਜ਼ਨਾਂ ਦੀ ਸਰਗਰਮ ਸ਼ਮੂਲੀਅਤ ਸ਼ਲਾਘਾਯੋਗ ਹੈ। ਇਨ੍ਹਾਂ ਪ੍ਰਮੁੱਖ ਜ਼ਿਲ੍ਹਿਆਂ ਤੋਂ ਮਿਲਿਆ ਭਰਵਾਂ ਹ...
ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

ਭਗਵੰਤ ਸਿੰਘ ਮਾਨ ਸਰਕਾਰ ‘ਬੇਅਦਬੀ’ ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

Breaking News
ਅੰਮ੍ਰਿਤਸਰ, 21 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ ਰਾਹੀਂ ਕੀਤੇ ਗਏ ਅਪਰਾਧਾਂ ਨੂੰ ਇਸ ਦੇ ਦਾਇਰੇ ਹੇਠ ਲਿਆਉਣ ਦੀ ਵਿਵਸਥਾ ਹੋਵੇਗੀ, ਜਿਸ ਦਾ ਖਰੜਾ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਤਿਆਰ ਕੀਤਾ ਜਾ ਰਿਹਾ ਹੈ। ਕੋਈ ਲਿਹਾਜ਼ ਨਾ ਵਰਤਣ ਦੇ ਸਟੈਂਡ 'ਤੇ ਜ਼ੋਰ ਦਿੰਦੇ ਹੋਏ ਸਰਕਾਰ ਨੇ ਕਿਹਾ ਕਿ ‘ਬੇਅਦਬੀ’ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।ਸੰਤ ਸਮਾਜ ਦੇ ਮੈਂਬਰਾਂ ਅਤੇ ਧਾਰਮਿਕ ਆਗੂਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖਾਲਸੇ ਦੇ ਸਾਜਨਾ ਦਿਵਸ ਦੇ ਪਵਿੱਤਰ ਮੌਕੇ 'ਤੇ ਸੈਸ਼ਨ ਬੁਲਾਇਆ ਜਾਵੇਗਾ ਅਤੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਐਕਟ ਬਣਾਇਆ ਜਾਵੇਗਾ। ਇਸ ਘਿਨਾਉਣੇ ...
ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 21 ਮਾਰਚ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਲੜੀ ਤਹਿਤ ’ਆਪ’ ਸਰਕਾਰ ਅਧੀਨ ਕਾਨੂੰਨ ਵਿਵਸਥਾ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਦਾ ਉਦੇਸ਼ ਲੋਕਾਂ ਦੇ ਸਾਹਮਣੇ ਚਾਰ ਸਾਲਾਂ ਦੇ ਸ਼ਾਸਨ ਦਾ ਸਪੱਸ਼ਟ ਅਤੇ ਖੇਤਰ-ਵਾਰ ਲੇਖਾ-ਜੋਖਾ ਪੇਸ਼ ਕਰਨਾ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਵਿੱਚ ਸੁਧਾਰ ਹੁਣ ਜ਼ਮੀਨੀ ਪੱਧਰ ’ਤੇ ਦਿਖਾਈ ਦੇ ਰਿਹਾ ਹੈ, ਜੋ ਕਿ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਤੇ ਸੰਗਠਿਤ ਅਪਰਾਧ ’ਤੇ ਨਿਰੰਤਰ ਕਾਰਵਾਈ, ਪੁਲਿਸ ਸੁਧਾਰਾਂ ਅਤੇ ਨਿਵੇਸ਼ਕਾਂ ਦੇ ਪੰਜਾਬ ਵਿੱਚ ਵਧ ਰਹੇ ਭਰੋਸੇ ਸਦਕਾ ਸੰਭਵ ਹੋਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਫੈਸਲਾਕੁੰਨ ਕਾਰਵਾਈ ਕੀਤੀ ਹੈ, ਜਿਸ ਵਿੱਚ 95000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, 772 ਕਰੋੜ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਜ਼ਬਤ ਕੀਤੀ ਗਈ ਅਤੇ 1100 ਤੋਂ ਵੱਧ ਗਿਰੋਹਾਂ ਨੂੰ ਬੇਨਕਾਬ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਂਟੀ-ਡਰੋਨ ਪ੍ਰਣਾਲੀ ਵਰਗੇ ਉਪਾਵਾਂ ਨੇ ਸਰਹੱਦ ਪਾਰ ਤੋ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ

Breaking News
ਮਲੇਰਕੋਟਲਾ, 21 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਪਹੁੰਚ ਕੇ ਲੋਕਾਂ ਨਾਲ ਈਦ ਮਨਾਈ। ਈਦਗਾਹ ਵਿਖੇ ਈਦ ਦੇ ਪਾਵਨ ਮੌਕੇ ਸਬੰਧੋਨ ਕਰਦਿਆਂ ਉਨ੍ਹਾਂ ਨੇ ਇਤਿਹਾਸਕ ਸ਼ਹਿਰ ਲਈ 375 ਕਰੋੜ ਰੁਪਏ ਦੇ ਵਿਕਾਸ ਫੰਡਾਂ ਦਾ ਐਲਾਨ ਕੀਤਾ। ਸਿਹਤ ਸੰਭਾਲ ਅਤੇ ਸਿੱਖਿਆ ਖੇਤਰਾਂ ਲਈ  ਵੱਡੇ ਐਲਾਨਾਂ ਦੇ ਨਾਲ-ਨਾਲ ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਕਿਸੇ ਵੀ ਤਾਕਤ ਨੂੰ ਭਾਈਚਾਰਕ ਸਾਂਝ ਭੰਗ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗਾ।ਲੋਕਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ ਈਦ-ਉਲ-ਫ਼ਿਤਰ ਇੱਕ ਦੂਜੇ ਦੀ ਭਲਾ ਮੰਗਣ ਦਾ ਤਿਉਹਾਰ ਹੈ ਅਤੇ ਮੈਨੂੰ ਮਲੇਰਕੋਟਲਾ ਦੀ ਇਸ ਪਵਿੱਤਰ ਈਦਗਾਹ ਵਿੱਚ ਆ ਕੇ ਬਹੁਤ ਸਕੂਨ ਤੇ ਖੁਸ਼ੀ ਮਿਲੀ ਹੈ। ਇਹ ਇੱਕ ਅਜਿਹਾ ਤਿਉਹਾਰ ਹੈ ਜੋ ਭਾਈਚਾਰਕ ਸਾਂਝ ਦੀ ਪ੍ਰਤੱਖ ਤਸਵੀਰ ਪੇਸ਼ ਕਰਦਾ ਹੈ, ਜਿੱਥੇ ਅਸੀਂ ਇਕੱਠੇ ਬੈਠਦੇ ਹਾਂ ਅਤੇ ਇੱਕ ਦੂਜੇ ਦੀ ਖ਼ੈਰ ਮੰਗਦੇ ਹਾਂ। ਮੈਂ ਪ੍ਰਬੰਧਕ ਕਮੇਟੀ ਅਤੇ ਨੇੜਲੇ ਪਿੰਡਾਂ ਤੋਂ ਈਦ ਮਨਾਉਣ ਲਈ ਆਏ ਸਾਰੇ ਲੋਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦਾ ਹਾਂ।’’ਉਨ੍ਹਾਂ ਅੱਗੇ ਕਿਹਾ, “ਮ...
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 21 ਮਾਰਚ:ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਾਸ਼ੀਆਗ੍ਰਸਤ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਹੋਇਆ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਮੌਜੂਦਾ ਵਿੱਤੀ ਸਾਲ ਦੌਰਾਨ 1,91,429 ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ₹219 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਮਾਨ ਸਰਕਾਰ ਦੀ ਅਨੁਸੂਚਿਤ ਜਾਤੀਆਂ ਅਤੇ ਹੋਰ ਪਿੱਛੜੇ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸਕੀਮ ਦੇ ਮਨੁੱਖੀ ਪੱਖ ਨੂੰ ਉਜਾਗਰ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਪੋਸਟ ਮੈਟ੍ਰਿਕ ਸਕਾਲਰਸ਼ਿਪ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਹਜ਼ਾਰਾਂ ਪਰਿਵਾਰਾਂ ਲਈ ਉਮੀਦ ਦੀ ਇੱਕ ਕਿਰਨ ਹੈ। ਕਈ ਘਰਾਂ ਲਈ ...
ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 20 ਮਾਰਚ:‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ` ਲੜੀ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਖੇਤਰ ਦਾ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਤੋਂ ਪਹਿਲਾਂ ਖੇਤੀਬਾੜੀ ਅਤੇ ਸਿੰਜਾਈ ਵਿੱਚ ‘ਆਪ` ਸਰਕਾਰ ਦੇ ਕੰਮ ਦਾ ਵੇਰਵਾ ਦਿੱਤਾ ਗਿਆ ਸੀ। ‘ਸ਼ਰਤਾਂ ਵਾਲੀ’ ਆਯੂਸ਼ਮਨ ਭਾਰਤ ਅਤੇ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿਚਕਾਰ ਫਰਕ ਦਰਸਾਉਂਦੇ ਹੋਏ ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਸਰਬ ਵਿਆਪਕ, ਪਹੁੰਚਯੋਗ ਸਿਹਤ ਸੰਭਾਲ ਦੇ ਮਾਡਲ ਵਜੋਂ ਪੇਸ਼ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਫ਼ਰਕ ਇਰਾਦੇ ਤੇ ਡਿਲੀਵਰੀ ਵਿੱਚ ਹੈ। ਡੇਟਾ-ਆਧਾਰਤ ਨਤੀਜੇ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ` ਸਰਕਾਰ ਐਲਾਨਾਂ ਤੋਂ ਅੱਗੇ ਵਧ ਕੇ ਜ਼ਮੀਨੀ ਪੱਧਰ `ਤੇ ਸਪੱਸ਼ਟ ਬਦਲਾਅ ਲਿਆ ਰਹੀ ਹੈ, ਜਿਸ ਵਿੱਚ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਤੋਂ ਲੈ ਕੇ ਇਕ ਅਜਿਹੀ ਪ੍ਰਣਾਲੀ ਬਣਾਈ ਜਾ ਰਹੀ ਹੈ, ਜਿਸ ਨੂੰ ਲੋਕ ਸਰਗਰਮੀ ਨਾਲ ਵਰਤ ਰਹੇ ਹਨ ਅਤੇ ਭਰੋਸਾ ਕਰਦੇ ਹਨ। ਗਲਤ ਜਾਣਕਾਰੀ ਫੈਲਾਉ...
ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

Breaking News
ਲੁਧਿਆਣਾ, 20 ਮਾਰਚ :‘ਆਪ’ ਦੀ ਅਗਵਾਈ ਵਾਲੀ ਸਰਕਾਰ ਅਧੀਨ ਪੰਜਾਬ ਦੀ ਉਦਯੋਗਿਕ ਸੁਰਜੀਤੀ ਨੂੰ ਭਰਪੂਰ ਹੁਲਾਰਾ ਮਿਲਿਆ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਭਾਰਤ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਉਦਘਾਟਨ ਕੀਤਾ, ਜੋ ਫੈਸਲਾਕੁੰਨ ਨੀਤੀ ਦਾ ਪ੍ਰਤੱਖ ਪ੍ਰਮਾਣ ਹੈ। ਦੇਸ਼ ਵਿੱਚ ਪਹਿਲੀ ਵਾਰ ਹਜ਼ਾਰਾਂ ਨੌਕਰੀਆਂ ਦੇ ਵਾਅਦੇ ਅਤੇ  ਗਰੀਨ ਊਰਜਾ-ਸੰਚਾਲਿਤ ਸਟੀਲ ਉਤਪਾਦਨ ਸ਼ੁਰੂ ਹੋਇਆ ਹੈ। ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ਨੂੰ ਘੇਰਦਿਆਂ ਜ਼ੋਰ ਦੇ ਕੇ ਕਿਹਾ ਕਿ ਜੋ ਉਦਯੋਗ ਕਦੇ ਗਲਤ ਨੀਤੀਆਂ ਕਾਰਨ ਪੰਜਾਬ ਚੋਂ ਬਾਹਰ ਗਏ ਸਨ, ਉਹ ਹੁਣ ਉਦਯੋਗ-ਪੱਖੀ ਸ਼ਾਸਨ ਅਧੀਨ ਵਾਪਸ ਆ ਰਹੇ ਹਨ। 3200 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਵਿੱਚ ਸਥਾਪਿਤ ਇਹ ਪਲਾਂਟ ਪੰਜਾਬ ਦੀ ਉਦਯੋਗਿਕ ਨੁਹਾਰ ਨੂੰ ਬਦਲਣ ਵੱਲ ਵੱਡਾ ਕਦਮ ਹੈ। ਟਾਟਾ ਸਟੀਲ ਦੇ ਦੂਜੇ ਸਭ ਤੋਂ ਵੱਡੇ ਪਲਾਂਟ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਇਹ ਇੱਕ ਯਾਦਗਾਰੀ ਦਿਨ ਹੈ ਕਿਉਂਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦਾ ਇਤਿਹਾਸ ਰਚਿਆ ਗ...
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ 11 ਨਵੇਂ ਬੋਰਡ ਸਥਾਪਿਤ

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ 11 ਨਵੇਂ ਬੋਰਡ ਸਥਾਪਿਤ

Breaking News
ਚੰਡੀਗੜ੍ਹ, ਮਾਰਚ 20:ਪੰਜਾਬ ਸਰਕਾਰ ਪੱਛੜੀਆਂ ਸ੍ਰੇਣੀਆਂ ਦੀ ਸਮਾਜਿਕ ਤੇ ਆਰਥਿਕ ਤਰੱਕੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਗੱਲ ਸ੍ਰੀ ਮਲਕੀਤ ਸਿੰਘ ਥਿੰਦ, ਚੇਅਰਮੈਨ, ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ ਨੇ ਪੰਜਾਬ ਭਵਨ ਵਿਖੇ ਪੱਛੜੀਆਂ ਸ੍ਰੇਣੀਆਂ ਲਈ ਨਵ ਗਠਿਤ 11 ਬੋਰਡਾਂ ਦੇ ਚੇਅਰਮੈਨ, ਵਾਈਸ ਚੇਅਰਮੈਨ ਅਤੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਕਹੀ। ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਸਹਿਯੋਗ ਨਾਲ ਪਹਿਲਾਂ ਹੀ ਕਈ ਭਲਾਈ ਕਾਰਜ ਕੀਤੇ ਜਾ ਰਹੇ ਹਨ ਅਤੇ ਹੁਣ ਨਵੇਂ ਬੋਰਡਾਂ ਦੀ ਸਥਾਪਨਾ ਨਾਲ ਇਹ ਯਤਨ ਹੋਰ ਮਜ਼ਬੂਤ ਹੋਣਗੇ। ਮੀਟਿੰਗ ਦੌਰਾਨ ਬੈਕਫਿੰਕੋ ਦੇ ਅਧਿਕਾਰੀਆਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਸਵੈ-ਰੋਜ਼ਗਾਰ ਲਈ ਘੱਟ ਵਿਆਜ ਦਰਾਂ ‘ਤੇ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ। ਇਸ ਤਹਿਤ ਕਰਿਆਨੇ ਦੀਆਂ ਦੁਕਾਨਾਂ, ਡੇਅਰੀ ਫਾਰਮਿੰਗ ਵਰਗੀਆਂ ਗਤੀਵਿਧੀਆਂ ਲਈ 18 ਤੋਂ 55 ਸਾਲ ਦੇ ਪੰਜਾਬ ਦੇ ਵਸਨੀਕ ਯੋਗ ਹਨ। ਇਸ ਤੋਂ ਇਲਾਵਾ NBCFDC ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਐਜੂਕੇਸ਼ਨ ਲੋਨ ਵੀ ...
ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ / ਜਲੰਧਰ, 20 ਮਾਰਚ 2026- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਜਲੰਧਰ ਜ਼ਿਲ੍ਹੇ ਦੇ ਡੇਰਾ ਸੱਚਖੰਡ ਬੱਲਾਂ ਨੇੜੇ ਬਣਨ ਵਾਲੇ 'ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ' ਦਾ ਨਿਰਮਾਣ ਕਾਰਜ ਇਸ ਦਾ ਅਧਿਕਾਰਤ ਨਕਸ਼ਾ (ਲੇਆਊਟ ਪਲਾਨ) ਤਿਆਰ ਹੋਣ ਤੋਂ ਬਾਅਦ ਜਲਦ ਹੀ ਸ਼ੁਰੂ ਹੋ ਜਾਵੇਗਾ। ਇਹ ਐਲਾਨ ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਦੇ ਦੌਰੇ ਦੌਰਾਨ ਕੀਤਾ, ਜਿੱਥੇ ਉਨ੍ਹਾਂ ਨੇ ਖੁਦ ਪ੍ਰਸਤਾਵਿਤ ਨਕਸ਼ੇ ਦੀ ਸਮੀਖਿਆ ਕੀਤੀ ਅਤੇ ਪ੍ਰੋਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਕਿ ਇਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਸਰਕਾਰ ਨੇ ਪਿੰਡ ਨੌਗੱਜਾ ਅਤੇ ਫਰੀਦਪੁਰ ਵਿੱਚ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੇਆਊਟ ਪਲਾਨ ਨੂੰ ਡੇਰੇ ਦੇ ਮੌਜੂਦਾ ਮੁਖੀ ਸੰਤ ਨਿਰੰਜਨ ਦਾਸ ਜੀ ਵੱਲੋਂ ਰਸਮੀ ਸਹਿਮਤੀ ਦੇ ਦਿੱਤੀ ਗਈ ਹੈ, ਜਿਸ ਨਾਲ ਵਿਕਾਸ ਦੇ ਅਗਲੇ ਪੜਾਅ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਕਿਹਾ, “ਟੈਂਡਰ ਪ੍ਰਕਿਰਿਆ ਜਲਦੀ ਮੁਕੰਮਲ ਕਰ ਲਈ ਜਾਵੇਗੀ ...