Thursday, July 30
Shadow

Breaking News

ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਿਆਂ ਦਾ ਸਫਾਇਆ ਕਰਨ ਦੇ ਨਾਲ-ਨਾਲ ਅਸੀਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਬੇਰੁਜ਼ਗਾਰੀ ’ਤੇ ਵੀ ਕਾਬੂ ਪਾ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਜਲੰਧਰ, 10 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ  ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੂਬੇ ਵਿੱਚ ਸਿੱਖਿਆ, ਰੁਜ਼ਗਾਰ ਅਤੇ ਨਸ਼ਿਆਂ ਵਿਰੁੱਧ ਲੜਾਈ ਨੂੰ ਤਰਜੀਹ ਦਿੰਦਿਆਂ ਆਮ ਲੋਕਾਂ ਲਈ ਭਲਾਈ ਸਬੰਧੀ ਨੀਤੀਆਂ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ।  ਆਦਮਪੁਰ ਦੇ ਗਾਜ਼ੀਪੁਰ ਮੁਹੱਲਾ ਵਿਖੇ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀਆਂ ਮੁਫ਼ਤ ਬਿਜਲੀ ਅਤੇ ਸਿਹਤ ਸੰਭਾਲ ਯੋਜਨਾਵਾਂ ਤੋਂ ਲੈ ਕੇ ਰੁਜ਼ਗਾਰ ਉਤਪਤੀ ਅਤੇ ਨਸ਼ਾ ਵਿਰੋਧੀ ਮੁਹਿੰਮ ਤੱਕ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ।  ਨਾਲ ਹੀ ਪਿਛਲੀਆਂ ਸਰਕਾਰਾਂ ਵੱਲੋਂ ਲੋਕ ਭਲਾਈ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਜ਼ਰਅੰਦਾਜ਼ ਕਰਨ ਦੀ ਤਿੱਖੀ ਆਲੋਚਨਾ ਵੀ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਆਮ ਆਦਮੀ ਕਦੇ ਵੀ ਇਨ੍ਹਾਂ ਪਾਰਟੀਆਂ ਦੇ ਏਜੰਡੇ ’ਤੇ ਨਹੀਂ ਸੀ ਕਿਉਂਕਿ ਉਨ੍ਹਾਂ ਨੇ ਸਿਰਫ਼ ਅਮੀਰਾਂ ਦੇ ਹਿੱਤਾਂ ਦੀ ਰਾਖੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਨੂੰ ਰਾਸ਼ਟਰੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ’ਆਪ’ ਦੇ ਕੌਮੀ ਕਨਵੀ...
ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਜਲੰਧਰ, 10 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ’ਆਪ’ ਦੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਹਰ ਵਾਅਦੇ ਦਾ ਸਨਮਾਨ ਕਰਦੇ ਰਹਿਣਾ ਇਸੇ ਤਰ੍ਹਾਂ ਜਾਰੀ ਰਹੇਗਾ ਜੋ ਕਿ ’ਆਪ’ ਸਰਕਾਰ ਦਾ ਇੱਕੋ- ਇੱਕ ਏਜੰਡਾ ਹੈ ਤਾਂ ਜੋ ਸੂਬੇ ਦੇ ਲੋਕਾਂ ਲਈ ਤਰੱਕੀ ਅਤੇ ਖੁਸ਼ਹਾਲੀ ਵਾਲਾ ਰੰਗਲਾ ਪੰਜਾਬ ਬਣਾਇਆ ਜਾ ਸਕੇ।ਜਲੰਧਰ ਵਿੱਚ ਹੁਸ਼ਿਆਰਪੁਰ ਦੇ ਲੋਕਾਂ ਨਾਲ ‘ਲੋਕ ਮਿਲਣੀ’ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਨਤਕ ਗੱਲਬਾਤ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਿੱਧੇ ਤੌਰ ’ਤੇ ਹੱਲ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਿਨਾਂ ਦੇਰੀ ਦੇ ਨਿਪਟਾਉਣ ਲਈ ਪ੍ਰਭਾਵਸ਼ਾਲੀ ਢੰਗ ਵਜੋਂ ਉੱਭਰ ਰਹੀ ਹੈ।ਪੰਜਾਬ ਸਰਕਾਰ ਵੱਲੋਂ ਲਏ ਗਏ ਲੋਕ-ਪੱਖੀ ਫੈਸਲਿਆਂ ਦਾ ਜ਼ਿਕਰ  ਕਰਦਿਆਂ ਮੁੱਖ ਮੰਤਰੀ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਵਰਗੀਆਂ ਪਹਿਲਕਦਮੀਆਂ ’ਤੇ ਚਾਨਣਾ ਪਾਇਆ ਜਿਸ ਤਹਿਤ ਔਰਤਾਂ ਨੂੰ 1000 ਤੋਂ 1500 ਰੁਪਏ ਪ੍ਰਤੀ ਮਹੀਨਾ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ...
ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ

ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਪਿੰਡਾਂ ਦੀ ਰੋਜ਼ੀ-ਰੋਟੀ ’ਤੇ ਅਸਰ ਪਾ ਸਕਦਾ ਹੈ: ਲਾਲਜੀਤ ਸਿੰਘ ਭੁੱਲਰ

Breaking News
ਚੰਡੀਗੜ੍ਹ, 10 ਮਾਰਚ:ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਚੇਤਾਵਨੀ ਦਿੱਤੀ ਕਿ ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਖੇਤੀਬਾੜੀ ਅਤੇ ਇਸ ਨਾਲ ਜੁੜੇ ਖੇਤਰਾਂ ਲਈ ਗੰਭੀਰ ਪ੍ਰਭਾਵ ਪੈਦਾ ਕਰ ਸਕਦਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਅਮਰੀਕਾ ਤੋਂ ਸਬਸਿਡੀ ਵਾਲੇ ਖੇਤੀਬਾੜੀ ਉਤਪਾਦਾਂ ਦੀ ਵੱਡੇ ਪੱਧਰ ’ਤੇ ਆਮਦ ਦੀ ਆਗਿਆ ਦਿੱਤੀ ਗਈ ਤਾਂ ਇਸ ਨਾਲ ਸੂਬੇ ਦੀ ਖੇਤੀਬਾੜੀ ਅਰਥਵਿਵਸਥਾ ਕਮਜ਼ੋਰ ਹੋ ਸਕਦੀ ਹੈ ਅਤੇ ਕਿਸਾਨਾਂ ਸਮੇਤ ਖੇਤੀ ਨਾਲ ਜੁੜੇ ਕਈ ਹੋਰ ਵਰਗਾਂ ’ਤੇ ਵੀ ਬੁਰਾ ਪ੍ਰਭਾਵ ਪਵੇਗਾ। ਪ੍ਰਸਤਾਵ ’ਤੇ ਹੋ ਰਹੀ ਚਰਚਾ ਵਿੱਚ ਹਿੱਸਾ ਲੈਂਦਿਆਂ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ,“ਪੰਜਾਬ ਨੇ ਇਤਿਹਾਸਕ ਤੌਰ ’ਤੇ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਸੂਬੇ ਦੇ ਕਿਸਾਨਾਂ ਨੇ ਆਪਣੀ ਅਥਾਹ ਮਿਹਨਤ ਅਤੇ ਕੁਰਬਾਨੀਆਂ ਨਾਲ ਦੇਸ਼ ਨੂੰ ਅਨਾਜ ਪ੍ਰਦਾਨ ਕਰਨ ਵਿੱਚ ਵੱਡਾ ਯੋਗਦਾਨ ਪਾ...
ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

ਕਾਨਿਆਂਵਾਲੀ ਮਾਈਨਰ ਦੀ ਸਮਰੱਥਾ ਅਤੇ ਪਾਣੀ ਦਾ ਨਿਰੰਤਰ ਵਹਾਅ ਯਕੀਨੀ ਬਣਾਇਆ ਜਾਵੇਗਾ: ਬਰਿੰਦਰ ਕੁਮਾਰ ਗੋਇਲ

Breaking News
*ਚੰਡੀਗੜ੍ਹ, 10 ਮਾਰਚ:*ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਭਰੋਸਾ ਦਿੱਤਾ ਕਿ ਗੰਗ ਕੈਨਾਲ ਵਿੱਚੋਂ ਨਿਕਲਦੇ ਕਾਨਿਆਂਵਾਲੀ ਮਾਈਨਰ ਦੀ ਕਪੈਸਿਟੀ ਅਤੇ ਇਸ ਦੇ ਪਾਣੀ ਦਾ ਸੁਚੱਜਾ ਵਹਾਅ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਸਿੰਜਾਈ ਲਈ ਪਾਣੀ ਨਿਰੰਤਰ ਮਿਲਦਾ ਰਹੇ।ਕੈਬਨਿਟ ਮੰਤਰੀ ਨੇ ਪ੍ਰਸ਼ਨ ਕਾਲ ਦੌਰਾਨ ਫ਼ਰੀਦਕੋਟ ਤੋਂ ਵਿਧਾਇਕ ਸ੍ਰੀ ਗੁਰਦਿੱਤ ਸਿੰਘ ਵੱਲੋਂ ਕਾਨਿਆਂਵਾਲੀ ਮਾਈਨਰ ਨੂੰ ਪੱਕਾ ਕਰਨ ਅਤੇ ਇਸ ਦੀ ਚੌੜਾਈ/ਸਮਰੱਥਾ ਵਧਾਉਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ  ਮਾਈਨਰ ਦੀ ਡਿਜ਼ਾਈਨ ਡਿਸਚਾਰਜ ਸਮਰੱਥਾ 24.95 ਕਿਊਸਿਕ ਹੈ ਅਤੇ ਲੰਬਾਈ 28,000 ਫੁੱਟ ਹੈ। ਉਨ੍ਹਾਂ ਦੱਸਿਆ ਕਿ ਇਹ ਮਾਈਨਰ ਸਾਲ 1995 ਵਿੱਚ ਬਰਿੱਕ ਲਾਈਨਡ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਟੇਲ ਗੇਜ ਦੇ ਅੰਕੜੇ ਦਰਸਾਉਂਦੇ ਹਨ ਕਿ ਇਹ ਨਹਿਰ ਆਪਣੀ ਡਿਜ਼ਾਈਨ ਸਮਰੱਥਾ ਤੋਂ 114% ਪਾਣੀ ਲੈ ਰਹੀ ਹੈ। ਇਸ ਲਈ ਇਹ ਨਹਿਰ ਆਪਣੀ ਡਿਜ਼ਾਈਨ ਕੀਤੀ ਸਮਰੱਥਾ ਤੋਂ ਵੱਧ ਪਾਣੀ ਲਿਜਾਣ ਲਈ ਪੂਰੀ ਤਰ੍ਹਾਂ ਸਮਰੱਥ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕਿਉਂਕਿ ਨਹਿਰ ਦੀ ਡਿਸਚਾਰਜ...
ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜ ਰਹੇ ਹਾਂ ਤਾਂ ਜੋ ਸਾਡੇ ਬੱਚਿਆਂ ਨੂੰ ਪੜ੍ਹਨ ਲਈ ਵਿਦੇਸ਼ ਨਾ ਜਾਣਾ ਪਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਗੁਰਦਾਸਪੁਰ, 9 ਮਾਰਚ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦਹਾਕਿਆਂ ਤੋਂ ਚੱਲੇ ਆ ਰਹੇ ਸਿਆਸੀ ਸ਼ੋਸ਼ਣ ਤੋਂ ਵਿਕਾਸ, ਸਿੱਖਿਆ ਸੁਧਾਰ ਅਤੇ ਲੋਕ ਭਲਾਈ ਅਧਾਰਿਤ ਸ਼ਾਸਨ ਦੇ ਯੁੱਗ ਵੱਲ ਫੈਸਲਾਕੁੰਨ ਤਬਦੀਲੀ ਦਾ ਗਵਾਹ ਬਣ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਲੋਕ ਇਕ ਵਾਰ ਫਿਰ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਦਾ ਹੂੰਝਾ ਫੇਰਨ ਲਈ 'ਝਾੜੂ' ਦੀ ਵਰਤੋਂ ਕਰਨਗੇ, ਜਿਨ੍ਹਾਂ ਨੇ ਲੋਕ ਭਲਾਈ ਨੂੰ ਨਜ਼ਰਅੰਦਾਜ਼ ਕਰਦੇ ਹੋਏ ਵਾਰੋ-ਵਾਰੀ ਪੰਜਾਬ 'ਤੇ ਰਾਜ ਕੀਤਾ।ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਕਾਦੀਆਂ ਵਿੱਚ 168.44 ਕਰੋੜ ਰੁਪਏ ਦੀਆਂ 237 ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਲਈ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ, ਰੋਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਰਹੀ ਹੈ, ਨਾਲ ਹੀ ਇਹ ਵੀ ਖੁਲਾਸਾ ਕੀਤਾ ਕਿ ਕਿਵੇਂ ਪਹਿਲੀਆਂ ਸਰਕਾਰਾਂ ਨੇ ਆਮ ਲੋਕਾਂ ਦੀਆਂ ਜ਼ਰੂਰਤਾਂ ਨਾਲੋਂ ਕਮਿਸ਼ਨਾਂ ਅਤੇ ਸੱਤਾ ਭੋਗਣ ਦੀ ਸਿਆਸ...
ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਔਰਤਾਂ ਲਈ 1,000 ਰੁਪਏ ਦਾ ਐਲਾਨ ਹੋਣ ’ਤੇ ਵਿਰੋਧੀ ਧਿਰ ਦੀ ਨਿਰਾਸ਼ਾ ਦੱਸਦੀ ਹੈ ਕਿ 2027 ਵਿੱਚ ‘ਆਪ’ ਦੀ ਸਰਕਾਰ ਦੁਬਾਰਾ ਸਰਕਾਰ ਬਣੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 9 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਔਰਤਾਂ ਲਈ 1,000 ਰੁਪਏ ਪ੍ਰਤੀ ਮਹੀਨਾ ਦੇ ਐਲਾਨ 'ਤੇ ਵਿਰੋਧੀ ਪਾਰਟੀਆਂ ਵੱਲੋਂ ਦਿਖਾਈ ਜਾ ਰਹੀ ਨਿਰਾਸ਼ਾ ਸਾਲ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਵਿੱਚ ਸੱਤਾ ਵਾਪਸੀ ਦੇ ਡਰ ਨੂੰ ਸਪੱਸ਼ਟ ਤੌਰ 'ਤੇ ਦਰਸਾਉਂਦੀ ਹੈ। ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵਰਗੀਆਂ ਪਾਰਟੀਆਂ ਨੇ ਆਪਣੇ ਚੋਣ ਵਾਅਦਿਆਂ ਨੂੰ ਨਜ਼ਰਅੰਦਾਜ਼ ਕਰਕੇ ਲੋਕਾਂ ਨਾਲ ਵਾਰ-ਵਾਰ ਧੋਖਾ ਕੀਤਾ ਹੈ, ਉੱਥੇ 'ਆਪ' ਸਰਕਾਰ ਨੇ ਆਪਣੇ ਮੈਨੀਫੈਸਟੋ ਨੂੰ ਪਵਿੱਤਰ ਦਸਤਾਵੇਜ਼ ਮੰਨਿਆ ਹੈ ਅਤੇ ਸਿਰਫ਼ ਚਾਰ ਸਾਲਾਂ ਦੇ ਅੰਦਰ ਆਮ ਲੋਕਾਂ ਲਈ ਹਰ ਗਰੰਟੀ ਨੂੰ ਪੂਰਾ ਕੀਤਾ ਹੈ।‘ਮੁੱਖ ਮੰਤਰੀ ਮਾਵਾਂ ਧੀਆ ਸਤਿਕਾਰ ਯੋਜਨਾ’, ਮੁਫ਼ਤ ਬਿਜਲੀ, ਮੁਫ਼ਤ ਬੱਸ ਯਾਤਰਾ, 10 ਲੱਖ ਰੁਪਏ ਦੀ ਸਿਹਤ ਯੋਜਨਾ ਤਹਿਤ ਮੁਫ਼ਤ ਇਲਾਜ, 63,943 ਨੌਜਵਾਨਾਂ ਦੀ ਪਾਰਦਰਸ਼ੀ ਭਰਤੀ ਅਤੇ ਬੁਨਿਆਦੀ ਢਾਂਚੇ ਤੇ ਉਦਯੋਗ ਵਿੱਚ ਵੱਡੇ ਨਿਵੇਸ਼ ਵਰਗੀਆਂ ਪਹਿਲਕਦਮੀਆਂ ਦਾ ਜ਼ਿਕਰ ...
ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ

ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ

Breaking News
*ਚੰਡੀਗੜ੍ਹ, 9 ਮਾਰਚ:*ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪ੍ਰਗਤੀਸ਼ੀਲ, ਦੂਰਦਅੰਦੇਸ਼ ਅਤੇ ਲੋਕਪੱਖੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ 'ਚ ਕੀਤੇ ੳਪਬੰਧਾਂ ਨਾਲ ਜਿੱਥੇ ਪੀਣ ਵਾਲੇ ਪਾਣੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ, ਉਥੇ ਸੂਬੇ ਭਰ ਵਿੱਚ ਪਾਰਦਰਸ਼ੀ ਸ਼ਾਸਨ ਵਧੇਰੇ ਯਕੀਨੀ ਬਣੇਗਾ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਵਿੱਤੀ ਸਾਲ 2026-27 ਵਿੱਚ 1487 ਕਰੋੜ ਰੁਪਏ ਦੇ ਬਜਟ ਦਾ ਪ੍ਰਸਤਾਵ ਰੱਖਿਆ ਹੈ ਤਾਂ ਜੋ ਪੰਜਾਬ ਭਰ ਵਿੱਚ ਲੋਕਾਂ ਦੀ ਸਵੱਛ ਤੇ ਸੁਰੱਖਿਅਤ ਪੀਣ ਵਾਲੇ ਪਾਣੀ ਤੱਕ ਪਹੁੰਚ ਨੂੰ ਹੋਰ ਵਧਾਇਆ ਜਾ ਸਕੇ ਅਤੇ ਸਾਫ਼-ਸਫ਼ਾਈ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ 11 ਵੱਡੇ ਨਹਿਰੀ ਪਾਣੀ ਪ੍ਰਾਜੈਕਟਾਂ ਨੂੰ ਪੂਰਾ ਅਤੇ ਚਾਲੂ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ ...
ਆਪ ਸਰਕਾਰ ਪੰਜਾਬ ਵਿੱਚ ‘ਡਰੱਗ ਮਨੀ’ ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ

ਆਪ ਸਰਕਾਰ ਪੰਜਾਬ ਵਿੱਚ ‘ਡਰੱਗ ਮਨੀ’ ਨਾਲ ਵੱਡੀਆਂ ਜਾਇਦਾਦਾਂ ਨਹੀਂ ਉਸਾਰਨ ਦੇਵੇਗੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 9 ਮਾਰਚ: ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਬਿਆਨ ਦਿੰਦਿਆਂ ਪੰਜਾਬ ਸਰਕਾਰ ਦੀ ਨਸ਼ਾ ਤਸਕਰੀ ਵਿਰੁੱਧ ਬੇਮਿਸਾਲ ਕਾਰਵਾਈ ਬਾਰੇ ਵਿਆਪਕ ਜਾਣਕਾਰੀ ਦਿੱਤੀ। ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਉਠਾਏ ਇੱਕ ਸਵਾਲ ਦੇ ਜਵਾਬ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਤੋਂ ਜਾਰੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਸਫ਼ਲਤਾ ਬਾਰੇ ਦੱਸਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1 ਮਾਰਚ, 2025 ਤੋਂ 28 ਫਰਵਰੀ, 2026 ਤੱਕ 'ਆਪ' ਸਰਕਾਰ ਨੇ ਸਖ਼ਤੀ ਨਾਲ ਲਾਗੂਕਰਨ, ਭਾਈਚਾਰਕ ਸ਼ਮੂਲੀਅਤ ਅਤੇ ਰੋਕਥਾਮ ਗਤੀਵਿਧੀਆਂ ਰਾਹੀਂ ਨਸ਼ਿਆਂ ਦੇ ਕਾਰੋਬਾਰ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਤਹਿਤ 36,178 ਐਫਆਈਆਰਜ਼ ਦਰਜ ਕਰਕੇ 47,902 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। 'ਆਪ' ਸਰਕਾਰ ਵੱਲੋਂ ਨਸ਼ਿਆਂ ਦੀ ਸਮੁੱਚੀ ਸਪਲਾਈ ਚੇਨ ਨੂੰ ਤੋੜਨ ਬਾਰੇ ਵੇਰਵੇ ਦਿੰਦਿਆਂ ਉਨ੍ਹਾਂ ਅੱ...
ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਪੂਰੇ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ, ਜਿਸ ਤਹਿਤ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ ਭਾਈਚਾਰਿਆਂ ਨਾਲ ਸਬੰਧਤ ਔਰਤਾਂ ਨੂੰ 1,500 ਪ੍ਰਾਪਤ ਮਿਲਣਗੇ, ਜਿਸ ਲਈ ਬਜਟ ਵਿੱਚ 9,300 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਇਸਨੂੰ ਮਹਿਲਾਵਾਂ ਦੀ ਵਿੱਤੀ ਸੁਤੰਤਰਤਾ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਦਾ "ਸਾਰੀਆਂ ਗਰੰਟੀਆਂ ਪੂਰੀਆਂ" ਬਜਟ ਚੋਣ ਵਾਅਦਿਆਂ ਨੂੰ ਪੂਰਾ ਕਰਨ ਸਬੰਧੀ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸਦੇ ਨਾਲ ਹੀ ਬਜਟ ਵਿੱਚ ਸੂਬੇ ਭਰ ਦੀਆਂ ਔਰਤਾਂ ਨੂੰ ਸਸ਼ਕਤ ਬਣਾਉਣ ਅਤੇ ਹਰ ਇੱਕ ਪੰਜਾਬੀ ਪਰਿਵਾਰ ਨੂੰ ਸਮਰਥਨ ਦੇਣ ਲਈ ਮੁਫਤ ਬੱਸ ਯਾਤਰਾ, ਮੁਫਤ ਬਿਜਲੀ ਅਤੇ ਨਕਦੀ ਰਹਿਤ ਸਿ...
ਪੰਜਾਬ ਦਾ ਬਜਟ ਖੇਤੀਬਾੜੀ ਖੇਤਰ ‘ਚ ਖੁਸ਼ਹਾਲੀ ਦੇ ਬੀਜ ਬੀਜੇਗਾ: ਗੁਰਮੀਤ ਖੁੱਡੀਆਂ

ਪੰਜਾਬ ਦਾ ਬਜਟ ਖੇਤੀਬਾੜੀ ਖੇਤਰ ‘ਚ ਖੁਸ਼ਹਾਲੀ ਦੇ ਬੀਜ ਬੀਜੇਗਾ: ਗੁਰਮੀਤ ਖੁੱਡੀਆਂ

Breaking News
ਚੰਡੀਗੜ੍ਹ, 8 ਮਾਰਚ: ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਵਿੱਤੀ ਵਰ੍ਹੇ 2026-27 ਦੇ ਬਜਟ ‘ਤੇ ਬੋਲਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਅਰਥਵਿਵਸਥਾ ਦੀ ਮਜ਼ਬੂਤੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਇਸਨੂੰ ਕਿਸਾਨ ਭਾਈਚਾਰੇ ਦੀ ਖੁਸ਼ਹਾਲੀ ਦਾ ਦਸਤਾਵੇਜ਼ ਦੱਸਿਆ। ਉਨ੍ਹਾਂ ਕਿਹਾ ਕਿ ਇਹ ਬਜਟ ਦੇਸ਼ ਦੀ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਭਾਵ ਕਿਸਾਨ ਭਾਈਚਾਰੇ ਦੀ ਭਲਾਈ ‘ਤੇ ਪੂਰੀ ਤਰ੍ਹਾਂ ਕੇਂਦਰਤ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੌਮੀ ਖੁਰਾਕ ਸੁਰੱਖਿਆ ਵਿੱਚ ਸੂਬੇ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2026-27 ਦੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 15,377 ਕਰੋੜ ਰੁਪਏ ਦੀ ਬਜਟ ਅਲਾਟਮੈਂਟ ਇਸ ਯੋਗਦਾਨ ਨੂੰ ਕਾਇਮ ਰੱਖਣ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਜਟ ਖੇਤੀਬਾੜੀ ਸਥਿਰਤਾ ਤੇ ਟਿਕਾਊ ਵਿਕਾਸ ਦੀ ਮਜ਼ਬੂਤੀ, ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਭਲਾਈ ਨੂੰ ਯ...