Sunday, September 20
Shadow

Breaking News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

Breaking News
ਚੰਡੀਗੜ੍ਹ, 5 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ (ਕੇ.ਐਮ.ਐਸ.) 2026-27 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਅਤੇ ਢੋਆ-ਢੁਆਈ ਨੂੰ ਯਕੀਨੀ ਬਣਾਉਣ ਲਈ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਲੋਕ ਸੇਵਾ ਕਮਿਸ਼ਨ (ਗਰੁੱਪ ‘ਏ’) ਸੇਵਾ ਨਿਯਮ, 2012 ਵਿੱਚ ਸੋਧ, ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ 33 ਅਸਾਮੀਆਂ ਸੁਰਜੀਤ ਕਰਨ, ਸਿਹਤ ਸੰਭਾਲ ਖੇਤਰ ਵਿੱਚ 138 ਨਵੀਆਂ ਅਸਾਮੀਆਂ ਦੀ ਸਿਰਜਣਾ ਅਤੇ 80 ਖਾਲੀ ਅਸਾਮੀਆਂ ਭਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। *ਪੰਜਾਬ ਕਸਟਮ ਮਿਲਿੰਗ, ਅਨਾਜ ਢੋਆ-ਢੁਆਈ ਅਤੇ ਲੇਬਰ ਤੇ ਕਾਰਟੇਜ ਨੀਤੀਆਂ ਨੂੰ ਪ੍ਰਵਾਨਗੀ* ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ 2026-27 ਦੌਰਾਨ ਝੋਨੇ ਦੀ ਸੁਚਾਰੂ ਅਤੇ ਮੁਸ਼ਕਲ ਰਹਿਤ ਖ਼ਰੀਦ ਯਕੀਨੀ ਬਣਾਉਣ ਲਈ ਕੈਬਨ...
ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ

ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ

Breaking News
ਚੰਡੀਗੜ੍ਹ, 5 ਸਤੰਬਰ: ਪੰਜਾਬ ਦੀ ਸ਼ਾਨਾਮੱਤੀ ਫੌਜੀ ਵਿਰਾਸਤ ਵਿੱਚ ਇੱਕ ਹੋਰ ਮਾਣਮੱਤੀ ਸਫ਼ਲਤਾ ਦਾ ਸ਼ੁਮਾਰ ਕਰਦਿਆਂ ਅੱਜ ਚਾਰ ਕੈਡਿਟਾਂ ਨੇ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ ਹਾਸਲ   ਕੀਤਾ ਹੈ। ਇਨ੍ਹਾਂ ਵਿਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੀਆਂ ਦੋ ਮਹਿਲਾ ਕੈਡਿਟਜ਼ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਦੇ ਦੋ ਕੈਡਿਟ ਸ਼ਾਮਲ ਹਨ। ਚੇਨੱਈ ਵਿਖੇ ਆਫੀਸਰਜ਼ ਟ੍ਰੇਨਿੰਗ ਅਕੈਡਮੀ ਵਿਖੇ ਹੋਈ ਸ਼ਾਨਦਾਰ ਪਾਸਿੰਗ ਆਊਟ ਪਰੇਡ, ਜਿਸ ਦਾ ਨਿਰੀਖਣ ਜਲ ਸੈਨਾ ਮੁਖੀ ਐਡਮਿਰਲ ਕ੍ਰਿਸ਼ਨਾ ਸਵਾਮੀਨਾਥਨ, ਪੀਵੀਐਸਐਮ, ਏਵੀਐਸਐਮ ਅਤੇ ਵੀਐਸਐਮ ਨੇ ਕੀਤਾ, ਦੌਰਾਨ ਇਨ੍ਹਾਂ ਕੈਡਿਟਾਂ ਨੂੰ ਕਮਿਸ਼ਨ ਮਿਲਿਆ। ਲੇਡੀ ਕੈਡਿਟ ਦੀਪਨੂਰ ਨੂੰ ਆਰਮੀ ਏਵੀਏਸ਼ਨ ਕੋਰ ਵਿੱਚ ਕਮਿਸ਼ਨ ਮਿਲਿਆ ਹੈ, ਜਦਕਿ ਲੇਡੀ ਕੈਡਿਟ ਦੀਕਸ਼ਾ ਧੀਮਾਨ ਆਰਮੀ ਆਰਡਨੈਂਸ ਕੋਰ ਵਿੱਚ ਨਿਯੁਕਤ ਹੋਈ ਹੈ। ਦੀਪਨੂਰ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ, ਗੁਰਦਾਸਪੁਰ ਦੇ ਪ੍ਰੋਫੈਸਰ ਸ. ਸੁਖਬੀਰ ਸਿੰਘ ਅਤੇ ਸਰਕਾਰੀ ਸਕੂਲ ਅਧਿਆਪਕਾ ਸ...
ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ); 5 ਸਤੰਬਰ: * ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਿੱਖਿਆ ਸੁਧਾਰਾਂ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਲ 2021 ਵਿੱਚ ਪੰਜਾਬ ਸਿੱਖਿਆ ਦੇ ਖੇਤਰ ਵਿੱਚ 27ਵੇਂ ਸਥਾਨ ’ਤੇ ਸੀ ਜੋ ਹੁਣ ਪ੍ਰਾਇਮਰੀ ਸਿੱਖਿਆ ਵਿੱਚ ਪਹਿਲੇ ਨੰਬਰ 'ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣ ਦੇ ਸਰਕਾਰ ਦੇ ਦ੍ਰਿਸ਼ਟੀਕੋਣ ਦਾ ਵੀ ਐਲਾਨ ਕੀਤਾ।ਮੁਹਾਲੀ ਵਿਖੇ ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਅਧਿਆਪਕਾਂ ਲਈ ਅੰਤਰਰਾਸ਼ਟਰੀ ਸਿਖਲਾਈ, 118 'ਸਕੂਲਜ਼ ਆਫ਼ ਐਮੀਨੈਂਸ', 16,348 ਸਕੂਲਾਂ ਵਿੱਚ ਵਾਈ-ਫਾਈ ਸਹੂਲਤ, 'ਬਿਜ਼ਨਸ ਬਲਾਸਟਰ' ਅਤੇ ਪੀ.ਟੀ.ਐਮ. ਰਾਹੀਂ ਮਾਪਿਆਂ ਦੀ ਵਧੇਰੇ ਸ਼ਮੂਲੀਅਤ ਨੂੰ ਇਸ ਬਦਲਾਅ ਦੇ ਮੁੱਖ ਕਾਰਨ ਦੱਸਿਆ, ਜਦਕਿ 50 ਅਧਿਆਪਕਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਵੀ ਕੀਤਾ।ਐਕਸ 'ਤੇ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ...
ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 36 ਲੱਖ ਤੋਂ ਵੱਧ ਲਾਭਪਾਤਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 36 ਲੱਖ ਤੋਂ ਵੱਧ ਲਾਭਪਾਤਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 4 ਸਤੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ, ਲੋੜਵੰਦ ਅਤੇ ਵੰਚਿਤ ਵਰਗਾਂ ਦੀ ਭਲਾਈ ਨੂੰ ਸਰਵੋੱਚ ਤਰਜੀਹ ਦਿੰਦਿਆਂ ਉਨ੍ਹਾਂ ਨੂੰ ਸਮਾਜਿਕ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਯੋਗ ਨਾਗਰਿਕ ਨੂੰ ਸਨਮਾਨ, ਆਤਮ-ਨਿਰਭਰਤਾ ਅਤੇ ਆਰਥਿਕ ਸੁਰੱਖਿਆ ਨਾਲ ਜੀਵਨ ਜਿਊਣ ਦੇ ਯੋਗ ਬਣਾਉਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਸਮੇਤ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ₹2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਨੇ ਵਿੱਤੀ ਸਹਾਇਤਾ ਦੀ ਵੰਡ ਨੂੰ ਪਾਰਦਰਸ਼ੀ, ਸਮੇ...
ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਹਰਜੋਤ ਸਿੰਘ ਬੈਂਸ

ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 4 ਸਤੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਿੱਖਿਆ ਦੀ ਨੁਹਾਰ ਬਦਲਣ ਵਾਲੇ ਅਧਿਆਪਕਾਂ ਨੂੰ ਮਾਣ ਸਨਮਾਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਨੂੰ ਵੱਕਾਰੀ ਰਾਜ ਅਧਿਆਪਕ ਪੁਰਸਕਾਰ- 2026 ਨਾਲ ਸਨਮਾਨਿਤ ਕੀਤਾ ਜਾਵੇਗਾ। ਸ. ਹਰਜੋਤ ਬੈਂਸ ਨੇ ਦੱਸਿਆ ਕਿ ਇਹ ਸਾਰੇ 75 ਅਧਿਆਪਕ ਰਾਜ ਅਧਿਆਪਕ ਪੁਰਸਕਾਰ ਨੀਤੀ ਅਨੁਸਾਰ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ ’ਤੇ ਚੁਣੇ ਗਏ ਹਨ। ਇਨ੍ਹਾਂ ‘ਚੋਂ 55 ਰਾਜ ਅਧਿਆਪਕ ਪੁਰਸਕਾਰ ਲਈ, 10 ਯੰਗ ਅਧਿਆਪਕ ਪੁਰਸਕਾਰ ਲਈ, 4 ਵਿਸ਼ੇਸ਼ ਅਧਿਆਪਕ ਪੁਰਸਕਾਰ ਲਈ ਅਤੇ 6 ਪ੍ਰਬੰਧਕੀ ਪੁਰਸਕਾਰ ਲਈ ਚੁਣੇ ਗਏ ਹਨ।  ਸ. ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨੂੰ ਸਨਮਾਨ ਦੇਣ ਵਿੱਚ ਬਹੁਤ ਮਾਣ ਮਹਿਸੂਸ ਕਰ ਰਹੀ ਹੈ ਕਿਉਂਕਿ ਅਧਿਆਪਕ ਨਾ ਸਿਰਫ਼ ਨੌਜਵਾਨਾਂ ਦੇ ਸੁਪਨਿਆਂ ਨੂੰ ਦਿਸ਼ਾ ਦਿੰਦੇ ਹਨ ਸਗੋਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਰਾਹਦਸੇਰੇ ਵੀ ਹੁੰਦੇ ਹਨ। ਇਨ੍ਹਾਂ 75 ਅਧਿਆਪਕਾਂ ਦੀ ਚ...
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ

Breaking News
ਚੰਡੀਗੜ੍ਹ, 4 ਸਤੰਬਰ: ਸਰਕਾਰੀ ਸਕੂਲਾਂ ਵਿੱਚ ਹੋਰ ਬਿਹਤਰ ਅਤੇ ਮਜ਼ਬੂਤ ਸਿੱਖਿਆ ਪ੍ਰਣਾਲੀ ਲਈ ਪੰਜਾਬ ਸਰਕਾਰ ਨੇ 4 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਸਮੇਤ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ ਹੈ ਤਾਂ ਜੋ ਇਨ੍ਹਾਂ ਅਸਾਮੀਆਂ ਨੂੰ ਭਰ ਕੇ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਹਰੇਕ ਸਕੂਲ ਵਿੱਚ ਜ਼ਮੀਨੀ ਪੱਧਰ ’ਤੇ ਮਜ਼ਬੂਤ ਗਤੀਸ਼ਲੀ ਅਗਵਾਈ ਯਕੀਨੀ ਬਣਾਈ ਜਾ ਸਕੇ। ਅੱਜ ਇੱਥੇ ਇਹ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪਦਉੱਨਤੀਆਂ ਅਧਿਆਪਕਾਂ ਲਈ ਵੱਡੇ ਪੇਸ਼ੇਵਰ ਵਿਕਾਸ ਅਤੇ ਤਰੱਕੀ ਦੇ ਨਾਲ-ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਵੀ ਦਰਸਾਉਂਦੀਆਂ ਹਨ। ਹੈੱਡਮਾਸਟਰ ਵਜੋਂ ਪਦਉੱਨਤ ਹੋਏ 181 ਅਧਿਆਪਕਾਂ ਵਿੱਚੋਂ 140 ਜਨਰਲ ਸ਼੍ਰੇਣੀ ਨਾਲ ਸਬੰਧਤ, 23 ਐਸ.ਸੀ. ਸ਼੍ਰੇਣੀ ਨਾਲ, 6 ਦਿਵਿਆਂਗ ਅਤੇ 8 ਬੈਕਲਾਗ ਪੀ.ਡਬਲਿਊ.ਡੀ. ਕੋਟੇ ਨਾਲ ਸਬੰਧਤ ਹਨ। ਇਸ ਤੋਂ ਇਲਾਵਾ 4 ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ ਨੂੰ ਵੀ ਤਰੱਕੀ ਦਿੱਤੀ ਗਈ ਹੈ। ਸ. ਬੈਂਸ ਨੇ ਕਿਹਾ,...
ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ

Breaking News
ਚੰਡੀਗੜ੍ਹ, 4 ਸਤੰਬਰ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ 85,000 ਮੁਲਾਜ਼ਮਾਂ ਲਈ ਮਹਿੰਗਾਈ ਭੱਤਾ (ਡੀ.ਏ.) 42 ਫ਼ੀਸਦ ਤੋਂ ਵਧਾ ਕੇ 60 ਫ਼ੀਸਦ ਕਰਨ ਲਈ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨ ਦਾ ਫੈਸਲਾ ਲਿਆ ਹੈ, ਇਸ ਨਾਲ ਇਨ੍ਹਾਂ ਮੁਲਾਜ਼ਮਾਂ ਦਾ ਡੀ.ਏ. ਕੇਂਦਰ ਸਰਕਾਰ ਦੇ ਬਰਾਬਰ ਹੋ ਜਾਵੇਗਾ। ਇਹ ਫੈਸਲਾ ਸਰਕਾਰ ਵੱਲੋਂ ਅਨੇਕਾਂ ਮੌਕਿਆਂ ਅਤੇ ਫੋਰਮਾਂ 'ਤੇ ਦੁਹਰਾਏ ਇਕਸਾਰ ਸਟੈਂਡ ਨੂੰ ਦਰਸਾਉਂਦਾ ਹੈ, ਜਿਸ ਅਨੁਸਾਰ ਲਾਭ ਲੈਣ ਦੇ ਹੱਕਦਾਰ ਮੁਲਾਜ਼ਮਾਂ ਨੂੰ ਹੀ ਲਾਭ ਮਿਲਣਾ ਚਾਹੀਦਾ ਹੈ ਅਤੇ ਜਿਹੜੇ ਇਨ੍ਹਾਂ ਲਾਗੂ ਉਪਬੰਧਾਂ ਅਧੀਨ ਨਹੀਂ ਆਉਂਦੇ, ਉਨ੍ਹਾਂ ਨੂੰ ਇਹ ਲਾਭ ਨਹੀਂ ਮਿਲਣਾ ਚਾਹੀਦਾ। ਇਸ ਫੈਸਲੇ ਨਾਲ, ਸਰਕਾਰ ਨੇ ਇੱਕ ਵਾਰ ਫਿਰ ਇਹ ਯਕੀਨੀ ਬਣਾਇਆ ਹੈ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਮੁਲਾਜ਼ਮ ਬਣੇ ਰਹਿਣ। ਇਹ ਫੈਸਲਾ 2020 ਤੋਂ ਬਾਅਦ ਦੇ ਨਿਯਮਾਂ ਅਧੀਨ ਭਰਤੀ ਹੋਏ ਮੁਲਾਜ਼ਮਾਂ 'ਤੇ ਲਾਗੂ ਹੁੰਦਾ ਹੈ, ਜਿਨ੍ਹਾਂ ਦੀ...
ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ ਦੇਣ ਲਈ ਤਿਆਰ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ ਦੇਣ ਲਈ ਤਿਆਰ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ; 3 ਸਤੰਬਰ 2026: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਜੇਕਰ ਮੁਲਾਜ਼ਮ ਚਾਹੁੰਦੇ ਹਨ ਤਾਂ ਪੰਜਾਬ ਸਰਕਾਰ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ (ਮਹਿੰਗਾਈ ਭੱਤਾ) ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕੇਂਦਰ ਦੇ ਡੀਏ ਦੇ ਬਰਾਬਰ ਡੀਏ ਦੇਣ ਦੀ ਬਜਾਏ ਸਮੁੱਚੀ ਤਨਖਾਹ ਨੂੰ ਕੇਂਦਰ ਦੇ ਬਰਾਬਰ ਕਰਨ ਲਈ ਤਿਆਰ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਅਤੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਦੀ ਸ਼ਮੂਲੀਅਤ ਵਾਲੇ ਪੰਜਾਬ ਦੇ ਮੰਤਰੀ ਸਮੂਹ ਨੇ ਕਿਹਾ ਕਿ ਕੇਂਦਰ ਵੱਲੋਂ ਵੱਧ ਡੀਏ ਦਿੱਤੇ ਜਾਣ ਦੇ ਬਾਵਜੂਦ ਕਈ ਪ੍ਰਮੁੱਖ ਕੈਟਗਰੀ ਦੇ ਪੰਜਾਬ ਦੇ ਮੁਲਾਜ਼ਮ ਪਹਿਲਾਂ ਹੀ ਕੇਂਦਰ ਸਰਕਾਰ ਵਿੱਚ ਕੰਮ ਕਰ ਰਹੇ ਆਪਣੇ ਹਮਰੁਤਬਾ ਨਾਲੋਂ ਵੱਧ ਤਨਖਾਹ ਲੈ ਰਹੇ ਹਨ। ਮੰਤਰੀਆਂ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਤਨਖਾਹ ਢਾਂਚੇ ਤਹਿਤ ਸੂਬੇ ਵੱਲੋਂ ਆਪਣੇ ਮਾਲੀਏ ਦਾ 51 ਫ਼ੀਸਦ ਤਨਖਾਹਾਂ ਅਤੇ ਪੈਨਸ਼ਨਾਂ 'ਤੇ ਖਰਚ ਕੀਤਾ ਜਾਂਦਾ ਹੈ ਜਦੋਂ ਕਿ ਭਾਰਤ ਵਿੱਚ ਇਹ ਔਸਤ 38 ਫ਼ੀਸਦ ਹੈ। ਉਨ੍ਹਾਂ ਇਹ ਵੀ ...
ਆਪ ਦਾ ਅਕਾਲੀਆਂ ‘ਤੇ ਪਲਟਵਾਰ, ਬਲਤੇਜ ਪੰਨੂ ਨੇ ਅਮਰਦੀਪ ਗਰੇਵਾਲ ਦੀਆਂ ਸੀਨੀਅਰ ਭਾਜਪਾ ਆਗੂਆਂ ਨਾਲ ਅਤੇ ਗੁਰੀ ਚਾਹਲ ਦੀਆਂ ਅਕਾਲੀਆਂ ਨਾਲ ਦਿਖਾਈਆਂ ਤਸਵੀਰਾਂ

ਆਪ ਦਾ ਅਕਾਲੀਆਂ ‘ਤੇ ਪਲਟਵਾਰ, ਬਲਤੇਜ ਪੰਨੂ ਨੇ ਅਮਰਦੀਪ ਗਰੇਵਾਲ ਦੀਆਂ ਸੀਨੀਅਰ ਭਾਜਪਾ ਆਗੂਆਂ ਨਾਲ ਅਤੇ ਗੁਰੀ ਚਾਹਲ ਦੀਆਂ ਅਕਾਲੀਆਂ ਨਾਲ ਦਿਖਾਈਆਂ ਤਸਵੀਰਾਂ

Breaking News
ਚੰਡੀਗੜ੍ਹ 3 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਦੇ ਆਗੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕਰਨ ਲਈ ਸਿਆਸਤ ਤੋਂ ਪ੍ਰੇਰਿਤ ਮੁਹਿੰਮ ਚਲਾ ਰਹੇ ਹਨ, ਜਦੋਂ ਕਿ ਉਹ ਆਪਣੇ ਸਿਆਸੀ ਅਤੇ ਨਿੱਜੀ ਸਬੰਧਾਂ ਨੂੰ ਜਾਣਬੁੱਝ ਕੇ ਛੁਪਾ ਰਹੇ ਹਨ। ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਲਗਾਏ ਜਾ ਰਹੇ ਦੋਸ਼ ਅਣਪ੍ਰਮਾਣਿਤ ਸਮੱਗਰੀ 'ਤੇ ਆਧਾਰਿਤ ਹਨ ਅਤੇ ਨਾ ਤਾਂ ਕਥਿਤ ਆਡੀਓ ਰਿਕਾਰਡਿੰਗਾਂ ਅਤੇ ਨਾ ਹੀ ਉਨ੍ਹਾਂ ਨਾਲ ਜੁੜੇ ਦਾਅਵਿਆਂ ਦੀ ਸੁਤੰਤਰ ਤੌਰ 'ਤੇ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ, "ਪੰਜਾਬ ਇਸ ਸਿਆਸਤ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਚਰਿੱਤਰ ਹੱਤਿਆ ਹੀ ਉਨ੍ਹਾਂ ਦਾ ਇੱਕੋ ਇੱਕ ਸਿਆਸੀ ਹਥਿਆਰ ਬਣ ਗਿਆ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਉਨ੍ਹਾਂ ਕੋਲ ਕੋਈ ਜਵਾਬ ਨਹੀਂ ਹੈ।" ਅਕਾਲੀ ਲੀਡਰਸ਼ਿਪ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਉਨ੍ਹਾਂ ਸਵ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੰਜਾਬੀਆਂ ਨੂੰ ਹਾਰਦਿਕ ਵਧਾਈ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੰਜਾਬੀਆਂ ਨੂੰ ਹਾਰਦਿਕ ਵਧਾਈ

Breaking News
ਚੰਡੀਗੜ੍ਹ, 3 ਸਤੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ’ਤੇ ਸਾਰੇ ਪੰਜਾਬੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸਪੀਕਰ ਸੰਧਵਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੇ ਅਵਤਾਰ ਧਾਰਨ ਨੂੰ ਸਮਰਪਿਤ ਇਹ ਪਵਿੱਤਰ ਤਿਉਹਾਰ ਦੇਸ਼ ਭਰ ਵਿੱਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਭਗਵਾਨ ਕ੍ਰਿਸ਼ਨ ਦਾ ਪ੍ਰਗਟ ਹੋਣਾ ਧਰਮ ਅਤੇ ਸੱਚ ਦੀ ਸਦੀਵੀ ਜਿੱਤ ਦਾ ਪ੍ਰਤੀਕ ਹੈ, ਜੋ ਮਨੁੱਖਤਾ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦਾ ਸੁੱਚਲ ਸੁਨੇਹਾ ਦਿੰਦਾ ਹੈ। ਸਪੀਕਰ ਨੇ ਲੋਕਾਂ ਨੂੰ ਭਗਵਾਨ ਕ੍ਰਿਸ਼ਨ ਵੱਲੋਂ ਦਿਖਾਏ ਗਏ ਧਾਰਮਿਕਤਾ, ਪਿਆਰ ਅਤੇ ਕਰੁਣਾ ਦੇ ਮਾਰਗ ’ਤੇ ਚੱਲਣ  ਲਈ ਕਿਹਾ। ਉਨ੍ਹਾਂ ਸਾਰਿਆਂ ਨੂੰ ਆਪਸ ਵਿੱਚ ਪਿਆਰ ਨਾਲ ਰਹਿਣ, ਸ਼ਾਂਤੀ ਅਤੇ ਭਾਈਚਾਰੇ ਵਾਲਾ ਸਦਾਚਾਰਕ ਜੀਵਨ ਜੀਉਣ ਦੀ ਵੀ ਅਪੀਲ ਕੀਤੀ। ਇਸ ਪਵਿੱਤਰ ਦਿਨ ਦੀ ਅਧਿਆਤਮਿਕ ਅਹਿਮੀਅਤ ’ਤੇ ਵਿਚਾਰ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੀਆਂ ਸਿੱਖਿਆਵਾਂ ਹਰ ਕਿਸੇ ਨੂੰ ਆਪਣੇ ਅੰਦ...