Friday, September 18
Shadow

Breaking News

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 20 ਕੈਡਿਟ ਐਨ.ਡੀ.ਏ. ਮੈਰਿਟ ਸੂਚੀ ਵਿੱਚ ਸ਼ਾਮਲ

Breaking News
ਚੰਡੀਗੜ੍ਹ, 10 ਅਪ੍ਰੈਲ:- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਮਾਣਮੱਤੇ ਟਰੈਕ-ਰਿਕਾਰਡ ਵਿੱਚ ਇੱਕ ਹੋਰ ਸ਼ਾਨਦਾਰ ਉਪਲਬਧੀ ਸ਼ਾਮਲ ਕਰਦਿਆਂ ਸੰਸਥਾ ਦੇ 20 ਕੈਡਿਟਾਂ ਨੇ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਇੰਟਰਵਿਊ ਨੂੰ ਸਫ਼ਲਤਾਪੂਰਵਕ ਪਾਸ ਕੀਤਾ ਹੈ ਅਤੇ ਜੂਨ 2026 ਵਿੱਚ ਸ਼ੁਰੂ ਹੋਣ ਵਾਲੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ)-156 ਕੋਰਸ ਲਈ ਅੰਤਿਮ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕੀਤਾ ਹੈ। ਮੋਹਾਲੀ ਦੇ ਕੈਡਿਟ ਅਭੀਸ਼ ਨੇ ਆਲ ਇੰਡੀਆ ਪੱਧਰ 'ਤੇ ਚੌਥਾ ਰੈਂਕ ਪ੍ਰਾਪਤ ਕੀਤਾ ਹੈ, ਜਦੋਂਕਿ ਮਾਲੇਰਕੋਟਲਾ ਦੇ ਕੈਡਿਟ ਗੁਰਕਰਨਜੀਤ ਸਿੰਘ ਨੇ 12ਵਾਂ ਰੈਂਕ ਪ੍ਰਾਪਤ ਕੀਤਾ ਹੈ। ਇਸ ਤਰ੍ਹਾਂ ਇੰਸਟੀਚਿਊਟ ਦੇ ਕੁੱਲ ਪੰਜ ਕੈਡਿਟਾਂ ਨੇ ਕੌਮੀ ਮੈਰਿਟ ਸੂਚੀ ਦੇ ਸਿਖਰਲੇ 100 ਸਥਾਨਾਂ ਵਿੱਚ ਆਪਣੀ ਜਗ੍ਹਾ ਬਣਾਈ ਹੈ। ਚੁਣੇ ਗਏ ਕੈਡਿਟਾਂ ਨੂੰ ਹੁਣ ਨੈਸ਼ਨਲ ਡਿਫੈਂਸ ਅਕੈਡਮੀ, ਖੜਕਵਾਸਲਾ ਤੋਂ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਹੈ। ਪੰਜਾਬ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਅਮਨ ਅਰੋੜਾ ਨੇ ਇਸ ਪ੍ਰਾਪਤੀ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰ...
ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਪੱਤਰ ਸੌਂਪੇ

Breaking News
*ਚੰਡੀਗੜ੍ਹ, 10 ਅਪ੍ਰੈਲ:* ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਨਵੇਂ ਤਰੱਕੀ ਪ੍ਰਾਪਤ ਮਾਲ ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਮਾਲ ਮੰਤਰੀ ਨੇ ਸੀਨੀਆਰਤਾ ਦੇ ਆਧਾਰ 'ਤੇ ਤਰੱਕੀ ਪ੍ਰਾਪਤ ਕਰਨ ਵਾਲੇ 14 ਤਹਿਸੀਲਦਾਰਾਂ ਅਤੇ 13 ਨਾਇਬ ਤਹਿਸੀਲਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਤਰੱਕੀਆਂ ਸੂਬੇ ਵਿੱਚ ਮਾਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਬਣਾਉਣ ਸਣੇ ਅਧਿਕਾਰੀਆਂ ਦੀ ਲਗਨ ਅਤੇ ਸਾਲਾਂ ਦੀ ਸੇਵਾ ਦਾ ਬਣਦਾ ਹੱਕ ਹਨ। ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਰਮਚਾਰੀਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਸਮੇਂ-ਸਿਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਯੋਗਤਾ ਆਧਾਰਤ ਤਰੱਕੀਆਂ ਨਾਲ ਕਰਮਚਾਰੀਆਂ ਦਾ ਮਨੋਬਲ ਵਧਦਾ ਹੈ ਅਤੇ ਸਰਕਾਰੀ ਸੇਵਾਵਾਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਹੁੰਦਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਦਉੱਨਤ ਕੀਤੇ ਅਧਿਕਾਰੀਆਂ ਦੀ ਤੈਨਾਤੀ ਉਨ੍ਹਾਂ ਵੱਲੋਂ ਸੌਂਪੇ ਤਿੰਨ ਮਨਪਸੰਦ ਸਟੇਸ਼ਨਾਂ ਦੀ ਸੂਚੀ ਵਿੱਚੋਂ ਇੱਕ ਉਪ...
ਬੱਚਿਆਂ ਦੇ ਪੁਨਰਵਾਸ ਅਤੇ ਪਰਿਵਾਰ ਨਾਲ ਮੁੜ ਜੋੜਨ ਦੀ ਪ੍ਰਕਿਰਿਆ ਹੋਵੇਗੀ ਹੋਰ ਮਜ਼ਬੂਤ : ਡਾ. ਬਲਜੀਤ ਕੌਰ

ਬੱਚਿਆਂ ਦੇ ਪੁਨਰਵਾਸ ਅਤੇ ਪਰਿਵਾਰ ਨਾਲ ਮੁੜ ਜੋੜਨ ਦੀ ਪ੍ਰਕਿਰਿਆ ਹੋਵੇਗੀ ਹੋਰ ਮਜ਼ਬੂਤ : ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 10 ਅਪ੍ਰੈਲ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਲਾਈ ਲਈ ਇਕ ਹੋਰ ਮਨੁੱਖਤਾ-ਪੂਰਣ ਅਤੇ ਬਾਲ ਹਿਤੈਸ਼ੀ ਕਦਮ ਚੁੱਕਿਆ ਗਿਆ ਹੈ। ਬੱਚਿਆਂ ਲਈ ਗੱਲਬਾਤ ਦੀ ਸਹੂਲਤ ਯਕੀਨੀ ਬਣਾਉਣ ਅਤੇ ਭਾਸ਼ਾ ਸਬੰਧੀ ਮੁਸ਼ਕਲਾਂ ਨੂੰ ਦੂਰ ਕਰਨ ਲਈ 42 ਸਪੈਸ਼ਲ ਐਜੁਕੇਟਰ, 01 ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ 48 ਅਨੁਵਾਦਕ ਪੈਨਲ ‘ਤੇ ਸ਼ਾਮਲ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਨੂੰ ਅਕਸਰ ਆਪਣੀਆਂ ਭਾਵਨਾਵਾਂ ਅਤੇ ਸਮੱਸਿਆਵਾਂ ਬਿਆਨ ਕਰਨ ਵਿੱਚ ਮੁਸ਼ਕਲ ਆਉਂਦੀ ਹੈ, ਜਿਸ ਕਾਰਨ ਉਨ੍ਹਾਂ ਦੀ ਸੰਭਾਲ ਅਤੇ ਪੁਨਰਵਾਸ ਦੀ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੈ। ਹੁਣ ਇਹ ਮਾਹਿਰ ਬੱਚਿਆਂ ਅਤੇ ਚਾਈਲਡ ਭਲਾਈ ਅਥਾਰਟੀਆਂ ਵਿਚਕਾਰ ਸੰਚਾਰ ਨੂੰ ਆਸਾਨ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਸਪੈਸ਼ਲ ਐਜੁਕੇਟਰ, ਸਾਈਨ ਲੈਂਗਵੇਜ ਇੰਟਰਪ੍ਰੇਟਰ ਅਤੇ ਅਨੁਵਾਦਕ ਬੱਚ...
ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

Breaking News
ਚੰਡੀਗੜ੍ਹ, 9 ਅਪ੍ਰੈਲ: ਪੰਜਾਬ ਦੀ ਸਿੱਖਿਆ ਕ੍ਰਾਂਤੀ  ਨੂੰ ਅਗਲੇ ਪੜਾਅ ਵਿੱਚ ਪਹੁੰਚਾਉਣ ਦੇ ਉਦੇਸ਼ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਨਾਲ ਅੱਜ ਮਿਸ਼ਨ ਸਮਰੱਥ 4.0 ਦੀ ਸ਼ੁਰੂਆਤ ਕੀਤੀ, ਜੋ ਸਿੱਖਿਆ ਵਿੱਚ ਆਲਮੀ ਪੱਧਰ ਦੀ  ਉੱਤਮਤਾ ਲਿਆਉਣ ਵਾਲਾ ਪ੍ਰਮੁੱਖ ਬੁਨਿਆਦੀ ਸਿਖਲਾਈ ਪ੍ਰੋਗਰਾਮ ਹੈ। ਇਹ ਨਵੀਂ ਪਹਿਲ ਰਾਜ-ਵਿਆਪੀ ਹਾਜ਼ਰੀ ਟਰੈਕਿੰਗ ਪ੍ਰਣਾਲੀ ਦੀ ਸਹੂਲਤ ਦਿੰਦਾ ਹੈ, ਜਿਸ ਤਹਿਤ ਮਾਪਿਆਂ ਨੂੰ ਆਪਣੇ ਬੱਚੇ ਦੀ ਹਾਜ਼ਰੀ ਬਾਰੇ ਰੋਜ਼ਾਨਾ ਐਸ.ਐਮ.ਐਸ. ਪ੍ਰਾਪਤ ਹੋਣਗੇ। ਇਹ ਅਸਲ-ਸਮੇਂ ਦੀ ਜਵਾਬਦੇਹੀ ਅਤੇ ਕਲਾਸਰੂਮਾਂ ਵਿੱਚ ਸਿੱਖਣ ਲਈ ਨਿਰੰਤਰ ਸਾਕਾਰਾਤਕ ਮਾਹੌਲ ਵੱਲ ਬਦਲ ਰਹੇ ਪੰਜਾਬ ਦੀ ਪ੍ਰਤੀਕ ਹੈ। ਇਸਨੂੰ ਪੰਜਾਬ ਦੀ ਸਿੱਖਿਆ ਕ੍ਰਾਂਤੀ ਵਿੱਚ ਅਗਲੀ ਵੱਡੀ ਪੁਲਾਂਘ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ, ਜੋ ਪਹਿਲਾਂ ਹੀ ਪਰਖ (ਪ੍ਰਦਰਸ਼ਨ ਮੁਲਾਂਕਣ, ਸਮੀਖਿਆ, ਅਤੇ ਸੰਪੂਰਨ ਵਿਕਾਸ ਲਈ ਗਿਆਨ ਵਿਸ਼ਲੇਸ਼ਣ) ਸਰਵੇਖਣ ਵਿੱਚ ਪਹਿਲੇ ਸਥਾਨ ’ਤੇ ਹੈ, ਹੁਣ ਕਲਾਸਰੂਮ ਜਵਾਬਦੇਹੀ ਨੂੰ ਮਜ਼ਬੂਤ ਕਰਕੇ ਅ...
ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

ਗੁਰਦਾਸਪੁਰ ਵਿੱਚ ਆਈਐਸਆਈ ਸਮਰਥਿਤ ਬੀਕੇਆਈ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ; 5 ਹੈਂਡ ਗ੍ਰਨੇਡ, ਆਈਈਡੀ ਸਮੱਗਰੀ ਬਰਾਮਦ

Breaking News, Crime News
ਚੰਡੀਗੜ੍ਹ/ਗੁਰਦਾਸਪੁਰ, 9 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਅੰਮ੍ਰਿਤਸਰ ਦਿਹਾਤੀ, ਗੁਰਦਾਸਪੁਰ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਅੱਜ ਇੱਥੇ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ ਮਸੀਹ ਅਤੇ ਜਬਲੌਨ, ਦੋਵੇਂ ਵਾਸੀ ਜ਼ਿਲ੍ਹਾ ਦੁੱਲਾ ਨੰਗਲ, ਥਾਣਾ ਘੁਮਾਣ ਕਲਾਂ, ਗੁਰਦਾਸਪੁਰ ਵਜੋਂ ਹੋਈ ਹੈ। ਦੋਵਾਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ ਦੋਵਾਂ ਕਾਰਕੁਨਾਂ ਦੀ ਗ੍ਰਿਫ਼ਤਾਰੀ ਨਾਲ ਮਹੱਤਵਪੂਰਨ ਬਰਾਮਦਗੀਆਂ ਹੋਈਆਂ ਹਨ ਜਿਨ੍ਹਾਂ ਵਿੱਚ ਪੰਜ ਹ...
ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

Breaking News
ਚੰਡੀਗੜ੍ਹ,   9 ਅਪ੍ਰੈਲ: ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿੱਚ ਬਣਵਾਈਆਂ ਜਾਂ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ ਹੇਠ ਅੱਜ ਪੰਜਾਬ ਭਵਨ ਵਿਖੇ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ ਗਈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੀਟਿੰਗ ਦੌਰਾਨ  ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵਲੋਂ ਸੂਬੇ ਦੀਆਂ ਸੜਕਾਂ ਦੇ ਨਿਰਮਾਣ ਸਬੰਧੀ ਮਿੱਥੇ ਟੀਚਿਆਂ ਨੂੰ ਹਰ ਹਾਲਤ ਵਿੱਚ ਹਾਸਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਸੜਕੀ ਨਿਰਮਾਣ ਸਬੰਧੀ ਕਾਰਜ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਅਧੀਨ ਸੜਕਾਂ ਦੇ ਨਿਰਮਾਣ ਵਿੱਚ ਨਵੀਂ ਤਕਨੀਕ ਫੁੱਲ ਡੇਪਥ ਰੈਕਲਾਮੇਸ਼ਨ ਨਾਲ਼ ਪੇਂਡੂ ਸੜਕਾਂ ਦੇ ਮੁੜ ਨਿਰਮਾਣ ਦਾ ਕੰਮ ਕੀਤਾ ਜਾ ਰਿਹਾ ਹੈ। ਪਹਿਲੇ ਗੇੜ ਵਿੱਚ 410 ਕਿ ਮੀ ਸੜਕਾਂ ਨੂੰ ਇਸ ਤਕਨੀਕ ਰਾਹੀਂ ਮੁੜ ਉਸਾ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੈਨਸ਼ਨਰ ਸੇਵਾ ਪੋਰਟਲ ਬਾਰੇ ਬੈਂਕਾਂ ਨਾਲ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

Breaking News
ਚੰਡੀਗੜ੍ਹ, 9 ਅਪ੍ਰੈਲ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੈਨਸ਼ਨਰ ਸੇਵਾ ਪੋਰਟਲ ਨਾਲ ਸਬੰਧਤ ਦੇਰੀ ਅਤੇ ਅਹਿਮ ਲੰਬਿਤ ਮੁੱਦਿਆਂ ਦਾ ਜਾਇਜ਼ਾ ਲੈਣ ਲਈ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਖੁੰਝੀਆਂ ਸਮਾਂ-ਸੀਮਾਵਾਂ, ਅਧੂਰੇ ਕੰਮਾਂ ਅਤੇ ਸਿਸਟਮ ਦੀਆਂ ਖਾਮੀਆਂ 'ਤੇ ਵਿਚਾਰ ਕੀਤਾ ਗਿਆ। ਉਨ੍ਹਾਂ ਨੇ ਤੁਰੰਤ ਪਾਲਣਾ, ਤੇਜ਼ੀ ਨਾਲ ਏਕੀਕਰਨ ਅਤੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ, ਅਤੇ ਇਹ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਪੈਨਸ਼ਨ ਦੀਆਂ ਅਦਾਇਗੀਆਂ ਸਖ਼ਤੀ ਨਾਲ ਬੈਂਕਾਂ ਦੀ ਕਾਰਗੁਜ਼ਾਰੀ ਅਤੇ ਠੋਸ ਪ੍ਰਗਤੀ ਨਾਲ ਜੁੜੀਆਂ ਹੋਣਗੀਆਂ। ਸਥਿਤੀ ਬਾਰੇ ਵਿਸਤ੍ਰਿਤ ਜਾਣਕਾਰੀ ਦਿੰਦਿਆਂ, ਵਿੱਤ ਮੰਤਰੀ ਚੀਮਾ ਨੇ ਸਰਕਾਰ ਦੇ ਸਟੈਂਡ, ਪਿਛਲੀਆਂ ਕਾਰਵਾਈਆਂ ਅਤੇ ਸਾਰੀਆਂ ਹਿੱਸਾ ਲੈਣ ਵਾਲੀਆਂ ਵਿੱਤੀ ਸੰਸਥਾਵਾਂ ਤੋਂ ਭਵਿੱਖ ਦੀਆਂ ਸਖ਼ਤ ਉਮੀਦਾਂ ਬਾਰੇ ਵਿਸਥਾਰ ਨਾਲ ਦੱਸਿਆ। ਬੈਂਕਰਾਂ ਨੂੰ ਸੰਬੋਧਨ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ 24 ਦਸੰਬਰ 2025 ਨੂੰ ਹੋਈ ਸਾਡੀ ਸ਼ੁਰੂਆਤੀ ਮੀਟਿੰਗ ...
ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ

ਪੰਜਾਬ ਵਿੱਚ ਮੀਂਹ ਤੇ ਗੜੇਮਾਰੀ ਕਾਰਨ 1.30 ਲੱਖ ਏਕੜ ਰਕਬੇ ‘ਚ ਫ਼ਸਲਾਂ ਦਾ ਨੁਕਸਾਨ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੁਕਸਾਨ ਦੇ ਮੁਲਾਂਕਣ ਲਈ ਕੇਂਦਰ ਨੂੰ ਟੀਮ ਭੇਜਣ ਦੀ ਅਪੀਲ ਅਤੇ ਕਿਸਾਨਾਂ ਲਈ ਤੁਰੰਤ ਰਾਹਤ ਦੀ ਮੰਗ

Breaking News
ਚੰਡੀਗੜ੍ਹ, 8 ਅਪ੍ਰੈਲ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਹਾਲ ਹੀ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਸਮੇਤ ਹਾੜ੍ਹੀ ਦੀਆਂ ਹੋਰ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਈ ਤੁਰੰਤ ਇੱਕ ਉੱਚ ਪੱਧਰੀ ਟੀਮ ਭੇਜਣ ਦੀ ਅਪੀਲ ਕੀਤੀ ਹੈ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਲਿਖੇ ਪੱਤਰ ਵਿੱਚ ਸ. ਗੁਰਮੀਤ ਸਿੰਘ ਖੁੱਡੀਆਂ ਨੇ ਹਾਲ ਹੀ ਵਿੱਚ ਖ਼ਰਾਬ ਮੌਸਮ ਕਰਕੇ ਸੂਬੇ ਵਿੱਚ ਕਣਕ ਦੀ ਫ਼ਸਲ 'ਤੇ ਪਏ ਪ੍ਰਤੀਕੂਲ ਪ੍ਰਭਾਵ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੌਜੂਦਾ ਹਾੜ੍ਹੀ ਸੀਜ਼ਨ ਦੌਰਾਨ 35 ਲੱਖ ਹੈਕਟੇਅਰ 'ਤੇ ਕਣਕ ਦੀ ਬਿਜਾਈ ਕੀਤੀ ਕੀਤੀ ਗਈ ਸੀ ਅਤੇ ਇਸ ਵਾਰ ਫ਼ਸਲ ਦਾ ਬੰਪਰ ਝਾੜ ਹੋਣ ਦੀ ਉਮੀਦ ਲਾਈ ਜਾ ਰਹੀ ਸੀ, ਪਰ ਲਗਾਤਾਰ ਮੀਂਹ ਅਤੇ ਗੜੇਮਾਰੀ ਕਰਕੇ ਫ਼ਸਲਾਂ ਦੇ ਨੁਕਸਾਨ ਨੇ ਕਿਸਾਨ ਭਾਈਚਾਰੇ ਲਈ ਵੱਡੀ ਚਿੰਤਾ ਖੜ੍ਹੀ ਕਰ ਦਿੱਤੀ ਹੈ। ਸ. ਖੁੱਡੀਆਂ ਨੇ ਦੱਸਿਆ ਕਿ ਸੂਬੇ ਦੇ ਖੇਤੀਬਾੜੀ ਵਿਭਾਗ ਦੇ ਮੁੱਢਲੇ ਮੁਲਾਂਕਣ ਅਨੁਸਾਰ 1.30 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਫਸਲ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੀ.ਏ.ਯੂ ਲੁਧਿਆਣਾ ਵਿਖੇ ਉੱਤਰੀ ਭਾਰਤ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਕੀਤਾ ਉਦਘਾਟਨ

Breaking News
ਲੁਧਿਆਣਾ, 8 ਅਪ੍ਰੈਲ: ਪੰਜਾਬ ਦੇ ਮਿੱਟੀ ਅਤੇ ਜਲ ਸੰਭਾਲ, ਖਾਣਾਂ ਅਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਵਿਖੇ ਸੂਬੇ ਦੇ ਪਹਿਲੇ ਕੇਂਦਰੀ ਧਰੁਵੀ ਸਿੰਚਾਈ ਪ੍ਰਣਾਲੀ ਦਾ ਉਦਘਾਟਨ ਕੀਤਾ। ਇਹ ਉੱਤਰੀ ਭਾਰਤ ਵਿੱਚ ਆਧੁਨਿਕ, ਸਵੈਚਾਲਿਤ ਸਿੰਚਾਈ ਤਕਨਾਲੋਜੀ ਦੀ ਪਹਿਲੀ ਸਥਾਪਨਾ ਹੈ। ਇਸ ਮੌਕੇ ਪੀ.ਏ.ਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਡੀ.ਜੀ.ਐਮ ਨਾਬਾਰਡ ਅਮਿਤ ਗਰਗ ਅਤੇ ਹੋਰ ਮੌਜੂਦ ਸਨ। ਪ੍ਰਗਤੀਸ਼ੀਲ ਕਿਸਾਨ, ਵਿਗਿਆਨੀ, ਫੈਕਲਟੀ ਮੈਂਬਰ ਅਤੇ ਮਿੱਟੀ ਤੇ ਜਲ ਸੰਭਾਲ, ਖੇਤੀਬਾੜੀ, ਬਾਗਬਾਨੀ ਅਤੇ ਹੋਰ ਸਹਿਯੋਗੀ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਉਦਘਾਟਨ ਸਮਾਰੋਹ ਵਿੱਚ ਸ਼ਾਮਲ ਹੋਏ। ਇਸ ਮੌਕੇ ਬੋਲਦਿਆਂ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਗਿਆਨੀਆਂ, ਅਧਿਕਾਰੀਆਂ ਅਤੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਦੇ ਉੱਭਰ ਰਹੇ ਯੁੱਗ ਵਿੱਚ ਨਵੀਨਤਾ 'ਤੇ ਧਿਆਨ ਕੇਂਦਰਿਤ ਕਰਨ ਅਤੇ ਅਤਿ-ਆਧੁਨਿਕ ਖੇਤੀ ਤਕਨਾਲੋਜੀਆਂ ਨੂੰ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾ...
ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

Breaking News, Punjab News
ਚੰਡੀਗੜ੍ਹ, 8 ਅਪ੍ਰੈਲ :- ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ ਵਿਖੇ ਪਲਕਸ਼ਾ ਯੂਨੀਵਰਸਿਟੀ ਅਤੇ ਸੈਕਟਰ 83 ਦੇ ਇਨਫੋਸਿਸ ਕੈਂਪਸ ਨੇੜੇ ਇੱਕ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ (ਈ.ਸੀ.ਸੀ.) ਵਿਕਸਿਤ ਕਰਨ ਦਾ ਐਲਾਨ ਕੀਤਾ, ਜੋ ਨਿਵੇਸ਼, ਬੁਨਿਆਦੀ ਢਾਂਚੇ ਅਤੇ ਵਿਸ਼ਵਵਿਆਪੀ ਵਪਾਰਕ ਮੌਕਿਆਂ ਦੇ ਕੇਂਦਰ ਵਜੋਂ ਤੇਜ਼ੀ ਨਾਲ ਉਭਰ ਰਹੇ ਪੰਜਾਬ ਦਾ ਪ੍ਰਤੱਖ ਪ੍ਰਮਾਣ ਹੈ। ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ ਅਰਵਿੰਦ ਕੇਜਰੀਵਾਲ, ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਕੀਤੀ ਜਾ ਰਹੀ ਇਹ ਇਤਿਹਾਸਕ ਪਹਿਲਕਦਮੀ ਪੰਜਾਬ ਨੂੰ ਨਿਵੇਸ਼ਾਂ ਅਤੇ ਆਲਮੀ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਸਥਾਪਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।” ਪ੍ਰਾਜੈਕਟ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਕਨਵੈਨਸ਼ਨ ਸੈਂਟਰ ਮੋਹਾਲੀ ਆਈਟੀ ਸਿਟੀ ਦੇ ਬਿਲਕੁਲ ਵਿਚੋ-ਵਿੱਚ ਲਗਭਗ 14 ਏਕੜ ਵਿੱਚ ਫੈਲਿਆ ਜਨਤਕ-ਨਿੱਜੀ ਭਾਈਵਾਲੀ ਮਾਡਲ ...