Friday, September 18
Shadow

Breaking News

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 31 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਕੜੀ ਤਹਿਤ ਅਸ਼ੀਰਵਾਦ ਸਕੀਮ ਹੇਠ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 4572 ਲਾਭਪਾਤਰੀਆਂ ਨੂੰ 23.32 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਆਰਥਿਕ ਸਹਾਰਾ ਪ੍ਰਦਾਨ ਕਰਦੀ ਹੈ, ਜਿਸ ਨਾਲ ਪਰਿਵਾਰਾਂ 'ਤੇ ਆਰਥਿਕ ਬੋਝ ਘੱਟ ਹੁੰਦਾ ਹੈ ਅਤੇ ਲੜਕੀਆਂ ਦਾ ਵਿਆਹ ਸਨਮਾਨਪੂਰਵਕ ਢੰਗ ਨਾਲ ਕਰਨ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਲੋੜਵੰਦ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਸਮੇਂ ਵੱਡੀ ਰਾਹਤ ਮਿਲ ਰਹੀ ਹੈ ਅਤੇ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ। ਡਾ. ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰ...
ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੰਗਰੂਰ, 31 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਸੰਗਰੂਰ ਵਿੱਚ 508 ਐਮਰਜੈਂਸੀ ਰਿਸਪਾਂਸ ਵਹੀਕਲ (ਈਵੀਆਰ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਅਮਰੀਕਾ ਅਤੇ ਯੂਰਪ ਵਰਗੇ ਵਿਕਸਤ ਦੇਸ਼ਾਂ ਵਾਂਗ ਮਹਿਜ਼ ਛੇ ਮਿੰਟਾਂ ਵਿੱਚ ਪੁਲਿਸ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉੱਨਤ ਤਕਨਾਲੋਜੀ ਨਾਲ ਲੈਸ ਇਹ ਵਾਹਨ ਡਾਇਲ-112 ਅਧੀਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਗਏ ਹਨ ਜੋ ਐਮਰਜੈਂਸੀ ਹਾਲਾਤਾਂ ਦੌਰਾਨ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ। ਇਹ ਤੁਰੰਤ, ਤਕਨਾਲੋਜੀ-ਅਧਾਰਤ ਕਾਨੂੰਨ ਲਾਗੂਕਰਨ ਦੀ ਦਿਸ਼ਾ ਵੱਲ ਇਕ ਅਹਿਮ ਪੁਲਾਂਘ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਲਾਂ ਦੌਰਾਨ ਪੁਲਿਸ ਵਾਹਨਾਂ ਲਈ 327.70 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ ਜਿਸ ਨਾਲ ਨਾ ਸਿਰਫ ਫੋਰਸ ਦੇ ਆਧੁਨਿਕੀਕਰਨ ਨਾਲ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ ਸਗੋਂ ਨਸ਼ਾ ਤਸਕਰਾਂ 'ਤੇ ਵੀ ਨਕੇਲ ਕਸੀ ਗਈ ਹੈ। ਬਿਹਤਰ ਸੁਰੱਖਿਆ ਨਿਵੇਸ਼ਕਾਂ ਦੇ ਵਿਸ਼ਵਾਸ ਵਿੱਚ ਵੀ ਵਾਧਾ ਕਰਦੀ ਹ...
ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ

Breaking News
ਚੰਡੀਗੜ੍ਹ, 31 ਮਾਰਚ, 2026:ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੀਜ਼ਹੋਲਡ ਉਦਯੋਗਿਕ ਪਲਾਟਾਂ ਅਤੇ ਸ਼ੈੱਡਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਅਹਿਮ ਸੁਧਾਰਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਫ੍ਰੀਹੋਲਡ ਪਲਾਟ ਧਾਰਕਾਂ ਲਈ ਅਲਾਟਮੈਂਟ ਤੋਂ ਬਾਅਦ ਦੀਆਂ ਸੇਵਾਵਾਂ ਨੂੰ ਵਿਆਪਕ ਤੌਰ 'ਤੇ ਤਰਕਸੰਗਤ ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਦਯੋਗਿਕ ਖੇਤਰ ਦੇ ਭਾਈਵਾਲਾਂ ਨਾਲ ਵਿਆਪਕ ਸਲਾਹ-ਮਸ਼ਵਰੇ ਅਤੇ ਸਮੂਹ ਮੰਤਰੀਆਂ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਕੀਤੇ ਗਏ ਇਹ ਸੁਧਾਰ ਕਾਰੋਬਾਰ ਕਰਨ ਦੀ ਆਸਾਨ ਨੂੰ ਹੋਰ ਮਜ਼ਬੂਤ ਕਰਨ ਅਤੇ ਇੱਕ ਪਾਰਦਰਸ਼ੀ, ਨਿਵੇਸ਼ਕ ਪੱਖੀ ਉਦਯੋਗਿਕ ਈਕੋਸਿਸਟਮ ਬਣਾਉਣ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦੇ ਹਨ। *ਮੁੱਖ ਸੁਧਾਰ: ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਤਬਾਦਲਾ* ਮੁੱਖ ਫੈਸਲਿਆਂ 'ਤੇ ਚਾਨਣਾ ਪਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ:ਸਿਰਫ਼ 5 ਫੀਸਦ ਤਬਾਦਲਾ ਫੀਸ ਨਿਰਧਾਰਤ ਕੀਤੀ ਗਈ ਹੈ।30 ਅਪ੍ਰੈਲ, 2026...
ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, Punjab Politics
ਨੰਗਲ, 31 ਮਾਰਚ: ਨੰਗਲ ਨੂੰ ਆਧੁਨਿਕ ਬੁਨਿਆਦੀ ਢਾਂਚੇ, ਹੁਨਰ ਵਿਕਾਸ ਅਤੇ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ, ਕਾਰਗਿਲ ਸ਼ਹੀਦ ਕੈਪਟਨ ਅਮੋਲ ਕਾਲੀਆ ਦੇ ਨਾਮ 'ਤੇ 23 ਕਰੋੜ ਰੁਪਏ ਦਾ ਸੈਂਟਰ ਆਫ਼ ਐਕਸੀਲੈਂਸ ਅਤੇ ਸਿੱਖਿਆ ਬੁਨਿਆਦੀ ਢਾਂਚੇ ਵਿੱਚ ਵੱਡੇ ਪੱਧਰ 'ਤੇ ਅੱਪਗ੍ਰੇਡਸ਼ਨ ਕਰਨਾ ਸ਼ਾਮਲ ਹਨ।ਮੁੱਖ ਮੰਤਰੀ ਨੇ ਇਹਨਾਂ ਪਹਿਲਕਦਮੀਆਂ ਨੂੰ ਵਿਕਾਸ ਵਿੱਚ ਸਾਲਾਂ ਤੋਂ ਆਈ ਖੜੋਤ ਨੂੰ ਦੂਰ ਕਰਨ ਪ੍ਰਤੀ ਫੈਸਲਾਕੁੰਨ ਕਦਮ ਦੱਸਦਿਆਂ ਇੱਕ ਅਜਿਹੇ ਪ੍ਰਸ਼ਾਸਨਿਕ ਮਾਡਲ ਦੀ ਰੂਪਰੇਖਾ ਦਿੱਤੀ ਜਿਸ ਵਿੱਚ ਰੋਬੋਟਿਕਸ, ਇਲੈਕਟ੍ਰਿਕ ਵਾਹਨ, ਸੂਰਜੀ ਤਕਨਾਲੋਜੀ ਅਤੇ ਡਰੋਨ ਸਿਖਲਾਈ ਵਰਗੇ ਅਤਿ-ਆਧੁਨਿਕ ਖੇਤਰਾਂ ਵਿੱਚ ਉਦਯੋਗ ਪੱਖੀ ਹੁਨਰ ਸਿਖਲਾਈ, ਔਰਤਾਂ ਲਈ ਤਕਨੀਕੀ ਸਿੱਖਿਆ ਤੱਕ ਪਹੁੰਚ ਅਤੇ ਪੰਜਾਬ ਦੀ ਖੇਤੀਬਾੜੀ ਰੀੜ੍ਹ ਦੀ ਹੱਡੀ ਨੂੰ ਮਜ਼ਬੂਤ ਕਰਨ ਲਈ ਭਾਖੜਾ ਨਹਿਰ ਦੇ ਬਰਾਬਰ ਵੱਡੇ ਪੱਧਰ 'ਤੇ ਪਾਣੀ ਪ੍ਰਦਾਨ ਕਰਨਾ ਸ਼ਾਮਲ ਹੈ।ਇਸ ਕਦਮ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

Breaking News
ਸਨੌਰ (ਪਟਿਆਲਾ), 30 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਦੇ ਵਿਕਾਸ ਵਿੱਚ ਜ਼ਮੀਨੀ ਪੱਧਰ 'ਤੇ ਤੇਜ਼ੀ ਲਿਆਂਦੀ। ਇਸ ਮੌਕੇ ਉਨ੍ਹਾਂ ਨੇ 87 ਕਰੋੜ ਰੁਪਏ ਦੇ ਸੜਕ ਨਵੀਨੀਕਰਨ ਕਾਰਜਾਂ ਦੇ ਨਾਲ-ਨਾਲ 27 ਕਰੋੜ ਰੁਪਏ ਦੇ ਨਹਿਰੀ ਲਾਈਨਿੰਗ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ 83 ਪਿੰਡਾਂ ਵਿੱਚ 40,066 ਏਕੜ ਰਕਬੇ ਨੂੰ ਸਿੰਚਾਈ ਲਈ ਪਾਣੀ ਮਿਲੇਗਾ। ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਮੌਜੂਦਾ ਸਮੇਂ ਦੇ ਮਿਸਾਲੀ ਬਦਲਾਅ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟਾਚਾਰ ਕਾਰਨ ਥੋੜੇ ਹੀ ਦਿਨਾਂ ਵਿੱਚ ਸੜਕਾਂ ਦੀ ਹਾਲਤ ਖਸਤਾ ਹੋ ਜਾਦੀ ਸੀ ਪਰ ਪੰਜਾਬ ਸਰਕਾਰ ਵੱਲੋਂ ਠੇਕੇਦਾਰਾਂ ਲਈ ਸੜਕਾਂ ਦੇ ਪੰਜ ਸਾਲਾਂ ਦੇ ਲਾਜ਼ਮੀ ਰੱਖ-ਰਖਾਅ ਸਬੰਧੀ ਧਾਰਾ ਲਾਗੂ ਕੀਤੀ ਗਈ ਹੈ ਜਿਸ ਨਾਲ ਜਵਾਬਦੇਹੀ ਵਿੱਚ ਵਾਧਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ 'ਆਪ' ਸਰਕਾਰ ਨੇ ਨਾ ਸਿਰਫ਼ ਸਿੰਚਾਈ ਅਧੀਨ ਰਕਬਾ ਪਹਿਲਾਂ 21...
ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਵਚਨਬੱਧ — ਡਾ. ਬਲਜੀਤ ਕੌਰ

ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਵਚਨਬੱਧ — ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 30 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਉਥੇ ਹੀ ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਭਵਨ, ਚੰਡੀਗੜ੍ਹ ਵਿਖੇ ਦਿਵਿਆਂਗ ਯੂਨੀਅਨਾਂ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਯੂਨੀਅਨਾਂ ਨਾਲ ਮੀਟਿੰਗ ਦੀ ਅਗਵਾਈ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਦੋਵੇਂ ਵਰਗ ਰਾਜ ਦੇ ਸਮਾਜਿਕ ਭਲਾਈ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਆਂਗਣਵਾੜੀ ਵਰਕਰ ਅਤ...
ਪੰਜਾਬ ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: ਹਰਪਾਲ ਸਿੰਘ ਚੀਮਾ

ਪੰਜਾਬ ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 30 ਮਾਰਚ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੇ ਹੋਸਪਿਟੈਲਿਟੀ (ਖਾਣਪੀਣ ਦੇ ਕਾਰੋਬਾਰ) ਖੇਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਢਾਬਿਆਂ, ਖਾਣ-ਪੀਣ ਵਾਲੀਆਂ ਥਾਵਾਂ, ਰੈਸਟੋਰੈਂਟਾਂ ਅਤੇ ਫਾਸਟ-ਫੂਡ ਆਊਟਲੈਟਾਂ ਵਿੱਚ ਡੂੰਘੀਆਂ ਜੜ੍ਹਾਂ ਜਮਾ ਚੁੱਕੀ ਅਤੇ ਵਿਵਸਥਾਗਤ ਢੰਗ ਨਾਲ ਆਮਦਨ ਘੱਟ ਦਿਖਾਉਣ ਦੀ ਪ੍ਰਵਿਰਤੀ ਤੋਂ ਪਰਦਾ ਉਠਾਇਆ। ਵਿੱਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜਨਤਕ ਮਾਲੀਏ ਦੀ ਰਾਖੀ ਲਈ ਤਕਨਾਲੋਜੀ-ਆਧਾਰਿਤ ਸਖ਼ਤ ਕਾਰਵਾਈ ਸ਼ੁਰੂ ਕੀਤੀ ਜਿਸ ਤਹਿਤ 882 ਅਦਾਰੇ ਜਾਂਚ ਦੇ ਘੇਰੇ ਵਿੱਚ ਲਏ ਗਏ ਅਤੇ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਦਾ ਦਾਇਰਾ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਹੋਰ ਡਾਟਾ ਦਾ ਵਿਸ਼ਲੇਸ਼ਣ ਕਰਨ ਨਾਲ ਕੁੱਲ ਟਰਨਓਵਰ ਲੁਕਾਉਣ ਦਾ ਇਹ ਮਾਮਲਾ ਲਗਭਗ 500 ਕਰੋੜ ਰੁਪਏ ਤੱਕ ਪਹੁੰਚ ਸਕਦਾ ਹੈ। ਇਸ ਗੱਲ ਦਾ ਜ਼ਿਕਰ ਕਰਦਿਆ...
4 ਸਾਲਾਂ ਵਿੱਚ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ, 60 ਸਕੂਲ ਆਫ਼ ਐਮੀਨੈਂਸ ਖੋਲ੍ਹੇ, 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 ਸਾਲਾਂ ਵਿੱਚ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ, 60 ਸਕੂਲ ਆਫ਼ ਐਮੀਨੈਂਸ ਖੋਲ੍ਹੇ, 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 30 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ "ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਲੜੀ ਤਹਿਤ ਪੰਜਾਬ ਸਰਕਾਰ ਦੀ "ਸਿੱਖਿਆ ਕ੍ਰਾਂਤੀ" ਦਾ ਚਾਰ ਸਾਲਾਂ ਦਾ ਵਿਸਥਾਰਤ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਰਿਪੋਰਟ ਕਾਰਡ ਵਿੱਚ ਦੱਸਿਆ ਗਿਆ ਕਿ ਕਿਵੇਂ ਨਿਰੰਤਰ ਸੁਧਾਰਾਂ ਸਦਕਾ ਸਰਕਾਰੀ ਸਕੂਲਾਂ ਮਾਡਲ ਸੰਸਥਾਵਾਂ ਵਿੱਚ ਬਦਲ ਰਹੀਆਂ ਹਨ ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। 'ਸਿੱਖਿਆ ਕ੍ਰਾਂਤੀ' ਨੂੰ ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕੌਮੀ ਮੁਲਾਂਕਣ ਵਿੱਚ ਚੋਟੀ ਦੀਆਂ ਦਰਜਾਬੰਦੀਆਂ, ਰਿਕਾਰਡ ਅਕਾਦਮਿਕ ਨਤੀਜੇ, ਜ਼ੀਰੋ ਪੇਪਰ ਲੀਕ ਅਤੇ ਬੁਨਿਆਦੀ ਢਾਂਚੇ ਅਤੇ ਅਧਿਆਪਕ ਸਿਖਲਾਈ ਵਿੱਚ ਕੀਤੇ ਬੇਮਿਸਾਲ ਨਿਵੇਸ਼ 'ਤੇ ਚਾਨਣਾ ਪਾਇਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਵਿੱਤੀ ਪ੍ਰਬੰਧ ਕੀਤੇ ਗਏ ਹਨ। ਸਾਲ 2021-22 ਵਿੱਚ ਸਿੱਖਿਆ ਬਜਟ 12,657 ਕਰੋੜ ਰੁਪਏ ਸੀ ਜੋ 2026-27 ਵਿੱਚ ਵਧਾ ਕੇ 19,279 ਕਰੋੜ ਰੁਪਏ ਕੀਤਾ ਗਿਆ ਹੈ ਜੋ 'ਆਪ' ਸਰਕਾਰ ਵੱਲੋਂ ਇਸ ਖੇਤਰ ਨੂੰ ਦ...
ਕੁਝ “ਮੌਕਾਪ੍ਰਸਤ” ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਕੁਝ “ਮੌਕਾਪ੍ਰਸਤ” ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵਾਈ ਅੱਡੇ ਬਾਰੇ ਜਨਤਕ ਕੀਤਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

Breaking News
ਚੰਡੀਗੜ੍ਹ /ਲੁਧਿਆਣਾ, 29 ਮਾਰਚ  -  ਹਲਵਾਰਾ ਹਵਾਈ ਅੱਡੇ ਦੇ ਵਿਕਾਸ ਅਤੇ ਪ੍ਰਗਤੀ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤਾ ਗਿਆ ਹਾਲੀਆ ਬਿਆਨ ਗੁੰਮਰਾਹਕੁੰਨ ਅਤੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹੈ। ਇਹ ਦੱਸਣਾ ਜ਼ਰੂਰੀ ਹੈ ਕਿ 26 ਮਾਰਚ ਨੂੰ ਲੁਧਿਆਣਾ ਵਿਖੇ ਹੋਈ ਇੱਕ ਪ੍ਰੈਸ ਬ੍ਰੀਫਿੰਗ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲਾਂ ਹੀ ਪੁਸ਼ਟੀ ਕੀਤੀ ਸੀ ਕਿ ਹਲਵਾਰਾ ਲਈ ਉਡਾਣ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਮਜਾਕਿਆ ਲਹਿਜੇ ’ਚ ਕਿਹਾ ਕਿ "ਇਹੀ ਗੱਲ ਅੱਜ ਕੈਬਨਿਟ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਤਿੰਨ ਦਿਨਾਂ ਬਾਅਦ ਦੁਹਰਾਈ। ਕੁਝ "ਮੌਕਾਪ੍ਰਸਤ" ਸਿਰਫ਼ ਉਹੀ ਦੁਹਰਾ ਰਹੇ ਹਨ ਜੋ ਮੈਂ ਜਨਤਕ ਖੇਤਰ ਵਿੱਚ ਲਿਆਂਦਾ ਹੈ।" ਇਹ ਇਤਿਹਾਸਕ ਪ੍ਰਾਪਤੀ ਸਾਬਕਾ ਸੰਸਦ ਮੈਂਬਰ, ਰਾਜ ਸਭਾ ਅਤੇ ਮੌਜੂਦਾ ਕੈਬਨਿਟ ਮੰਤਰੀ, ਪੰਜਾਬ, ਸ਼੍ਰੀ ਸੰਜੀਵ ਅਰੋੜਾ ਦੀ ਅਗਵਾਈ ਵਿੱਚ ਨਿਰੰਤਰ, ਇਕਸਾਰ ਅਤੇ ਬਹੁ-ਪੱਧਰੀ ਯਤਨਾਂ ਦਾ ਨਤੀਜਾ ਹੈ, ਜਿਨ੍ਹਾਂ ਲਗਾਤਾਰ ਸਾਲਾਂ ਦੌਰਾਨ ਇਸ ਮਾਮਲੇ ਦੀ ਨਿਰੰਤਰ ਪੈਰਵੀ ਕੀਤੀ। ਕਾਰਜਸ਼ੀਲਤਾ ਵੱਲ ਯਾਤਰਾ ਕੈਬਨਿਟ ਮੰਤਰੀ ਅਰੋ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

Breaking News
ਚੰਡੀਗੜ੍ਹ, 29 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਭਰ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਮਨਜ਼ੂਰੀ ਦੇ ਕੇ ਇਸ ਯੋਜਨਾ ਨੂੰ ਸ਼ੁਰੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਹਰੇਕ ਮਹੀਨੇ 1500 ਰੁਪਏ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1000 ਰੁਪਏ ਸਨਮਾਨ ਰਾਸ਼ੀ ਮਿਲੇਗੀ। ਇਸ ਯੋਜਨਾ ਨਾਲ ਪੰਜਾਬ ਦੀਆਂ 97 ਫੀਸਦ ਤੋਂ ਵੱਧ ਔਰਤਾਂ ਨੂੰ ਲਾਭ ਹੋਵੇਗਾ। ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ, “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸੂਬਾ ਭਰ ਵਿੱਚ ਸ਼ੁਰੂ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਅਨੁਸੂਚਿਤ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇਹ ਯੋਜਨਾ ਔਰਤਾਂ ਨੂੰ ਸੁਤੰਤਰ ਅਤੇ ਸਸ਼ਕਤ ਬਣਾ ਕੇ ਉਨ੍ਹਾਂ ਦੀ ਪ੍ਰਗਤੀ ਵਿੱਚ ਅਹਿਮ ਯੋਗਦਾਨ ਪਾਵੇਗੀ। ਇਹ ਸਕੀ...