Friday, July 31
Shadow

Breaking News

ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Breaking News, Crime News
ਚੰਡੀਗੜ੍ਹ, 13 ਫਰਵਰੀ, 2026:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਜਸਪਾਲ ਸਿੰਘ ਅਤੇ ਰਿਸ਼ਵ ਗਰਗ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਟਰੇਡ ਅਸਿਸਟੈਂਟ ਅੰਤਰਪ੍ਰੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਫੋਕਲ ਪੁਆਇੰਟ, ਲੁਧਿਆਣਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਫੋਕਲ ਪੁਆਇੰਟ, ਲੁਧਿਆਣਾ ਵਿਖੇ ਇੱਕ ਪ੍ਰੋਡਕਸ਼ਨ ਯੂਨਿਟ ਚਲਾਉਂਦਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਯੂਨਿਟ ਦੇ ਸਬੰਧ ਵਿੱਚ ਉਤਪਾਦਨ ਸਰਟੀਫਿਕੇਟ ਦੀ ਸਹੀ ਮਿਤੀ ਲਈ ਅਰਜ਼ੀ ਦਿੱਤੀ ਅਤੇ ਇਹ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਤੋਂ 45000 ਰੁਪਏ ...
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ

ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ

Breaking News
*ਚੰਡੀਗੜ੍ਹ, 13 ਫ਼ਰਵਰੀ:*-ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਮੁਲਾਂਕਣ ਪ੍ਰਕਿਰਿਆ ਵਿੱਚ ਵੱਡਾ ਬਦਲਾਅ ਲਿਆਉਣ ਜਾ ਰਹੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਨ-ਸਕਰੀਨ ਮਾਰਕਿੰਗ ਪ੍ਰਣਾਲੀ ਲਾਗੂ ਕਰਨ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਦਮ ਨਾਲ ਪੰਜਾਬ ਦੇਸ਼ ਦੇ ਉਨ੍ਹਾਂ ਮੋਹਰੀ ਸੂਬਿਆਂ ਵਿੱਚ ਸ਼ੁਮਾਰ ਹੋ ਜਾਵੇਗਾ, ਜਿੱਥੇ ਪੂਰੀ ਤਰ੍ਹਾਂ ਡਿਜੀਟਲ ਮੁਲਾਂਕਣ ਪ੍ਰਣਾਲੀ ਅਪਣਾਈ ਜਾ ਰਹੀ ਹੈ। ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਪ੍ਰਣਾਲੀ ਨਾਲ ਅਧਿਆਪਕ ਸਕੈਨ ਕੀਤੀਆਂ ਉੱਤਰ ਪੱਤਰੀਆਂ ਦਾ ਕੰਪਿਊਟਰ ‘ਤੇ ਮੁਲਾਂਕਣ ਕਰ ਸਕਣਗੇ ਅਤੇ ਸਾਫ਼ਟਵੇਅਰ ਰਾਹੀਂ ਅੰਕਾਂ ਦੀ ਗਿਣਤੀ ਆਪਣੇ ਆਪ ਹੋਵੇਗੀ ਜਿਸ ਨਾਲ ਨਤੀਜੇ ਤੇਜ਼ ਅਤੇ ਸਹੀ ਤਰੀਕੇ ਨਾਲ ਜਾਰੀ ਹੋਣਗੇ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਪ੍ਰਣਾਲੀ ਨੇ ਤੁਰੰਤ ਅਤੇ ਸਟੀਕ ਮੁਲਾਂਕਣ ਕਰਕੇ ਆਪਣੀ ਯੋਗਤਾ ਪਹਿਲਾਂ ਹੀ ਸਾਬਤ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਤੰਬਰ 2025 ਦੀ ਸਪਲੀਮੈਂਟਰੀ...
ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਤੇਜ਼

ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਤੇਜ਼

Breaking News
ਚੰਡੀਗੜ੍ਹ, 13 ਫਰਵਰੀ 2026-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿੱਤ ਅਤੇ ਸਿੱਖਿਆ ਵਿਭਾਗਾਂ ਨੂੰ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਲਈ ਇੱਕ ਹੰਗਾਮੀ ਸਾਂਝੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ ਹੈ। ਇਹ ਨਿਰਦੇਸ਼ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਇੱਕ ਵਿਸਤ੍ਰਿਤ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਗਏ, ਜਿੱਥੇ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਪੱਖ ਪੂਰੇ ਵੇਰਵੇ ਸਹਿਤ ਪੇਸ਼ ਕੀਤਾ। ਯੂਨੀਅਨ ਦੇ ਵਫ਼ਦ ਦੀਆਂ ਗੱਲਾਂ ਨੂੰ ਬੜੇ ਧੀਰਜ ਅਤੇ ਧਿਆਨ ਨਾਲ ਸੁਣਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਵੱਲੋਂ ਉਠਾਏ ਗਏ ਮਸਲੇ ਗੰਭੀਰ ਅਤੇ ਸਮਾਂਬੱਧ ਵਿਚਾਰ ਦੇ ਹੱਕਦਾਰ ਹਨ। ਮੈਂ ਵਿੱਤ ਅਤੇ ਸਿੱਖਿਆ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇੱਕ ਹੰਗਾਮੀ ਸਾਂਝੀ ਮੀਟਿੰਗ ਕਰਨ ਤਾਂ ਜੋ ਸਾਰੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਨਿਪਟਾਇਆ ਜਾ ਸਕੇ।” ...
‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ

‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਿਹਤ ਕੈਂਪਾਂ ਵਿੱਚ ਲਗਭਗ 9,000 ਸੀਨੀਅਰ ਨਾਗਰਿਕ ਹੋਏ ਰਜਿਸਟਰਡ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 13 ਫਰਵਰੀ 2026:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੀਨੀਅਰ ਨਾਗਰਿਕਾਂ ਦੀ ਸਿਹਤ, ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਮੀਨੀ ਪੱਧਰ 'ਤੇ ਕੀਤੇ ਜਾ ਰਹੇ ਉਪਰਾਲਿਆਂ ਰਾਹੀਂ ਉਨ੍ਹਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ। 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਸੂਬਾ ਪੱਧਰੀ ਪਹੁੰਚ ਦੇ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੀ ਬਜ਼ੁਰਗ ਆਬਾਦੀ ਦਾ ਸਨਮਾਨ ਅਤੇ ਸਹਾਇਤਾ ਕਰਨ ਪ੍ਰਤੀ ਸੂਬਾ ਸਰਕਾਰ ਦੀ ਲੋਕ-ਪੱਖੀ ਪਹੁੰਚ ਨੂੰ ਦਰਸਾਉਂਦੀ ਹੈ। ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੀਨੀਅਰ ਨਾਗਰਿਕਾਂ ਨੂੰ ਸਮਾਜ ਦੀ ਕੀਮਤੀ ਸੰਪਤੀ ਮੰਨਦੀ ਹੈ ਅਤੇ ਉਨ੍ਹਾਂ ਦੀ ਸਿਹਤ, ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ 'ਤੇ ਪ੍ਰਭਾਵੀ ਅਤੇ ਲੋਕ-ਕੇਂਦ੍ਰਿਤ ਕਦਮ ਚੁੱਕ ਰਹੀ ਹੈ। 'ਸਾਡੇ ਬਜ਼ੁਰਗ, ਸਾਡਾ ਮਾਣ' ਮੁਹਿੰਮ ਤਹਿਤ,...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੁਨੇਹਾ:ਪੰਜਾਬ ਵਿੱਚ ਅਮਨ ਕਾਨੂੰਨ ਦੀ ਰਾਖੀ ਲਈ ਸਖ਼ਤ ਵਿਵਸਥਾ ਜਾਰੀ ਰੱਖੀ ਜਾਵੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੁਨੇਹਾ:ਪੰਜਾਬ ਵਿੱਚ ਅਮਨ ਕਾਨੂੰਨ ਦੀ ਰਾਖੀ ਲਈ ਸਖ਼ਤ ਵਿਵਸਥਾ ਜਾਰੀ ਰੱਖੀ ਜਾਵੇ

Breaking News
ਚੰਡੀਗੜ੍ਹ, 12 ਫਰਵਰੀ:-ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣਾ ਦ੍ਰਿੜ ਸਟੈਂਡ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੁੱਚੀ ਸੀਨੀਅਰ ਪੁਲਿਸ ਲੀਡਰਸ਼ਿਪ ਨੂੰ ਸੁਰੱਖਿਆ ਵਿਵਸਥਾ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸੂਬੇ ਭਰ ਵਿੱਚ ਅਮਨ ਕਾਨੂੰਨ ਵਿਵਸਥਾ ਯਕੀਨੀ ਬਣਾਇਆ ਜਾਵੇ।ਪੁਲਿਸ ਕਮਿਸ਼ਨਰਾਂ, ਇੰਸਪੈਕਟਰ ਜਨਰਲ (ਆਈਜੀ), ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਅਤੇ ਸੀਨੀਅਰ ਸੁਪਰਡੈਂਟਸ ਆਫ਼ ਪੁਲਿਸ (ਐਸ.ਐਸ.ਪੀ.) ਨਾਲ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਗੈਂਗਸਟਰਾਂ ‘ਤੇ ਵਾਰ' ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਨਸ਼ਿਆਂ ਦੇ ਖ਼ਤਰੇ ਅਤੇ ਗੈਂਗਸਟਰ ਨੈੱਟਵਰਕ ਨੂੰ ਜੜ੍ਹੋਂ ਖਤਮ ਕਰਨਾ ਚਾਹੀਦਾ ਹੈ। ਸਮੁੱਚੇ ਤਾਲਮੇਲ, ਜਵਾਬਦੇਹੀ ਅਤੇ ਜ਼ਮੀਨੀ ਪੱਧਰ 'ਤੇ ਪ੍ਰਤੱਖ ਨਤੀਜਿਆਂ ਦੀ ਉਮੀਦ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ 'ਆਪ' ਸਰਕਾਰ ਆਮ ਨਾਗਰਿਕਾਂ ਦੀ ਸੁਰੱਖਿਆ ਅਤੇ ਰਾਖੀ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕਾਨੂੰਨ ਲਾਗੂ ਕਰਨ ਵ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7.6 ਕਿਲੋਗ੍ਰਾਮ ਹੈਰੋਇਨ, 21 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7.6 ਕਿਲੋਗ੍ਰਾਮ ਹੈਰੋਇਨ, 21 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 12 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 21,800 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਬਪ੍ਰੀਤ ਸਿੰਘ ਉਰਫ਼ ਸਾਹਿਬ (19), ਵਾਸੀ ਫਤਿਹਗੜ੍ਹ ਚੂੜੀਆਂ, ਬਟਾਲਾ ਅਤੇ ਮੌਜੂਦਾ ਪਤਾ ਛੇਹਰਟਾ, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ ਉਰਫ਼ ਗਗਨ (26) ਵਾਸੀ ਗੁਰੂ ਨਾਨਕਪੁਰਾ, ਕੋਟ ਖਾਲਸਾ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਹਨਾਂ ਵਿਰੁੱਧ ਅਸਲਾ ਐਕਟ ਅਤੇ ਲੁੱਟ-ਖੋਹ ਨਾਲ ਸਬੰਧਤ ਮਾਮਲੇ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱ...
ਪੰਜਾਬ ਦੇ ਕਰ ਵਿਭਾਗ ਵੱਲੋਂ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਅਤੇ ਅੰਦਰੂਨੀ ਅਨੁਸ਼ਾਸਨਹੀਣਤਾ ਵਿਰੁੱਧ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਕਰ ਵਿਭਾਗ ਵੱਲੋਂ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਅਤੇ ਅੰਦਰੂਨੀ ਅਨੁਸ਼ਾਸਨਹੀਣਤਾ ਵਿਰੁੱਧ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 12 ਫਰਵਰੀ 2026-ਦੋ ਅਹਿਮ ਮੋਰਚਿਆਂ 'ਤੇ ਫੈਸਲਾਕੁੰਨ ਕਾਰਵਾਈ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਵਿੱਤੀ ਇਮਾਨਦਾਰੀ ਅਤੇ ਪ੍ਰਬੰਧਕੀ ਜਵਾਬਦੇਹੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਲੁਧਿਆਣਾ ਦੇ ਇੱਕ ਕਾਰੋਬਾਰੀ ਨੂੰ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਇੱਕ ਆਬਕਾਰੀ ਤੇ ਕਰ ਇੰਸਪੈਕਟਰ ਨੂੰ ਲੰਬੇ ਸਮੇਂ ਤੋਂ ਬਿਨਾਂ ਦੱਸੇ ਗੈਰ-ਹਾਜ਼ਰ ਰਹਿਣ ਕਾਰਨ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ), ਲੁਧਿਆਣਾ ਵੱਲੋਂ ਕੀਤੀ ਗਈ ਇੱਕ ਵੱਡੀ ਕਾਰਵਾਈ ਦੌਰਾਨ ਕਰ ਵਿਭਾਗ ਨੇ ਮੈਸਰਜ਼ ਐਮ.ਏ.ਏ ਸਟੀਲ, ਲੁਧਿਆਣਾ ਦੇ ਮਾਲਕ ਰੋਹਿਤ ਗੁਪਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਕੇਸ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ, “ਕਰ ਵਿਭਾਗ ਨੇ ਇੱਕ ਵੱਡੇ ਜੀ.ਐਸ.ਟੀ. ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਮੈਸਰਜ਼ ਐਮ.ਏ.ਏ ਸਟੀਲ ਵੱਲੋਂ ਬਿਨਾ...
ਪੰਜਾਬ ਨੂੰ 1.5 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਪ੍ਰਾਪਤ, 5 ਲੱਖ ਤੋਂ ਵੱਧ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਹੋਏ ਪੈਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ 1.5 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਪ੍ਰਾਪਤ, 5 ਲੱਖ ਤੋਂ ਵੱਧ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਹੋਏ ਪੈਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 12 ਫਰਵਰੀ 2026:- ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਤੋਂ ਮਹਿਜ਼ 28 ਦਿਨ ਪਹਿਲਾਂ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿਖੇ ਹੋਈ ਇੱਕ ਉੱਚ-ਪੱਧਰੀ ਮੀਟਿੰਗ ਵਿੱਚ ਸੰਮੇਲਨ ਦਾ ਅਧਿਕਾਰਤ ਲੋਗੋ ਜਾਰੀ ਕੀਤਾ ਗਿਆ ਹੈ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਸੰਜੀਵ ਅਰੋੜਾ, ਪੰਜਾਬ ਦੇ ਮੁੱਖ ਮੁੱਖ ਸਕੱਤਰ, ਸੀਨੀਅਰ ਸਰਕਾਰੀ ਅਧਿਕਾਰੀ ਅਤੇ ਇਨਵੈਸਟ ਪੰਜਾਬ ਦੇ ਨੁਮਾਇੰਦੇ ਸ਼ਾਮਲ ਸਨ। ਸੰਮੇਲਨ ਦੀਆਂ ਤਿਆਰੀਆਂ ਨਾਲ ਜੁੜੇ ਸਾਰੇ ਮੁੱਖ ਵਿਭਾਗ ਵੀ ਸਮੀਖਿਆ ਮੀਟਿੰਗ ਦੌਰਾਨ ਮੌਜੂਦ ਸਨ। ਇਹ ਸੰਮੇਲਨ 13-15 ਮਾਰਚ 2026 ਨੂੰ ਪਲਾਕਸ਼ਾ ਯੂਨੀਵਰਸਿਟੀ, ਆਈਟੀ ਸਿਟੀ, ਮੋਹਾਲੀ ਵਿਖੇ ਕਰਵਾਇਆ ਜਾਵੇਗਾ ਅਤੇ ਇਹ ‘ਪੰਜਾਬ ਮੀਨਜ਼ ਬਿਜ਼ਨਸ – ਪਾਲਿਸੀ ਟੂ ਪ੍ਰੈਕਟਿਸ’ ਥੀਮ ‘ਤੇ ਕੇਂਦਰਿਤ ਹੈ। ਇਹ ਥੀਮ ਨੀਤੀ ਘੋਸ਼ਣਾਵਾਂ ਤੋਂ ਪਰੇ ਢਾਂਚਾਗਤ ਲਾਗੂਕਰਨ, ਟੀਚਾਗਤ ਨਤੀਜਿਆਂ ਅਤੇ ਨਿਵੇਸ਼ਕ-ਕੇਂਦ੍ਰਿਤ ਪ੍ਰਸ਼ਾਸਨ ਵੱਲ ਵਧਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਨਵਾਂ ਲਾਂਚ ਕੀਤਾ ਗਿਆ ਲੋਗੋ ਪੰਜਾਬ ਦੀ ਆਰਥਿਕ ਤਾਕਤ, ਤਕਨੀਕੀ ਪ੍ਰਗ...
ਪੰਜਾਬ ਸਰਕਾਰ ਸੂਬੇ ਵਿੱਚ ਗ੍ਰਾਮ ਨਿਆਲਿਆ ਦੇ ਮੁੱਦੇ ‘ਤੇ ਸਾਰੇ ਕਾਨੂੰਨੀ ਵਿਕਲਪਾਂ ਦੀ ਪੜਚੋਲ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਸੂਬੇ ਵਿੱਚ ਗ੍ਰਾਮ ਨਿਆਲਿਆ ਦੇ ਮੁੱਦੇ ‘ਤੇ ਸਾਰੇ ਕਾਨੂੰਨੀ ਵਿਕਲਪਾਂ ਦੀ ਪੜਚੋਲ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 11 ਫਰਵਰੀ:-ਗ੍ਰਾਮ ਨਿਆਲਿਆ ਲਈ ਕੇਂਦਰ ਵੱਲੋਂ ਕੀਤੇ ਜਾ ਰਹੇ ਧੱਕੇ ਵਿਰੁੱਧ ਸਪੱਸ਼ਟ ਲਕੀਰ ਖਿੱਚਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਨੂੰ ਗੈਰ-ਵਿਹਾਰਕ ਹੈ ਤੇ ਕਾਨੂੰਨੀ ਭਾਈਚਾਰੇ ਦੇ ਹਿੱਤਾਂ ਦੇ ਉਲਟ ਦੱਸਿਆ ਅਤੇ ਕਿਹਾ ਕਿ ਸਰਕਾਰ ਸੂਬੇ ਵਿੱਚ ਇਸ ਮੁੱਦੇ 'ਤੇ ਫੈਸਲਾਕੁੰਨ ਕਦਮ ਚੁੱਕਣ ਲਈ ਤਿਆਰ ਹੈ। ਮੁੱਖ ਮੰਤਰੀ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਾਨੂੰਨੀ ਮਾਹਿਰਾਂ ਦੀ ਕਮੇਟੀ ਬਣਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਸ ਨੂੰ ਕੇਂਦਰ ਸਰਕਾਰ ਕੋਲ ਢੁਕਵੇਂ ਪੱਧਰ 'ਤੇ ਉਠਾਉਣਗੇ। ਇਸ ਮੁੱਦੇ ਨੂੰ ਸੰਸਥਾਗਤ ਅਖੰਡਤਾ ਅਤੇ ਲੋਕਾਂ ਦੇ ਭਰੋਸੇ ਨਾਲ ਸਬੰਧਤ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਨਿਆਂਪਾਲਿਕਾ ਵਿੱਚ ਕਾਨੂੰਨ ਦਾ ਰਾਜ ਅਤੇ ਨੈਤਿਕ ਮਾਪਦੰਡ ਸਰਵਉੱਚ ਰਹਿਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵਕੀਲਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮਿਉਂਸਿਪਲ ਭਵਨ ਵਿਖੇ 65 ਬਾਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੂਰੇ ਸੂਬ...
ਜਸਵੀਰ ਸਿੰਘ ਗੜ੍ਹੀ ਵੱਲੋਂ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਐਸ.ਸੀ.ਐਸ.ਟੀ.ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਹੁਕਮ

ਜਸਵੀਰ ਸਿੰਘ ਗੜ੍ਹੀ ਵੱਲੋਂ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਐਸ.ਸੀ.ਐਸ.ਟੀ.ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਹੁਕਮ

Breaking News
ਚੰਡੀਗੜ੍ਹ, 11 ਫਰਵਰੀ :- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 28ਵੀਂ ਫੁੱਲ ਕਮਿਸ਼ਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਪੁਲਿਸ ਨੂੰ ਹਦਾਇਤ ਕੀਤੀ ਕਿ ਐਸ.ਸੀ.ਐਸ.ਟੀ. ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਕਮਿਸ਼ਨ ਕੋਲ ਪੁਲਿਸ ਸਬੰਧੀ ਆਉਣ ਵਾਲੀਆਂ ਸ਼ਿਕਾਇਤਾਂ ਵਿੱਚ ਕਮੀ ਆਵੇ। *ਇਸ ਦੇ ਨਾਲ ਹੀ ਉਨ੍ਹਾਂ ਨੇ ਸਮਾਜਿਕ ਨਿਆਂ ਵਿਭਾਗ ਨੂੰ ਰੋਸਟਰ ਰਜਿਸਟਰ ਸਬੰਧੀ ਕਮੇਟੀਆਂ ਨੂੰ ਰਾਖਵਾਂਕਰਨ ਨੁਕਤਿਆਂ ਅਤੇ ਰੋਸਟਰ ਰਜਿਸਟਰਾਂ ਬਾਰੇ ਟ੍ਰੇਨਿੰਗ ਕਰਵਾਉਣ ਦੇ ਹੁਕਮ ਵੀ ਦਿੱਤੇ। ਮੀਟਿੰਗ ਦੌਰਾਨ ਉਨ੍ਹਾਂ ਆਮ ਰਾਜ ਪ੍ਰਬੰਧ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਤਹਿਤ ਦਰਜ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਪੁਲਿਸ ਦੀ ਤਰਜ਼ ਤੇ ਏ.ਡੀ.ਸੀ. ਪੱਧਰ ਦੇ ਅਧਿਕਾਰੀ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਜਾਵੇ ਤਾਂ ਜੋ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਹੋਰ ਤੇਜ਼ੀ ਆ ਸਕੇ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ  ਪੁਲਿਸ, ਸਥਾਨਕ ਸਰਕਾਰਾਂ, ਸਮਾਜਿਕ ਨਿ...