ਪੰਜਾਬ ਨੂੰ ਤਕਨੀਕੀ ਸਿੱਖਿਆ ਵਿੱਚ ਨੰਬਰ 1 ਸੂਬਾ ਬਣਾਉਣ ਲਈ ਕਰਵਾਏ ਖੇਤਰੀ ਉਦਯੋਗ-ਅਕਾਦਮਿਕ ਸੰਮੇਲਨ ਦੌਰਾਨ ਉਦਯੋਗਾਂ ਤੇ ਅਕਾਦਮਿਕ ਸੰਸਥਾਵਾਂ ਨੂੰ ਇੱਕ ਮੰਚ ‘ਤੇ ਲਿਆਂਦਾ
*ਚੰਡੀਗੜ੍ਹ, 3 ਸਤੰਬਰ:* ਸਕੂਲ ਸਿੱਖਿਆ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਆਪਣਾ ਧਿਆਨ ਤਕਨੀਕੀ ਸਿੱਖਿਆ ਵੱਲ ਕੇਂਦਰਤ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਰਕਾਰੀ ਪੌਲੀਟੈਕਨਿਕਾਂ ਅਤੇ ਆਈ.ਟੀ.ਆਈਜ਼ ਨੂੰ ਉਦਯੋਗਾਂ ਦੇ ਅਨੁਕੂਲ, ਇਨੋਵੇਸ਼ਨ ਅਧਾਰਤ ਅਤੇ ਰੁਜ਼ਗਾਰ ਮੁਖੀ ਸੰਸਥਾਵਾਂ ਵਿੱਚ ਬਦਲਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ (ਪੀ.ਐਸ.ਬੀ.ਟੀ.ਈ.ਆਈ.ਟੀ) ਵੱਲੋਂ ਅੱਜ ਖੇਤਰੀ ਉਦਯੋਗ-ਅਕਾਦਮਿਕ ਸੰਮੇਲਨ ਕਰਵਾਇਆ ਗਿਆ, ਜਿਸ ਤਹਿਤ ਤਕਨੀਕੀ ਸਿੱਖਿਆ ਨੂੰ ਉਦਯੋਗ ਦੀਆਂ ਅਸਲ ਜ਼ਰੂਰਤਾਂ ਨਾਲ ਜੋੜਨ ਲਈ ਪ੍ਰਮੁੱਖ ਕੰਪਨੀਆਂ ਅਤੇ ਉਦਯੋਗਪਤੀਆਂ ਨੂੰ ਇਕ ਮੰਚ ‘ਤੇ ਲਿਆਂਦਾ ਗਿਆ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸੰਮੇਲਨ ਪੰਜਾਬ ਦੀਆਂ ਸਰਕਾਰੀ ਪੌਲੀਟੈਕਨਿਕਾਂ ਅਤੇ ਆਈ.ਟੀ.ਆਈਜ਼ ਵਿੱਚ ਕੀਤੇ ਜਾ ਰਹੇ ਵਿਆਪਕ ਸੁਧਾਰ ਦਾ ਹਿੱਸਾ ਹੈ, ਜਿਸਦਾ ਉਦੇਸ਼ ਅਕਾਦਮਿਕ ਸਮਰੱਥਾਵਾਂ ਅਤੇ ਰੁਜ਼ਗਾਰ ਲਈ ਲੋੜੀਂਦੇ ਹੁਨਰਾਂ...








