Friday, July 31
Shadow

Breaking News

ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ – ਹਰਦੀਪ ਸਿੰਘ ਮੁੰਡੀਆਂ

ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ – ਹਰਦੀਪ ਸਿੰਘ ਮੁੰਡੀਆਂ

Breaking News
ਅੰਮ੍ਰਿਤਸਰ 26 ਜਨਵਰੀ 2026 ---                ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਮਾਲ, ਪੁਨਰਵਾਸ ਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਨੇ 77ਵੇਂ ਗਣਤੰਤਰ ਦਿਵਸ ਮੌਕੇ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਮੈਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕਰਦਾ ਹਾਂ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ। ਉਨਾਂ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦੇ ਆਜ਼ਾਦੀ ਘੁਲਾਟੀਆਂ ਵਲੋਂ ਪਾਏ ਯੋਗਦਾਨ ਅਤੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਸਿਜਦਾ ਕੀਤਾ।                 ਉਨਾਂ ਕਿਹਾ ਕਿ ਇਨਾਂ ਦੀ ਘਾਲਣਾ ਸਦਕਾ ਹੀ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵ...
ਲਾਲਜੀਤ ਸਿੰਘ ਭੁੱਲਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ

ਲਾਲਜੀਤ ਸਿੰਘ ਭੁੱਲਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ ਗਿਆ

Breaking News
ਸ੍ਰੀ ਮੁਕਤਸਰ ਸਾਹਿਬ, 26 ਜਨਵਰੀ:-ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਗਣਤੰਤਰ ਦਿਵਸ ਦੇ ਗੌਰਵਮਈ ਅਵਸਰ ‘ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਕੌਮੀ ਝੰਡਾ ਲਹਿਰਾਇਆ। ਇਸ ਉਪਰੰਤ ਉਨ੍ਹਾਂ ਨੇ ਪੰਜਾਬ ਪੁਲਿਸ, ਹੋਮ ਗਾਰਡਜ਼ ਅਤੇ ਹੋਰ ਦਸਤਿਆਂ ਵੱਲੋਂ ਪੇਸ਼ ਕੀਤੇ ਗਏ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਦੇਸ਼ ਭਗਤੀ ਨਾਲ ਭਰਪੂਰ ਸੱਭਿਆਚਾਰਕ ਪੇਸ਼ਕਾਰੀਆਂ, ਸਰਕਾਰੀ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਅਤੇ ਸਕੂਲੀ ਬੱਚਿਆਂ ਦੀਆਂ ਪ੍ਰਸਤੁਤੀਆਂ ਨੇ ਸਮਾਰੋਹ ਨੂੰ ਰੰਗੀਨ ਬਣਾਇਆ। ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਅਜ਼ਾਦੀ ਸੈਨਾਨੀਆਂ ਅਤੇ ਸੰਵਿਧਾਨ ਨਿਰਮਾਤਾਵਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸੰਵਿਧਾਨਕ ਮੁੱਲਾਂ ਦੀ ਰੱਖਿਆ ਕਰਦਿਆਂ ਲੋਕ-ਕਲਿਆਣ, ਸਮਾਜਿਕ ਨਿਆਂ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ...
ਪੰਜਾਬ ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ 48 ਫੀਸਦੀ ਕਮੀ ਆਈ, ਹੋਰ ਸੂਬਿਆਂ ਨੇ ਵੀ ਮਾਡਲ ਅਪਣਾਉਣ ਵਿੱਚ ਦਿਲਚਸਪੀ ਦਿਖਾਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ 48 ਫੀਸਦੀ ਕਮੀ ਆਈ, ਹੋਰ ਸੂਬਿਆਂ ਨੇ ਵੀ ਮਾਡਲ ਅਪਣਾਉਣ ਵਿੱਚ ਦਿਲਚਸਪੀ ਦਿਖਾਈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਚੰਡੀਗੜ੍ਹ, 25 ਜਨਵਰੀ*ਪੰਜਾਬ ਵਿੱਚ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੇ ਗਠਨ ਤੋਂ ਬਾਅਦ ਸੜਕ ਸੁਰੱਖਿਆ ਵਿਵਸਥਾ ਵਿੱਚ ਵਿਆਪਕ ਸੁਧਾਰ ਦਰਜ ਕੀਤਾ ਗਿਆ ਹੈ। ਹਾਦਸੇ ਵਾਲੀਆਂ ਥਾਵਾਂ ’ਤੇ ਐਸ.ਐਸ.ਐਫ. ਦਾ ਫੌਰੀ ਪਹੁੰਚਣਾ, ਪੀੜਤਾਂ ਨੂੰ ਮੁਢਲੀ ਸਹਾਇਤਾ ਅਤੇ ਸਮੇਂ ਸਿਰ ਇਲਾਜ ਮਿਲਣ ਨਾਲ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਮੌਤ ਦਰ ’ਚ 48 ਫੀਸਦੀ ਕਮੀ ਆਈ ਹੈ। ਕਿਸੇ ਸਮੇਂ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਲਈ ਪੰਜਾਬ ਦਾ ਨਾਮ ਦੇਸ਼ ਦੇ ਸਿਖਰਲੇ ਤਿੰਨ ਸੂਬਿਆਂ ਵਿੱਚ ਸ਼ੁਮਾਰ ਸੀ ਪਰ ਪੰਜਾਬ ਵਿੱਚ ਇਹ ਸਥਿਤੀ ਪੂਰੀ ਤਰ੍ਹਾਂ ਬਦਲ ਚੁੱਕੀ ਹੈ ਅਤੇ ਪੀੜਤਾਂ ਨੂੰ ਫੌਰੀ ਹਸਪਤਾਲ ਪਹੁੰਚਾਉਣ ਅਤੇ ਸਮੇਂ ਸਿਰ ਇਲਾਜ ਮਿਲਣ ਨਾਲ ਕੀਮਤੀ ਮਨੁੱਖੀ ਜ਼ਿੰਦਗੀਆਂ ਬਚ ਰਹੀਆਂ ਹਨ।ਇਸ ਵਿਆਪਕ ਸੁਧਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੇ ਖੂਨੀ ਸੜਕ (ਕਿੱਲਰ ਰੋਡ) ਵਜੋਂ ਜਾਣੇ ਜਾਂਦੇ ਸੰਗਰੂਰ-ਪਟਿਆਲਾ ਰੋਡ ਵਰਗੀਆਂ ਹਾਦਸੇ ਦੇ ਖਤਰੇ ਵਾਲੀਆਂ ਥਾਵਾਂ ਨੂੰ ਜ਼ੋਖਮ ਦੀ ਸਥਿਤੀ ਤੋਂ ਬਾਹਰ ਕੱਢਣ ਵਿੱਚ ਵੱਡੀ ਭੂਮਿਕਾ ਨਿਭਾਈ। ਸੂਬਾ ਭਰ ਵਿੱਚ 43000 ਕਿਲੋਮੀਟਰ ਸੜਕਾਂ ...
ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ; ਕਿਹਾ, ‘ਆਪ’ ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਨੌਜਵਾਨਾਂ ਨੂੰ ਦੇ ਰਹੀ ਹੈ ਰੋਜ਼ਗਾਰ

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ; ਕਿਹਾ, ‘ਆਪ’ ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਨੌਜਵਾਨਾਂ ਨੂੰ ਦੇ ਰਹੀ ਹੈ ਰੋਜ਼ਗਾਰ

Breaking News
ਹੁਸ਼ਿਆਰਪੁਰ, 25 ਜਨਵਰੀ:-ਸਲੇਰਾਨ ਡੈਮ ਵਿਖੇ ਵਾਤਾਵਰਣ ਅਨੁਕੂਲ ਹੱਟਸ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਇਸ ਨਾਲ ਸੂਬੇ ਵਿੱਚ ਈਕੋ-ਟੂਰਿਜ਼ਮ ਅਤੇ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਰੋਜ਼ਗਾਰ ਦੇ ਮੌਕੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਪਟਿਆਲਾ ਅਤੇ ਚਮਰੌੜ ਝੀਲ 'ਤੇ ਫਿਲਮਾਂ ਦੀ ਸ਼ੂਟਿੰਗ ਅਤੇ ਡੈਸਟੀਨੇਸ਼ਨ ਵੈਡਿੰਗ ਨਾਲ ਵੀ ਰੋਜ਼ਗਾਰ ਦੇ ਮੌਕੇ ਵਧੇ ਹਨ। ਉਨ੍ਹਾਂ ਕਿਹਾ ਕਿ ਸਲੇਰਾਨ ਡੈਮ ਪ੍ਰੋਜੈਕਟ ਹਿਮਾਚਲ ਪ੍ਰਦੇਸ਼ ਦੇ ਸੈਰ-ਸਪਾਟਾ ਸਥਾਨਾਂ ਨੂੰ ਟੱਕਰ ਦੇਵੇਗਾ।ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਨੇ ਖੰਡਰਾਂ ਦਾ ਰੂਪ ਧਾਰ ਚੁੱਕੇ 52 ਰੈਸਟ ਹਾਊਸਾਂ ਨੂੰ ਮੁੜ ਸੁਰਜੀਤ ਕੀਤਾ ਹੈ, ਜਿਨ੍ਹਾਂ ਤੋਂ ਹੁਣ ਕਿਰਾਏ ਰਾਹੀਂ ਇਕ ਕਰੋੜ ਰੁਪਏ ਦਾ ਮਹੀਨਾਵਾਰ ਮਾਲੀਆ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚੀਆਂ ਸਨ, ਜਦਕਿ ਉ...
ਪੰਜਾਬ ਭਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਜਾਰੀ

ਪੰਜਾਬ ਭਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਜਾਰੀ

Breaking News
ਚੰਡੀਗੜ੍ਹ, 25 ਜਨਵਰੀ 2026:-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜਪੁਰਾ (ਪਟਿਆਲਾ) ਦੇ ਸਿਵਲ ਹਸਪਤਾਲ ਵਿਖੇ ਅਤੇ ਟਰਾਂਸਪੋਰਟ ਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਪੱਟੀ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਦੀ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਨੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਰੁਪਏ ਤਕ ਮੁਫ਼ਤ ਇਲਾਜ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਨੂੰ ਅਸਾਨ ਸ਼ਬਦਾਂ ਵਿੱਚ ਸਮਝਾਇਆ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਮਹੱਤਵਪੂਰਨ ਸਿਹਤ ਯੋਜਨਾ 22 ਜਨਵਰੀ ਤੋਂ ਪੂਰੇ ਪੰਜਾਬ ਵਿੱਚ ਲਾਗੂ ਹੋ ਚੁੱਕੀ ਹੈ। ਇਸ ਯੋਜਨਾ ਤਹਿਤ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਆਪਣੇ ਆਪ ਵਿੱਚ ਇੱਕ ਨਵੇਕਲੀ ਸ਼ੁਰੂਆਤ ਹੈ, ਜੋ ਪੰਜਾਬ ਦੇ ਸਿਹਤ ਖੇਤਰ ਨੂੰ ਮਜ਼ਬ...
ਵਿਜੀਲੈਂਸ ਬਿਊਰੋ ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

Breaking News, Crime News
ਚੰਡੀਗੜ੍ਹ, 25 ਜਨਵਰੀ:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਈ.ਏ. ਖੰਨਾ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਨੂੰ 5 ਲੱਖ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਾਸਟਰ ਕਲੋਨੀ ਖੰਨਾ, ਜ਼ਿਲ੍ਹਾ ਲੁਧਿਆਣਾ ਦੇ ਇੱਕ ਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਜਾਇਦਾਦ ਦੀ ਖਰੀਦੋ-ਫਰੋਖਤ ਦੇ ਕਾਰੋਬਾਰ ਵਿੱਚ ਲੱਗਾ ਹੋਇਆ ਹੈ ਅਤੇ ਉਸਨੇ ਸ਼ਿਕਾਇਤ ਕੀਤੀ ਕਿ ਮੁਲਜ਼ਮ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਉਸ ਨੂੰ ਮਿਲਿਆ ਅਤੇ ਉਸ ‘ਤੇ ਦੋਸ਼ ਲਗਾਇਆ ਕਿ ਸ਼ਿਕਾਇਤਕਰਤਾ ਜੂਏ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੈ। ਮੁਲਜ਼ਮ ਕਾਂਸਟੇਬਲ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਖੰਨਾ ਦੇ ਸੀਆਈਏ ਇੰਚਾਰਜ ਨਰਪਿੰਦਰਪਾਲ ਸਿੰਘ ਨੇ ਉਸਨੂੰ ਬੁਲਾਇਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਹ ਅਜਿਹੀ ਕਿਸੀ ਵੀ ਗਤੀਵਿਧੀ ਵਿੱਚ ਸ਼ਾਮਲ ਨਹੀਂ ਹੈ, ਉਸ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਨਾਂਦੇੜ ਸਾਹਿਬ ਵਿਖੇ ਮੱਥਾ ਟੇਕਿਆ; ਕਿਹਾ, ਪੰਜਾਬ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਨਾਂਦੇੜ ਸਾਹਿਬ ਵਿਖੇ ਮੱਥਾ ਟੇਕਿਆ; ਕਿਹਾ, ਪੰਜਾਬ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ

Breaking News
ਨਾਂਦੇੜ, 24 ਜਨਵਰੀ: ਮਹਾਰਾਸ਼ਟਰ ਵਿੱਚ ਅੱਜ ਨਾਂਦੇੜ ਵਿੱਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼ਰਧਾ ਨਾਲ ਮੱਥਾ ਟੇਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ ਅਤੇ ਕਿਹਾ ਕਿ ਇਹ ਪਵਿੱਤਰ ਸ਼ਹਿਰ ਸਿੱਖਾਂ ਅਤੇ ਖਾਸ ਕਰਕੇ ਮਨੁੱਖਤਾ ਲਈ ਵਧੇਰੇ ਅਧਿਆਤਮਕ ਮਹੱਤਵ ਰੱਖਦਾ ਹੈ। ਇਹ ਚੇਤੇ ਕਰਾਉਂਦਿਆਂ ਕਿ ਪੰਜਾਬ ਸਰਕਾਰ ਪਹਿਲਾਂ ਹੀ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨ ਚੁੱਕੀ ਹੈ, ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੁਰੂ ਸਾਹਿਬਾਨਾਂ ਦੇ ਫਲਸਫ਼ੇ ਦੇ ਵੱਧ ਤੋਂ ਵੱਧ ਪਸਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਲਗੀਧਰ ਪਾਤਸ਼ਾਹ ਜੀ ਦੇ ਪਵਿੱਤਰ ਅਸਥਾਨ 'ਤੇ ਵੀ ਮੱਥਾ ਟੇਕਿਆ ਅਤੇ ਇਸ ਧਾਰਮਿਕ ਅਸਥਾਨ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਇਸ ਪਵਿੱਤਰ ਅਸਥਾਨ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸ਼ਰਧ...
ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ

ਗਣਤੰਤਰ ਦਿਵਸ ਦੇ ਮੱਦੇਨਜ਼ਰ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਅੰਮ੍ਰਿਤਸਰ ਤੋਂ ਕਾਬੂ; ਤਿੰਨ ਪਿਸਤੌਲ ਬਰਾਮਦ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 24 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਵਿੱਚ ਸਖ਼ਤ ਸੁਰੱਖਿਆ ਦੇ ਚਲਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ, ਤਿੰਨ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨੀ,ਜੋ ਅੰਮ੍ਰਿਤਸਰ ਦੇ ਬਾਗਵਾਨਪੁਰ ਦਾ ਵਾਸੀ ਹੈ; ਸਹਿਜਪਾਲ ਸਿੰਘ,ਜੋ ਅੰਮ੍ਰਿਤਸਰ ਦੇ ਪਿੰਡ ਵਿਛੋਆ ਦਾ ਵਸਨੀਕ ਹੈ; ਅਤੇ ਦਿਲਜਨਪ੍ਰੀਤ ਸਿੰਘ,ਜੋ ਅੰਮ੍ਰਿਤਸਰ ਦੇ ਪਿੰਡ ਸ਼ਹਿਜ਼ਾਦਾ ਦਾ ਵਾਸੀ ਹੈ, ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐਮ.ਐਮ. ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸਮੇਤ 15 ਜ਼ਿੰਦਾ ਕਾਰਤੂਸ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਸਪਲੈਂਡਰ ਮੋਟਰਸਾਈਕਲ , ਜਿਸਦਾ ਰਜਿਸਟਰੇਸ਼ਨ ...
ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ ‘ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ

ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ ‘ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ

Breaking News, Chandigarh
ਚੰਡੀਗੜ੍ਹ 24 ਜਨਵਰੀ 2026:-ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੌਮੀ ਬਾਲੜੀ ਦਿਵਸ ਮੌਕੇ 'ਤੇ ਦੁਨੀਆ ਭਰ ਦੀਆਂ ਸਾਰੀਆਂ ਧੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕੌਮੀ ਬਾਲੜੀ ਦਿਵਸ ਦੇ ਮੌਕੇ ਆਪਣੀ ਧੀ ਨਾਲ ਇੱਕ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ: "ਧੀਆਂ ਨੂੰ ਅਸਮਾਨ ਦਿਓ, ਉਹ ਤਾਰਿਆਂ ਵਾਂਗ ਚਮਕਣਗੀਆਂ"। ਸਾਰੀਆਂ ਧੀਆਂ ਨੂੰ ਕੌਮੀ ਬਾਲੜੀ ਦਿਵਸ ਦੀਆਂ ਵਧਾਈਆਂ, ਆਓ ਅਸੀਂ ਮਿਲ ਕੇ ਲੜਕੀਆਂ ਦੇ ਸੁਰੱਖਿਅਤ ਅਤੇ ਉੱਜਵਲ ਭਵਿੱਖ ਲਈ ਰਾਹ ਪੱਧਰਾ ਕਰੀਏ। ਉਨ੍ਹਾਂ ਕਿਹਾ ਕਿ ਧੀਆਂ ਸਾਡੇ ਦੇਸ਼ ਦਾ ਮਾਣ ਹਨ ਅਤੇ ਇਹ ਹਰ ਮਾਤਾ-ਪਿਤਾ ਦਾ ਫਰਜ਼ ਹੋਣਾ ਚਾਹੀਦਾ ਹੈ ਕਿ ਉਹ ਉਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਤਾਂ ਜੋ ਉਹ ਕਿਸੇ ਵੀ ਖੇਤਰ ‘ਚ ਪਿੱਛੇ ਨਾ ਰਹਿਣ।...
ਲੁਧਿਆਣਾ ਦੀ ਨੁਹਾਰ ਬਦਲਣ ਲਈ ਵਿਸ਼ਵ ਪੱਧਰੀ ਸਟ੍ਰੀਟ  ਪ੍ਰਾਜੈਕਟ: ਸੰਜੀਵ ਅਰੋੜਾ

ਲੁਧਿਆਣਾ ਦੀ ਨੁਹਾਰ ਬਦਲਣ ਲਈ ਵਿਸ਼ਵ ਪੱਧਰੀ ਸਟ੍ਰੀਟ  ਪ੍ਰਾਜੈਕਟ: ਸੰਜੀਵ ਅਰੋੜਾ

Breaking News, Chandigarh
ਚੰਡੀਗੜ੍ਹ; 24 ਜਨਵਰੀ :-ਪੰਜਾਬ  ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਭਗਵੰਤ ਮਾਨ ਅਗਵਾਈ ਵਾਲੀ ਸਰਕਾਰ ਦੇ ਇੱਕ ਅਹਿਮ ਵਿਸ਼ਵ ਪੱਧਰੀ ਸਟ੍ਰੀਟ ਪ੍ਰੋਜੈਕਟ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸਦਾ ਉਦੇਸ਼ ਲੁਧਿਆਣਾ ਸ਼ਹਿਰ ਨੂੰ ਸੁਰੱਖਿਅਤ, ਸਮਾਵੇਸ਼ੀ, ਟਿਕਾਊ ਅਤੇ ਸਮਾਰਟ ਗਤੀਸ਼ੀਲਤਾ ਦੇ ਮਾਡਲ ਵਿੱਚ ਤਬਦੀਲ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਇਹ ਪਹਿਲਕਦਮੀ ਲੋਕਾਂ ਲਈ ਖੂਬਸੂਰਤ ਤੇ ਆਧੁਨਿਕ ਢੰਗ ਦੀਆਂ ਗਲੀਆਂ ਵਾਲੇ ਸ਼ਹਿਰ ਦੇ ਸੁਪਨੇ ਨੂੰ ਬੁਨਿਆਦੀ ਤੌਰ ’ਤੇ ਪੂਰਾ ਕਰਨ ਕੋਸ਼ਿਸ਼  ਹੈ।  ਪ੍ਰਾਜੈਕਟ ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਥਾਨਕ ਵਿਕਾਸ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ 10 ਅਹਿਮ ਸ਼ਹਿਰੀ ਗਲਿਆਰਿਆਂ ਵਿੱਚ 15 ਕਿਲੋਮੀਟਰ ਸੜਕਾਂ ਨੂੰ ਇੱਕ ਆਧੁਨਿਕ ਕਪਲੀਟ ਸਟ੍ਰੀਟ ਪਹੁੰਚ ਅਧੀਨ ਵਿਆਪਕ ਤੌਰ ’ਤੇ ਮੁੜ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਵਾਹਨਾਂ ਦੀ ਟ੍ਰੈਫਿਕ ਦੇ ਨਾਲ-ਨਾਲ ਪੈਦਲ ਚੱਲਣ ਵਾਲਿਆਂ, ਸਾਈਕਲ ਸਵਾਰਾਂ, ਜਨਤਕ ਆਵਾਜਾਈ ਉਪਭੋਗਤਾਵਾਂ ਅਤੇ ਗਲੀ ਵਿਕਰੇਤਾਵਾਂ ਨੂੰ ਤਰਜੀਹ ਦਿੱਤੀ ਜਾਵੇਗੀ। ਮੰਤਰੀ ਨੇ ਕਿਹਾ ,‘‘ ਇਸ ਦਾ ਉਦੇਸ਼ ਗਲੀਆਂ ਨੂੰ ਸੁਚੱਜਤਾ ਤੇ...