Thursday, September 17
Shadow

Breaking News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

Breaking News
ਚੰਡੀਗੜ੍ਹ, 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੰਕਟਗ੍ਰਸਤ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਕਿਹਾ। ਟੈਲੀਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਅੰਕੜੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ। ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫ਼ੋਨ 'ਤੇ ਗੱਲ ਕੀਤੀ। ਪਰਵਾਸੀ ਭਾਰਤੀ ਮਾਮਲਿਆਂ ਬਾਰੇ ਪੰਜਾਬ ਦੇ ਮੰਤਰੀ ਡਾ. ਰਵਜੋਤ ਸਿੰਘ ਵੀ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਮਿਲਣ ਗਏ ਸਨ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਅਰਬ ਦੇਸ਼ਾਂ ਤੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ, ਜਿਸ ਵਿੱਚ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਵੀ ਸ਼ਾਮਲ ਹੈ। ਮੈਂ ਸਾਰੇ ਸਬੰਧਤ...
ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ

ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 3 ਮਾਰਚ: ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ, ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਰਾਹੀਂ ਇੱਕ ਪਾਰਦਰਸ਼ੀ ਅਤੇ ਲੋਕ-ਪੱਖੀ ਭਲਾਈ ਮਾਡਲ ਲਾਗੂ ਕੀਤਾ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸੂਬੇ ਦੇ ਲਗਭਗ ਹਰ ਘਰ, ਵਿਸ਼ੇਸ਼ ਕਰਕੇ ਬਜ਼ੁਰਗਾਂ , ਔਰਤਾਂ, ਬੱਚੇ, ਦਿਵਿਆਂਗਜਨਾਂ , ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਹਾਸ਼ੀਏ ’ਤੇ ਧੱਕੇ ਹੋਰ ਵਰਗਾਂ ਨੂੰ, ਕਿਸੇ ਨਾ ਕਿਸੇ ਯੋਜਨਾ ਦਾ ਲਾਭ ਮਿਲੇ। ਬਜ਼ੁਰਗਾਂ ਲਈ ਸਹਾਇਤਾ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, ‘‘ਇਸ ਸਮੇਂ  ਮਹੀਨੇ ਦੇ ਪਹਿਲੇ ਹਫ਼ਤੇ ਵਿੱਚ 23,62,579 ਲੋੜਵੰਦ ਬਜ਼ੁਰਗਾਂ ਨੂੰ 1500 ਰੁਪਏ ਦੀ ਮਾਸਿਕ ਪੈਨਸ਼ਨ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿਲ ਰਹੀ ਹੈ।’’ ਉਨ੍ਹਾਂ ਅੱਗੇ ਦੱਸਿਆ ਕਿ ਸਖ਼ਤ ਨਿਗਰਾਨੀ ਸਦਕਾ ਅਯੋਗ ਅਤੇ ਮ੍ਰਿਤਕ ਲਾਭਪਾਤਰੀਆਂ ਦੇ ਵੇਰਵੇ ਹ...
ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ

ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 3 ਮਾਰਚ, 2026:ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਦੇ ਪ੍ਰਾਹੁਣਚਾਰੀ ਖੇਤਰ ਵਿੱਚ ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ 460 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ। ਇਹ ਨਿਵੇਸ਼ ਮਹਿੰਦਰਾ ਹਾਲੀਡੇਜ਼ ਐਂਡ ਰਿਜ਼ੌਰਟਸ ਇੰਡੀਆ ਲਿਮਟਿਡ ਦੇ ਬੈਨਰ ਹੇਠ ਕੀਤਾ ਜਾਵੇਗਾ ਜੋ ਕਿ ਪੰਜਾਬ ਵਿੱਚ ਕੰਪਨੀ ਦਾ ਪਹਿਲਾ ਨਿਵੇਸ਼ ਹੈ। ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਰੁਜ਼ਗਾਰ ਦੇ ਲਗਭਗ 700 ਮੌਕੇ ਪੈਦਾ ਹੋਣਗੇ, ਜਿਸ ਨਾਲ ਸਥਾਨਕ ਆਰਥਿਕਤਾ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ।  ਪ੍ਰੋਜੈਕਟ ਸਬੰਧੀ ਜਾਣਕਾਰੀਇਸ ਪ੍ਰੋਜੈਕਟ ਦੇ ਤਿੰਨ ਮੁੱਖ ਭਾਗ ਹੋਣਗੇ:ਇੱਕ ਪ੍ਰੀਮੀਅਮ ਰਿਜ਼ੋਰਟ ਲਈ 300 ਕਰੋੜ ਰੁਪਏ ਦਾ ਨਿਵੇਸ਼90,000 ਵਰਗ ਫੁੱਟ ਵਿੱਚ ਫੈਲੇ ਇਸ ਖੇਤਰ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਕਨਵੈਨਸ਼ਨ ਸੈਂਟਰ ਲਈ 50 ਕਰੋੜ ਰੁਪਏ ਦਾ ਨਿਵੇਸ਼ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਨੇੜੇ ਇੱਕ ਹੋਟਲ ਲਈ 110 ਕਰੋੜ ਰੁਪਏ ਦਾ ਨਿਵੇਸ਼ਲਗਭਗ 15 ਏਕੜ ਰਕਬੇ ਵਿ...
ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 2 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 'ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰ. +91 94787 79112 'ਤੇ ਮੈਸੇਜ ਭੇਜ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੱਧ ਪੂਰਬ ਵਿੱਚ ਜੰਗ ਕਾਰਨ ਫਸੇ ਪੰਜਾਬੀਆਂ ਦੇ ਪੀੜਤ ਪਰਿਵਾਰਾਂ ਨੂੰ ਪੂਰਨ ਸਹਾਇਤਾ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੂਬਾ ਸਰਕਾਰ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ। ਅਰਬ ਦੇਸ਼ਾਂ ਵਿੱਚ ਤਣਾਅ ਕਾਰਨ ਇੱਥੇ ਬਹੁਤ ਸਾਰੇ ਪੰਜਾਬ...
ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

Breaking News
ਚੰਡੀਗੜ੍ਹ, 2 ਮਾਰਚ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ `ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਫੈਸਲਾਕੁਨ ਤੇ ਬੇਮਿਸਾਲ ਮੁਹਿੰਮ ਐਲਾਨਿਆ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ, ਜਿਸ ਨਾਲ ਨਸ਼ਾ ਸਪਲਾਈ ਦੇ ਨੈੱਟਵਰਕ ਨੂੰ ਸਖ਼ਤੀ ਨਾਲ ਖ਼ਤਮ ਕੀਤਾ ਗਿਆ ਹੈ। ਇਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਵਿੱਚ ਡਰੱਗ ਨੈੱਟਵਰਕ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਰਹੀ ਹੈ। ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਡਰੱਗ ਵਪਾਰ ਨੂੰ ਸਰਪ੍ਰਸਤੀ ਦਿੱਤੀ ਸੀ, ਜਿਸ ਨਾਲ ਸੂਬੇ ਦੀਆਂ ਕਈ ਪੀੜ੍ਹੀਆਂ ਬਰਬਾਦ ਹੋ ਗਈਆਂ ਸਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਅਤੇ ਇਸ ਘਿਨਾਉਣੇ ...
ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

Breaking News
ਚੰਡੀਗੜ੍ਹ, 2 ਮਾਰਚ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੱਲ ਰਹੇ ਹੋਲਾ ਮਹੱਲਾ ਸਬੰਧੀ ਸਮਾਗਮਾਂ ਮੌਕੇ ਜੁੜਨ ਵਾਲੀ ਵੱਡੀ ਗਿਣਤੀ ਸੰਗਤ ਲਈ ਬਣਾਈ ਗਈ ਸਥਾਈ ਟੈਂਟ ਸਿਟੀ ਸਮੇਤ ਨਿਰਵਿਘਨ ਧਾਰਮਿਕ ਦਰਸ਼ਨਾਂ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਵਾਤਾਵਰਣਪੱਖੀ ਕਾਰਜਾਂ ਨੂੰ ਉਤਸ਼ਾਹਿਤ ਕਰਨ ਕੀਤੇ ਵਿਆਪਕ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਰਤ ਦੀ ਪਹਿਲੀ ਸਥਾਈ (ਪਰਮਾਨੈਂਟ) ਏਅਰ-ਕੰਡੀਸ਼ਨਡ ਟੈਂਟ ਸਿਟੀ ਅਤੇ ਗ੍ਰੀਨ ਹੋਲਾ ਮਹੱਲਾ ਸਮੇਤ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ, "ਪਿਛਲੇ ਸਾਲ ਇੱਕ ਅਸਥਾਈ ਢਾਂਚੇ ਦੀ ਸਫਲਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੀਖਣ ਤੋਂ ਬਾਅਦ ਇੱਕ ਸਥਾਈ ਟੈਂਟ ਸਿਟੀ ਬਣਾਉਣ ਬਾਰੇ ਵਿਚਾਰ ਰੱਖਿਆ ਗਿਆ ਸੀ ਅਤੇ ਹੁਣ ਪਵਿੱਤਰ ਨਗਰੀ ਵਿਖੇ ਸਥਾਈ ਟੈਂਟ ਸਿਟੀ ਸਥਾਪਤ ਕੀਤੀ ਗਈ ਹੈ। ਸਿੱਖਿਆ ਮੰਤਰੀ ਨੇ ਕਿਹਾ, "ਇਹ ਪੰਜਾਬ ਦੇ ਧਾਰਮਿਕ...
ਪੰਜਾਬ ਨੂੰ ਊਨੀ ਅਤੇ ਫੈਂਸੀ ਧਾਗੇ ਦੇ ਕਾਰੋਬਾਰ ਵਿੱਚ 750 ਕਰੋੜ ਰੁਪਏ ਦਾ ਨਿਵੇਸ਼ ਹਾਸਲ ਹੋਇਆ; ਗੰਗਾ ਐਕਰੋਵੂਲਜ਼ ਲਿਮਟਿਡ ਆਪਣੇ ਕਾਰੋਬਾਰ ਦੇ ਵਿਸਥਾਰ ਨਾਲ ਰੋਜ਼ਗਾਰ ਲਈ 1500 ਨਵੇਂ ਮੌਕੇ ਪੈਦਾ ਕਰੇਗੀ: ਸੰਜੀਵ ਅਰੋੜਾ

ਪੰਜਾਬ ਨੂੰ ਊਨੀ ਅਤੇ ਫੈਂਸੀ ਧਾਗੇ ਦੇ ਕਾਰੋਬਾਰ ਵਿੱਚ 750 ਕਰੋੜ ਰੁਪਏ ਦਾ ਨਿਵੇਸ਼ ਹਾਸਲ ਹੋਇਆ; ਗੰਗਾ ਐਕਰੋਵੂਲਜ਼ ਲਿਮਟਿਡ ਆਪਣੇ ਕਾਰੋਬਾਰ ਦੇ ਵਿਸਥਾਰ ਨਾਲ ਰੋਜ਼ਗਾਰ ਲਈ 1500 ਨਵੇਂ ਮੌਕੇ ਪੈਦਾ ਕਰੇਗੀ: ਸੰਜੀਵ ਅਰੋੜਾ

Breaking News
ਚੰਡੀਗੜ੍ਹ 2 ਮਾਰਚ 2026:-ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਦੇ ਚਲਦਿਆਂ ਗੰਗਾ ਐਕਰੋਵੂਲਜ਼ ਲਿਮਟਿਡ, ਜੋ ਕਿ ਊਨੀ ਅਤੇ ਫੈਂਸੀ ਧਾਗੇ ਦੀ ਮੋਹਰੀ ਨਿਰਮਾਤਾ ਹੈ, ਨੇ ਪੰਜਾਬ ਵਿੱਚ ਆਪਣੇ ਕਾਰੋਬਾਰ ਦੇ ਵਿਸਥਾਰ ਦਾ ਐਲਾਨ ਕੀਤਾ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਗੰਗਾ ਐਕਰੋਵੂਲਜ਼ ਲਿਮਟਿਡ 60 ਤੋਂ ਵੱਧ ਦੇਸ਼ਾਂ ਨੂੰ ਆਪਣੇ ਉਤਪਾਦ ਬਰਾਮਦ ਕਰਦੀ ਹੈ ਅਤੇ ਮੌਜੂਦਾ ਸਮੇਂ ਕੰਪਨੀ ਵਿੱਚ 5600 ਤੋਂ ਵੱਧ ਕਰਮਚਾਰੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕੰਪਨੀ ਦਾ ਸਾਲਾਨਾ ਟਰਨਓਵਰ 850 ਕਰੋੜ ਰੁਪਏ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਕੰਪਨੀ ਨੇ ਪਿਛਲੇ 4 ਤੋਂ 5 ਸਾਲਾਂ ਵਿੱਚ 3000 ਤੋਂ ਵੱਧ ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਹਨ ਅਤੇ 1998 ਤੋਂ ਹਰ ਉਦਯੋਗਿਕ ਨੀਤੀ ਤਹਿਤ ਪੰਜਾਬ ‘ਚ ਨਿਰੰਤਰ ਨਿਵੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਮੋਲ ਰੋਡ ‘ਤੇ 29.54 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੰਪਲੈਕਸ ਦੀ ਰੱਖੀ ਨੀਂਹ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਮੋਲ ਰੋਡ ‘ਤੇ 29.54 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਕੰਪਲੈਕਸ ਦੀ ਰੱਖੀ ਨੀਂਹ

Breaking News
ਸੁਨਾਮ ਊਧਮ ਸਿੰਘ ਵਾਲਾ, 1 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨੌਜਵਾਨ ਖਿਡਾਰੀਆਂ ਨੂੰ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ ਕੌਮੀ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ਲਈ ਤਿਆਰ ਕਰਨ ਵਾਲਾ ਰਿਹਾਇਸ਼ੀ ਮਲਟੀ ਸਪੋਰਟਸ ਕੰਪਲੈਕਸ ਹੁਣ ਸੁਨਾਮ ਊਧਮ ਸਿੰਘ ਵਾਲਾ ਵਿਖੇ ਬਣਨ ਜਾ ਰਿਹਾ ਹੈ। ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸਥਾਨਕ ਨਮੋਲ ਰੋਡ ‘ਤੇ 29.54 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਇਸ ਅਤਿ-ਅਧੁਨਿਕ ਰਿਹਾਇਸ਼ੀ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਚਨਬੱਧ ਹੈ। “ਯੁੱਧ ਨਸ਼ਿਆਂ ਵਿਰੁੱਧ” ਅਤੇ ਖੇਡਾਂ ਵਤਨ ਪੰਜਾਬ ਦੀਆਂ ਮੁਹਿੰਮਾਂ ਤਹਿਤ ਸੂਬਾ ਸਰਕਾਰ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰੋਜ਼ਗਾਰ ਵੱਲ ਉਤਸ਼ਾਹਿਤ ਕਰਨਾ ਹੈ, ਤਾਂ ਜੋ ਉਹ ਗਲਤ ਰਾਹਾਂ ਤੋਂ ਬਚ ਕੇ ਆਪਣੀ ਊਰਜਾ ਰਚਨਾਤਮਕ ...
ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ

Breaking News
ਨਵੀਂ ਦਿੱਲੀ / ਪੰਜਾਬ, 1 ਮਾਰਚ 2026:-ਆਮ ਆਦਮੀ ਪਾਰਟੀ (ਆਪ) ਦੀ ਜੰਤਰ-ਮੰਤਰ ਵਿਖੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਵਿਸ਼ਾਲ ਜਨਤਕ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਅਦਾਲਤ ਦਾ ਹਾਲੀਆ ਫੈਸਲਾ ਭਾਰਤੀ ਰਾਜਨੀਤੀ ਵਿੱਚ ਸੱਚਾਈ ਦੀ ਇਤਿਹਾਸਕ ਜਿੱਤ ਹੈ ਅਤੇ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ 'ਆਪ' ਪਾਰਟੀ ਇੱਕ ਕੌਮੀ ਤਾਕਤ ਵਜੋਂ ਮਜ਼ਬੂਤੀ ਨਾਲ ਉਭਰ ਕੇ ਸਾਹਣਣੇ ਆਈ ਹੈ। ਸਿੱਧੀ ਰਾਜਨੀਤਿਕ ਚੁਣੌਤੀ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਤਾਨਾਸ਼ਾਹੀ ਸ਼ਾਸਨ ਨੂੰ ਮਾਤ ਦੇਣ ਲਈ 2027 ਵਿੱਚ ‘ਆਪ’ ਦੀ ਝੋਲੀ ਘੱਟੋ-ਘੱਟ 100 ਸੀਟਾਂ ਪਾਏਗਾ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹੀ ਵਿਰੁੱਧ ਜਿੱਤ ਦਾ ਆਗਾਜ਼ ਪੰਜਾਬ ਤੋਂ ਹੋਵਗਾ। ਇਹ ਆਖਦਿਆਂ ਕਿ ਸਾਲ 2027 ਦੇਸ਼ ਭਰ ਵਿੱਚ ਬਦਲਾਅ ਦਾ ਮੁੱਢ ਬੰਨ੍ਹੇਗਾ, ਉਨ੍ਹਾਂ ਕਿਹਾ ਕਿ ਜਿਸ ਦਿਸ਼ਾ ਵੱਲ ਪੰਜਾਬ ਮਾਰਚ ਕਰਦਾ ਹੈ, ਪੂਰਾ ਦੇਸ਼ ਵੀ ਉਸ ਪਾਸੇ ਵੱਲ ਹੋ ਜਾਂਦਾ ਹੈ ਕਿਉਂ ਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਕਿਸੇ ਵੀ ਤਾਨਾਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਚੰਗੀ ਤਰ੍...
ਪੰਜਾਬ ਸਰਕਾਰ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ,  ਕੁਸ਼ਲਤਾ ਤੇ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਕਰ ਰਹੀ ਹੈ ਤਕਨਾਲੋਜੀ ਦੀ ਵਰਤੋਂ: ਅਮਨ ਅਰੋੜਾ

ਪੰਜਾਬ ਸਰਕਾਰ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ,  ਕੁਸ਼ਲਤਾ ਤੇ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਕਰ ਰਹੀ ਹੈ ਤਕਨਾਲੋਜੀ ਦੀ ਵਰਤੋਂ: ਅਮਨ ਅਰੋੜਾ

Breaking News
ਚੰਡੀਗੜ੍ਹ, 1 ਮਾਰਚ:ਨਾਗਰਿਕ-ਕੇਂਦ੍ਰਿਤ ਸੁਧਾਰਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦੀ ਵਰਤੋਂ ਵਿੱਚ ਮੋਹਰੀ ਪਹਿਲਕਦਮੀਆਂ ਕਰਨ ਲਈ ਤਕਨਾਲੋਜੀ ਸਭਾ 2026 ਦੌਰਾਨ ਵੱਕਾਰੀ “ਡਿਜੀਟਲ ਐਕਸੀਲੈਂਸ” ਐਵਾਰਡ ਮਿਲਿਆ ਹੈ। ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਸੂਬਾ ਸਰਕਾਰ ਤਰਫੋਂ ਇਹ ਪੁਰਸਕਾਰ ਹੈਦਰਾਬਾਦ ਵਿਖੇ ਇੰਡੀਅਨ ਐਕਸਪ੍ਰੈਸ ਗਰੁੱਪ ਵੱਲੋਂ ਕਰਵਈ ਗਈ ਤਕਨਾਲੋਜੀ ਸਭਾ 2026 ਦੌਰਾਨ ਹਾਸਲ ਕੀਤਾ। ਇਸ ਸਮਾਰੋਹ ਵਿੱਚ ਦੇਸ਼ ਭਰ ਦੇ ਚੋਟੀ ਦੇ ਤਕਨਾਲੋਜੀ ਦਿੱਗਜਾਂ ਅਤੇ ਨੀਤੀ ਘਾੜਿਆਂ ਨੇ ਸ਼ਿਰਕਤ ਕੀਤੀ। ਇਹ ਪੁਰਸਕਾਰ ਸੂਬੇ ਦੇ ਨਾਗਰਿਕਾਂ ਅਤੇ ਵਿਭਾਗ ਦੀ ਟੀਮ ਨੂੰ ਸਮਰਪਿਤ ਕਰਦਿਆਂ, ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਮਾਨਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਪਾਰਦਰਸ਼ੀ, ਕਾਗਜ਼ ਰਹਿਤ ਅਤੇ ਜਵਾਬਦੇਹੀ ਵਾਲਾ ਪ੍ਰਬੰਧਕੀ ਢਾ...