ਆਪ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਾਜਪੁਰਾ, 31 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਭਲਾਈ ਅਤੇ ਵਿਕਾਸ ਪਹਿਲਕਦਮੀਆਂ ਰਾਹੀਂ ਲੋਕਾਈ ਦਾ ਇੱਕ-ਇੱਕ ਰੁਪਿਆ ਲੋਕਾਂ ਨੂੰ ਮੋੜਨ ਲਈ ਵਚਨਬੱਧ ਹੈ। ਉਨ੍ਹਾਂ ਨਾਲ ਹੀ ਇਹ ਵੀ ਸਪੱਸ਼ਟ ਕੀਤਾ ਕਿ ਵਿਰੋਧੀ ਧਿਰਾਂ ਦਾ ਕੋਈ ਵੀ ਦਬਾਅ ਸਰਕਾਰ ਦੇ ਲੋਕ-ਪੱਖੀ ਏਜੰਡੇ ਨੂੰ ਪਟੜੀ ਤੋਂ ਨਹੀਂ ਲਾਹ ਸਕਦਾ। ਰਾਜਪੁਰਾ ਵਿਖੇ 'ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ' ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹਰ ਘਰ ਨੂੰ ਰੋਜ਼ਗਾਰ, ਹਰ ਬਜ਼ੁਰਗ ਨੂੰ ਇਲਾਜ ਅਤੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਦਿਵਾਉਣਾ ਸਾਡੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਉਨ੍ਹਾਂ, ਜਿਨ੍ਹਾਂ ਔਰਤਾਂ ਨੂੰ ਅਜੇ ਤੱਕ ਸਨਮਾਨ ਰਾਸ਼ੀ ਨਹੀਂ ਮਿਲੀ, ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਰੂਰੀ ਰਸਮੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਉਨ੍ਹਾਂ ਨੂੰ ਵੀ ਜੁਲਾਈ ਤੋਂ ਰਾਸ਼ੀ ਮਿਲੇਗੀ।
'ਇੱਕ ਸ਼ਾਮ ਸ਼ਿਵ ਕੇ ਨਾਮ' ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਭ ਦਾ ਹੈ ਅਤੇ ਹਰ ਤਿਉਹਾਰ ਮਿਲ ਕੇ ਮਨਾਉਣ ਦੀ ਇਸ ਦੀ...








