Friday, July 31
Shadow

Breaking News

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਲਈ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ

Breaking News
*ਚੰਡੀਗੜ੍ਹ, 15 ਜਨਵਰੀ:*-ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਦੇ ਫ਼ੈਸਲੇ ਅਤੇ ਕਰਮਚਾਰੀਆਂ ਦੇ ਮਾਮਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਹਾਲ ਹੀ ਵਿੱਚ ਇਨ੍ਹਾਂ ਲੋਕ-ਪੱਖੀ ਅਤੇ ਕਰਮਚਾਰੀ-ਪੱਖੀ ਫ਼ੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਮੀਟਿੰਗ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਸਥਾਪਤ ਕਰਨ ਦਾ ਫ਼ੈਸਲਾ ਇੱਕ ਲੋਕ-ਪੱਖੀ ਕਦਮ ਹੈ, ਜੋ ਆਮ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੇ ਨਾਲ-ਨਾਲ ਉੱਨਤ ਡਾਕਟਰੀ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ 'ਤੇ ਉਨ੍ਹਾਂ ਦੀ ਨਿਰਭਰਤਾ ਨੂੰ ਘਟਾਏਗਾ।" ਕੈਬਨਿਟ ਮੰਤਰੀ ਨੇ ਕਿਹਾ ਕਿ 440 ਬੈੱਡਾਂ ਅਤੇ 100 ਐਮ.ਬੀ.ਬੀ.ਐਸ. ਸੀਟਾਂ ਦੀ ਸਮਰੱਥਾ ਵਾ...
ਪੰਜਾਬ ਦੀਆਂ ਬੱਸਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਯਾਤਰੀਆਂ ਦੀਆਂ ਸਹੂਲਤਾਂ ਵਿੱਚ ਵਾਧਾ ਕਰੇਗੀ ਸਮਾਰਟ ਟਿਕਟਿੰਗ: ਲਾਲਜੀਤ ਸਿੰਘ ਭੁੱਲਰ

ਪੰਜਾਬ ਦੀਆਂ ਬੱਸਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਅਤੇ ਯਾਤਰੀਆਂ ਦੀਆਂ ਸਹੂਲਤਾਂ ਵਿੱਚ ਵਾਧਾ ਕਰੇਗੀ ਸਮਾਰਟ ਟਿਕਟਿੰਗ: ਲਾਲਜੀਤ ਸਿੰਘ ਭੁੱਲਰ

Breaking News
ਚੰਡੀਗੜ੍ਹ, 15 ਜਨਵਰੀ 2026:-ਆਧੁਨਿਕ, ਨਾਗਰਿਕ ਪੱਖੀ ਪ੍ਰਸ਼ਾਸਨ ਵੱਲ ਆਪਣੇ ਨਿਰਣਾਇਕ ਕਦਮ ਜਾਰੀ ਰੱਖਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਬੱਸ ਸੇਵਾਵਾਂ ਵਿੱਚ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਕੇ ਜਨਤਕ ਆਵਾਜਾਈ ਦੀ ਨੁਹਾਰ ਨੂੰ ਬਦਲਣ ਲਈ ਦੀ ਦਿਸ਼ਾ ਵਿੱਚ ਇੱਕ ਹੋਰ ਫੈਸਲਾਕੁੰਨ ਕਦਮ ਚੁੱਕਿਆ ਹੈ। ਇਹ ਪਹਿਲਕਦਮੀ ਨਾਗਰਿਕਾਂ ਲਈ ਰੋਜ਼ਾਨਾ ਜਨਤਕ ਸੇਵਾਵਾਂ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਸੁਵਿਧਾਜਨਕ ਬਣਾਉਣ ਲਈ ਤਕਨਾਲੋਜੀ ਦੀ ਵਰਤੋਂ ਕਰਨ ਸਬੰਧੀ ਸਰਕਾਰ ਦੀ ਤਰਜੀਹ ਨੂੰ ਦਰਸਾਉਂਦੀ ਹੈ। ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਸ਼ੁਰੂਆਤ ਪੰਜਾਬ ਵਿੱਚ ਯਾਤਰੀਆਂ ਦੀ ਬੱਸ ਸੇਵਾਵਾਂ ਤੱਕ ਆਸਾਨ ਪਹੁੰਚ ਦੇ ਤਰੀਕਿਆਂ ਵਿੱਚ ਇੱਕ ਅਹਿਮ ਸੁਧਾਰ ਹੈ। ਇਸ ਸੁਧਾਰ ਸਦਕਾ, ਯਾਤਰੀ ਵੱਖ-ਵੱਖ ਡਿਜੀਟਲ ਭੁਗਤਾਨ ਵਿਕਲਪਾਂ ਦੀ ਵਰਤੋਂ ਕਰਕੇ ਟਿਕਟਾਂ ਖਰੀਦ ਸਕਣਗੇ, ਜਿਸ ਵਿੱਚ ਕਿਊ.ਆਰ. ਕੋਡ ਅਧਾਰਤ ਭੁਗਤਾਨ, ਯੂ.ਪੀ.ਆਈ. ਅਤੇ ਕਾਰਡ ਅਧਾਰਤ ਲੈਣ-ਦੇਣ, ਆਫਲਾਈਨ ਮੋਡ ਸ਼ਾਮਲ ਹਨ। ਇਸ ਸਿਸਟਮ ਨੂੰ ਉਡੀਕ ਸਮੇਂ ਨੂੰ ਘੱਟ ਕਰਨ, ਨਕਦੀ ...
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਬਰਾਮਦ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਬਰਾਮਦ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ:-ਮਾਘੀ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਹੋਏ ਸਰੂਪਾਂ ਦੀ ਬਰਾਮਦਗੀ 'ਤੇ ਪੰਜਾਬ ਸਰਕਾਰ ਦਾ ਸਟੈਂਡ ਦੁਹਰਾਇਆ। ਸਿੱਖ ਇਤਿਹਾਸ ਅਤੇ ਕੁਰਬਾਨੀ ਨਾਲ ਜੁੜੇ ਇਸ ਦਿਨ ਮੁੱਖ ਮੰਤਰੀ ਨੇ ਕਿਹਾ ਕਿ ਸਰੂਪਾਂ ਦੀ ਬਰਾਮਦਗੀ ਪ੍ਰਾਪਤੀ ਦੀ ਬਜਾਏ ਫ਼ਰਜ਼ ਦਾ ਮਸਲਾ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਔਰਤਾਂ ਲਈ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਯੋਜਨਾ ਲਈ ਬਜਟ ਵਿੱਚ ਪ੍ਰਬੰਧ ਕਰੇਗੀ। ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ। 'ਆਪ' ਆਗੂਆਂ ਨੇ ਕਿਹਾ ਕਿ ਮਾਘੀ ਮੌਕੇ ਇੱਥੇ ਹੋਇਆ ਇਕੱਠ ਸਰਕਾਰ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਮਾਘੀ ਮੌਕੇ ਇੱਕ ਵਿਸ਼ਾਲ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦ...
ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਹਰਦੀਪ ਸਿੰਘ ਮੁੰਡੀਆਂ

ਗਮਾਡਾ ਵੱਲੋਂ 5,460 ਕਰੋੜ ਰੁਪਏ ਦੀ ਕੀਮਤ ਵਾਲੀਆਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਹਰਦੀਪ ਸਿੰਘ ਮੁੰਡੀਆਂ

Breaking News
ਚੰਡੀਗੜ੍ਹ, 14 ਜਨਵਰੀ 2026:=ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤੇਜ਼ ਕਰਨ ਅਤੇ ਰੀਅਲ ਅਸਟੇਟ ਦੇ ਮੌਕਿਆਂ ਤੱਕ ਪਹੁੰਚ ਨੂੰ ਵਧਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਇੱਕ ਆਨਲਾਈਨ ਪ੍ਰਕਿਰਿਆ ਰਾਹੀਂ 5,460 ਕਰੋੜ ਰੁਪਏ ਦੀਆਂ 42 ਪ੍ਰਮੁੱਖ ਸਥਾਨਾਂ ਦੀ ਨਿਲਾਮੀ ਕਰੇਗੀ, ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ, 2026 ਤੱਕ ਹੈ। ਆਨਲਾਈਨ ਨੀਲਾਮੀ ਲਈ ਪੇਸ਼ ਕੀਤਾ ਗਈਆਂ ਪ੍ਰਾਪਰਟੀਆਂ ਵਿਚ ਰਿਹਾਇਸ਼ੀ ਪਲਾਟ, ਐਸ.ਸੀ.ਓਜ਼, ਮਿਕਸਡ ਲੈਂਡ ਯੂਜ਼, ਗਰੂਪ ਹਾਊਸਿੰਗ, ਹਸਪਤਾਲ ਅਤੇ ਹੋਟਲ ਲਈ ਜ਼ਮੀਨ ਉਪਲੱਬਧ ਹੈ, ਜੋ ਭਗਵੰਤ ਮਾਨ ਸਰਕਾਰ ਦੀ ਜਾਇਦਾਦ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ, ਸਮੁੱਚੀ ਪਾਰਦਰਸ਼ਤਾ ਲਾਗੂ ਕਰਨ ਅਤੇ ਘਰ ਖਰੀਦਦਾਰਾਂ, ਉੱਦਮੀਆਂ ਅਤੇ ਸੰਸਥਾਗਤ ਨਿਵੇਸ਼ਕਾਂ ਦੁਆਰਾ ਵਿਆਪਕ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਨਿਵੇਸ਼ਕ-ਪੱਖੀ ਨੀਤੀਆਂ ਦਾ ਲਾਭ ਉਠਾਉਣ ਦੀ ਰਣਨੀਤੀ ਨੂੰ ਦਰਸਾਉਂਦੀ ਹੈ। ਪੰਜਾਬ ਦੇ ਮਕਾਨ ਉਸਾਰੀ ਅਤੇ ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਨੂੰ ਸਹੁੰ ਚੁਕਾਈ

Breaking News
ਚੰਡੀਗੜ੍ਹ, 14 ਜਨਵਰੀ 2026:- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਸਥਾਨਕ ਸਰਕਾਰਾਂ ਭਵਨ, ਸੈਕਟਰ-35, ਚੰਡੀਗੜ੍ਹ ਵਿਖੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਨਵ-ਨਿਯੁਕਤ ਮੈਂਬਰ ਰਵੀ ਕੁਮਾਰ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਰਵੀ ਕੁਮਾਰ ਨੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁੱਕਣ ਤੋਂ ਬਾਅਦ ਕਿਹਾ ਕਿ ਉਹ ਆਪਣੀ ਯੋਗਤਾ, ਵਫ਼ਾਦਾਰੀ, ਲਗਨ ਅਤੇ ਸੁਹਿਰਦਤਾ ਨਾਲ ਆਪਣੇ ਕਰਤੱਵਾਂ ਦੀ ਪਾਲਣਾ ਕਰਨਗੇ। ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਿਸ਼ਵਜੀਤ ਖੰਨਾ, ਬਿਜਲੀ ਵਿਭਾਗ ਦੇ ਸਕੱਤਰ ਬਸੰਤ ਗਰਗ ਆਈਏਐਸ, ਹੋਰ ਪਤਵੰਤੇ ਅਤੇ ਰਵੀ ਕੁਮਾਰ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।...
ਪੰਜਾਬ ਸਰਕਾਰ ਵੱਲੋਂ 16 ਜਨਵਰੀ ਨੂੰ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ‘ਸਾਡੇ ਬਜ਼ੁਰਗ, ਸਾਡਾ ਮਾਣ’ ਸ਼ੁਰੂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ 16 ਜਨਵਰੀ ਨੂੰ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ‘ਸਾਡੇ ਬਜ਼ੁਰਗ, ਸਾਡਾ ਮਾਣ’ ਸ਼ੁਰੂ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 14 ਜਨਵਰੀ 2026:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ 16 ਜਨਵਰੀ, 2026 ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਤੋਂ 'ਸਾਡੇ ਬਜ਼ੁਰਗ, ਸਾਡਾ ਮਾਣ' ਰਾਜ ਪੱਧਰੀ ਮੁਹਿੰਮ ਦੀ ਰਸਮੀ ਸ਼ੁਰੂਆਤ ਕਰਨ ਜਾ ਰਹੀ ਹੈ, ਜਿਸਦਾ ਉਦੇਸ਼ ਬਿਰਧ ਨਾਗਰਿਕਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨਜਨਕ ਜੀਵਨ ਨੂੰ ਯਕੀਨੀ ਬਣਾਉਣਾ ਹੈ। ਜਨਤਕ ਹਿੱਤ ਵਿੱਚ ਅਗਾਊਂ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਭਰ ਦੇ ਬਜ਼ੁਰਗ ਨਾਗਰਿਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਹੈ। ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਡੇ ਬਜ਼ੁਰਗ, ਸਾਡਾ ਮਾਣ ਮੁਹਿੰਮ ਦਾ ਮੁੱਖ ਉਦੇਸ਼ ਸੀਨੀਅਰ ਨਾਗਰਿਕਾਂ ਨੂੰ ਜ਼ਰੂਰੀ ਸਿਹਤ ਸੇਵਾਵਾਂ, ਕਾਨੂੰਨੀ ਜਾਗਰੂਕਤਾ ਅਤੇ ਸਰਕਾਰੀ ਭਲਾਈ ਸਕੀਮਾਂ ਨਾਲ ਜੋੜਨਾ ਹੈ ਤਾਂ ਜੋ ਉਹ ਇੱਕ ਸੁਰੱਖਿਅਤ ਅਤੇ ਸਨਮਾਨਜਨਕ ਜੀਵਨ ਬਤੀਤ ਕਰ ਸਕਣ। ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਵਿੱਤੀ ਸਾਲ 2025-26 ਲਈ ਸੀਨੀਅਰ ਨਾਗਰਿਕਾਂ ਲ...
ਪੀ.ਆਰ.ਟੀ.ਪੀ.ਡੀ. ਬੋਰਡ ਵੱਲੋਂ ਅਹਿਮ ਮਾਸਟਰ ਪਲਾਨਾਂ ਨੂੰ ਪ੍ਰਵਾਨਗੀ, ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਮਿਲੇਗਾ ਹੁਲਾਰਾ

ਪੀ.ਆਰ.ਟੀ.ਪੀ.ਡੀ. ਬੋਰਡ ਵੱਲੋਂ ਅਹਿਮ ਮਾਸਟਰ ਪਲਾਨਾਂ ਨੂੰ ਪ੍ਰਵਾਨਗੀ, ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਮਿਲੇਗਾ ਹੁਲਾਰਾ

Breaking News, Chandigarh
*ਚੰਡੀਗੜ੍ਹ, 13 ਜਨਵਰੀ:*-ਸੂਬੇ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਤਹਿਤ ਪੰਜਾਬ ਖੇਤਰੀ ਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ (ਪੀ.ਆਰ.ਟੀ.ਪੀ.ਡੀ.) ਬੋਰਡ ਦੀ ਉੱਚ-ਪੱਧਰੀ ਮੀਟਿੰਗ ਅੱਜ ਇੱਥੇ ਪੰਜਾਬ ਭਵਨ ਵਿਖੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ, ਵਾਈਸ ਚੇਅਰਮੈਨ, ਪੀ.ਆਰ.ਟੀ.ਪੀ.ਡੀ ਬੋਰਡ-ਕਮ-ਮੰਤਰੀ ਇੰਚਾਰਜ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਵਿਭਾਗ ਦੇ ਮੰਤਰੀ ਇੰਚਾਰਜ ਸ੍ਰੀ ਸੰਜੀਵ ਅਰੋੜਾ ਨੇ ਸ਼ਿਰਕਤ ਕੀਤੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਇੰਚਾਰਜ ਸ੍ਰੀ ਹਰਭਜਨ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਨੇ ਆਨਲਾਈਨ ਵਿਧੀ ਰਾਹੀਂ ਮੀਟਿੰਗ ਵਿੱਚ ਹਿੱਸਾ ਲਿਆ। ਬੋਰਡ ਨੇ ਸੂਬੇ ਭਰ ਵਿੱਚ ਯੋਜਨਾਬੱਧ ਸ਼ਹਿਰੀਕਰਨ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਏਜੰਡਿਆਂ 'ਤੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਪੀ.ਆਰ.ਟੀ.ਪੀ.ਡੀ. ਬੋਰਡ ਨੇ ਡੇਰਾ ਬਾਬਾ ਨਾਨਕ, ਨੰਗਲ, ਬਰਨਾਲਾ ਅਤੇ ਨਾਭਾ ਦ...
ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

Breaking News, Chandigarh
ਚੰਡੀਗੜ੍ਹ, 13 ਜਨਵਰੀ:- ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਤੀਜੇ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ-2025 ਨੂੰ ਸਫਲਤਾਪੂਰਵਕ ਕਰਵਾਉਣ ਬਾਅਦ ਅੱਜ ਇਸ ਤੇ ਨਤੀਜੇ ਐਲਾਨੇ ਗਏ ਹਨ। ਤੀਜੀ ਤੋਂ 5ਵੀਂ ਜਮਾਤ ਲਈ ਕਰਵਾਏ ਕੌਮਾਂਤਰੀ ਵਰਗ ਵਿੱਚ ਨਿਆਮਤ ਕੌਰ ਬਰਾੜ ਨੇ ਪਹਿਲਾ, ਅਹਿਲ ਸਿੰਘ ਨੇ ਦੂਜਾ ਤੇ ਹਰਸੀਰਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ, ਇਹ ਸਾਰੇ ਵਿਦਿਆਰਥੀ ਓਸਲੋ (ਨਾਰਵੇ) ਦੇ ਰਹਿਣ ਵਾਲੇ ਹਨ। 6ਵੀਂ-8ਵੀਂ ਜਮਾਤ ਲਈ ਕਰਵਾਏ ਕੌਮਾਂਤਰੀ ਵਰਗ ਵਿੱਚ ਸਿਮਰਤ ਕੌਰ ਨੇ ਪਹਿਲਾ, ਅੰਮ੍ਰਿਤ ਕੌਰ ਵਿਰਦੀ ਨੇ ਦੂਜਾ ਅਤੇ ਨਵਜੋਤ ਸਿੰਘ ਮਠਾੜੂ ਨੇ ਤੀਜਾ ਸਥਾਨ ਹਾਸਲ ਕੀਤਾ। ਇਹ ਸਾਰੇ ਜੇਤੂ ਨੈਰੋਬੀ (ਕੀਨੀਆ) ਤੋਂ ਹਨ। 9ਵੀਂ-12ਵੀਂ ਜਮਾਤ ਦੇ ਕੌਮਾਂਤਰੀ ਵਰਗ ਵਿੱਚ ਓਸਲੋ ਦੇ ਪਰਮੀਤ ਸਿੰਘ ਗੁਰਮ ਨੇ ਪਹਿਲਾ ਸਥਾਨ ਹਾਸਲ ਕੀਤਾ। ਪੰਜਾਬ ਕੈਟਾਗਰੀ ਵਿੱਚ, ਤੀਜੀ-5ਵੀਂ ਜਮਾਤ ਵਰਗ ਲਈ ਅੰਮ੍ਰਿਤਸਰ ਦੀ ਰੀਨਤ ਮਾਹਲ ਨੇ ਪਹਿਲਾ, ਮੋਗਾ ਦੀ ਅਵਨੀਤ ਕੌਰ ਨੇ ਦੂਜਾ ਅਤੇ ਫ਼ਰੀਦਕੋਟ ਦੀ ਸੰਗਮਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 6ਵੀਂ-8ਵੀਂ ਜਮਾਤ ਵਰਗ ਲਈ ਪਟਿਆਲਾ ਦੀ ਕਾਰਜਨੀਤ ਕੌਰ ...
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਕਾਨ ਉਸਾਰੀਆਂ ਦਾ ਬੋਝ ਘਟਾਇਆ, ਐਮਨੈਸਟੀ ਸਕੀਮ-2025 ਵਿੱਚ 31 ਮਾਰਚ, 2026 ਤੱਕ ਦਾ ਕੀਤਾ ਵਾਧਾ

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮਕਾਨ ਉਸਾਰੀਆਂ ਦਾ ਬੋਝ ਘਟਾਇਆ, ਐਮਨੈਸਟੀ ਸਕੀਮ-2025 ਵਿੱਚ 31 ਮਾਰਚ, 2026 ਤੱਕ ਦਾ ਕੀਤਾ ਵਾਧਾ

Breaking News
*ਚੰਡੀਗੜ੍ਹ, 13 ਜਨਵਰੀ:*-ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਐਮਨੈਸਟੀ ਪਾਲਿਸੀ-2025 ਵਿੱਚ ਤਿੰਨ ਮਹੀਨੇ ਦੇ ਵਾਧੇ ਨੂੰ ਪ੍ਰਵਾਨਗੀ ਦਿੰਦਿਆਂ ਇੱਕ ਵੱਡਾ ਲੋਕ-ਪੱਖੀ ਕਦਮ ਚੁੱਕਿਆ ਹੈ, ਜਿਸ ਨਾਲ ਪੰਜਾਬ ਭਰ ਦੇ ਡਿਫ਼ਾਲਟਰ ਪਲਾਟ ਅਲਾਟੀਆਂ ਨੂੰ ਵੱਡੀ ਰਾਹਤ ਮਿਲੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਤਹਿਤ ਅਲਾਟ ਅਤੇ ਨਿਲਾਮ ਕੀਤੇ ਪਲਾਟਾਂ ਲਈ ਐਮਨੈਸਟੀ ਨੀਤੀ 2025 ਦੇ ਵਾਧੇ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਫ਼ੈਸਲੇ ਨਾਲ ਵਿਕਾਸ ਅਥਾਰਟੀਆਂ ਦੇ ਡਿਫ਼ਾਲਟਰ ਅਲਾਟੀਆਂ ਨੂੰ ਇਸ ਨੀਤੀ ਤਹਿਤ 31 ਮਾਰਚ, 2026 ਤੱਕ ਅਪਲਾਈ ਕਰਨ ਦਾ ਨਵਾਂ ਮੌਕਾ ਮਿਲਿਆ ਹੈ। ਯੋਗ ਬਿਨੈਕਾਰਾਂ ਨੂੰ ਸਬੰਧਤ ਵਿਕਾਸ ਅਥਾਰਟੀ ਦੁਆਰਾ ਮਨਜ਼ੂਰੀ ਦੀ ਮਿਤੀ ਤੋਂ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬਕਾਇਆ ਰਕਮ ਜਮ੍ਹਾਂ ਕਰਾਉਣੀ ਪਵੇਗੀ ਅਤੇ ਅਰਜ਼ੀਆਂ ਨਵੀਂ ਐਲਾਨੀ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ ਜਮ੍ਹਾਂ ਕਰਾਉਣੀਆਂ ਪ...
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭ੍ਰਿਸ਼ਟ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦਾ ਐਲਾਨ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਭ੍ਰਿਸ਼ਟ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦਾ ਐਲਾਨ

Breaking News
ਚੰਡੀਗੜ੍ਹ, 13 ਜਨਵਰੀ 2026- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ 'ਜ਼ੀਰੋ-ਟੋਲਰੈਂਸ' ਨੀਤੀ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿੰਨੇ ਵੀ ਉੱਚੇ ਅਹੁਦੇ 'ਤੇ ਕਿਉਂ ਨਾ ਹੋਵੇ। ਭ੍ਰਿਸ਼ਟਾਚਾਰ ਵਿਰੁੱਧ ਜਾਰੀ ਸਖ਼ਤ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਾਲ 2022 ਦੇ ਅੱਧ ਵਿੱਚ ਖ਼ਜ਼ਾਨਾ ਅਤੇ ਲੇਖਾ ਸ਼ਾਖਾ (ਮੁੱਖ ਦਫ਼ਤਰ) ਅਤੇ ਵੱਖ-ਵੱਖ ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਵਿੱਚ ਤਾਇਨਾਤ ਚਾਰ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਮਿਲਦੇ ਹੀ ਵਿਭਾਗ ਨੇ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕੀਤੀ। ਇਨ੍ਹਾਂ ਚਾਰੇ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਅਤੇ ਮਾਮਲਾ ਡੂੰਘਾਈ ਨਾਲ ਜਾਂਚ ਲਈ ਵਿਜ...