Thursday, September 17
Shadow

Breaking News

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 24 ਫਰਵਰੀ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦਿਆਂ ਉਨ੍ਹਾਂ ਦੀ ਸੁਰੱਖਿਆ, ਸਿਹਤ ਅਤੇ ਸਮਾਜਿਕ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਇਸ ਦਿਸ਼ਾ ਵਿੱਚ ਸੂਬਾ ਪੱਧਰੀ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਲਗਾਏ ਗਏ ਸਿਹਤ ਚੈਕਅੱਪ ਕੈਂਪਾਂ ਦੌਰਾਨ 16,000 ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਰਜਿਸਟਰਡ ਕਰਕੇ ਉਨ੍ਹਾਂ ਨੂੰ ਸਰਕਾਰੀ ਭਲਾਈ ਸਹੂਲਤਾਂ ਨਾਲ ਜੋੜਿਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੀਨੀਅਰ ਸਿਟੀਜਨ ਐਕਸ਼ਨ ਪਲਾਨ ਅਧੀਨ ਵਿੱਤੀ ਸਾਲ 2025–26 ਦੌਰਾਨ ਬਜ਼ੁਰਗਾਂ ਲਈ ਲਗਾਏ ਜਾਣ ਵਾਲੇ ਸਿਹਤ ਚੈਕਅੱਪ ਕੈਂਪਾਂ ਅਤੇ ਹੋਰ ਸੰਬੰਧਿਤ ਗਤੀਵਿਧੀਆਂ ਲਈ ₹7.86 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ 4543 ਬਜ਼ੁਰਗਾਂ ਦਾ ਜਨਰਲ ਹੈਲਥ ਚੈਕਅੱਪ, 2071 ਦਾ ਆਰਥੋਪੈਡਿਕ ਮੁਆਇਨਾ, 3705 ਦੀਆਂ ਅੱਖਾਂ ਦੀ ਜਾਂਚ, 1...
ਲੁਧਿਆਣਾ ‘ਚ 3,200 ਕਰੋੜ ਰੁਪਏ ਦੀ ਲਾਗਤ ਵਾਲਾ ਟਾਟਾ ਸਟੀਲ ਪਲਾਂਟ ਮਾਰਚ ਤੋਂ ਹੋਵੇਗਾ ਕਾਰਜਸ਼ੀਲ, ਉਦਯੋਗ ਨੂੰ ਮਿਲੇਗਾ ਵੱਡਾ ਹੁਲਾਰਾ ਅਤੇ 2,500 ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ ‘ਚ 3,200 ਕਰੋੜ ਰੁਪਏ ਦੀ ਲਾਗਤ ਵਾਲਾ ਟਾਟਾ ਸਟੀਲ ਪਲਾਂਟ ਮਾਰਚ ਤੋਂ ਹੋਵੇਗਾ ਕਾਰਜਸ਼ੀਲ, ਉਦਯੋਗ ਨੂੰ ਮਿਲੇਗਾ ਵੱਡਾ ਹੁਲਾਰਾ ਅਤੇ 2,500 ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਚੰਡੀਗੜ੍ਹ, 23 ਫਰਵਰੀ*-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਮਾਰਚ ਤੋਂ ਲੁਧਿਆਣਾ ਵਿੱਚ ਟਾਟਾ ਸਟੀਲ ਦੇ ਮੈਨੂਫੈਕਚਰਿੰਗ ਪਲਾਂਟ ਦੇ ਕਾਰਜਸ਼ੀਲ ਹੋਣ ਨਾਲ ਪੰਜਾਬ ਵਿੱਚ ਉਦਯੋਗ ਦੇ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਮਜ਼ਬੂਤ ਸ਼ਾਸਨ ਢਾਂਚੇ ਵਿੱਚ ਆਲਮੀ  ਉਦਯੋਗ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।ਟਾਟਾ ਸਟੀਲ ਦੇ ਇਕ ਸੀਨੀਅਰ ਵਫ਼ਦ, ਜਿਸ ਵਿੱਚ ਉਪ-ਪ੍ਰਧਾਨ (ਲੌਂਗ ਪ੍ਰੋਡਕਟਸ) ਆਸ਼ੀਸ਼ ਅਨੁਪਮ ਅਤੇ ਕਾਰਪੋਰੇਟ ਮਾਮਲਿਆਂ ਦੇ ਸੀਨੀਅਰ ਪ੍ਰਤੀਨਿਧ ਸ਼ਾਮਲ ਸਨ, ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਾਟਾ ਸਟੀਲ ਗਰੁੱਪ ਦੁਨੀਆਂ ਦੇ ਮੋਹਰੀ ਸਟੀਲ ਨਿਰਮਾਤਾਵਾਂ ਵਿੱਚੋਂ ਇੱਕ ਹੈ, ਜਿਸ ਦੀ ਕੱਚੇ ਸਟੀਲ ਦੀ ਸਾਲਾਨਾ ਸਮਰੱਥਾ ਲਗਭਗ 34 ਮਿਲੀਅਨ ਟਨ ਹੈ ਅਤੇ ਦੁਨੀਆਂ ਦੇ ਵੱਖ ਵੱਖ ਭੂਗੋਲਿਕ ਖੇਤਰਾਂ ਵਿੱਚ ਇਸ ਦਾ ਮਜ਼ਬੂਤ ਸਥਾਨ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਟਾਟਾ ਸਟੀਲ ਲਿਮਟਿਡ ਲੁਧਿਆਣਾ ਦੀ ਹਾਈਟੈੱਕ ਵੈਲੀ ਨੇੜੇ ਰੀਬਾਰ ਮਿੱਲ ਦੇ ਨਾਲ ਇੱਕ 0.75 ਐਮ.ਟੀ.ਪ...
ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

Breaking News
ਚੰਡੀਗੜ੍ਹ, 23 ਫਰਵਰੀ- ਪੰਜਾਬ ਵਿੱਚ ਪਹਿਲੀ ਵਾਰ ਵਿਆਪਕ ਪੱਧਰ ‘ਤੇ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ‘ਮੇਰੀ ਰਸੋਈ’ ਯੋਜਨਾ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਤਿਮਾਹੀ ਆਧਾਰ ‘ਤੇ ਮੁਫ਼ਤ ਫੂਡ ਕਿੱਟਾਂ (ਰਾਸ਼ਨ ਕਿੱਟਾਂ) ਦੀ ਵੰਡ ਸ਼ੁਰੂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਹ ਫੂਡ ਕਿੱਟਾਂ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਦਿੱਤੀ ਜਾਂਦੀ ਕਣਕ ਤੋਂ ਵੱਖਰੇ ਤੌਰ ‘ਤੇ ਪ੍ਰਦਾਨ ਕੀਤੀਆਂ ਜਾਣਗੀਆਂ।ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ "ਲੋਕ ਭਲਾਈ ਸਕੀਮਾਂ ਲਈ ਸਰੋਤ ਜੁਟਾਉਣਾ ਚੰਗੀ ਤਰ੍ਹਾਂ ਜਾਣਦੀ ਹੈ, ਜੋ ਪੂਰੀ "ਇਮਾਨਦਾਰੀ ਅਤੇ ਦੂਰਅੰਦੇਸ਼ੀ ਨਾਲ ਚਲਦੀ ਹੈ। ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਹਰ ਬੱਚੇ ਲਈ ਪੌਸ਼ਟਿਕ ਖੁਰਾਕ ਯਕੀਨੀ ਬਣਾਉਣਾ ਸਿਰਫ਼ ਇੱਕ ਵਾਅਦਾ ਨਹੀਂ ਸਗੋਂ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਲੋਕ-ਪੱਖੀ ਬਜਟ ਵਿੱਚ ਵੀ ਸਮਾਜ ਦੇ ਹਰ ਵਰਗ ...
ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ  ਸਮੇਤ ਅੰਮ੍ਰਿਤਸਰ ਤੋਂ ਕਾਬੂ

ਨਸ਼ਾ ਤਸਕਰੀ ਨਾਲ ਸਬੰਧਤ ਨੈੱਟਵਰਕ ਦੇ ਤਿੰਨ ਕਾਰਕੁੰਨ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ  ਸਮੇਤ ਅੰਮ੍ਰਿਤਸਰ ਤੋਂ ਕਾਬੂ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 23 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨਾਲ ਜੁੜੇ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ 6 ਕਿਲੋ ਹੈਰੋਇਨ ਅਤੇ 6 ਕਿਲੋ ਆਈਸੀਈ (ਕ੍ਰਿਸਟਲ ਮੇਥਾਮਫੇਟਾਮਾਈਨ) ਬਰਾਮਦ ਕਰਕੇ, ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਸੁਰਸਿੰਘ ਵਾਲਾ ਦੇ ਵਸਨੀਕ ਪ੍ਰਤਾਪ ਸਿੰਘ, ਅੰਮ੍ਰਿਤਸਰ ਦੇ ਪਿੰਡ ਕੋਹਾਲਾ ਦੇ ਵਸਨੀਕ ਅਜੈਪਾਲ ਸਿੰਘ ਅਤੇ ਅੰਮ੍ਰਿਤਸਰ ਦੇ ਪਿੰਡ ਖਿਆਲਾ ਕਲਾਂ ਦੇ ਵਸਨੀਕ ਜੋਬਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ (ਪੀਬੀ 02ਐਫ.ਈ. 1185) ਅਤੇ ਚਿੱਟੇ ਰੰਗ ਦੀ ਐਕਟਿਵਾ (ਪੀਬੀ02 ਈਟੀ 8995) ਵੀ ਜ਼ਬਤ ਕਰ ਲਿਆ ਹੈ, ਜ...
ਸਾਲ 2026-27 ਵਿੱਚ ਪੰਜਾਬ ਦਾ ਆਬਕਾਰੀ ਮਾਲੀਆ 12,800 ਕਰੋੜ ਰੁਪਏ ਤੱਕ ਪਹੁੰਚੇਗਾ; ਸਕੂਲਾਂ, ਹਸਪਤਾਲਾਂ ਅਤੇ ਲੋਕ-ਪੱਖੀ ਸਕੀਮਾਂ ਲਈ ਫੰਡ ਨਾਲ ਜਨਤਕ ਭਲਾਈ ਨੂੰ ਮਿਲੇਗਾ ਹੁਲਾਰਾ: ਹਰਪਾਲ ਸਿੰਘ ਚੀਮਾ

ਸਾਲ 2026-27 ਵਿੱਚ ਪੰਜਾਬ ਦਾ ਆਬਕਾਰੀ ਮਾਲੀਆ 12,800 ਕਰੋੜ ਰੁਪਏ ਤੱਕ ਪਹੁੰਚੇਗਾ; ਸਕੂਲਾਂ, ਹਸਪਤਾਲਾਂ ਅਤੇ ਲੋਕ-ਪੱਖੀ ਸਕੀਮਾਂ ਲਈ ਫੰਡ ਨਾਲ ਜਨਤਕ ਭਲਾਈ ਨੂੰ ਮਿਲੇਗਾ ਹੁਲਾਰਾ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 23 ਫਰਵਰੀ- ਸਾਲ 2026-27 ਲਈ 12,800 ਕਰੋੜ ਰੁਪਏ ਦੇ ਆਬਕਾਰੀ ਮਾਲੀਏ ਦਾ ਅਨੁਮਾਨ ਲਗਾਉਂਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦਾਅਵਾ ਕੀਤਾ ਕਿ ਪੰਜਾਬ ਦੇ ਆਬਕਾਰੀ ਸੁਧਾਰਾਂ ਨੇ ਨਾ ਸਿਰਫ਼ ਰਾਜ ਦੇ ਮਾਲੀਏ ਦਾ ਨਵਾਂ ਅਧਿਆਏ ਸਿਰਜਿਆ ਹੈ, ਸਗੋਂ ਹੁਣ ਇਹ ਸਕੂਲਾਂ, ਹਸਪਤਾਲਾਂ ਅਤੇ ਹੋਰ ਲੋਕ-ਪੱਖੀ ਸਕੀਮਾਂ ਨੂੰ ਫੰਡ ਦੇ ਕੇ ਸਿੱਧੇ ਤੌਰ 'ਤੇ ਜਨਤਕ ਭਲਾਈ ਵਿੱਚ ਵਾਧਾ ਕਰ ਰਿਹਾ ਹੈ। ਨਵੀਂ ਆਬਕਾਰੀ ਨੀਤੀ ਦਾ ਐਲਾਨ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਦੀ ਖੜੋਤ ਤੋਂ ਨਿਰਣਾਇਕ ਤੌਰ 'ਤੇ ਬਾਹਰ ਨਿਕਲ ਆਇਆ ਹੈ। ਉਨ੍ਹਾਂ ਕਿਹਾ ਕਿ ਆਬਕਾਰੀ ਖੇਤਰ ਨੂੰ ਇੱਕ ਪਾਰਦਰਸ਼ੀ, ਇਨਫੋਰਸਮੈਂਟ-ਪ੍ਰੇਰਿਤ ਅਤੇ ਵਿਕਾਸ-ਮੁਖੀ ਖੇਤਰ ਵਿੱਚ ਬਦਲ ਦਿੱਤਾ ਗਿਆ ਹੈ, ਜੋ ਨਾਜਾਇਜ਼ ਵਪਾਰ 'ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਰਿਕਾਰਡ ਮਾਲੀਆ ਇਕੱਤਰ ਕਰ ਰਿਹਾ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜਿੰਨ੍ਹਾਂ ...
ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

ਨਾਲਾਗੜ੍ਹ ਪੁਲਿਸ ਸਟੇਸ਼ਨ ਧਮਾਕਾ: ਬੀ.ਕੇ.ਆਈ. ਨਾਲ ਸਬੰਧਤ  ਦੋ ਮੁੱਖ ਦੋਸ਼ੀ ਪਿਸਤੌਲ ਸਮੇਤ ਗ੍ਰਿਫ਼ਤਾਰ

Breaking News, Crime News
ਚੰਡੀਗੜ੍ਹ, 22 ਫਰਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਸੀਆਈ ਐਸ.ਏ.ਐਸ. ਨਗਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਸਟੇਸ਼ਨ ’ਤੇ ਆਰ.ਡੀ.ਐਕਸ.-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈ.ਈ.ਡੀ.) ਧਮਾਕੇ ਵਿੱਚ ਸ਼ਾਮਲ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ  ਇੱਥੇ ਸਾਂਝੀ ਕੀਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਾਵੀਰ ਉਰਫ਼ ਕਾਕਾ ਅਤੇ ਮਨਪ੍ਰੀਤ ਉਰਫ਼ ਮਨੀ ਵਜੋਂ ਹੋਈ ਹੈ, ਦੋਵੇਂ ਐਸਬੀਐਸ ਨਗਰ ਦੇ ਰਹਿਣ ਵਾਲੇ ਹਨ। ਆਪ੍ਰੇਸ਼ਨ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 9 ਐਮ.ਐਮ. ਗਲੌਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ । ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ....
ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 22 ਫਰਵਰੀ:-ਫਾਜ਼ਿਲਕਾ ਦੇ ਬਸਤੀ ਹਜ਼ੂਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ ਆਉਣ ਦੇ ਤੁਰੰਤ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦੀ ਇਮਾਰਤ ਦੀ ਨਵੇਂ ਸਿਰਿਓਂ ਉਸਾਰੀ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਲੋੜੀਂਦੇ ਕਦਮ ਚੁੱਕਣ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿੱਤਾ ਕਿ ਸਕੂਲ ਦੀ ਨਵੀਂ ਇਮਾਰਤ ਛੇ ਮਹੀਨਿਆਂ ਦੇ ਅੰਦਰ ਮੁਕੰਮਲ ਹੋ ਜਾਵੇਗੀ, ਜਿਸ ਦੀ ਉਹ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ। ਇਸ ਮਾਮਲੇ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਸਤੀ ਹਜ਼ੂਰ ਵਿੱਚ ਸਰਕਾਰੀ ਸਕੂਲ ਦੀ ਮਾੜੀ ਹਾਲਤ ਬਾਰੇ ਕੱਲ੍ਹ ਮੇਰੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਮੈਂ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਦੇ ਨਿਰਦੇਸ਼ ਦੇ ਦਿੱਤੇ ਹਨ ਅਤੇ ਮੈਂ ਖੁਦ ਜਾ ਕੇ ਸਕੂਲ ਦੀ ਸਥਿਤੀ ਦਾ ਨਿਰੀਖਣ ਕਰਾਂਗਾ। ਉਨ੍ਹਾਂ ਕਿਹਾ ਕਿ ਇਸ ਸਕੂਲ ਕੋਲ ਅਗਲੇ 6 ਮਹੀਨਿਆਂ ਦੇ ਅੰਦਰ ਇੱਕ ਨਵੀਂ ਇਮਾਰਤ ਹੋਵੇਗੀ ਅਤੇ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ; ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ ‘ਤੇ ਦਿੱਤਾ ਜ਼ੋਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ; ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ ‘ਤੇ ਦਿੱਤਾ ਜ਼ੋਰ

Breaking News
ਚੰਡੀਗੜ੍ਹ, 22 ਫਰਵਰੀ :-ਕੈਬਨਿਟ ਮੰਤਰੀ ਸੰਜੀਵ ਅਰੋਫ਼ਾ ਨੇ ਆਈ.ਟੀ.ਸੀ. ਹੋਟਲਜ਼ ਲਿਮਟਿਡ  ਮੋਹਾਲੀ-ਚੰਡੀਗੜ੍ਹ ਦੇ ਵੈਲਕਮ ਹੋਟਲ ਦਾ ਰਸਮੀ ਉਦਘਾਟਨ  ਕੀਤਾ , ਜੋ ਕਿ ਖੇਤਰ ਵਿਚ ਪ੍ਰੀਮੀਅਮ ਪਰਾਹੁਣਚਾਰੀ ਸਹੂਲਤਾਂ  ਉੱਪਲੱਬਧ ਕਰਾਉਣ ਲਈ ਇੱਕ ਅਹਿਮ ਵਾਧਾ ਹੈ ਅਤੇ ਪੰਜਾਬ ਵਿੱਚ ਸੈਲਾਨੀਆਂ, ਨਿਵੇਸ਼ਕਾਂ ਅਤੇ ਕਾਰੋਬਾਰੀਆਂ ਲਈ ਇੱਕ  ਨਵਾਂ ਗੇਟਵੇ ਹੈ। ਸਮਾਗਮ ਦੀ ਸ਼ੁਰੂਆਤ ਮਾਨਯੋਗ ਮੰਤਰੀ ਵੱਲੋਂ ਰਿਬਨ ਕੱਟਣ ਨਾਲ ਕੀਤੀ ਗਈ , ਇਸ ਤੋਂ ਬਾਅਦ ਖੁਸ਼ਹਾਲੀ ਦੇ ਪ੍ਰਤੀਕ ਵਜੋਂ ਰਵਾਇਤੀ  ਦੀਵਾ ਜਗਾਉਣ ਦੀ ਰਸਮ ਹੋਈ। ਇਸ ਸਮਾਗਮ ਵਿੱਚ ਆਈ.ਟੀ.ਸੀ. ਹੋਟਲਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਅਨਿਲ ਚੱਢਾ, ਗੁਜਰਾਲ ਗਰੁੱਪ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਭੁਪਿੰਦਰ ਸਿੰਘ ਗੁਜਰਾਲ ਅਤੇ ਗਗਨਜੀਤ ਸਿੰਘ ਗੁਜਰਾਲ ਸਮੇਤ ਉੱਘੇ ਉਦਯੋਗਿਕ ਆਗੂਆਂ ਨੇ ਸ਼ਿਰਕਤ ਕੀਤੀ।  ਇਕੱਠ ਨੂੰ ਸੰਬੋਧਨ ਕਰਦਿਆਂ  ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਦੇ ਸਕਾਈਲਾਈਨ ਵਿੱਚ ਵੈਲਕਮਹੋਟਲ ਦੇ ਸ਼ਾਮਲ ਹੋਣ ਦਾ ਨਿੱਘਾ ਸਵਾਗਤ ਕੀਤਾ ਅਤੇ ਉੱਤਰੀ ਭਾਰਤ ਵਿਚ ਤੇਜ਼ੀ ਨਾਲ ਵਧ ਰਹੇ ਆਰਥਿਕ ਅਤੇ ਸੰਸਥਾਗਤ ਹੱਬਾਂ ਵ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Breaking News
ਫਾਜ਼ਿਲਕਾ, 21 ਫਰਵਰੀ:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਉੱਘੇ ਸਮਾਜ ਸੇਵਕ ਸੰਦੀਪ ਗਿਲਹੋਤਰਾ ਦੇ ਦੇਹਾਂਤ 'ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਗਿਲਹੋਤਰਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ, ਜਿਨ੍ਹਾਂ ਦਾ ਕੁਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ। ਸੰਦੀਪ ਗਿਲਹੋਤਰਾ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹੁਰਾ ਸਾਹਿਬ ਸਨ। ਇਸ ਔਖੀ ਘੜੀ ਵਿੱਚ ਪੀੜਤ ਪਰਿਵਾਰ ਨਾਲ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਵਰਗੀ ਸੰਦੀਪ ਗਿਲਹੋਤਰਾ ਨਿਰਸਵਾਰਥ ਸੇਵਾ ਦੇ ਚਾਨਣ ਮੁਨਾਰੇ ਅਤੇ ਸਮਰਪਿਤ ਸਮਾਜ ਸੇਵਕ ਸਨ, ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਲੋਕਾਂ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ, ਖਾਸ ਕਰ ਕੇ ਹਾਸ਼ੀਏ 'ਤੇ ਧੱਕੇ ਭਾਈਚਾਰਿਆਂ ਦੀ ਬਿਹਤਰੀ ਲਈ ਅਣਥੱਕ ਕੰਮ ਕੀਤਾ। ਉਹ ਦੱਬੇ-ਕੁਚਲੇ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੇ ਸਨ।" ਮੁੱਖ ਮੰਤਰੀ ਨੇ ਅੱਗੇ ਕਿਹਾ, "ਸੰਦੀਪ ਗਿਲਹੋਤਰਾ ਦੇ ਚੰਗੇ ਕੰਮ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਉੱਕਰੇ ਰਹਿਣਗੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਰਸਵਾਰਥ ਸੇਵਾ...
ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ‘ਤੇ ਨਿੱਘੀਆਂ ਸ਼ੁਭਕਾਮਨਾਵਾਂ

ਡੀਜੀਪੀ ਪੰਜਾਬ ਵੱਲੋਂ 1951 ਬੈਚ ਦੇ ਆਈਪੀਐਸ ਅਧਿਕਾਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ‘ਤੇ ਨਿੱਘੀਆਂ ਸ਼ੁਭਕਾਮਨਾਵਾਂ

Breaking News
ਚੰਡੀਗੜ੍ਹ, 21 ਫਰਵਰੀ:-ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ 1951 ਬੈਚ ਦੇ ਸੇਵਾਮੁਕਤ ਆਈਪੀਐਸ ਅਧਿਕਾਰੀ ਸ੍ਰੀ ਜਗਜੀਤ ਸਿੰਘ ਬਾਵਾ ਨੂੰ ਉਨ੍ਹਾਂ ਦੇ 100ਵੇਂ ਜਨਮਦਿਨ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਡੀਜੀਪੀ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਪਾਈ ਪੋਸਟ ਵਿੱਚ ਕਿਹਾ ਕਿ ਇੰਡੀਅਨ ਪੁਲਿਸ ਸਰਵਿਸ ਦੇ ਪੰਜਾਬ ਕੇਡਰ ਦੀ ਪ੍ਰਮੁੱਖ ਹਸਤੀ ਸ੍ਰੀ ਬਾਵਾ ਅਧਿਕਾਰੀਆਂ ਦੀ ਇੱਕ ਪੀੜ੍ਹੀ ਦੀ ਨੁਮਾਇੰਦਗੀ ਕਰਦੇ ਹਨ, ਜਿਨ੍ਹਾਂ ਨੇ ਪੇਸ਼ੇਵਰ, ਸਿਧਾਂਤਕ ਅਤੇ ਨਿਡਰ ਪੁਲਿਸਿੰਗ ਦੀ ਮਜ਼ਬੂਤ ਨੀਂਹ ਰੱਖੀ। ਉਨ੍ਹਾਂ ਲਿਖਿਆ ਕਿ ਪੰਜਾਬ ਕੇਡਰ ਲੰਬੇ ਸਮੇਂ ਤੋਂ ਆਪਣੀ ਸਮਰਪਿਤ ਸੇਵਾ ਭਾਵਨਾ, ਲੀਡਰਸ਼ਿਪ ਅਤੇ ਦੇਸ਼ ਪ੍ਰਤੀ ਯੋਗਦਾਨ ਲਈ ਪ੍ਰਸ਼ੰਸਾ ਦਾ ਪਾਤਰ ਰਿਹਾ ਹੈ ਅਤੇ ਸ੍ਰੀ ਬਾਵਾ ਪੰਜਾਬ ਕੇਡਰ ਦੇ ਆਈ.ਪੀ.ਐਸ. ਅਧਿਕਾਰੀਆਂ ਦੀ ਮੋਹਰਲੀ ਕਤਾਰ ਦੀਆਂ ਹਸਤੀਆਂ ਵਿੱਚੋਂ ਇੱਕ ਹਨ। ਦੱਸਣਯੋਗ ਹੈ ਕਿ ਵਿਸ਼ੇਸ਼ ਡੀਜੀਪੀ ਹੈੱਡਕੁਆਰਟਰ ਐਸ.ਐਸ. ਸ੍ਰੀਵਾਸਤਵ ਅਤੇ ਡੀਆਈਜੀ ਪਰਸੋਨਲ ਅਮਨੀਤ ਕੌਂਡਲ ਨੇ ਵੈਟਰਨ ਅਧਿਕਾਰੀ ਨਾਲ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਮੁਲਾਕਾਤ ਕ...