Saturday, August 1
Shadow

Breaking News

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

Breaking News, Crime News
ਚੰਡੀਗੜ੍ਹ/ਬਠਿੰਡਾ, 6 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਬਠਿੰਡਾ ਪੁਲਿਸ ਨਾਲ ਤਾਲਮੇਲ ਕਰਕੇ ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਚਾਰ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਚਾਰ ਮੈਗਜ਼ੀਨ ਅਤੇ 26 ਜ਼ਿੰਦਾ ਕਾਰਤੂਸ ਨਾਲ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਕਰਨ ਦੀ ਇੱਕ ਵਾਰਦਾਤ ਨੂੰ ਟਾਲ ਦਿੱਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਠਿੰਡਾ ਦੇ ਗਿੱਲ ਪੱਤੀ ਦੇ ਵਸਨੀਕ ਕੁਲਦੀਪ ਸਿੰਘ, ਜੋ ਇਸ ਵੇਲੇ ਕੈਨੇਡਾ ਵਿੱਚ ਰਹਿ ਰਿਹਾ ਹੈ, ਬਠਿੰਡਾ ਦੇ ਕੋਟਸ਼ਮੀਰ ਦਾ ਵਸਨੀਕ ਗੁਰਵਿੰਦਰ ਸਿੰਘ ਅਤੇ ਬਠਿੰਡਾ ਦੇ ਪਿੰਡ ਭੋਖੜਾ ਦੇ ਵਸਨੀਕ ਗਗਨਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਗਲੌਕ, ਇੱਕ ਜ਼ਿਗਾਨਾ, ਇੱਕ .30 ਬੋਰ ਦਾ ਪਿਸਤੌਲ ਅਤੇ ਇੱਕ .32 ਬੋਰ ਦਾ ਪਿਸਤੌਲ ਸ਼ਾਮਲ ਹਨ। ਚਾਰ ਪਿਸਤੌਲਾਂ ਦੀ ਬਰਾਮਦਗੀ ਤੋਂ...
ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ  ਐਲਾਨਿਆ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ  ਐਲਾਨਿਆ

Breaking News
ਚੰਡੀਗੜ੍ਹ, 5 ਜਨਵਰੀ :- ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਅਤੇ ਤਰਨਤਾਰਨ ਦੀਆਂ ਹੇਠ ਲਿਖੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਪਈਆਂ ਅਸਾਮੀਆਂ ਲਈ ਚੋਣਾਂ ਕਰਵਾਉਣ ਸਬੰਧੀ ਮਿਤੀ 05.01.2026 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ: 1. ਜ਼ਿਲ੍ਹਾ ਗੁਰਦਾਸਪੁਰ:- 1) ਕਲਾਨੌਰ ਮੋਜੋਵਾਲ 2) ਕਲਾਨੌਰ ਪੁਰਾਣੀ 3) ਕਲਾਨੌਰ ਪੀ.ਏ.ਪੀ 4 ਕਲਾਨੌਰ ਚੱਕਰੀ 5) ਕਲਾਨੌਰ ਢੱਕੀ ਅਤੇ 6) ਕਲਾਨੌਰ ਜ਼ੈਲਦਾਰਾ 2. ਜ਼ਿਲ੍ਹਾ ਤਰਨਤਾਰਨ:- 1)ਕਾਜ਼ੀ ਕੋਟ (70) (ਨਾਲਾਗੜ੍ਹ-69) 2)ਕੱਕਾ ਕੰਡਿਆਲਾ (63) 3) ਪੰਡੋਰੀ ਗੋਲਾ (79) 4) ਮਾੜੀ ਕੰਬੋਕੇ (68)ਨੋਟੀਫਾਈਡ ਪ੍ਰੋਗਰਾਮ ਅਨੁਸਾਰ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 08.01.2026 (ਵੀਰਵਾਰ) ਹੈ। ਵੋਟਾਂ 18.01.2026 (ਐਤਵਾਰ) ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਉਸੇ ਦਿਨ ਚੋਣ ਅਮਲ ਖ਼ਤਮ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ। ਇਨ੍ਹਾਂ ਸਬੰਧਤ ਗ੍ਰਾਮ ਪੰਚਾਇਤਾਂ ਦੇ ਰੈਵੀਨਿਊ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ...
ਅਮਨ ਅਰੋੜਾ ਵੱਲੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਅਹਿਦ; ਤਰਨ ਤਾਰਨ ਵਿੱਚ ਸਰਪੰਚ ਦੇ ਕਾਇਰਾਨਾ ਕਤਲ ਦੀ ਸਖ਼ਤ ਨਿੰਦਾ

ਅਮਨ ਅਰੋੜਾ ਵੱਲੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਅਹਿਦ; ਤਰਨ ਤਾਰਨ ਵਿੱਚ ਸਰਪੰਚ ਦੇ ਕਾਇਰਾਨਾ ਕਤਲ ਦੀ ਸਖ਼ਤ ਨਿੰਦਾ

Breaking News
ਚੰਡੀਗੜ੍ਹ/ਤਰਨ ਤਾਰਨ, 5 ਜਨਵਰੀ:-ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਵਲਟੋਹਾ ਸੰਧੂਆਂ ਦੇ ਸਰਪੰਚ ਜਰਮਲ ਸਿੰਘ ਦੇ ਕਤਲ ਦੀ ਘਿਨਾਉਣੀ ਵਾਰਦਾਤ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜਿਨ੍ਹਾਂ ਨੇ ਇਸ ਘਿਨਾਉਣੇ ਅਪਰਾਧ ਨੂੰ ਅੰਜ਼ਾਮ ਦਿੱਤਾ ਹੈ, ਭਾਵੇਂ ਉਹ ਗੁੰਡੇ ਜਿਨ੍ਹਾਂ ਨੇ ਗੋਲੀਆਂ ਚਲਾਈਆਂ ਜਾਂ ਉਨ੍ਹਾਂ ਦੀ ਪਿੱਠ ਪਿੱਛੇ ਖੜ੍ਹੇ ਉਨ੍ਹਾਂ ਦੇ ਆਕਾ ਹੋਣ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸ੍ਰੀ ਅਮਨ ਅਰੋੜਾ ਨੇ ਸਰਪੰਚ ਜਰਮਲ ਸਿੰਘ, ਜਿਨ੍ਹਾਂ ਦਾ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਵੰਡਾਇਆ। ਇਸ ਮੌਕੇ ਅਫ਼ਸੋਸ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੇ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਅਹਿਦ ਲਿਆ ਕਿ ਇਸ ਘਿਨਾਉਣੇ ਅਪਰਾਧ ਵਿੱ...
ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਤਰੁਨਪ੍ਰੀਤ ਸਿੰਘ ਸੌਂਦ

ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ/ ਅੰਮ੍ਰਿਤਸਰ, 5 ਜਨਵਰੀ:- ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਸਾਹਿਬ ਵਲੋਂ ਪ੍ਰਾਪਤ ਹੋਏ ਆਦੇਸ਼ ਉੱਤੇ ਵਿਭਾਗ ਵਲੋਂ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਉਹ ਨੰਗੇ ਪੈਰ ਚੱਲ ਕੇ ਸ੍ਰੀ ਦਰਬਾਰ ਸਾਹਿਬ ਪੁੱਜੇ ਅਤੇ ਉੱਥੋਂ ਦੇਗ ਕਰਵਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ। ਉਨ੍ਹਾਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਕੋਲ ਆਪਣਾ ਸਪੱਸ਼ਟੀਕਰਨ ਦਿੱਤਾ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੌਂਦ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੀ ਸੁਪਰੀਮ ਸੰਸਥਾ ਹੈ ਅਤੇ ਸਿੰਘ ਸਾਹਿਬਾਨ ਵਲੋਂ ਦਿੱਤਾ ਗਿਆ ਹਰ ਆਦੇਸ਼ ਸਾਡੇ ਲਈ ਰੱਬੀ ਹੁਕਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਸਮਾਰਕ ਬਣਾਇਆ ਗਿਆ ਹੈ, ਜਿਸ ਵਿੱਚ ਲਗਾਈ ਗਈ ਇਕ ਤਸਵੀਰ ਨੂੰ ਲੈ ਕੇ ਜੱਥੇਦਾਰ ਸਾਹਿਬ ਨੇ ਇਤਰਾਜ ਜਤਾਉਂਦਿਆਂ ਤਲਬ...
ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 5 ਜਨਵਰੀ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬਾ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਸਮੇਤ ਮੁਲਾਜ਼ਮਾਂ ਦੇ ਕਈ ਅਹਿਮ ਮੁੱਦੇ ਪਹਿਲਾਂ ਹੀ ਹੱਲ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀਆਂ ਜਾਇਜ਼ ਮੰਗਾਂ 'ਤੇ ਵੀ ਸਰਕਾਰ ਸਰਗਰਮੀ ਨਾਲ ਵਿਚਾਰ ਕਰ ਰਹੀ ਹੈ। ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨਾਲ ਸਬੰਧਤ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਮੌਕੇ ਸਕੱਤਰ ਖ਼ਰਚਾ ਡਾ. ਵੀ.ਐਨ. ਜ਼ਾਦੇ, ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ, ਵਿਸ਼ੇਸ਼ ਸਕੱਤਰ ਪ੍ਰਸੋਨਲ ਉਪਕਾਰ ਸਿੰਘ, ਵਿਸ਼ੇਸ਼ ਸਕੱਤਰ ਵਿੱਤ ਅਜੈ ਅਰੋੜਾ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ...
ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ 

ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ 

Breaking News
ਚੰਡੀਗੜ੍ਹ, 4 ਜਨਵਰੀ:- ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਨੂੰ ਸਫ਼ਲਤਾਪੂਰਵਕ ਵਿਕੇਂਦਰੀਕ੍ਰਿਤ ਕੀਤਾ ਹੈ ਅਤੇ ਆਮ ਆਦਮੀ ਕਲੀਨਿਕ (ਏ.ਏ.ਸੀਜ਼.) ਗਰਭਵਤੀ ਔਰਤਾਂ ਲਈ ਨਵੀਂ ਜੀਵਨ ਰੇਖਾ ਵਜੋਂ ਉੱਭਰ ਰਹੇ ਹਨ। ਇੱਕ ਵਿਸ਼ੇਸ਼ ਪ੍ਰੋਟੋਕੋਲ-ਅਧਾਰਤ ਗਰਭ ਅਵਸਥਾ ਦੇਖਭਾਲ ਮਾਡਲ ਸ਼ੁਰੂ ਕਰਨ ਦੇ ਸਿਰਫ਼ ਚਾਰ ਮਹੀਨਿਆਂ ਦੇ ਅੰਦਰ ਸੇਵਾਵਾਂ ਹਾਸਲ ਕਰਨ ਵਾਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਹਰ ਮਹੀਨੇ ਲਗਭਗ 20,000 ਗਰਭਵਤੀ ਔਰਤਾਂ ਇਨ੍ਹਾਂ ਕਲੀਨਿਕਾਂ ‘ਚ ਪਹੁੰਚ ਕਰ ਰਹੀਆਂ ਹਨ। ਇਸ ਪਹਿਲਕਦਮੀ ਦੀ ਸਫ਼ਲਤਾ ਨੂੰ ਸਾਂਝਾ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਪਹਿਲਾਂ ਹੀ ਇੱਕ ਯੁਨੀਕ ਰੈਫਰਲ ਸਿਸਟਮ ਰਾਹੀਂ 10,000 ਤੋਂ ਵੱਧ ਔਰਤਾਂ ਨੂੰ ਮੁਫ਼ਤ ਅਲਟਰਾਸਾਊਂਡ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਲਗਭਗ 500 ਨਿੱਜੀ ਡਾਇ...
ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਵਿਅਕਤੀ ਗ੍ਰਿਫ਼ਤਾਰ

ਗੁੰਮ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: ਵਿਸ਼ੇਸ਼ ਜਾਂਚ ਟੀਮ ਵੱਲੋਂ ਛਾਪੇਮਾਰੀ, 2 ਵਿਅਕਤੀ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 4 ਜਨਵਰੀ:- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ 14 ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਮੋਬਾਈਲ ਡਿਵਾਈਸਾਂ, ਟੈਬਲੇਟਜ਼, ਕੰਪਿਊਟਰ ਅਤੇ ਅਸੈਸਰੀਜ਼, ਸਟੋਰੇਜ ਡਿਵਾਈਸਾਂ ਸਮੇਤ ਦੋਸ਼ਪੂਰਨ ਵਿੱਤੀ ਰਿਕਾਰਡ ਅਤੇ ਦਸਤਾਵੇਜ਼ ਜ਼ਬਤ ਕੀਤੇ ਗਏ ਹਨ। ਐਸ.ਆਈ.ਟੀ. ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਅਧੀਨ ਥਾਣਾ ਸੀ-ਡਵੀਜ਼ਨ ਵਿੱਚ ਦਰਜ ਕੀਤੀ ਗਈ ਐਫ.ਆਈ.ਆਰ. ਵਿੱਚ ਕੁੱਲ 16 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਵਿਚੋਂ ਦੋ ਮੁਲਜ਼ਮਾਂ ਦੀ ਕਥਿਤ ਤੌਰ ’ਤੇ ਮੌਤ ਹੋ ਚੁੱਕੀ ਹੈ ਅਤੇ 14 ਵਿਅਕਤੀਆਂ ਦੀ ਜਾਂਚ ਚੱਲ ਰਹੀ ਹੈ। ਇਸ ਮਾਮਲੇ ਵਿੱਚ ਹੁਣ ਤੱਕ ਸਤਿੰਦਰ ਸਿੰਘ ਕੋਹਲੀ ਅਤੇ ਕੰਵਲਜੀਤ ਸਿੰਘ ਉਰਫ਼ ਕਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਕੰਵਲਜੀਤ ਸਿੰਘ ਉਰਫ਼ ਕਵਲਜੀਤ ਸਿੰਘ ਨੂੰ 03-01-2026 ਨੂੰ ਗ੍ਰਿਫ਼ਤਾਰ ਕੀਤਾ ਗਿਆ...
ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ— ਡਾ. ਬਲਜੀਤ ਕੌਰ

ਨਸ਼ਾ ਮੁਕਤ ਪੰਜਾਬ ਲਈ ਮਾਨ ਸਰਕਾਰ ਦੇ ਠੋਸ ਅਤੇ ਨਤੀਜਾ ਕੇਂਦਰਿਤ ਕਦਮ— ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 4 ਜਨਵਰੀ:- ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਅਹਿਮ ਅਤੇ ਠੋਸ ਕਦਮ ਚੁੱਕੇ ਗਏ ਹਨ, ਜਿਨ੍ਹਾਂ ਦੇ ਨਤੀਜੇ ਜ਼ਮੀਨੀ ਪੱਧਰ ’ਤੇ ਸਪਸ਼ਟ ਤੌਰ ’ਤੇ ਨਜ਼ਰ ਆ ਰਹੇ ਹਨ। ਨਸ਼ਾ ਮੁਕਤ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਸਰਕਾਰ ਵੱਲੋਂ ਕੁੱਲ 467.49 ਲੱਖ ਰੁਪਏ ਖਰਚ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ, ਲੋਕਾਂ ਨੂੰ ਸੰਵੇਦਨਸ਼ੀਲ ਬਣਾਉਣ ਅਤੇ ਸਮਾਜਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਵਿਸਤ੍ਰਿਤ ਯੋਜਨਾਬੰਦੀ ਤਹਿਤ ਕਈ ਕਾਰਜਕ੍ਰਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ’ਤੇ ਬੱਚਿਆਂ ਅਤੇ ਅਧਿਆਪਕਾਂ ਨੂੰ ਨਸ਼ਾ ਮੁਕਤੀ ਮੁਹਿੰਮ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਅਤੇ ਸਿੱਖਿ...
5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦ

5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ/ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ:- ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਐਲਾਨ ਕੀਤਾ ਕਿ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ 5 ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ। ਮੋਹਾਲੀ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਫੀਲਡ ਸਟਾਫ਼ ਦੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਮੰਤਰੀ ਨੇ ਕਿਹਾ ਕਿ ਮੁਹਿੰਮ ਦੇ ਪਹਿਲੇ ਚਰਨ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ, ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਪੜਾਅ ਦੌਰਾਨ ਉਹ ਨੌਜਵਾਨ, ਜੋ ਕਦੇ ਨਸ਼ੇ ਦੇ ਸ਼ਿਕਾਰ ਸਨ ਅਤੇ ਇਲਾਜ ਤੋਂ ਬਾਅਦ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਚੁੱਕੇ ਹਨ, ਪ੍ਰੇਰਕ ਵਕਤਾ ਵਜੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ। ਪੰਚਾਇਤ ਮੰਤਰੀ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਘਰ-ਘਰ ਜਾਗਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਨੌਜਵਾਨਾਂ ਨੂੰ 61000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲੀਆਂ

Breaking News
ਚੰਡੀਗੜ੍ਹ, 3 ਜਨਵਰੀ-                ਪੰਜਾਬ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਥੇ ਟੈਗੋਰ ਥੀਏਟਰ ਵਿਖੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਨਾਲ ਪੰਜਾਬ ਵਿੱਚ ਪਹਿਲੀ ਵਾਰ ਚਾਰ ਸਾਲਾਂ ਵਿੱਚ ਨੌਜਵਾਨਾਂ ਨੂੰ 61,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲਣ ਦਾ ਨਵਾਂ ਰਿਕਾਰਡ ਕਾਇਮ ਹੋਇਆ ਹੈ। ਇਹਨਾ ਉਮੀਦਵਾਰਾਂ ਵਿੱਚ 385 ਸਪੈਸ਼ਲ ਐਜੂਕੇਟਰ ਟੀਚਰ, 157 ਪ੍ਰਾਇਮਰੀ ਟੀਚਰ, 8 ਪ੍ਰਿੰਸੀਪਲ ਅਤੇ ਤਰਸ ਦੇ ਆਧਾਰ ’ਤੇ ਭਰਤੀ ਹੋਏ 56 ਮੁਲਾਜ਼ਮ ਹਨ। ਨਵ-ਨਿਯੁਕਤ ਉਮੀਦਵਾਰਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਨਿਰੋਲ ਮੈਰਿਟ ਅਤੇ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ ਅਤੇ ਕਦੇ ਵੀ ਕਿਸੇ ਨਿਯੁਕਤੀ ਨੂੰ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਅਪ੍ਰੈਲ, 2022 ਤੋਂ ਸਰਕਾਰੀ ਨੌਕਰੀਆਂ ਦੇਣ ਲਈ ਭਰਤੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ ਅਤੇ ਹੁਣ ਤੱਕ 61281 ਸਰਕਾਰੀ ਨੌਕਰੀ...