Sunday, September 20
Shadow

Breaking News

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 28 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਮੁਖਾਲਫ਼ਤ ਕਰਨ ’ਤੇ ਵਿਰੋਧੀ ਪਾਰਟੀਆਂ ਉੱਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜਿਹੜੀਆਂ ਸਕੀਮਾਂ ਲੋਕਾਂ ਨੂੰ ਮੁਫ਼ਤ ਬਿਜਲੀ, ਵਧੀਆ ਸਿੱਖਿਆ, ਸਿਹਤ ਸੰਭਾਲ ਅਤੇ ਵਿਕਾਸ ਦੇ ਰਹੀਆਂ ਹਨ, ਉਹ ਹੁਣ ਇਨ੍ਹਾਂ ਲੋਕਾਂ ਨੂੰ ਤਕਲੀਫ ਦੇ ਰਹੀਆਂ ਹਨ ਜੋ ਖੁਦ ਦਹਾਕਿਆਂ ਤੱਕ ਸੱਤਾ ਵਿੱਚ ਰਹੇ। ਮੋਹਾਲੀ ਦੇ ਪਿੰਡ ਬੜਮਾਜਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਦੌਰਾਨ ਸਰਕਾਰਾਂ ਵਾਰ-ਵਾਰ ਬਦਲੀਆਂ, ਪਰ ਪੰਜਾਬ ਦੇ ਲੋਕਾਂ ਦੀ ਤਕਦੀਰ ਨਹੀਂ ਬਦਲੀ, ਜਦਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਲੋਕਾਂ ਦਾ ਪੈਸਾ ਹੁਣ ਸਿੱਧਾ ਲੋਕਾਂ ਦੇ ਭਲੇ ਲਈ ਖਰਚਿਆ ਜਾਵੇ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਵਾਪਸੀ ਤੋਂ ਬਾਅਦ ਕਲਿਆਣਕਾਰੀ ਸਕੀਮਾਂ ਨੂੰ ਬੰਦ ਕਰਨ ਦੀਆਂ ਵਿਰੋਧੀਆਂ ਦੀਆਂ ਧਮਕੀਆਂ ਸਫ਼ਲ ਨਹੀਂ ਹੋਣਗੀਆਂ, ਕਿਉਂਕਿ ਪੰਜਾਬ ਦੇ ਲੋਕ ਨਾ ਤਾਂ ਉਨ੍ਹਾਂ ਨੂੰ ਦੂਜਾ ਮੌਕਾ ਦੇਣਗੇ ਅਤੇ ਨਾ ਹੀ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

Breaking News
*ਬਾਬਾ ਬਕਾਲਾ, 28 ਅਗਸਤ: * ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ 5.30 ਲੱਖ ਹੋਰ ਔਰਤਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੀ 'ਸਨਮਾਨ ਰਾਸ਼ੀ' ਵਜੋਂ 181.50 ਕਰੋੜ ਰੁਪਏ ਤਬਦੀਲ ਕਰਕੇ ਔਰਤਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਇਸ ਨਾਲ ਕੁੱਲ ਲਾਭਪਾਤਰੀਆਂ ਦੀ ਗਿਣਤੀ 70.92 ਲੱਖ ਹੋ ਗਈ ਹੈ। ਸਰਕਾਰ ਇਸ ਯੋਜਨਾ ਦੇ ਦਾਇਰੇ ਹੇਠ ਇਕ ਕਰੋੜ ਔਰਤਾਂ ਨੂੰ ਲਿਆਉਣ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ, ਜਿਸ ਵਿੱਚ ਰਜਿਸਟ੍ਰੇਸ਼ਨ ’ਚ ਮਦਦ ਕਰਨ ਵਾਲੀਆਂ 1.38 ਲੱਖ 'ਸਤਿਕਾਰ ਸਖੀਆਂ' ਨੂੰ ਮਾਣ-ਭੱਤੇ ਵਜੋਂ 51 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ ਅਤੇ ਆਂਗਣਵਾੜੀ ਵਰਕਰਾਂ ਨੂੰ ਵੀ 25 ਕਰੋੜ ਰੁਪਏ ਦਿੱਤੇ ਜਾਣਗੇ।ਇਸ ਮੌਕੇ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਕਸ' 'ਤੇ ਲਿਖਿਆ: "ਬਾਬਾ ਬਕਾਲਾ ਸਾਹਿਬ ਤੋਂ ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ 'ਤੇ ਸਮੂਹ ਪੰਜਾਬੀਆਂ ਨੂੰ ਲੱਖ-ਲੱਖ ਵਧਾਈਆਂ। ਰੱਖੜੀ 'ਤੇ ਭੈਣਾਂ ਨਾਲ ਕੀਤਾ ਵਾਅਦਾ ਪੂਰਾ ਕਰਦ...
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ  ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ  ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

Breaking News
ਚੰਡੀਗੜ੍ਹ, 28 ਅਗਸਤ: ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਸ.ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਸ. ਬੇਦੀ, ਜੋ ਕਿ ਮੌਜੂਦਾ ਸਮੇਂ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ, ਬਾਰ ਵਿੱਚ ਵਿਸ਼ਾਲ ਤਜ਼ਰਬੇ ਵਾਲੇ ਇੱਕ ਪ੍ਰਮੁੱਖ ਕਾਨੂੰਨੀ ਮਾਹਿਰ ਹਨ। ਬਾਰ ਕੌਂਸਲ, ਜੋ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਾਨੂੰਨੀ ਪੇਸ਼ੇ ਅਤੇ ਕਾਨੂੰਨੀ ਸਿੱਖਿਆ ਨੂੰ ਰੈਗੂਲੇਟ ਕਰਨ ਵਾਲੀ ਸਿਖਰਲੀ ਸੰਵਿਧਾਨਕ ਸੰਸਥਾ ਹੈ ,ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਨਿਯੁਕਤੀ ਨੂੰ ਖਿੱਤੇ ਵਿੱਚ ਕਾਨੂੰਨੀ ਭਾਈਚਾਰੇ ਦੀ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਸ. ਬੇਦੀ ਨੇ ਉਨ੍ਹਾਂ 'ਤੇ ਭਰੋਸਾ ਪ੍ਰਗਟਾਉਣ ਲਈ ਵਕੀਲ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਕੀਲਾਂ ਦੀ ਭਲਾਈ ਲਈ ਕੰਮ ਕਰਨ, ਪੇਸ਼ੇਵਰ ਕਦਰਾਂ-ਕੀਮਤਾਂ ਦੇ ਉੱਚ ਮਾਪਦੰਡਾਂ ਨੂੰ ਯਕੀਨੀ ਬਣਾਉਣ ਅਤੇ ਕਾਨੂੰਨੀ ਸਿੱਖਿਆ ਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ।ਪੰਜਾਬ ਅਤ...
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਵਿਅਕਤੀ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਵਿਅਕਤੀ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 28 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵੱਖ-ਵੱਖ ਆਪਰੇਸ਼ਨਾਂ ਦੌਰਾਨ ਛੇ ਵਿਅਕਤੀਆਂ ਨੂੰ 2.9 ਕਿਲੋਗ੍ਰਾਮ ਹੈਰੋਇਨ ਅਤੇ ਅੱਠ ਅਧੁਨਿਕ ਪਿਸਤੌਲਾਂ ਦੇ ਨਾਲ-ਨਾਲ ਛੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇੰਦਰਪਾਲ ਸਿੰਘ ਅਤੇ ਸਿਕੰਦਰਜੀਤ ਸਿੰਘ, ਦੋਵੇਂ ਵਾਸੀ ਪਿੰਡ ਭਿੰਡੀ ਔਲਖ, ਅੰਮ੍ਰਿਤਸਰ; ਹੈਪੀ ਸਿੰਘ ਉਰਫ਼ ਵੀਰਪਾਲ ਸਿੰਘ, ਵਾਸੀ ਕੱਕੜ, ਅੰਮ੍ਰਿਤਸਰ; ਸੁਨੀਲ ਮਸੀਹ ਅਤੇ ਰਾਜਨ ਮਸੀਹ, ਦੋਵੇਂ ਵਾਸੀ ਮਾਹਲ, ਗੁਰਦਾਸਪੁਰ ਅਤੇ ਪਰਦੀਪ ਸਿੰਘ ਵਾਸੀ ਨੂਰਪੁਰ, ਅੰਮ੍ਰਿਤਸਰ ਵਜੋਂ ਹੋਈ ਹੈ। ...
ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਅਕਾਲੀ ਦਲ-ਭਗਵੰਤ ਸਿੰਘ ਮਾਨ

ਕਿਸਾਨਾਂ ਦੀ ਕਾਤਲ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਇਆ ਅਕਾਲੀ ਦਲ-ਭਗਵੰਤ ਸਿੰਘ ਮਾਨ

Breaking News
ਕਰਤਾਰਪੁਰ; 27 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਣ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀਆਂ ਹੋਈਆਂ ਮੌਤਾਂ ਲਈ ਪੰਜਾਬ ਦੇ ਲੋਕ ਭਾਜਪਾ ਨੂੰ ਕਦੇ ਮਾਫ਼ ਨਹੀਂ ਕਰਨਗੇ। ਕਰਤਾਰਪੁਰ ਦੇ ਪਿੰਡ ਕਾਹਲਵਾਂ ਵਿਖੇ 'ਲੋਕ ਮਿਲਣੀ' ਦੌਰਾਨ ਉਨ੍ਹਾਂ ਕਿਹਾ ਕਿ ਅਕਾਲੀਆਂ ਅਤੇ ਕਾਂਗਰਸ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ ਅਤੇ ਉਨ੍ਹਾਂ ਨੂੰ ਸਿਰਫ਼ ਸੱਤਾ ਦੀ ਭੁੱਖ ਹੈ, ਜਦਕਿ ਉਨ੍ਹਾਂ ਦੀ ਸਰਕਾਰ ਨੇ ਇੱਕ ਇਮਾਨਦਾਰ ਅਤੇ ਲੋਕ ਭਲਾਈ ਵਾਲੇ ਪ੍ਰਸ਼ਾਸਨ ਰਾਹੀਂ ਲੋਕਾਂ ਨੂੰ ਅਸਲ ਲਾਭ ਪਹੁੰਚਾਏ ਹਨ।90 ਫ਼ੀਸਦੀ ਘਰਾਂ ਦੇ ਜ਼ੀਰੋ ਬਿਜਲੀ ਬਿੱਲਾਂ, ਕਿਸਾਨਾਂ ਲਈ ਦਿਨ ਵੇਲੇ ਨਹਿਰੀ ਪਾਣੀ ਅਤੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਦਿੱਤੀਆਂ 70,840 ਸਰਕਾਰੀ ਨੌਕਰੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਵਾਲੀ "ਚੋਰਾਂ ਦੀ ਸਰਕਾਰ" ਅਤੇ ਮੌਜੂਦਾ "ਇਮਾਨਦਾਰ ਸਰਕਾਰ" ਵਿਚਕਾਰ ਦਾ ਫ਼ਰਕ ਸਾਫ਼ ਦੇਖ ਸਕਦੇ ਹਨ। ਉਨ੍ਹਾਂ ਨੇ ਪੂਰੇ...
ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਅਗਸਤ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਬਿਜਲੀ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਅੱਜ ਤੋਂ ਕਰੀਬ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ। ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੀ ਜੀ ਸੀ ਯੂਨੀਵਰਸਿਟੀ, ਝੰਜੇੜੀ, ਮੋਹਾਲੀ ਵਿਖੇ ਕਰਵਾਏ ਗਏ 8ਵੇਂ ਰਾਜ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਦੇ ਅਧਿਆਤਮਿਕ ਅਤੇ ਸਮਾਜਿਕ ਉੱਥਾਨ ਵਿੱਚ ਵੱਡਾ ਯੋਗਦਾਨ ਪਾਇਆ ਅਤੇ ਕਿਰਤ ਦੀ ਮਹੱਤਤਾ ਤੇ ਸਖ਼ਤ ਮਿਹਨਤ ਦੇ ਸਿਧਾਂਤ ਨੂੰ ਪ੍ਰਮੁੱਖਤਾ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਉਸ ਸਮੇਂ ਦੱਬੇ-ਕੁਚਲੇ ਅਤ...
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 27 ਅਗਸਤ: ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ (ਜੀ.ਵੀ.ਪੀਜ਼.) ਨੂੰ ਖ਼ਤਮ ਕਰਨ ਲਈ 29 ਅਗਸਤ ਤੋਂ 7 ਸਤੰਬਰ ਤੱਕ 10 ਦਿਨਾਂ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਬੈਂਸ ਨੇ ਕਿਹਾ ਕਿ ਇਹ 10 ਰੋਜ਼ਾ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ‘ਮਿਸ਼ਨ ਕਲੀਨ ਪੰਜਾਬ’ ਪਹਿਲਕਦਮੀ ਵਿੱਚ ਹੋਰ ਤੇਜ਼ੀ ਲਿਆਵੇਗੀ, ਜਿਸ ਤਹਿਤ ਸੀਨੀਅਰ ਅਧਿਕਾਰੀ ਪਹਿਲਾਂ ਹੀ ਸਵੇਰੇ 7 ਵਜੇ ਤੋਂ 8 ਵਜੇ ਤੱਕ ਰੋਜ਼ਾਨਾ ਜ਼ਮੀਨੀ ਪੱਧਰ ‘ਤੇ ਨਿਰੀਖਣ ਕਰ ਰਹੇ ਹਨ। ਸ. ਬੈਂਸ ਨੇ ਕਿਹਾ, "ਪੰਜਾਬ ਸਾਡੇ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ ਅਤੇ ਇਸ ਦੇ ਕਣ-ਕਣ ਵਿੱਚ ਅਧਿਆਤਮਿਕਤਾ ਸਮੋਈ ਹੋਈ ਹੈ। ਇਸ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਇਸ ਮੁਹਿੰਮ ਵਿੱਚ ਸਾਰੇ ਵਿਧਾਇਕ, ...
ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ

Breaking News
*ਜਲੰਧਰ; 27 ਅਗਸਤ: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬਾ ਸਰਕਾਰ ਦੀ ਮੈਰਿਟ ਦੇ ਆਧਾਰ 'ਤੇ ਰੋਜ਼ਗਾਰ ਦੇਣ ਅਤੇ ਪੁਲਿਸ ਫੋਰਸ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਵਿੱਚ ਇੱਕ ਹੋਰ ਇਤਿਹਾਸਕ ਕਦਮ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੁਲਿਸ ਫੋਰਸ ਵਿੱਚ 13,092 ਜਵਾਨ ਸ਼ਾਮਲ ਕੀਤੇ ਗਏ ਹਨ, ਜਦੋਂ ਕਿ 3,298 ਹੋਰ ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਇਸ ਦੇ ਨਾਲ ਹੀ ‘ਬਿਨਾਂ ਰਿਸ਼ਵਤ, ਬਿਨਾਂ ਸਿਫ਼ਾਰਸ਼’ ਦੇ ਆਧਾਰ ਉੱਤੇ ਹੁਣ ਤੱਕ 70,840 ਨੌਜਵਾਨਾਂ ਨੂੰ ਮੈਰਿਟ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।ਪੁਲਿਸ ਫੋਰਸ ਦੇ ਵਿਸਥਾਰ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਇੰਸਪੈਕਟਰਾਂ, ਐਸ.ਆਈ. ਅਤੇ ਏ.ਐਸ.ਆਈ. ਦੀਆਂ 1,600 ਨਵੀਂਆਂ ਜ਼ਿਲ੍ਹਾ-ਕਾਡਰ ਦੀਆਂ ਪੋਸਟਾਂ ਨੂੰ ਵਿਭਾਗੀ ਤਰੱਕੀ ਰਾਹੀਂ ਭਰਨ ਦੀ ਮਨਜ਼ੂਰੀ ਵੀ ਦਿੱਤੀ ਹੈ। ਇਹ ਕਦਮ ਪੰਜਾਬ ਦੀ ਸਖ਼ਤ ਮਿਹਨਤ ਨਾਲ ਹਾਸਲ ਕੀਤੀ ਅਮਨ-ਸ਼ਾਂਤੀ ਦੀ ਰਾਖੀ ਕਰਨ ਅਤੇ ਅਸ਼ਾਂਤੀ, ਅੱਤਵਾਦ ਦੇ ਖਤਰੇ ਅਤੇ ...
ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚਵਿੰਡਾ ਦੇਵੀ, 26 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਦੀ ਲੀਡਰਸ਼ਿਪ ਸੱਤਾ ਵਿੱਚ ਵਾਪਸੀ ਕਰਨ ਅਤੇ ਪੰਜਾਬ ਨੂੰ ਫਿਰ ਤੋਂ ਲੁੱਟਣ ਦੀ ਕੋਸ਼ਿਸ਼ ਵਿੱਚ ਭਾਜਪਾ ਨਾਲ ਗਠਜੋੜ ਕਰਨ ਲਈ "ਪੱਬਾਂ ਭਾਰ" ਹੋਈ ਪਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਅਤੇ ਬਰਬਾਦ ਕਰਨ ਲਈ ਭਾਜਪਾ-ਅਕਾਲੀ ਗਠਜੋੜ ਨੂੰ ਕਦੇ ਮਾਫ਼ ਨਹੀਂ ਕਰਨਗੇ। ਅੰਮ੍ਰਿਤਸਰ ਦੇ ਚਵਿੰਡਾ ਦੇਵੀ ਵਿਖੇ ਵਿਸ਼ਾਲ 'ਲੋਕ ਮਿਲਣੀ' ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਜੀਠਾ ਦੇ ਲੋਕ ਹੁਣ ਨਵਾਂ ਸਿਆਸੀ ਅਧਿਆਏ ਲਿਖਣ ਲਈ ਤਿਆਰ ਹਨ। ਉਨ੍ਹਾਂ ਪਿਛਲੀਆਂ ਸਰਕਾਰਾਂ ਦੀ "ਪਰਚੇ, ਗੁੰਡਾਗਰਦੀ ਅਤੇ ਡਰ" ਦੀ ਰਾਜਨੀਤੀ ਦਾ ਮੁਕਾਬਲਾ ਆਪਣੀ ਸਰਕਾਰ ਵੱਲੋਂ ਨੌਕਰੀਆਂ, ਸਕੂਲ, ਹਸਪਤਾਲ, ਸੜਕਾਂ ਅਤੇ ਵਿਕਾਸ ਦੇ ਬਣਾਏ ਰਿਕਾਰਡ ਨਾਲ ਕੀਤਾ। ਮੁੱਖ ਮੰਤਰੀ ਨੇ ਬੇਅਦਬੀ ਦੇ ਮੁੱਦੇ ਅਤੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਬਾਰੇ ਅਕਾਲੀਆਂ ਦੇ ਰਵੱਈਏ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ...
ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24×7 ਸਮਰਪਿਤ ਹੈਲਪਲਾਈਨ ਨੰਬਰ +91 1613105055 ਅਤੇ +91 1616650355 ਜਾਰੀ

ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24×7 ਸਮਰਪਿਤ ਹੈਲਪਲਾਈਨ ਨੰਬਰ +91 1613105055 ਅਤੇ +91 1616650355 ਜਾਰੀ

Breaking News
ਚੰਡੀਗੜ੍ਹ, 26 ਅਗਸਤ: ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਬਿਜਲੀ ਖ਼ਪਤਕਾਰ ਆਪਣੇ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮਰਪਿਤ ਹੈਲਪਲਾਈਨ ਨੰਬਰ +91 1613105055 ਜਾਂ +91 1616650355 ਰਾਹੀਂ ਪੀ.ਐਸ.ਪੀ.ਸੀ.ਐਲ. ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਨੰਬਰ 24 ਘੰਟੇ ਕਾਰਜਸ਼ੀਲ ਹਨ ਅਤੇ 15 ਦਿਨਾਂ ਦੇ ਅੰਦਰ-ਅੰਦਰ ਖ਼ਪਤਕਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਪਤਕਾਰ ਆਰਜ਼ੀ ਤੌਰ ‘ਤੇ ਜਾਰੀ, ਤਰੁਟੀਆਂ ਵਾਲੇ, ਵਧ ਕੇ ਆਏ ਜਾਂ ਕਿਸੇ ਹੋਰ ਸਮੱਸਿਆ ਵਾਲੇ ਬਿਜਲੀ ਬਿੱਲਾਂ ਦੇ ਸਬੰਧ ਵਿੱਚ ਹੁਣ ਇਨ੍ਹਾਂ ਸਮਰਪਿਤ ਹੈਲਪਲਾਈਨ ਨੰਬਰਾਂ ਰਾਹੀਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਖ਼ਪਤਕਾਰਾਂ ਨੂੰ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਨ੍ਹਾਂ ਸਮਰਪਿਤ ਹੈਲਪਲਾਈਨ ਨੰਬਰਾਂ ਰਾਹੀਂ 15 ਦਿਨਾਂ ਦੇ ਅੰਦਰ-ਅੰਦਰ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਦੇਣ ਤਾਂ ਜੋ ਇਸ ਸਬੰਧੀ ਪੜਤਾਲ ਕਰਕੇ ਢੁਕਵਾਂ ਨਿਪਟਾਰਾ ਕੀਤਾ ਜਾ ਸਕੇ। ਸ. ਸੌਂਦ ਨੇ ਉਨ੍...