Saturday, August 1
Shadow

Breaking News

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ

Breaking News
ਚੰਡੀਗੜ੍ਹ, 24 ਦਸੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੈਨਸ਼ਨਰ ਸੇਵਾ ਪੋਰਟਲ 'ਤੇ ਰਾਜ ਦੇ ਪੈਨਸ਼ਨਰਾਂ ਦੀ 100% ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਅੱਜ ਇਥੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਹਰੇਕ ਬੈਂਕ ਦੇ ਕੇਸ ਲੋਡ ਦੇ ਅਨੁਸਾਰ ਇਸ ਕਾਰਜ਼ ਨੂੰ ਪੂਰਾ ਕਰਨ ਲਈ ਸਮਾਂ-ਸੀਮਾਵਾਂ ਜਾਰੀ ਕੀਤੀਆਂ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਡਿਜੀਟਲ ਤਬਦੀਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲਈ ਇੱਕ ਪ੍ਰਮੁੱਖ ਤਰਜੀਹ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਸਰਕਾਰ ਦੇ ਪੈਨਸ਼ਨਰ ਸਰਕਾਰੀ ਦਫਤਰਾਂ ਵਿੱਚ ਜਾਏ ਬਿਨਾਂ ਆਪਣੇ ਘਰਾਂ ਤੋਂ ਹੀ ਜ਼ਰੂਰੀ ਸੇਵਾਵਾਂ ਤੱਕ ਪਹੁੰਚ ਕਰ ਸਕਣ। ਇਸ ਵਿਆਪਕ ਪ੍ਰਗਤੀ ਸਮੀਖਿਆ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੋਰਟਲ ਦੀ ਸ਼ੁਰੂਆਤ ਅਤੇ ਉਸ ਤੋਂ ਬਾਅਦ ਜ਼ਿਲ੍ਹਾ ਪੱਧਰੀ 'ਸੇਵਾ ਮੇਲਿਆਂ' ਤੋਂ ਬਾਅਦ 1,11,233 ਪੈਨਸ਼ਨਰਾਂ ਪਹਿਲਾਂ ਹੀ ਆਪਣਾ ਈ-ਕੇਵਾਈਸੀ ਸਫਲਤਾਪੂਰਵਕ ਪੂਰਾ ਕਰ ਚੁੱਕੇ ਹਨ ਅਤੇ ਇਸ ਰਫ਼...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

Breaking News
ਚੰਡੀਗੜ੍ਹ, 24 ਦਸੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਸਪੱਸ਼ਟ, ਸਮਾਂਬੱਧ ਨਿਰਦੇਸ਼ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ 1,350 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਇੱਕ ਵਿਆਪਕ ਪੈਕੇਜ ਦੀ ਵੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਲਗਭਗ 3,000 ਥਾਵਾਂ 'ਤੇ ਅਤਿ-ਆਧੁਨਿਕ ਜਿੰਮ ਸਥਾਪਤ ਕਰਨਾ, 50 ਕਰੋੜ ਰੁਪਏ ਦੀ ਲਾਗਤ ਨਾਲ 17,000 ਖੇਡ ਕਿੱਟਾਂ ਦੀ ਵੰਡ, ਇੱਕ ਵਿਆਪਕ ਖੇਡ ਪੋਰਟਲ ਦੀ ਸ਼ੁਰੂਆਤ ਅਤੇ 43 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਯੁਵਾ ਭਵਨ ਦੀ ਉਸਾਰੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਣਾ ਹੈ। ਅੱਜ ਇੱਥੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਸਮੀਖਿ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

Breaking News, Punjab News
ਚੰਡੀਗੜ੍ਹ, 24 ਦਸੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਸਪੱਸ਼ਟ, ਸਮਾਂਬੱਧ ਨਿਰਦੇਸ਼ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ 1,350 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਇੱਕ ਵਿਆਪਕ ਪੈਕੇਜ ਦੀ ਵੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਲਗਭਗ 3,000 ਥਾਵਾਂ 'ਤੇ ਅਤਿ-ਆਧੁਨਿਕ ਜਿੰਮ ਸਥਾਪਤ ਕਰਨਾ, 50 ਕਰੋੜ ਰੁਪਏ ਦੀ ਲਾਗਤ ਨਾਲ 17,000 ਖੇਡ ਕਿੱਟਾਂ ਦੀ ਵੰਡ, ਇੱਕ ਵਿਆਪਕ ਖੇਡ ਪੋਰਟਲ ਦੀ ਸ਼ੁਰੂਆਤ ਅਤੇ 43 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਯੁਵਾ ਭਵਨ ਦੀ ਉਸਾਰੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਣਾ ਹੈ। ਅੱਜ ਇੱਥੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਸਮੀਖਿਆ ਮੀਟਿ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

Breaking News
ਚੰਡੀਗੜ੍ਹ, 23 ਦਸੰਬਰ:- ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ। ਇੱਥੇ ਅੱਜ ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਇਨ੍ਹਾਂ ਸਹੂਲਤਾਂ ਦਾ ਵਿਸਤਾਰ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਲੋਕਾਂ ਨੂੰ ਵਧੀਆ ਇਲਾਜ ਦੇ ਨਾਲ-ਨਾਲ ਮੈਡੀਕਲ ਟੈਸਟਾਂ ਦੀ ਸਹੂਲਤ ਯਕੀਨੀ ਬਣੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਅਤਿ-ਆਧੁਨਿਕ ਤੇ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰਨਾ ਜ਼ਰੂਰੀ ਹੈ ਤਾਂ ਕਿ ਇਹ ਮਰੀਜ਼ਾਂ ਨੂੰ ਬਿਹਤਰ ਤਰੀਕੇ ਨਾਲ ਸੇਵਾਵਾਂ ਦੇ ਸਕਣ। ਭਗਵੰਤ ਸਿੰਘ ਮਾਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੌਰੀ 68.98 ਕਰੋੜ ਰੁਪਏ ਜਾਰੀ ਕੀਤੇ ਜਾਣ। ਮੁੱਖ ਮੰਤਰ...
ਅੰਮ੍ਰਿਤਸਰ ਵਿੱਚ ਡਰੋਨ ਰਾਹੀਂ ਭੇਜੀ 12 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ

ਅੰਮ੍ਰਿਤਸਰ ਵਿੱਚ ਡਰੋਨ ਰਾਹੀਂ ਭੇਜੀ 12 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 23 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਵੱਲੋਂ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਤਾਲਮੇਲ ਨਾਲ, ਪਿੰਡ ਡਾਲੇਕੇ, ਲੋਪੋਕੇ, ਅੰਮ੍ਰਿਤਸਰ ਨੇੜਿਓਂ ਲਗਭਗ 12.050 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਨੇ ਕਿਹਾ ਕਿ ਪਛਾਣੇ ਗਏ ਸੰਵੇਦਨਸ਼ੀਲ ਸਥਾਨਾਂ ਦੀ ਨਿਯਮਤ ਗਸ਼ਤ ਦੌਰਾਨ, ਡਾਲੇਕੇ ਪਿੰਡ ਦੇ ਖੇਤਰ ਨੇੜੇ ਖੇਤਾਂ ਵਿੱਚ ਡਰੋਨ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ। ਉਨ੍ਹਾਂ ਦੱਸਿਆ ਕਿ ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ, ਐਸਪੀ ਗੁਰਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਏਐਨਟੀਐਫ ਦੀਆਂ ਸਾਂਝੀਆਂ ਟੀਮਾਂ ਨੇ ਸ਼ੱਕੀ ਸਥਾਨ ਦੀ ਯੋਜਨਾਬੱਧ ਤਲਾਸ਼ੀ ਲਈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ, ਪਿੰਡ ਡਾਲੇਕੇ ਨੇੜਿਓਂ ਖੇਤਾਂ ਵਿੱਚੋਂ ਹੈਰੋਇਨ ਦੀ ਇੱਕ ਖੇਪ ਬਰਾਮਦ ਕੀਤੀ ਗਈ। ਬਰਾਮਦ ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ 

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ 

Breaking News
ਚੰਡੀਗੜ੍ਹ 23 ਦਸੰਬਰ :- ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਐਨਆਰਆਈ ਮਾਮਲਿਆਂ ਦੇ  ਮੰਤਰੀ, ਸ਼੍ਰੀ ਸੰਜੀਵ ਅਰੋੜਾ ਨੇ ।ਅੱਜ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ.) ਦੇ ਮਹੱਤਵਪੂਰਨ ਉਦਯੋਗਿਕ ਯੋਗਦਾਨ ਅਤੇ ਭਵਿੱਖੀ ਵਿਸਥਾਰ ਯੋਜਨਾਵਾਂ ਨੂੰ ਉਜਾਗਰ ਕੀਤਾ ਤਾਂ ਜੋ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਐਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਰਾਜ ਸਰਕਾਰ ਦੀ ਵਚਨਬੱਧਤਾ ਤਹਿਤ ਵੱਡੇ ਪੱਧਰ ’ਤੇ ਨਿਵੇਸ਼ਾਂ ਦਾ ਸਮਰਥਨ  ਅਤੇ ਪੰਜਾਬ ਦੇ ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ  ਕੀਤਾ ਜਾ ਸਕੇ।   ਐਚ.ਐਮ.ਈ.ਐਲ. ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ.ਈ.ਓ. ਸ਼੍ਰੀ ਪ੍ਰਭ ਦਾਸ ਨੇ ਦੱਸਿਆ ਕਿ ਅਸੀਂ ਬਠਿੰਡਾ ਵਿੱਚ ਇੱਕ ਰਿਫਾਇਨਰੀ ਅਤੇ ਪੈਟਰੋਕੈਮੀਕਲ ਕੰਪਲੈਕਸ ਵਿੱਚ ਨਿਵੇਸ਼ ਕਰਨ ਜਾ ਰਹੇ ਹਾਂ। ਅਸੀਂ ਪੈਟਰੋਲ, ਡੀਜ਼ਲ, ਐਲਪੀਜੀ, ਏਟੀਐਫ ਵਰਗੇ ਬਾਲਣਾਂ ਦੇ ਨਾਲ-ਨਾਲ ਪੋਲੀਥਿਾਲੀਨ ਅਤੇ ਪੌਲੀਪ੍ਰੋਪਾਈਲੀਨ ਸਮੇਤ ਪੋਲੀਮਰ ਵੀ ਪੈਦਾ ਕਰਦੇ ਹਾਂ। ਇਸ ਵਿਸ਼ਾਲ ਕੰਪਲੈਕਸ ਦੇ ਨਿਰਮਾਣ ਅਤੇ ਸੰਚਾਲਨ ਦੌਰਾਨ ਸਾਨੂੰ ਪੰਜਾਬ...
ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ: ਡਾ. ਬਲਜੀਤ ਕੌਰ

ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ: ਡਾ. ਬਲਜੀਤ ਕੌਰ

Breaking News, Punjab News
ਚੰਡੀਗੜ੍ਹ, 23 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਤਮ-ਨਿਰਭਰ ਅਤੇ ਸਸ਼ਕਤ ਬਣਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਵੱਡਾ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 895 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ ਸੂਬੇ ਦੀਆਂ 6 ਲੱਖ 75 ਹਜ਼ਾਰ 857 ਯੋਗ ਲਾਭਪਾਤਰੀ ਔਰਤਾਂ ਨੂੰ ਇਹ ਵਿੱਤੀ ਸਹਾਇਤਾ ਨਿਯਮਿਤ ਤੌਰ ’ਤੇ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲ ਰਿਹਾ ਹੈ। ਡਾ. ਬਲਜੀਤ ਕੌਰ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਯੋਜਨਾ ਸਿਰਫ਼ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਸਮਾਜਿਕ ਸੁਰੱਖਿਆ, ਆਤਮ-ਸਨਮਾਨ ਅ...
1500 ਰਿਸ਼ਵਤ ਲੈਂਦਾ ਨਿੱਜੀ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

1500 ਰਿਸ਼ਵਤ ਲੈਂਦਾ ਨਿੱਜੀ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Breaking News
ਚੰਡੀਗੜ੍ਹ 22 ਦਸੰਬਰ:- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਰੀਦਕੋਟ ਵਿੱਚ ਪਟਵਾਰੀ ਪੂਜਾ ਯਾਦਵ ਦੇ ਅਧੀਨ ਕੰਮ ਕਰਦੇ ਸੁਖਵਿੰਦਰ ਸਿੰਘ ਨਿੱਜੀ ਵਿਅਕਤੀ ਨੂੰ 1500/- ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਫਰੀਦਕੋਟ ਦੇ ਭਾਨ ਸਿੰਘ ਕਲੋਨੀ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਮੁਲਜ਼ਮ ਸੁਖਵਿੰਦਰ ਸਿੰਘ ਨੇ ਪਲਾਟ ਦਾ ਇੰਤਕਾਲ ਕਰਵਾਉਣ ਬਦਲੇ 2000/- ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਦੇ ਹੋਏ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।  ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੁਖਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ...
ਧੁੰਦ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

ਧੁੰਦ ‘ਚ ਸਕੂਲੀ ਬੱਚਿਆਂ ਦੀ ਸੁਰੱਖਿਆ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 22 ਦਸੰਬਰ:- ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸਰਵੋਚ ਤਰਜੀਹ ਦਿੰਦਿਆਂ ਸਰਦੀਆਂ ਦੇ ਮੌਸਮ ਦੌਰਾਨ ਧੁੰਦ ਕਾਰਨ ਹੋਣ ਵਾਲੀਆਂ ਅਣਸੁਖਾਵੀਆਂ ਘਟਨਾਵਾਂ ਦੀ ਰੋਕਥਾਮ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ  ਡਾ. ਬਲਜੀਤ ਕੌਰ ਨੇ ਰਾਜ ਭਰ ਵਿੱਚ ਸੁਰੱਖਿਅਤ ਸਕੂਲ ਵਾਹਨ ਨੀਤੀ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਦੇ ਹੁਕਮ ਦਿੱਤੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੱਚਿਆਂ ਦੀ ਜਾਨੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਮਾਨ ਸਰਕਾਰ ਦੀ ਸਪਸ਼ਟ ਨੀਤੀ ਹੈ ਕਿ ਸੂਬੇ ਦਾ ਹਰ ਬੱਚਾ ਸੁਰੱਖਿਅਤ ਮਾਹੌਲ ਵਿੱਚ ਘਰ ਤੋਂ ਸਕੂਲ ਅਤੇ ਸਕੂਲ ਤੋਂ ਘਰ ਵਾਪਸ ਪਹੁੰਚੇ। ਇਸੇ ਦ੍ਰਿਸ਼ਟੀਕੋਣ ਅਧੀਨ ਸਰਦੀਆਂ ਅਤੇ ਧੁੰਦ ਦੇ ਮੌਸਮ ਦੌਰਾਨ ਸਕੂਲ ਵਾਹਨਾਂ ਨਾਲ ਸੰਬੰਧਿਤ ਸਾਰੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੀ ਸੇਫ਼ ਸਕੂਲ ਵਾਹਨ ਨੀਤੀ ਅਧੀਨ ਸੂਬੇ ਭਰ ਵਿ...
ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤਬਾੜੀ ਭਾਈਵਾਲੀ

ਸੂਬੇ ਨੂੰ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਪੰਜਾਬ ਤੇ ਇਜ਼ਰਾਈਲ ਕਰਨਗੇ ਰਣਨੀਤਕ ਖੇਤਬਾੜੀ ਭਾਈਵਾਲੀ

Breaking News
ਚੰਡੀਗੜ੍ਹ, 22 ਦਸੰਬਰ:- ਪੰਜਾਬ ਨੂੰ ਆਲਮੀ ਸੀਡ ਕੈਪੀਟਲ ਵਜੋਂ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਖੇਤੀਬਾੜੀ ਤਕਨੀਕਾਂ ਅਪਨਾਉਣ ਵਾਸਤੇ ਇਜ਼ਰਾਈਲ ਨਾਲ ਰਣਨੀਤਕ ਭਾਈਵਾਲੀ ਕਰਨ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਪੰਜਾਬ ਭਵਨ ਵਿਖੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਜ਼ਰਾਈਲ ਦੇ ਸਫ਼ਾਰਤਖ਼ਾਨੇ ਦੇ ਮੰਤਰੀ, ਡਿਪਟੀ ਮਿਸ਼ਨ ਹੈੱਡ ਸ੍ਰੀ ਫਾਰੇਸ ਸਾਏਬ ਨਾਲ ਉੱਚ-ਪੱਧਰੀ ਮੀਟਿੰਗ ਕੀਤੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸਹਿਯੋਗ ਚਾਰ ਮੁੱਖ ਖੇਤਰਾਂ 'ਤੇ ਕੇਂਦਰਿਤ ਹੋਵੇਗਾ, ਜਿਨ੍ਹਾਂ ਵਿੱਚ ਇਜ਼ਰਾਈਲ ਨੂੰ ਅਨਾਜ ਬੀਜਾਂ ਦੀ ਬਰਾਮਦ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਅਤੇ ਇਜ਼ਰਾਈਲੀ ਸੰਸਥਾਵਾਂ ਦਰਮਿਆਨ ਅਕਾਦਮਿਕ ਆਦਾਨ-ਪ੍ਰਦਾਨ, ਸਿਟਰਸ ਫਲਾਂ ਦਾ ਲੈਣ-ਦੇਣ ਅਤੇ ਉੱਨਤ ਜਲ-ਪ੍ਰਬੰਧਨ ਤਕਨੀਕਾਂ ਨੂੰ ਅਪਣਾਉਣਾ ਸ਼ਾਮਲ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਵਿਚਾਰ-ਵਟਾਂਦਰੇ ਦੌਰਾਨ ਇਜ਼ਰਾਈਲ ਦੀ ਪ੍ਰਭਾਵੀ 'ਐਨ-ਡ੍ਰਿਪ' ਸਿੰਜਾਈ ਪ੍ਰਣਾਲੀ ਦੇ ਲਾਗੂਕਰਨ ‘ਤੇ ਵਿਸ਼ੇਸ਼ ਚਰਚ...