ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਨਾਂਦੇੜ ਸਾਹਿਬ ਵਿਖੇ ਮੱਥਾ ਟੇਕਿਆ; ਕਿਹਾ, ਪੰਜਾਬ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ
ਨਾਂਦੇੜ, 24 ਜਨਵਰੀ:
ਮਹਾਰਾਸ਼ਟਰ ਵਿੱਚ ਅੱਜ ਨਾਂਦੇੜ ਵਿੱਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼ਰਧਾ ਨਾਲ ਮੱਥਾ ਟੇਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ ਅਤੇ ਕਿਹਾ ਕਿ ਇਹ ਪਵਿੱਤਰ ਸ਼ਹਿਰ ਸਿੱਖਾਂ ਅਤੇ ਖਾਸ ਕਰਕੇ ਮਨੁੱਖਤਾ ਲਈ ਵਧੇਰੇ ਅਧਿਆਤਮਕ ਮਹੱਤਵ ਰੱਖਦਾ ਹੈ। ਇਹ ਚੇਤੇ ਕਰਾਉਂਦਿਆਂ ਕਿ ਪੰਜਾਬ ਸਰਕਾਰ ਪਹਿਲਾਂ ਹੀ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨ ਚੁੱਕੀ ਹੈ, ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੁਰੂ ਸਾਹਿਬਾਨਾਂ ਦੇ ਫਲਸਫ਼ੇ ਦੇ ਵੱਧ ਤੋਂ ਵੱਧ ਪਸਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਲਗੀਧਰ ਪਾਤਸ਼ਾਹ ਜੀ ਦੇ ਪਵਿੱਤਰ ਅਸਥਾਨ 'ਤੇ ਵੀ ਮੱਥਾ ਟੇਕਿਆ ਅਤੇ ਇਸ ਧਾਰਮਿਕ ਅਸਥਾਨ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਇਸ ਪਵਿੱਤਰ ਅਸਥਾਨ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸ਼ਰਧ...








