Saturday, August 1
Shadow

Breaking News

ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੀ ਦਾਖਲਾ ਪ੍ਰੀਖਿਆ ਦੇ ਤਿੰਨ ਪ੍ਰੀਖਿਆ ਕੇਦਰ ਬਦਲੇ ਗਏ

ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੀ ਦਾਖਲਾ ਪ੍ਰੀਖਿਆ ਦੇ ਤਿੰਨ ਪ੍ਰੀਖਿਆ ਕੇਦਰ ਬਦਲੇ ਗਏ

Breaking News
ਗੁਰਦਾਸਪੁਰ,10 ਦਸਬੰਰ (    ) ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੇ ਪਿ੍ੰਸੀਪਲ ਨਰੇਸ਼ ਕੁਮਾਰ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਦੀ ਦਾਖਲਾ ਪ੍ਰੀਖਿਆ ਜੋ ਕਿ 13 ਦਸੰਬਰ 2025 ਨੂੰ ਹੋ ਰਹੀ ਹੈ  ਪ੍ਰਸ਼ਾਸ਼ਨਿਕ ਕਾਰਨ ਕਰਕੇ, ਜਿਲਾ ਗੁਰਦਾਸਪੁਰ ਦੇ ਤਿੰਨ ਪ੍ਰੀਖਿਆ ਕੇਂਦਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕਾਹਨੂੰਵਾਨ ਤੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟ ਧੰਦਲ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਤਿਹਗੜ੍ਹ ਚੂੜੀਆਂ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਤਿਹਗੜ੍ਹ ਚੂੜੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਤੋਂ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਿਖਾਰੀਵਾਲ ਬਦਲ ਦਿੱਤੇ ਗਏ ਹਨ।...
ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਦੇ ਮੱਦੇਨਜਰ ਡਰਾਈ ਡੇਅ ਘੋਸ਼ਿਤ – ਵਧੀਕ ਜ਼ਿਲ੍ਹਾ ਮੈਜਿਸਟਰੇਟ

ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਦੇ ਮੱਦੇਨਜਰ ਡਰਾਈ ਡੇਅ ਘੋਸ਼ਿਤ – ਵਧੀਕ ਜ਼ਿਲ੍ਹਾ ਮੈਜਿਸਟਰੇਟ

Breaking News
ਮਾਲੇਰਕੋਟਲਾ 10 ਦਸੰਬਰ  -                        ਵਧੀਕ ਜਿਲਾ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ 14 ਦਸੰਬਰ ਦਿਨ ਐਂਤਵਾਰ ਨੂੰ ਕਰਵਾਉਣੀਆਂ ਨਿਸਚਿਤ ਕੀਤੀਆਂ ਗਈਆ ਹਨ। ਚੋਣਾਂ ਦੇ ਮੱਦੇਨਜ਼ਰ ਉਨਾਂ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਚੋਣਾਂ ਵਾਲੇ ਦਿਨ 14 ਦਸੰਬਰ ਤੋਂ 15 ਦਸੰਬਰ ਨੂੰ ਸਵੇਰੇ 10 ਵਜੇ ਤੱਕ ਚੋਣਾਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਪਿੰਡਾਂ ਵਿੱਚ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ।                      ਇਨ੍ਹਾਂ ਹੁਕਮਾਂ ਤਹਿਤ ਡਰਾਈ ਡੇਅ ਦੌਰਾਨ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਪਿੰਡਾਂ ਵਿੱਚ ਕਿਸੇ ਹੋਟਲ, ਅਹਾਤੇ,  ਦੁਕਾਨ, ਠੇਕਿਆਂ ਜਾਂ ਕਿਸੇ ਹੋਰ ਜਗ੍ਹਾ ਸ਼ਰਾਬ ਜਾਂ ਨਸ਼ਾ ਕਰਨ ਵਾਲੀ ਸਮਾਨ ਪ੍ਰਕਿਰਤੀ ਦਾ ਕੋਈ ਹੋਰ ਪਦਾਰਥ ਵੇਚਿਆ, ਦਿੱਤਾ ਜਾਂ ਵੰਡਿ...
ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

Breaking News
ਚੰਡੀਗੜ੍ਹ, 9 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਜ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ-23' ਚਲਾਇਆ ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕਰਨਾ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ, ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਕੜੀ ਨਜ਼ਰ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ, ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਣਨੀਤਕ ਥਾਵਾਂ 'ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਪੁਲਿਸ ਬਲ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ...
ਪੰਜਾਬ ਨੇ ਮੋਹਾਲੀ ਦੀ ਸਰਕਾਰੀ ਸੰਸਥਾ ਵਿੱਚ ਪਹਿਲਾ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇਤਿਹਾਸ ਰਚਿਆ

ਪੰਜਾਬ ਨੇ ਮੋਹਾਲੀ ਦੀ ਸਰਕਾਰੀ ਸੰਸਥਾ ਵਿੱਚ ਪਹਿਲਾ ਸਫ਼ਲ ਲਿਵਰ ਟ੍ਰਾਂਸਪਲਾਂਟ ਕਰਕੇ ਇਤਿਹਾਸ ਰਚਿਆ

Breaking News
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਦਸੰਬਰ:- ਟ੍ਰਸ਼ਰੀ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇਤਿਹਾਸਕ ਪ੍ਰਾਪਤੀ ਦਰਜ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੋਹਾਲੀ ਸਥਿਤ ਸਰਕਾਰੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼ ਵਿੱਚ ਪਹਿਲਾ ਸਫ਼ਲ ਲਿਵਰ ਟ੍ਰਾਂਸਪਲਾਂਟ ਸਰਜਰੀ ਕਰਕੇ ਇਤਿਹਾਸ ਰਚਿਆ ਹੈ। ਮੰਗਲਵਾਰ ਨੂੰ, ਸਫ਼ਲਤਾਪੂਰਕ ਟ੍ਰਾਂਸਪਲਾਂਟ ਕੀਤੇ ਗਏ ਮਰੀਜ਼ ਨੂੰ ਮੀਡੀਆ ਸਾਹਮਣੇ ਪੇਸ਼ ਕਰਦਿਆਂ, ਪੰਜਾਬ ਦੇ ਸਿਹਤ, ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰੀ ਸੰਸਥਾ ਵਿੱਚ ਇੰਨੀ ਜਟਿਲ ਅਤੇ ਸੰਵੇਦਨਸ਼ੀਲ ਸਰਜਰੀ ਸਫ਼ਲਤਾਪੂਰਕ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਿੰਸੀਪਲ ਸਕੱਤਰ ਸਿਹਤ ਕੁਮਾਰ ਰਾਹੁਲ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਹ ਜ਼ਿੰਦਗੀ ਬਚਾਉਣ ਵਾਲਾ ਇਲਾਜ ਮਰੀਜ਼ ਨੂੰ ਕਰੀਬ 12 ਲੱਖ ਰੁਪਏ ਵਿੱਚ ਮੁਹੱਈਆ ਕਰਵਾਇਆ ਗਿਆ ਹੈ, ਜਦਕਿ ਨਿੱਜੀ ਹਸਪਤਾਲਾਂ ਵਿੱਚ ਇਹ ਇਲਾਜ 45 ਤੋਂ 50 ਲੱਖ ਵਿੱਚ...
ਆਰ.ਟੀ.ਆਈ.ਕਮਿਸ਼ਨ ਵਲੋਂ ਪੀ.ਸੀ.ਐਸ.ਅਧਿਕਾਰੀ ਦੇ ਵਰਤਾਉ ਸਬੰਧੀ ਨਰਾਜ਼ਗੀ ਦਾ ਪ੍ਰਗਟਾਵਾ 

ਆਰ.ਟੀ.ਆਈ.ਕਮਿਸ਼ਨ ਵਲੋਂ ਪੀ.ਸੀ.ਐਸ.ਅਧਿਕਾਰੀ ਦੇ ਵਰਤਾਉ ਸਬੰਧੀ ਨਰਾਜ਼ਗੀ ਦਾ ਪ੍ਰਗਟਾਵਾ 

Breaking News
ਚੰਡੀਗੜ੍ਹ, 09 ਦਸੰਬਰ: - ਪੰਜਾਬ ਰਾਜ ਸੂਚਨਾ ਕਮਿਸ਼ਨ ਨੇ  ਸੂਬੇ ਦੇ ਇਕ ਪੀ.ਸੀ.ਐਸ.ਅਧਿਕਾਰੀ ਦੇ ਵਰਤਾਉ ਸਬੰਧੀ ਨਰਾਜ਼ਗੀ ਦਾ ਪ੍ਰਗਟਾਵਾ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਸੂਚਨਾ ਕਮਿਸ਼ਨਰ ਸ੍ਰੀਮਤੀ ਪੂਜਾ ਗੁਪਤਾ ਦੀ ਕੋਰਟ ਵਿੱਚ ਸੁਣਵਾਈ ਲਈ ਲੱਗੇ ਕੇਸ ਨੰਬਰ 5555/2023 ਵਿਚ ਰੀਜਨਲ ਟਰਾਂਸਪੋਰਟ ਅਧਿਕਾਰੀ ਅੰਮ੍ਰਿਤਸਰ ਨੂੰ ਬਾਰ ਬਾਰ ਤਲਬ ਕੀਤਾ ਗਿਆ ਸੀ ਪ੍ਰੰਤੂ ਉਹ ਇਕ ਵਾਰ ਵੀ ਕਮਿਸ਼ਨ ਅੱਗੇ ਪੇਸ਼ ਨਹੀਂ ਹੋਇਆ।ਬੁਲਾਰੇ ਨੇ ਦੱਸਿਆ ਇਸ ਅਧਿਕਾਰੀ ਖਿਲਾਫ਼  ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ ਸਨ ਪ੍ਰੰਤੂ ਇਹ ਅਧਿਕਾਰੀ ਫਿਰ ਵੀ ਕਮਿਸ਼ਨ ਅੱਗੇ ਪੇਸ਼ ਨਹੀਂ ਹੋਇਆ।ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਨਾ ਕਰਨ 'ਤੇ ਰਾਜ ਸੂਚਨਾ ਕਮਿਸ਼ਨਰ ਸ੍ਰੀਮਤੀ ਪੂਜਾ ਗੁਪਤਾ ਨੇ ਤਤਕਾਲੀਨ ਅਧਿਕਾਰੀ ਜਿਸ ਦੇ ਕਾਰਜਕਾਲ ਦੌਰਾਨ ਇਹ ਆਰ ਟੀ ਆਈ ਦਾਖਲ ਹੋਈ ਸੀ ਨੂੰ ਪਹਿਲਾਂ ਲਗਾਏ ਗਏ ਜੁਰਮਾਨੇ ਨੂੰ 10 ਹਜ਼ਾਰ ਰੁਪਏ ਤੋਂ ਵਧਾ ਕੇ 25 ਹਜ਼ਾਰ ਰੁਪਏ ਕਰਨ ਦੇ ਹੁਕਮ ਦਿੱਤੇ ਹਨ ।ਇਸ ਤੋਂ ਇਲਾਵਾ ਮੌਜੂਦਾ ਰੀਜਨਲ ਟਰਾਂਸਪੋਰਟ ਅਧਿਕਾਰੀ ਖੁਸ਼ਦ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ- ਚੇਅਰਮੈਨ ਮਾਨਿਕ ਮਹਿਤਾ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ- ਚੇਅਰਮੈਨ ਮਾਨਿਕ ਮਹਿਤਾ

Breaking News
ਬਟਾਲਾ , 9 ਦਸੰਬਰ (     ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਨੇ ਆਪਣੇ ਗਰਿਹ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਿਥੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਸਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ। ਸ਼ਹਿਰ ਵਿੱਚ ਮਹਿਜ ਸਾਢੇ ਤਿੰਨ ਸਾਲਾਂ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਲਗਾਤਾਰ ਵਿਕਾਸ ਕਾਰਜ ਜਾਰੀ ਹਨ। ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਹਮੇਸ਼ਾ ਇਹੀ ਕੋਸ਼ਿਸ਼ ਹੁੰਦੀ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਬਟਾਲਾ ਵਿਖੇ ਨਵੇਂ ਤਹਿਸੀਲ ਕੰਪਲੈਕਸ ਦੀ ਉ...
ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸੀਏਸ਼ਨ ਤਰਫੋਂ 1,68,200/- ਰੁਪਏ ਦੀ ਰਾਸ਼ੀ ਹੜ੍ਹ ਪੀੜਤਾਂ ਲਈ ਦਿੱਤੀ ਗਈ

ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸੀਏਸ਼ਨ ਤਰਫੋਂ 1,68,200/- ਰੁਪਏ ਦੀ ਰਾਸ਼ੀ ਹੜ੍ਹ ਪੀੜਤਾਂ ਲਈ ਦਿੱਤੀ ਗਈ

Breaking News
 ਬਰਨਾਲਾ, 9 ਦਸੰਸਰ- ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸ਼ੀਏਸ਼ਨ ਤਰਫੋਂ ਪਿਛਲੇ ਸਮੇਂ ਦੌਰਾਨ ਆਏ ਹੜ੍ਹਾਂ ਕਾਰਣ ਹੋਏ ਨੁਕਸਾਨ ਦੀ ਭਰਪਾਈ ਲਈ 1,68,200/- ਰੁਪਏ ਦੀ ਰਾਸ਼ੀ ਹੜ੍ਹ ਪੀੜਤਾਂ ਪਰਿਵਾਰਾਂ ਲਈ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਕਈ ਜ਼ਿਲ੍ਹਿਆਂ ਵਿੱਚ ਵੱਡਾ ਨੁਕਸਾਨ ਹੋਇਆ ਹੈ। ਅਜਿਹੇ ਸਮੇਂ ਵਿੱਚ ਸੂਬੇ ਦੇ ਲੋਕਾਂ ਨੂੰ ਮੁੜ ਲੀਹ 'ਤੇ ਲਿਆਉਣ ਲਈ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਲੋਕ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ।ਇਸ ਮੌਕੇ ਸੀਨੀ. ਵਾਇਸ ਪ੍ਰਧਾਨ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸੀਏਸ਼ਨ ਸ੍ਰੀ ਗਮਦੂਰ ਸਿੰਘ ਅਤੇ ਪੁਲਿਸ ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸ਼ੀਏਸ਼ਨ ਦੇ ਮੈਂਬਰ ਹਾਜ਼ਰ ਸਨ।...
ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

Breaking News
*ਚੰਡੀਗੜ੍ਹ, 8 ਦਸੰਬਰ*:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡੇਵੂ ਈ ਐਂਡ ਸੀ, ਜੀ.ਐਸ. ਇੰਜੀਨੀਅਰਿੰਗ ਐਂਡ ਕੰਸਟ੍ਰਕਸ਼ਨ (ਜੀ.ਐਸ. ਈ ਐਂਡ ਸੀ), ਨੋਂਗਸ਼ਿਮ, ਕੋਰੀਆ ਡਿਫੈਂਸ ਇੰਡਸਟਰੀ ਐਸੋਸੀਏਸ਼ਨ (ਕੇ.ਡੀ.ਆਈ.ਏ.), ਸਿਓਲ ਬਿਜ਼ਨਸ ਏਜੰਸੀ (ਐਸ.ਬੀ.ਏ.) ਸਮੇਤ ਦੱਖਣੀ ਕੋਰੀਆ ਦੀਆਂ ਹੋਰ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ।ਦੱਖਣੀ ਕੋਰੀਆ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਡੇਵੂ ਈ ਐਂਡ ਸੀ ਦੇ ਚੇਅਰਮੈਨ ਜੰਗ ਵੌਨ ਜੂ ਨਾਲ ਮੁਲਾਕਾਤ ਕੀਤੀ ਅਤੇ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਆਫਸ਼ੋਰ ਵਿੰਡ ਫਾਰਮ, ਸੋਲਰ ਪਾਵਰ ਪਲਾਂਟ ਅਤੇ ਹਾਈਡ੍ਰੋਜਨ ਉਤਪਾਦਨ ਦੇ ਖੇਤਰਾਂ ਵਿੱਚ ਸਹਿਯੋਗ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਊਰਜਾ ਬੁਨਿਆਦੀ ਢਾਂਚੇ ਦੇ ਵਿਕਾਸ ਜਿਵੇਂ ਕਿ ਐਲ.ਐਨ.ਜੀ. ਟਰਮੀਨਲ, ਪੈਟਰੋਕੈਮੀਕਲ ਕੰਪਲੈਕਸ ਤੇ ਖਾਦ ਪਲਾਂਟ, ਰਿਹਾਇਸ਼ ਅਤੇ ਉੱਨਤ ਬੁਨਿਆਦੀ ਢਾਂਚੇ ਸਬੰਧੀ ਏਕੀਕ੍ਰਿਤ ਹੱਲ ਵਾਲੇ ਸ਼ਹਿਰੀ ਵਿਕਾਸ ਤੇ ਸਮਾਰਟ ਸਿਟੀ ਪ੍ਰੋਜੈਕਟਾਂ ਅਤੇ ਸੜਕਾਂ, ਪੁਲਾਂ, ਰੇਲਵੇ, ਬੰਦਰਗਾਹਾਂ ਅਤੇ ਹਵਾਈ ਅੱਡਿਆਂ ਸਮੇਤ ਸਿਵਲ ਬੁਨਿਆਦੀ ਢਾਂਚੇ ਸਬੰਧੀ ਪ੍ਰੋਜ...
ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 8 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਵੱਲੋਂ ਸੰਚਾਲਿਤ ਹਥਿਆਰ ਤਸਕਰੀ ਮਾਡਿਊਲ ਦੇ ਛੇ ਕਾਰਕੁਨਾਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਵੀ ਹੈ, ਨੂੰ ਛੇ ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਨੂੰ ਬੇਅਸਰ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਕੋਟਲੀ ਵਸਾਵਾ ਸਿੰਘ ਦੇ ਰਹਿਣ ਵਾਲੇ ਗੁਰਬੀਰ ਸਿੰਘ ਉਰਫ਼ ਸੋਨੂੰ (28), ਗੁਰਪ੍ਰੀਤ ਸਿੰਘ ਉਰਫ਼ ਗੋਪਾ (32), ਗੋਰਕਾ ਸਿੰਘ ਉਰਫ਼ ਗੋਰਾ, ਰਾਜਵਿੰਦਰ ਸਿੰਘ ਉਰਫ਼ ਰਾਜੂ - ਤਿੰਨੇਂ ਵਾਸੀ ਖੇਮ ਕਰਨ (ਤਰਨਤਾਰਨ), ਜਸਪਾਲ ਸਿੰਘ ਉਰਫ਼ ਜੱਸ (24) ਵਾਸੀ ਬਚੀਵਿੰਡ (ਅੰਮ੍ਰਿਤਸਰ) ਅਤੇ ਸੁਲਤਾਨਪੁਰ ਲੋਧੀ ਸਥਿਤ 16 ਸਾਲਾ ਨਾਬਾਲਗ ਵਜੋਂ ਹੋਈ ਹੈ । ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਪੰਜ .30 ਬੋਰ ਪਿਸਤੌਲ ਅਤੇ ਇੱ...
‘ਯੁੱਧ ਨਸ਼ਿਆਂ ਵਿਰੁੱਧ’: 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

‘ਯੁੱਧ ਨਸ਼ਿਆਂ ਵਿਰੁੱਧ’: 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

Breaking News
ਚੰਡੀਗੜ੍ਹ, 8 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 282ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕਰਕੇ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 282 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,711 ਹੋ ਗਈ ਹੈ। ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ  6.7 ਕਿਲੋ ਹੈਰੋਇਨ, 350 ਗ੍ਰਾਮ ਅਫੀਮ, 2382 ਨਸ਼ੀਲੀਆਂ ਗੋਲੀਆਂ ਅਤੇ 5080 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵ...