ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ
ਚੰਡੀਗੜ੍ਹ, 13 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਜੋਂ ਅੱਜ ਸਰਬਸੰਮਤੀ ਨਾਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਪਾਸ ਕਰ ਦਿੱਤਾ, ਜਿਸ ਨਾਲ ਗੁਰੂ ਸਾਹਿਬ ਦੀ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਸ ਫੈਸਲਾਕੁਨ ਕਦਮ ਤਹਿਤ ਭਗਵੰਤ ਮਾਨ ਸਰਕਾਰ ਨੇ ਬੇਅਦਬੀ ਲਈ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਕੀਤੀ ਹੈ, ਜਿਸ ਨਾਲ ਬੇਅਦਬੀ ਨਾਲ ਨਜਿੱਠਣ ਲਈ ਦੇਸ਼ ਦੇ ਸਭ ਤੋਂ ਸਖ਼ਤ ਕਾਨੂੰਨਾਂ ਵਿੱਚੋਂ ਇਕ ਬਣਾਇਆ ਗਿਆ ਹੈ।
ਇਸ ਕਾਨੂੰਨ ਨੂੰ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਵਿੱਚ ਇਤਿਹਾਸਕ ਸੁਧਾਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਪੁਸ਼ਟੀ ਕੀਤੀ ਕਿ ਨਵਾਂ ਕਾਨੂੰਨ ਪਿਛਲੀਆਂ ਸਰਕਾਰਾਂ ਦੀਆਂ ਕਮੀਆਂ ਨੂੰ ਦੂਰ ਕਰਨ ਦੇ ਨਾਲ-ਨਾਲ ਤੇਜ਼ੀ ਨਾਲ ਜਾਂਚ ਯਕੀਨੀ ਬਣਾਉਂਦਾ ਹੈ, ਅਪਰਾਧਾਂ ਨੂੰ ਗੈਰ-ਜ਼ਮਾਨਤੀ ਬਣਾਉਂਦਾ ਹੈ ਅਤੇ ਪੰਜ ਸਾਲ ਤੋਂ ਲੈ ਕੇ ਉਮਰ ਕੈਦ ਤੱਕ ਸਖ਼ਤ ਸਜ਼ਾਵਾਂ ਦੇ ਨਾਲ-ਨਾਲ 20 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਕਰਦਾ ਹੈ, ਜਦੋਂ ਕਿ ਬੇਅਦਬੀ ਵਿੱਚ ਸਹਾਇਤਾ ਕਰਨ...








