Thursday, April 16
Shadow

Chandigarh

ਮੰਤਰੀ ਅਰੋੜਾ ਵੱਲੋਂ ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰ ਤੋਂ ਬਾਹਰ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਦੇ ਨਿਰਦੇਸ਼

ਮੰਤਰੀ ਅਰੋੜਾ ਵੱਲੋਂ ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰ ਤੋਂ ਬਾਹਰ ਨਿਰਧਾਰਤ ਯਾਰਡਾਂ ਵਿਖੇ ਤਬਦੀਲ ਕਰਨ ਦੇ ਨਿਰਦੇਸ਼

Breaking News, Chandigarh
ਚੰਡੀਗੜ੍ਹ 18 ਜਨਵਰੀ :-ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਪੁਲਿਸ ਥਾਣਿਆਂ ਅਤੇ ਸ਼ਹਿਰ ਦੀ ਹਦੂਦ ਅੰਦਰ ਪੈਂਦੀਆਂ ਹੋਰ ਸਰਕਾਰੀ ਜ਼ਮੀਨਾਂ ਵਿਖੇ ਮੌਜਦੂ ਸਾਰੇ ਸਕ੍ਰੈਪਡ, ਛੱਡੇ ਹੋਏ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਯੋਜਨਾਬੱਧ ਢੰਗ ਨਾਲ ਹਟਾਉਣ ਅਤੇ ਸ਼ਹਿਰੀ ਖੇਤਰਾਂ ਤੋਂ ਬਾਹਰ ਨਿਰਧਾਰਤ ਯਾਰਡਾਂ ਵਿੱਚ ਤਬਦੀਲ ਕਰਨ ਲਈ  ਵਿਆਪਕ ਨਿਰਦੇਸ਼ ਜਾਰੀ ਕੀਤੇ ਹਨ। ਇਹ ਫੈਸਲਾਕੁੰਨ ਕਦਮ ਸਰਕਾਰ ਦੇ ਵਿਆਪਕ ਸ਼ਹਿਰੀ ਸ਼ਾਸਨ ਸੁਧਾਰਾਂ ਦਾ ਹਿੱਸਾ ਹੈ ਜਿਸਦਾ ਉਦੇਸ਼ ਲੋਕਾਂ ਦੀ ਸੁਰੱਖਿਆ, ਸੈਨੀਟੇਸ਼ਨ, ਟਰੈਫਿਕ ਪ੍ਰਬੰਧਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਚੱਜੀ ਵਰਤੋਂ ਨੂੰ ਹੋਰ ਬਿਹਤਰ ਬਣਾਉਣਾ ਹੈ। *30 ਦਿਨਾਂ ਦੇ ਅੰਦਰ ਤਬਦੀਲ ਕੀਤੇ ਜਾਣਗੇ ਵਾਹਨ* ਮੰਤਰੀ ਨੇ ਦੱਸਿਆ ਕਿ ਪੁਲਿਸ ਥਾਣਿਆਂ, ਟ੍ਰੈਫਿਕ ਪੁਲਿਸ ਯਾਰਡਾਂ, ਨਗਰ ਪਾਲਿਕਾ ਦੀਆਂ ਜ਼ਮੀਨਾ ਅਤੇ ਸ਼ਹਿਰ ਦੀਆਂ ਸੜਕਾਂ ਦੇ ਨਾਲੋ-ਨਾਲ ਲੰਬੇ ਸਮੇਂ ਤੋਂ ਖੜ੍ਹੇ ਅਜਿਹੇ ਸਾਰੇ ਵਾਹਨਾਂ ਨੂੰ 30 ਦਿਨਾਂ ਦੇ ਅੰਦਰ ਸ਼ਹਿਰ ਦੀ ਹਦੂਦ ਤੋਂ ਬਾਹਰ ਸਥਿਤ ਵਾਹਨ ਯਾਰਡਾਂ ਵਿੱਚ ਪਹੁੰਚਾ ਦਿੱਤਾ ਜਾਵੇਗਾ। ਪੁਲਿ...
ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਢਾਂਚਾਗਤ ਪੀ.ਪੀ.ਪੀ. ਮਾਡਲ ਰਾਹੀਂ ਕੀਤਾ ਜਾਵੇਗਾ ਅਪਗ੍ਰੇਡ: ਲਾਲਜੀਤ ਸਿੰਘ ਭੁੱਲਰ

ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਢਾਂਚਾਗਤ ਪੀ.ਪੀ.ਪੀ. ਮਾਡਲ ਰਾਹੀਂ ਕੀਤਾ ਜਾਵੇਗਾ ਅਪਗ੍ਰੇਡ: ਲਾਲਜੀਤ ਸਿੰਘ ਭੁੱਲਰ

Breaking News, Chandigarh
ਚੰਡੀਗੜ੍ਹ, 17 ਜਨਵਰੀ 2026:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਪ੍ਰਮੁੱਖ ਬੱਸ ਟਰਮੀਨਲਾਂ ਦੇ ਆਧੁਨਿਕੀਕਰਨ ਲਈ ਇੱਕ ਵਿਆਪਕ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜੋ ਕਿ ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਅਤੇ ਯਾਤਰੀਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਭਾਈਵਾਲੀ ਰਾਹੀਂ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸਦਾ ਉਦੇਸ਼ ਕੁਸ਼ਲਤਾ, ਸੁਰੱਖਿਆ, ਪਹੁੰਚਯੋਗਤਾ ਅਤੇ ਬਿਹਤਰ ਸੇਵਾ ਪ੍ਰਦਾਨ ਕਰਨਾ ਹੈ। ਇਹ ਬੱਸ ਟਰਮੀਨਲ ਪੇਂਡੂ ਅਤੇ ਸ਼ਹਿਰੀ ਆਬਾਦੀ ਦੋਵਾਂ ਲਈ ਮਹੱਤਵਪੂਰਨ ਆਵਾਜਾਈ ਕੇਂਦਰ ਵਜੋਂ ਕੰਮ ਕਰਦੇ ਹਨ ਅਤੇ ਕਾਮਿਆਂ, ਵਿਦਿਆਰਥੀਆਂ, ਵਪਾਰੀਆਂ, ਸੈਲਾਨੀਆਂ ਅਤੇ ਉਦਯੋਗਿਕ ਮਜ਼ਦੂਰਾਂ ਨੂੰ ਰੋਜ਼ਾਨਾ ਆਉਣ-ਜਾਣ ਦੀ ਸਹੂਲਤ ਪ੍ਰਦਾਨ ਕਰਦੇ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਇਹ ਟਰਮੀਨਲ ਅੰਤਰ...
ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਿਆ

Chandigarh
ਚੰਡੀਗੜ੍ਹ, 15 ਜਨਵਰੀ:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਪੈ ਰਹੀ ਠੰਢ ਅਤੇ ਸੰਘਣੀ ਧੁੰਦ ਨੂੰ ਵੇਖਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ, ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ। ਇਹ ਨਵਾਂ ਸਮਾਂ 21 ਜਨਵਰੀ, 2026 ਤੱਕ ਲਾਗੂ ਰਹੇਗਾ। ਸ. ਬੈਂਸ ਨੇ ਕਿਹਾ, "ਸਾਡੇ ਵਿਦਿਆਰਥੀਆਂ ਦੀ ਭਲਾਈ ਤੇ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ ਹੈ।" ਉਨ੍ਹਾਂ ਨੇ ਸਕੂਲ ਮੁਖੀਆਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ.) ਨੂੰ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ ਇਸ ਸੋਧੇ ਹੋਏ ਸਮੇਂ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।...
ਪੀ.ਆਰ.ਟੀ.ਪੀ.ਡੀ. ਬੋਰਡ ਵੱਲੋਂ ਅਹਿਮ ਮਾਸਟਰ ਪਲਾਨਾਂ ਨੂੰ ਪ੍ਰਵਾਨਗੀ, ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਮਿਲੇਗਾ ਹੁਲਾਰਾ

ਪੀ.ਆਰ.ਟੀ.ਪੀ.ਡੀ. ਬੋਰਡ ਵੱਲੋਂ ਅਹਿਮ ਮਾਸਟਰ ਪਲਾਨਾਂ ਨੂੰ ਪ੍ਰਵਾਨਗੀ, ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਮਿਲੇਗਾ ਹੁਲਾਰਾ

Breaking News, Chandigarh
*ਚੰਡੀਗੜ੍ਹ, 13 ਜਨਵਰੀ:*-ਸੂਬੇ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਤਹਿਤ ਪੰਜਾਬ ਖੇਤਰੀ ਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ (ਪੀ.ਆਰ.ਟੀ.ਪੀ.ਡੀ.) ਬੋਰਡ ਦੀ ਉੱਚ-ਪੱਧਰੀ ਮੀਟਿੰਗ ਅੱਜ ਇੱਥੇ ਪੰਜਾਬ ਭਵਨ ਵਿਖੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ, ਵਾਈਸ ਚੇਅਰਮੈਨ, ਪੀ.ਆਰ.ਟੀ.ਪੀ.ਡੀ ਬੋਰਡ-ਕਮ-ਮੰਤਰੀ ਇੰਚਾਰਜ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਵਿਭਾਗ ਦੇ ਮੰਤਰੀ ਇੰਚਾਰਜ ਸ੍ਰੀ ਸੰਜੀਵ ਅਰੋੜਾ ਨੇ ਸ਼ਿਰਕਤ ਕੀਤੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਇੰਚਾਰਜ ਸ੍ਰੀ ਹਰਭਜਨ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਨੇ ਆਨਲਾਈਨ ਵਿਧੀ ਰਾਹੀਂ ਮੀਟਿੰਗ ਵਿੱਚ ਹਿੱਸਾ ਲਿਆ। ਬੋਰਡ ਨੇ ਸੂਬੇ ਭਰ ਵਿੱਚ ਯੋਜਨਾਬੱਧ ਸ਼ਹਿਰੀਕਰਨ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਏਜੰਡਿਆਂ 'ਤੇ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਪੀ.ਆਰ.ਟੀ.ਪੀ.ਡੀ. ਬੋਰਡ ਨੇ ਡੇਰਾ ਬਾਬਾ ਨਾਨਕ, ਨੰਗਲ, ਬਰਨਾਲਾ ਅਤੇ ਨਾਭਾ ਦ...
ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

Breaking News, Chandigarh
ਚੰਡੀਗੜ੍ਹ, 13 ਜਨਵਰੀ:- ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐੱਸ.ਈ.ਬੀ.) ਵੱਲੋਂ ਤੀਜੇ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ-2025 ਨੂੰ ਸਫਲਤਾਪੂਰਵਕ ਕਰਵਾਉਣ ਬਾਅਦ ਅੱਜ ਇਸ ਤੇ ਨਤੀਜੇ ਐਲਾਨੇ ਗਏ ਹਨ। ਤੀਜੀ ਤੋਂ 5ਵੀਂ ਜਮਾਤ ਲਈ ਕਰਵਾਏ ਕੌਮਾਂਤਰੀ ਵਰਗ ਵਿੱਚ ਨਿਆਮਤ ਕੌਰ ਬਰਾੜ ਨੇ ਪਹਿਲਾ, ਅਹਿਲ ਸਿੰਘ ਨੇ ਦੂਜਾ ਤੇ ਹਰਸੀਰਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ, ਇਹ ਸਾਰੇ ਵਿਦਿਆਰਥੀ ਓਸਲੋ (ਨਾਰਵੇ) ਦੇ ਰਹਿਣ ਵਾਲੇ ਹਨ। 6ਵੀਂ-8ਵੀਂ ਜਮਾਤ ਲਈ ਕਰਵਾਏ ਕੌਮਾਂਤਰੀ ਵਰਗ ਵਿੱਚ ਸਿਮਰਤ ਕੌਰ ਨੇ ਪਹਿਲਾ, ਅੰਮ੍ਰਿਤ ਕੌਰ ਵਿਰਦੀ ਨੇ ਦੂਜਾ ਅਤੇ ਨਵਜੋਤ ਸਿੰਘ ਮਠਾੜੂ ਨੇ ਤੀਜਾ ਸਥਾਨ ਹਾਸਲ ਕੀਤਾ। ਇਹ ਸਾਰੇ ਜੇਤੂ ਨੈਰੋਬੀ (ਕੀਨੀਆ) ਤੋਂ ਹਨ। 9ਵੀਂ-12ਵੀਂ ਜਮਾਤ ਦੇ ਕੌਮਾਂਤਰੀ ਵਰਗ ਵਿੱਚ ਓਸਲੋ ਦੇ ਪਰਮੀਤ ਸਿੰਘ ਗੁਰਮ ਨੇ ਪਹਿਲਾ ਸਥਾਨ ਹਾਸਲ ਕੀਤਾ। ਪੰਜਾਬ ਕੈਟਾਗਰੀ ਵਿੱਚ, ਤੀਜੀ-5ਵੀਂ ਜਮਾਤ ਵਰਗ ਲਈ ਅੰਮ੍ਰਿਤਸਰ ਦੀ ਰੀਨਤ ਮਾਹਲ ਨੇ ਪਹਿਲਾ, ਮੋਗਾ ਦੀ ਅਵਨੀਤ ਕੌਰ ਨੇ ਦੂਜਾ ਅਤੇ ਫ਼ਰੀਦਕੋਟ ਦੀ ਸੰਗਮਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 6ਵੀਂ-8ਵੀਂ ਜਮਾਤ ਵਰਗ ਲਈ ਪਟਿਆਲਾ ਦੀ ਕਾਰਜਨੀਤ ਕੌਰ ...
ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਛੱਤਬੀੜ ਚਿੜੀਆਘਰ ਵਿਖੇ ਜਾਨਵਰਾਂ ਨੂੰ ਠੰਢ ਤੋਂ ਬਚਾਉਣ ਲਈ ਕੀਤੇ ਵਿਸ਼ੇਸ਼ ਪ੍ਰਬੰਧ

Chandigarh
ਚੰਡੀਗੜ੍ਹ, 27 ਦਸੰਬਰ:- ਸਰਦੀਆਂ ਦੀ ਆਮਦ ਅਤੇ ਖ਼ਰਾਬ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਨੇ ਛੱਤਬੀੜ ਦੇ ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ ਵਿੱਚ ਜਾਨਵਰਾਂ ਲਈ ਸਾਫ਼-ਸੁਥਰੇ ਅਤੇ ਸੁਰੱਖਿਆਤਮਕ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਮਾਸਾਹਾਰੀ ਜਾਨਵਰਾਂ ਬਾਘ, ਚੀਤੇ, ਸ਼ੇਰ ਅਤੇ ਹੋਰਨਾਂ ਬਿੱਲੀ ਪ੍ਰਜਾਤੀਆਂ ਲਈ ਰਾਤ ਦੇ ਆਸਰਾ ਸਥਾਨਾਂ ਵਿੱਚ ਰੂਮ ਹੀਟਰ ਅਤੇ ਹੀਟ ਕੰਵੈਕਟਰਾਂ ਦੀ ਵਿਵਸਥਾ ਕੀਤੀ ਗਈ ਹੈ। ਸਾਰੀਆਂ ਖਿੜਕੀਆਂ ਅਤੇ ਖੁੱਲ੍ਹਿਆਂ ਥਾਵਾਂ ਨੂੰ ਪੌਲੀਥੀਨ ਸ਼ੀਟ ਜਾਂ ਫਾਈਬਰ ਸ਼ੀਟ ਅਤੇ ਸਰਕੰਡੇ ਘਾਹ ਦੀ ਛੱਤ ਨਾਲ ਢੱਕਿਆ ਗਿਆ ਹੈ। ਸਾਰੇ ਵਧੇਰੀ ਉਮਰ ਅਤੇ ਛੋਟੀ ਉਮਰ ਦੇ ਜਾਨਵਰਾਂ ਲਈ ਵਿਸ਼ੇਸ਼ ਤਾਪਮਾਨ ਨਿਯੰਤਰਣ ਪ੍ਰਬੰਧ ਕੀਤੇ ਗਏ ਹਨ। ਸ਼ਾਕਾਹਾਰੀ ਜਾਨਵਰਾਂ ਲਈ ਬੰਨ੍ਹਣ ਵਾਲੀਆਂ ਤਾਰਾਂ ਅਤੇ ਰੱਸੀਆਂ ਦੀ ਮਦਦ ਨਾਲ ਅਸਥਾਈ ਆਸਰਾ/ਝੌਂਪੜੀਆਂ ਬਣਾਈਆਂ ਗਈਆਂ ਹਨ, ਜਿਸ ਨਾਲ ਇਨ੍ਹਾਂ ਸ਼ਾਕਾਹਾਰੀ ਜਾਨਵਰਾਂ ਦੇ ਸਾਰੇ ਵਾੜਿਆਂ ਵਿੱਚ ਵਾਟਰ ਪਰੂਫ਼ ਪ੍ਰਬੰਧਾਂ (ਛੱ...
ਸਪੀਕਰ ਸੰਧਵਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ

ਸਪੀਕਰ ਸੰਧਵਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ

Chandigarh
ਕੋਟਕਪੂਰਾ 23 ਦਸੰਬਰ (     ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਮੋਰਾਂਵਾਲੀ ਵਿਖੇ ਅੰਮ੍ਰਿਤਸਰ ਦੇ ਤੀਰਥ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਕਲਿਆਣ ਯੋਜਨਾ ਹੈ, ਜਿਸ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਨਾਗਰਿਕਾਂ, ਔਰਤਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਸਮੇਤ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਦੀ ਆਵਾਜਾਈ, ਰਹਿਣ-ਸਹਿਣ, ਭੋਜ...
ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ

ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ

Chandigarh
ਚੰਡੀਗੜ੍ਹ/ਫਤਹਿਗੜ੍ਹ ਸਾਹਿਬ, 23 ਦਸੰਬਰ:-ਸ਼ਹੀਦੀ ਸਭਾ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ  ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਜ਼ਿਲ੍ਹੇ ਵਿੱਚ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਮਾਗਮ ਯਕੀਨੀ ਬਣਾਇਆ ਜਾ ਸਕੇ। ਦਸਵੇਂ ਸਿੱਖ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ - ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ, ਦੀ ਲਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਤਿੰਨ ਦਿਨਾਂ ਸਾਲਾਨਾ ਸ਼ਹੀਦੀ ਸਭਾ 25 ਦਸੰਬਰ ਤੋਂ 27 ਦਸੰਬਰ, 2025 ਤੱਕ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ। ਜ਼ਿਕਰਯੋਗ ਹੈ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਛੇ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਦੁਨੀਆ ਭਰ ਤੋਂ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸੁਰੱਖਿਆ, ਸੁਚੱਜੀ ਆਵਾਜਾਈ ਅਤੇ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਛੇ ਐਸ.ਪੀ. ਰੈਂਕ ਦੇ ਅਧਿਕਾਰੀਆਂ ਅਤੇ 24 ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 3400 ਤੋਂ ਵੱਧ ਪੁਲਿਸ ਕਰਮੀਆਂ ...
ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2025-26 ਦੌਰਾਨ ਜੀ.ਐੱਸ.ਟੀ. ਪ੍ਰਾਪਤੀ ਵਿੱਚ 16% ਦਾ ਵਾਧਾ ਅਤੇ ਆਬਕਾਰੀ ਮਾਲੀਆ 7,401 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ

Chandigarh
ਚੰਡੀਗੜ੍ਹ, 23 ਦਸੰਬਰ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਵਿੱਤੀ ਸਾਲ 2025-26 ਦੌਰਾਨ ਇੱਕ ਵੱਡੀ ਵਿੱਤੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵੰਬਰ 2025 ਤੱਕ ਸੂਬੇ ਨੇ ਜੀ.ਐੱਸ.ਟੀ. ਪ੍ਰਾਪਤੀ ਵਿੱਚ 16.03% ਦਾ ਵਾਧਾ ਦਰਜ ਕਰਦਿਆਂ 17,860.09 ਕਰੋੜ ਰੁਪਏ ਪ੍ਰਾਪਤ ਕੀਤੇ, ਜਦਕਿ ਆਬਕਾਰੀ ਮਾਲੀਆ 7,401 ਕਰੋੜ ਰੁਪਏ ਰਿਹਾ। ਵਿੱਤ ਮੰਤਰੀ ਨੇ ਇਸ ਸਫਲਤਾ ਦਾ ਸਿਹਰਾ ਵਿਭਾਗ ਦੀ ਨਵੀਨਤਾ ਅਤੇ ਚੌਕਸੀ ਨੂੰ ਦਿੰਦਿਆਂ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਨਾ ਸਿਰਫ਼ ਪੁਰਾਣੇ ਰਿਕਾਰਡ ਤੋੜੇ ਹਨ, ਸਗੋਂ ਯਕਮੁਸ਼ਤ ਨਿਪਟਾਰਾ ਸਕੀਮ-2025 ਅਤੇ ਆਧੁਨਿਕ ਡਾਟਾ ਐਨਾਲਿਟਿਕਸ ਰਾਹੀਂ ਟੈਕਸ ਚੋਰੀ ਨੂੰ ਰੋਕਣ ਵਿੱਚ ਵੀ ਵੱਡੀ ਸਫਲਤਾ ਹਾਸਲ ਕੀਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਖੇਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜੀ.ਐੱਸ.ਟੀ. ਪ੍ਰਾਪਤੀ ਵਿੱਚ ਪਿਛਲੇ ਸਾਲ ਦੇ ਮੁਕਾਬਲੇ 2,467.30 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਤੰਬਰ 2025 ਵਿੱਚ ਜੀ.ਐੱਸ.ਟੀ. ਦ...
ਮੁੱਖ ਮੰਤਰੀ ਨੇ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨ ਲਈ ਆਖਿਆ

ਮੁੱਖ ਮੰਤਰੀ ਨੇ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰਨ ਲਈ ਆਖਿਆ

Chandigarh
 ਚੰਡੀਗੜ੍ਹ, 22 ਦਸੰਬਰ:-        ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਨਵ-ਨਿਯੁਕਤ ਵਾਈਸ-ਚੇਅਰਪਰਸਨ ਗੁਲਜ਼ਾਰ ਇੰਦਰ ਸਿੰਘ ਚਾਹਲ ਨੂੰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਨਿਰੰਤਰ ਯਤਨ ਕਰਨ ਲਈ ਆਖਿਆ ਤਾਂ ਕਿ ਲੋਕਾਂ ਦੀ ਭਲਾਈ ਨੂੰ ਵੱਧ ਤੋਂ ਵੱਧ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਵਾਈਸ-ਚੇਅਰਪਰਸਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ।  ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਤਰੱਕੀ ਲਈ ਯੋਜਨਾਬੰਦੀ ਬਣਾਉਣ, ਵੱਖ-ਵੱਖ ਸੈਕਟਰਾਂ ਦੇ ਵਿਕਾਸ ਲਈ ਯੋਜਨਾਵਾਂ ਤਿਆਰ ਕਰਨ ਸਮੇਤ ਹੋਰ ਰਣਨੀਤੀਆਂ ਘੜਨ ਵਿੱਚ ਆਰਥਿਕ ਨੀਤੀ ਤੇ ਯੋਜਨਾ ਬੋਰਡ ਵੱਲੋਂ ਸੂਬਾ ਸਰਕਾਰ ਨੂੰ ਸਹਿਯੋਗ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਆਮ ਲੋਕਾਂ ਲਈ ਕਲਿਆਣਕਾਰੀ ਸਕੀਮਾਂ ਤਿਆਰ ਕਰ ਰਹੀ ਹੈ ਜਿਸ ਲਈ ਬੋਰਡ ਨੂੰ ਸਹਿਯੋਗ ਕਰਦੇ ਰਹਿਣਾ ਚਾਹੀਦਾ ਹੈ।...