ਅੰਮ੍ਰਿਤਸਰ ‘ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 10 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਏ.ਕੇ.-47 ਰਾਈਫਲਾਂ, ਤਿੰਨ ਮੈਗਜ਼ੀਨਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਮੁਖ ਸਿੰਘ (27) ਵਾਸੀ ਪਿੰਡ ਚਾਟੀਵਿੰਡ, ਅੰਮ੍ਰਿਤਸਰ ਦਿਹਾਤੀ, ਪਾਰਸਦੀਪ ਸਿੰਘ (26) ਵਾਸੀ ਭਾਈ ਮੰਜ ਰੋਡ ਅੰਮ੍ਰਿਤਸਰ ਅਤੇ ਗੁਰਜੰਟ ਸਿੰਘ (24) ਵਾਸੀ ਪਿੰਡ ਜੋੜ ਸਿੰਘ ਵਾਲਾ, ਤਰਨ ਤਾਰਨ ਵਜੋਂ ਹੋਈ ਹੈ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਬੈਠੇ ਇੱਕ ਹਥਿਆਰ ਤਸਕਰ ਦੇ ਸੰਪਰਕ 'ਚ ਸਨ ਅਤੇ ਅਪਰਾਧਿਕ ਅਨਸਰਾਂ ਨੂੰ ਗੈਰ-...








