ਗੈਂਗਸਟਰਾਂ ‘ਤੇ ਵਾਰ’ ਦਾ 27ਵਾਂ ਦਿਨ: ਪੰਜਾਬ ਪੁਲਿਸ ਨੇ 516 ਥਾਵਾਂ ‘ਤੇ ਕੀਤੀ ਛਾਪੇਮਾਰੀ; 181 ਕਾਬੂ
ਚੰਡੀਗੜ੍ਹ, 16 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 27ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ 'ਤੇ 516 ਛਾਪੇਮਾਰੀਆਂ ਕੀਤੀਆਂ।
ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੁਹਿੰਮ ਦੇ 27ਵੇਂ ਦਿਨ, ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9,442 ਹੋ ਗਈ ਹੈ।
ਇਸ...








