ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਆਰਡੀਐਕਸ ਅਧਾਰਤ ਆਈਈਡੀ ਸਮੇਤ ਇੱਕ ਵਿਅਕਤੀ ਕਾਬੂ
ਚੰਡੀਗੜ੍ਹ, 10 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦਿਆਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇੱਕ ਮੁਲਜ਼ਮ ਨੂੰ ਆਰਡੀਐਕਸ ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਸਮੇਤ ਗ੍ਰਿਫਤਾਰ ਕਰਕੇ ਪਾਕਿਸਤਾਨ ਦੀ ਆਈਐਸਆਈ -ਸਮਰਥਿਤ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਾਹੁਲ ਕੁਮਾਰ ਉਰਫ਼ ਗੱਜੂ ਵਾਸੀ ਚਮਰੰਗ ਰੋਡ, ਅੰਮ੍ਰਿਤਸਰ ਵਜੋਂ ਹੋਈ ਹੈ। ਉਹ ਅੰਮ੍ਰਿਤਸਰ ਦੇ ਇੱਕ ਸੈਲੂਨ ਵਿੱਚ ਸਹਾਇਕ ਵਜੋਂ ਕੰਮ ਕਰਦਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਪਾਕਿਸਤਾਨ ਸਥਿਤ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰਨ ਵਾਲੇ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸੀ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਇਹ ਵੀ ਖੁਲਾ...








