Tuesday, April 21
Shadow

Crime News

ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 6 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਨੈਟਵਰਕ 'ਤੇ ਵੱਡੀ ਕਾਰਵਾਈ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ), ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਿਆਂ ਦੀ ਸਪਲਾਈ ਚੇਨ ਦਾ ਪ੍ਰਬੰਧ ਕਰਨ ਵਾਲੇ ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 19.980 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।  ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਬਜੀਤ ਸਿੰਘ ਉਰਫ਼ ਸਾਹਿਬ ਅਤੇ ਰਾਜਵਿੰਦਰ ਸਿੰਘ ਉਰਫ਼ ਗੋਲੂ, ਦੋਵੇਂ ਵਾਸੀ ਪੁਰਾਣਾ ਨਰਾਇਣਗੜ੍ਹ, ਅੰਮ੍ਰਿਤਸਰ; ਆਸ਼ੂ ਸ਼ਰਮਾ ਉਰਫ਼ ਆਸ਼ੂ ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂ...
ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

Breaking News, Crime News
ਚੰਡੀਗੜ੍ਹ/ਬਠਿੰਡਾ, 6 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਬਠਿੰਡਾ ਪੁਲਿਸ ਨਾਲ ਤਾਲਮੇਲ ਕਰਕੇ ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਚਾਰ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਚਾਰ ਮੈਗਜ਼ੀਨ ਅਤੇ 26 ਜ਼ਿੰਦਾ ਕਾਰਤੂਸ ਨਾਲ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਕਰਨ ਦੀ ਇੱਕ ਵਾਰਦਾਤ ਨੂੰ ਟਾਲ ਦਿੱਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਠਿੰਡਾ ਦੇ ਗਿੱਲ ਪੱਤੀ ਦੇ ਵਸਨੀਕ ਕੁਲਦੀਪ ਸਿੰਘ, ਜੋ ਇਸ ਵੇਲੇ ਕੈਨੇਡਾ ਵਿੱਚ ਰਹਿ ਰਿਹਾ ਹੈ, ਬਠਿੰਡਾ ਦੇ ਕੋਟਸ਼ਮੀਰ ਦਾ ਵਸਨੀਕ ਗੁਰਵਿੰਦਰ ਸਿੰਘ ਅਤੇ ਬਠਿੰਡਾ ਦੇ ਪਿੰਡ ਭੋਖੜਾ ਦੇ ਵਸਨੀਕ ਗਗਨਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਗਲੌਕ, ਇੱਕ ਜ਼ਿਗਾਨਾ, ਇੱਕ .30 ਬੋਰ ਦਾ ਪਿਸਤੌਲ ਅਤੇ ਇੱਕ .32 ਬੋਰ ਦਾ ਪਿਸਤੌਲ ਸ਼ਾਮਲ ਹਨ। ਚਾਰ ਪਿਸਤੌਲਾਂ ਦੀ ਬਰਾਮਦਗੀ ਤੋਂ...
ਰੂਪਨਗਰ ਪੁਲਿਸ ਨੇ ਟਾਰਗੇਟ ਕਿਲਿੰਗ ਤੇ ਲੁੱਟ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ 05 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ

ਰੂਪਨਗਰ ਪੁਲਿਸ ਨੇ ਟਾਰਗੇਟ ਕਿਲਿੰਗ ਤੇ ਲੁੱਟ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ 05 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ

Crime News
ਰੂਪਨਗਰ, 05 ਜਨਵਰੀ: ਰੂਪਨਗਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਜ਼ਿਲ੍ਹਾ ਪੁਲਿਸ ਨੇ ਟਾਰਗੇਟ ਕਿਲਿੰਗ ਅਤੇ ਲੁੱਟ ਦੀ ਇਕ ਵੱਡੀ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰਦਿਆਂ 05 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬਧੀ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਥਾਣਾ ਸ਼੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡ ਰੋਲੂਮਾਜਰਾ ਵਿੱਚ ਪੁਲਿਸ ਅਤੇ ਦੋਸ਼ੀਆਂ ਦਰਮਿਆਨ ਮੁੱਠਭੇੜ ਹੋਈ। ਇਸ ਦੌਰਾਨ ਇੱਕ ਦੋਸ਼ੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ, ਜਦਕਿ ਪੁਲਿਸ ਨੇ ਮੌਕੇ ਤੋਂ ਗੈਰਕਾਨੂੰਨੀ ਹਥਿਆਰ ਵੀ ਬਰਾਮਦ ਕੀਤੇ। ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਹਥਿਆਰਾਂ ਨਾਲ ਲੈਸ ਹੋ ਕੇ ਰਣਜੀਤ ਸਿੰਘ ਵਾਸੀ ਪਿੰਡ ਰੋਲੂ ਮਾਜਰਾ ਥਾਣਾ ਸ੍ਰੀ ਚਮਕੌਰ ਸਾਹਿਬ ਜ਼ਿਲ੍ਹਾ ਰੂਪਨਗਰ ਹਾਲ ਵਾਸੀ ਇਟਲੀ ਦੇ ਘਰ ਡਕੈਤੀ ਤੇ ਕਤਲ ਕਰਨ ਦੇ ਇਰਾਦੇ ਨਾਲ ਇਕੱਠੇ ਹੋਏ ਹਨ ਤੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਹਨ। ਸੂਚਨਾ ਦੇ ਆਧਾਰ ‘ਤੇ ਐੱਸਪੀ (ਡੀ) ਸ. ਗੁਰਦੀਪ ਸਿੰਘ ਗੋਸਲ ਦੀ ਅਗ...
‘ਯੁੱਧ ਨਸ਼ਿਆਂ ਵਿਰੁੱਧ’ ਦੇ 310ਵੇਂ ਦਿਨ ਪੰਜਾਬ ਪੁਲਿਸ ਵੱਲੋਂ 657 ਗ੍ਰਾਮ ਹੈਰੋਇਨ ਸਮੇਤ 65 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 310ਵੇਂ ਦਿਨ ਪੰਜਾਬ ਪੁਲਿਸ ਵੱਲੋਂ 657 ਗ੍ਰਾਮ ਹੈਰੋਇਨ ਸਮੇਤ 65 ਨਸ਼ਾ ਤਸਕਰ ਕਾਬੂ

Crime News
ਚੰਡੀਗੜ੍ਹ, 5 ਜਨਵਰੀ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 310ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 223 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 54 ਐਫਆਈਆਰਜ਼ ਦਰਜ ਕਰਕੇ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 310 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,326 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 657 ਗ੍ਰਾਮ ਹੈਰੋਇਨ, 440 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2630 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ...