ਪੰਜਾਬ ਪੁਲਿਸ ਨੇ ਬੀ.ਐਸ.ਐਫ. ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼ ; 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਮਲਟੀ-ਕਾਪਰ ਡਰੋਨ ਸਮੇਤ ਤਿੰਨ ਕਾਬੂ
ਚੰਡੀਗੜ੍ਹ, 22 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਤਹਿਤ ਪਾਕਿਸਤਾਨ- ਸਮਰਥਿਤ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦੇ ਤਿੰਨ ਮਾਸਟਰਮਾਈਂਡਾਂ ਨੂੰ 24.5 ਕਿਲੋ ਹੈਰੋਇਨ ਅਤੇ 21 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਨੂਰਵਾਲ ਦੇ ਰਹਿਣ ਵਾਲੇ ਜਗਜੀਤ ਸਿੰਘ ਉਰਫ਼ ਰਾਣਾ, ਅੰਮ੍ਰਿਤਸਰ ਦੇ ਪਿੰਡ ਔਲਖ ਖੁਰਦ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਪ੍ਰੀਤ ਅਤੇ ਅੰਮ੍ਰਿਤਸਰ ਦੇ ਪਿੰਡ ਧੂਪਸੜੀ ਦੇ ਰਹਿਣ ਵਾਲੇ ਰੌਸ਼ਨ ਸਿੰਘ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਬੀ.ਐ...








