Friday, September 11
Shadow

Crime News

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਫ਼ਾਜ਼ਿਲਕਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ 924 ਐਨਡੀਪੀਐਸ ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Crime News, Punjab News
ਫ਼ਾਜ਼ਿਲਕਾ; 20 ਅਗਸਤ 2026: ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ, ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਪਿਛਲੇ ਅੱਠ ਮਹੀਨਿਆਂ ਦੌਰਾਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸਿਜ਼ (ਐਨਡੀਪੀਐਸ) ਐਕਟ ਤਹਿਤ ਦਰਜ 924 ਮਾਮਲਿਆਂ ਵਿੱਚ 1,331 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਲਗਾਤਾਰ ਕਾਰਵਾਈ ਦੌਰਾਨ ਪੁਲਿਸ ਨੇ 41.124 ਕਿਲੋਗ੍ਰਾਮ ਹੈਰੋਇਨ, 3.85 ਗ੍ਰਾਮ ਕ੍ਰਿਸਟਲ ਮੈਥਾਮਫੇਟਾਮਾਈਨ, 6.503 ਕਿਲੋਗ੍ਰਾਮ ਅਫ਼ੀਮ, 42 ਗ੍ਰਾਮ ਚਰਸ, 250.537 ਕਿਲੋਗ੍ਰਾਮ ਭੁੱਕੀ ਅਤੇ 15,843 ਨਸ਼ੀਲੇ ਕੈਪਸੂਲ/ਗੋਲੀਆਂ ਬਰਾਮਦ ਕੀਤੀਆਂ ਹਨ। ਨਸ਼ਾ ਤਸਕਰੀ ਵਿੱਚ ਵਰਤੇ ਜਾ ਰਹੇ ਕੁੱਲ 38 ਵਾਹਨਾਂ ਨੂੰ ਵੀ ਜ਼ਬਤ ਕੀਤਾ ਗਿਆ ਹੈ। ਇਸ ਸਬੰਧੀ, ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰੀ ਅਤੇ ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਕਾਰਵਾਈ ਦੇ ਨਾਲ-ਨਾਲ, ਰਿਹੈਬਿਲੀਟੇਸ਼ਨ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਕੁੱਲ 252 ਵਿ...
ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

Crime News, Punjab News
ਚੰਡੀਗੜ੍ਹ, 12 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 204ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 624 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 204ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 624 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 59,987 ਹੋ ਗਈਆਂ। ਇਸ ਤੋਂ ਇਲਾਵਾ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 17 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ...
ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗਲਾਕ ਪਿਸਤੌਲ ਸਮੇਤ ਕਾਬੂ

ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਸ਼ਾਮਲ ਦੋ ਵਿਅਕਤੀ ਗਲਾਕ ਪਿਸਤੌਲ ਸਮੇਤ ਕਾਬੂ

Breaking News, Crime News
ਚੰਡੀਗੜ੍ਹ/ਲੁਧਿਆਣਾ, 11 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੁਧਿਆਣਾ ਦੇ ਪ੍ਰਾਪਰਟੀ ਡੀਲਰ ਕਤਲ ਕੇਸ ਵਿੱਚ ਲੋੜੀਂਦੇ ਦੋ ਮੁਲਜ਼ਮਾਂ ਨੂੰ ਇੱਕ 9 ਐਮ.ਐਮ. ਗਲੋਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜੀਤ ਸਿੰਘ ਉਰਫ਼ ਬੌਬੀ ਅਤੇ ਮੋਹਿਤ ਕੁਮਾਰ, ਦੋਵੇਂ ਵਾਸੀ ਚੰਦਰਲੋਕ ਕਾਲੋਨੀ, ਲੁਧਿਆਣਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, 7 ਅਗਸਤ, 2026 ਨੂੰ ਰਾਤ ਲਗਭਗ 11:30 ਵਜੇ ਲੁਧਿਆਣਾ ਦੇ ਸੁਤੰਤਰ ਨਗਰ ਵਿੱਚ ਪਿਸਤੌਲਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਕਈ ਵਿਅਕਤੀਆਂ ਨੇ ਹਰਜਿੰਦਰ ਸਿੰਘ ਉਰਫ਼ ਹੈਰੀ ਝੰਡਾ 'ਤੇ ਹਮਲਾ ਕਰ ਦਿੱਤਾ ਸੀ, ਜਿਸ ਦੇ ਨਤੀਜੇ ਵਜੋਂ ਉਸ ਦੀ ਮੌਤ ਹ...
ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ

Crime News, Punjab News
ਚੰਡੀਗੜ੍ਹ, 11 ਅਗਸਤ: ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਅਤੇ ਬ੍ਰਿਟਿਸ਼ ਹਾਈ ਕਮਿਸ਼ਨ ਦੀ ਸੀਨੀਅਰ ਸਲਾਹਕਾਰ (ਇਕਨਾਮਿਕਸ, ਕਲਾਈਮੇਟ ਐਂਡ ਡਿਵੈਲਪਮੈਂਟ) ਮਧੂ ਮਿਸ਼ਰਾ ਨੇ ਅੱਜ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨਾਲ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਬ੍ਰਿਟਿਸ਼ ਵਫ਼ਦ ਨਾਲ ਬ੍ਰਿਟੇਨ ਵਿੱਚ ਵਸਦੇ ਪੰਜਾਬੀ ਭਾਈਚਾਰੇ ਅਤੇ ਪੰਜਾਬ ਨਾਲ ਸਬੰਧਤ ਐਨ.ਆਰ.ਆਈਜ਼ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ। ਡਾ. ਰਵਜੋਤ ਸਿੰਘ ਨੇ ਬ੍ਰਿਟੇਨ ਵਿੱਚ ਵਸਦੇ ਪੰਜਾਬੀਆਂ ਨੂੰ ਜਾਅਲੀ ਅਤੇ ਗੈਰ-ਅਧਿਕਾਰਤ ਟ੍ਰੈਵਲ ਏਜੰਟਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀਜ਼ਾ, ਇਮੀਗ੍ਰੇਸ਼ਨ, ਵਿਦੇਸ਼ ਯਾਤਰਾ ਜਾਂ...
ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ/ਬਠਿੰਡਾ, 11 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ਼.) ਪੰਜਾਬ ਨੇ ਵਿਦੇਸ਼ ਅਧਾਰਤ ਗੈਂਗਸਟਰ ਨੈੱਟਵਰਕ ਨਾਲ ਸਬੰਧਤ ਕਾਰਕੁਨ ਨੂੰ ਇੱਕ ਦੇਸੀ ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਦੀਪ ਸਿੰਘ ਉਰਫ਼ ਜੱਸਾ (25) ਵਾਸੀ ਪਿੰਡ ਬੀੜ ਬਹਿਮਣ, ਬਠਿੰਡਾ ਵਜੋਂ ਹੋਈ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਵਿਦੇਸ਼ ਅਧਾਰਤ ਗੈਂਗਸਟਰ ਦੇ ਨਿਰਦੇਸ਼ਾਂ 'ਤੇ ਇਹ ਗੈਰ-ਕਾਨੂੰਨੀ ਹਥਿਆਰ ਹਾਸਲ ਕੀਤਾ ਸੀ ਅਤੇ ਉਹ ਪੰਜਾਬ ਵਿੱਚ ਕਿਸੇ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਡੀ.ਜੀ.ਪੀ. ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ...
ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ

ਫਿਰੋਜ਼ਪੁਰ ਵਿੱਚ 30 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਤਿੰਨ ਵਿਅਕਤੀ ਕਾਬੂ

Crime News, Punjab News
ਚੰਡੀਗੜ੍ਹ/ਫਿਰੋਜ਼ਪੁਰ, 11 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਫਿਰੋਜ਼ਪੁਰ ਰੇਂਜ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਨਾਲ ਸਬੰਧਤ ਤਿੰਨ ਵਿਅਕਤੀਆਂ ਨੂੰ 30.672 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਨਮੋਲਪ੍ਰੀਤ ਸਿੰਘ ਉਰਫ਼ ਅਨਮੋਲ (24) ਵਾਸੀ ਕਸੂਰੀ ਗੇਟ, ਫਿਰੋਜ਼ਪੁਰ; ਅਕਾਸ਼ ਸਿੰਘ ਉਰਫ਼ ਅਕਾਸ਼ (22) ਵਾਸੀ ਪਿੰਡ ਗੁਲਾਮ ਪੱਤਰਾ, ਫਿਰੋਜ਼ਪੁਰ ਅਤੇ ਮੌਜੂਦਾ ਪਤਾ ਸੰਤ ਕਬੀਰ ਨਗਰ, ਫਿਰੋਜ਼ਪੁਰ ਅਤੇ ਅੰਸ਼ਪ੍ਰੀਤ ਸਿੰਘ ਉਰਫ਼ ਅੰਸ਼ (25), ਵਾਸੀ ਰਾਜਘਾਟ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤੀ ਜਾ ਰਹੀ ਇੱਕ ਹੁੰਡਈ ਵਰਨਾ ਕਾਰ (ਪੀ...
ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime News, Punjab News
ਚੰਡੀਗੜ੍ਹ, 11 ਅਗਸਤ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਰੁੜਕਾ, ਤਹਿਸੀਲ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਹਿਸੀਲ ਡੇਹਲੋਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਵੰਡ ਕਰਨ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸਬੰਧੀ, ਮੁਲਜ਼ਮ ਪਟਵਾਰੀ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਸ਼ਿਕਾਇਤਕਰਤਾ ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਵਿਜ...
ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 10 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਵਿਅਕਤੀਆਂ ਨੂੰ 10 ਗੈਰ-ਕਾਨੂੰਨੀ ਪਿਸਤੌਲਾਂ, 1.054 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਡਰੋਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨਾਲ ਸਬੰਧਤ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਭੁੱਲਰ (28) ਵਾਸੀ ਪਿੰਡ ਰਾਜੋਕੇ, ਤਰਨਤਾਰਨ ਅਤੇ ਮੌਜੂਦਾ ਪਤਾ ਗੁਮਟਾਲਾ, ਅੰਮ੍ਰਿਤਸਰ; ਹੁਸਨਪ੍ਰੀਤ ਸਿੰਘ (21) ਵਾਸੀ ਪਿੰਡ ਮਹਿਦੀਪੁਰ ਅਤੇ ਮੌਜੂਦਾ ਪਤਾ ਪਿੰਡ ਢੋਲਣ, ਤਰਨ ਤਾਰਨ; ਅਹਿਮਦ ਰਾਜਾ (21) ਵਾਸੀ ਸੁਲਤਾਨਵਿੰਡ ਰੋਡ, ਅੰਮ੍ਰਿਤਸਰ; ਜਗਸੀਰ ਸਿੰਘ ਉਰਫ਼ ਬੌਬੀ (26) ਵਾਸੀ ਮੁਹੱਲਾ ਤਕਸ਼ਤਰੀ, ਤਰਨ ਤਾਰਨ; ਨਵੀਦੀਪ ਸਿੰਘ (20) ...
ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ

Crime News, Punjab News
ਚੰਡੀਗੜ੍ਹ/ਐਸਬੀਐਸ ਨਗਰ, 10 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸਬੀਐਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਵਿਦੇਸ਼ੀ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਆਈਐਸਆਈ-ਸਪਾਂਸਰਡ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕ ਨੂੰ ਇੱਕ 86-ਪੀ ਹੈਂਡ ਗ੍ਰਨੇਡ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਉਰਫ ਜੋਲਾ ਵਾਸੀ ਪਿੰਡ ਬੈਰਸੀਆਂ, ਐਸਬੀਐਸ ਨਗਰ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਜਲੰਧਰ ਦੇ ਆਦਮਪੁਰ ਨੇੜੇ ਇੱਕ ਡ...
ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ  ਦੋ ਗ੍ਰਿਫ਼ਤਾਰ

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ  ਦੋ ਗ੍ਰਿਫ਼ਤਾਰ

Breaking News, Crime News
ਚੰਡੀਗੜ੍ਹ/ਫਿਰੋਜ਼ਪੁਰ, 8 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਫਿਰੋਜ਼ਪੁਰ ਨੇ ਬਾਰਡਰ ਸਿਕਿਉਰਿਟੀ ਫੋਰਸ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ 30.200 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰਲੇ ਇੱਕ ਵੱਡੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਵੱਲੇ ਸ਼ਾਹ ਉਤਾੜ, ਫ਼ਾਜ਼ਿਲਕਾ ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਨਵਾਂ ਹਸਤਾ, ਫ਼ਾਜ਼ਿਲਕਾ ਵਜੋਂ ਹੋਈ ਹੈ। ਹੈਰੋਇਨ ਦੀ ਇਹ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਤਸਕਰੀ ਲਈ ਵਰਤਿਆ ਜਾ ਰਿਹਾ ਹੀਰੋ ਡੀਲਕਸ ਮੋਟਰਸਾਈਕਲ (ਪੀਬੀ-05-ਏਐਸ-9856) ਵੀ ਜ਼ਬਤ ਕਰ ਲਿਆ ਹੈ। ਡੀ.ਜੀ.ਪੀ. ਨੇ ਦੱਸਿਆ ਕਿ ਸਰਹੱਦ ਪਾਰ ਦੇ ਤਸਕ...