Tuesday, July 28
Shadow

Crime News

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ, ਬਰਖਾਸਤ ਪੁਲਿਸ ਮੁਲਾਜ਼ਮ ਸਮੇਤ  ਛੇ ਵਿਅਕਤੀ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਨਾਲ ਕਾਬੂ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ, ਬਰਖਾਸਤ ਪੁਲਿਸ ਮੁਲਾਜ਼ਮ ਸਮੇਤ  ਛੇ ਵਿਅਕਤੀ 4.8 ਕਿਲੋਗ੍ਰਾਮ ਹੈਰੋਇਨ ਅਤੇ ਪਿਸਤੌਲ ਨਾਲ ਕਾਬੂ

Crime News, Punjab News
ਚੰਡੀਗੜ੍ਹ/ਫਰੀਦਕੋਟ, 22 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਫ਼ਰੀਦਕੋਟ ਪੁਲਿਸ ਨੇ ਪਾਕਿਸਤਾਨ-ਸਮਰਥਿਤ ਅੰਤਰਰਾਸ਼ਟਰੀ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦੇ ਹੋਏ ਇੱਕ ਫੌਜੀ  ਜਵਾਨ ਅਤੇ ਬਰਖ਼ਾਸਤ ਪੁਲਿਸ ਮੁਲਾਜ਼ਮ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.8 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ । ਇਹ ਜਾਣਕਾਰੀ  ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਰਨੈਲ ਸਿੰਘ ਉਰਫ ਗੋਲਡੀ ਵਾਸੀ ਲੁਧਿਆਣਾ , ਜੋ ਇਸ ਸਮੇਂ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਿਹਾ ਹੈ, ਅਮਰਦੀਪ ਸਿੰਘ ਉਰਫ ਬਾਕਸਰ (ਬਰਖਾਸਤ ਪੀਏਪੀ ਕੇਡਰ ਮੁਲਾਜ਼ਮ) ਅਤੇ ਡਿੰਪਲ ਰਾਣੀ ਵਾਸੀ ਫਿਰੋਜ਼ਪੁਰ, ਰਮਨਦੀਪ ਕੌਰ, ਸਰਬਜੀਤ ਸਿੰਘ ਉਰਫ ਸੱਬਾ ਅਤੇ ਅੰਮ੍ਰਿਤਪਾਲ ਸਿੰਘ ਉਰਫ ਅਭਿਜੋਤ ਸਾਰੇ ਵਾਸੀ ਮੋਗਾ ਵਜੋਂ ਹੋਈ ਹੈ। ਨਸ਼...
ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 20 ਫਰਵਰੀ: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ ਇੱਕ ਮਹੀਨਾ ਪੂਰਾ ਹੋਣ ’ਤੇ ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਭਰ ਵਿੱਚ 32,342 ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀਆਂ ਸਮੇਤ 10,412 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ ’ਤੇ ਛਾਪੇਮਾਰੀ ਕਰ ਰਹੀਆਂ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਤੋਂ 205 ਹਥਿਆਰਾਂ ਸਮੇਤ 396 ਜ਼ਿੰਦਾ ਕਾਰਤੂਸ ਅਤੇ 34 ਮੈਗਜ਼ੀਨ, 104...
ਗੈਂਗਸਟਰਾਂ ’ਤੇ ਵਾਰ ਦਾ 30ਵਾਂ ਦਿਨ: ਪੰਜਾਬ ਪੁਲਿਸ ਵੱਲੋਂ 645 ਥਾਈਂ ਛਾਪੇਮਾਰੀ ; 236 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 30ਵਾਂ ਦਿਨ: ਪੰਜਾਬ ਪੁਲਿਸ ਵੱਲੋਂ 645 ਥਾਈਂ ਛਾਪੇਮਾਰੀ ; 236 ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ, 19 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 30ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 645 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’-ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ, 2026 ਨੂੰ ਕੀਤੀ  ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਅੱਜ 30ਵੇਂ ਦਿਨ ਪੁਲਿਸ ਟੀਮਾਂ ਨੇ 236 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 10,214 ਹੋ ਗਈ ਹੈ। ਇਸ ਤੋਂ ਇਲਾਵਾ 79 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ...
ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Breaking News, Crime News
ਚੰਡੀਗੜ੍ਹ 18 ਫਰਵਰੀ, 2026:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਉਪ ਮੰਡਲ ਮੈਜਿਸਟਰੇਟ ਕਪੂਰਥਲਾ ਦੀ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਰਜਿੰਦਰ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ, ਜੋ ਕਿ ਪੇਸ਼ੇ ਤੋਂ ਇੱਕ ਮਜ਼ਦੂਰ ਹੈ, ਨੇ ਦੱਸਿਆ ਕਿ ਉਸ ਨੂੰ ਅਤੇ ਉਸਦੇ ਦੋਸਤ ਜੋਬਨ ਨੂੰ ਪੁਲਿਸ ਨੇ ਬੀਐਨਐਸਐਸ ਦੀ ਧਾਰਾ 128 (ਪਹਿਲਾਂ ਸੀਆਰਪੀਸੀ ਦੀ ਧਾਰਾ 109 ਸੀ) ਤਹਿਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਐਸਡੀਐਮ ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ। ਇਸ ਉਪਰੰਤ, ਸ਼ਿਕਾਇਤਕਰਤਾ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਅਤੇ ਅਗਲੀ ਸੁਣਵਾਈ ਦੀ ਮਿਤੀ 18.02.2026 ਨਿਰਧਾਰਤ ਕੀਤੀ ਗਈ। ਉਨ੍ਹਾਂ ਅੱ...
ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਗ੍ਰਿਫਤਾਰ

Crime News, Punjab News
ਚੰਡੀਗੜ੍ਹ 17 ਫਰਵਰੀ :- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ  ਪੀ.ਐਸ.ਪੀ.ਸੀ.ਐਲ. ਦਫ਼ਤਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਸਵਰਨ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਗਗਨ ਕੇ ਜ਼ਿਲ੍ਹਾ ਫਾਜ਼ਿਲਕਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ  ਕਿਹਾ ਕਿ ਸ਼ਿਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਸਦੇ ਪਰਿਵਾਰਕ ਮੈਂਬਰ ਨੇ ਬਿਜਲੀ ਮੀਟਰ ਵਿੱਚ ਨੁਕਸ ਹੋਣ ਕਾਰਨ ਬਿਜਲੀ ਮੁੜ ਚਾਲੂ ਕਰਨ ਲਈ  ਬਿਜਲੀ ਦੀ ਤਾਰ ਮੇਨ ਸਪਲਾਈ ਨਾਲ ਸਿੱਧੀ ਹੀ ਜੋੜ ਦਿੱਤੀ  ਸੀ। ਇਸ ਮਾਮਲੇ ਦੀ ਜਾਂਚ ਲਈ ਦੋਸ਼ੀ ਸਵਰਨ ਸਿੰਘ ਜੂਨੀਅਰ ਇੰਜੀਨੀਅਰ ਪੀਐਸਪੀਸੀਐਲ ਫਾਜ਼ਿਲਕਾ  ਮੌਕੇ ਤੇ ਪੁੱਜਾ ਅਤੇ ਉਸਨੇ ਸ਼ਿਕਾਇਤਕਰਤਾ ਖਿਲਾਫ ਬਿਜਲੀ ਚੋਰੀ ਦਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ। ...
20,000 ਰੁਪਏ  ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20,000 ਰੁਪਏ  ਰਿਸ਼ਵਤ ਲੈਂਦਾ ਕਾਨੂੰਗੋ ਦਾ ਭਰਾ ਪਰਮਿੰਦਰ ਸਿੰਘ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Breaking News, Crime News
ਚੰਡੀਗੜ੍ਹ, 17 ਫਰਵਰੀ:- ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਸਬ-ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਦੇ ਭਰਾ ਪਰਮਿੰਦਰ ਸਿੰਘ ਨੂੰ 20,000 ਰੁਪਏ  ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰੂ ਤੇਗ ਬਹਾਦਰ ਨਗਰ, ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਇੱਕ ਖੇਤੀਬਾੜੀ ਕਰਨ ਵਾਲਾ ਸ਼ਖਸ ਹੈ ਅਤੇ ਕਾਰ ਖਰੀਦ - ਫਰੋਖਤ ਦਾ ਕਾਰੋਬਾਰ ਵੀ ਕਰਦਾ ਹੈ, ਨੇ ਪਿੰਡ ਹਰੀਪੁਰ ਵਿੱਚ 12 ਮਰਲੇ ਦਾ ਘਰ ਖਰੀਦਿਆ ਸੀ।  ਕਿਉਂਕਿ ਇਸ ਦੀ ਕੋਈ ਸੇਲ ਡੀਡ ਨਹੀਂ ਬਣਾਈ ਗਈ ਸੀ, ਇਸ ਲਈ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ ਗਿਆ , ਜਿਸਦਾ ਫੈਸਲਾ ਸ਼ਿਕਾਇਤਕਰਤਾ ਦੇ ਹੱਕ ਵਿੱਚ ਹੋਇਆ ਸੀ। ਫਿਰ ਉਕਤ ਫੈਸਲੇ ਵਿਰੁੱਧ ਅਪੀਲ ਦਾਇਰ ਕੀਤੀ ਗਈ ਸੀ ਜਿਸਨੂੰ ਮਾਣਯੋਗ ਅਦ...
ਗੈਂਗਸਟਰਾਂ ‘ਤੇ ਵਾਰ’ ਦਾ 27ਵਾਂ ਦਿਨ: ਪੰਜਾਬ ਪੁਲਿਸ ਨੇ 516 ਥਾਵਾਂ ‘ਤੇ ਕੀਤੀ ਛਾਪੇਮਾਰੀ; 181 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 27ਵਾਂ ਦਿਨ: ਪੰਜਾਬ ਪੁਲਿਸ ਨੇ 516 ਥਾਵਾਂ ‘ਤੇ ਕੀਤੀ ਛਾਪੇਮਾਰੀ; 181 ਕਾਬੂ

Crime News, Punjab News
ਚੰਡੀਗੜ੍ਹ, 16 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 27ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 516 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 27ਵੇਂ ਦਿਨ, ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9,442 ਹੋ ਗਈ ਹੈ। ਇਸ...
ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ; 193 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ; 193 ਕਾਬੂ

Crime News, Punjab News
ਚੰਡੀਗੜ੍ਹ, 15 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 26ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 571 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 26ਵੇਂ ਦਿਨ, ਪੁਲਿਸ ਟੀਮਾਂ ਨੇ 193 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9437 ਹੋ ਗਈ ਹੈ। ਇਸ...
ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ ‘ਤੇ ਕੀਤੀ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ ‘ਤੇ ਕੀਤੀ ਛਾਪੇਮਾਰੀ; 232 ਕਾਬੂ

Crime News, Punjab News
ਚੰਡੀਗੜ੍ਹ, 14 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 25ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 702 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 25ਵੇਂ ਦਿਨ, ਪੁਲਿਸ ਟੀਮਾਂ ਨੇ 232 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9244 ਹੋ ਗਈ ਹੈ। ਇਸ ...
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ ‘ਤੇ ਕੀਤੀ ਛਾਪੇਮਾਰੀ; 256 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ ‘ਤੇ ਕੀਤੀ ਛਾਪੇਮਾਰੀ; 256 ਕਾਬੂ

Crime News, Punjab News
ਚੰਡੀਗੜ੍ਹ, 13 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 24ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 888 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 24ਵੇਂ ਦਿਨ, ਪੁਲਿਸ ਟੀਮਾਂ ਨੇ 256 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9,012 ਹੋ ਗਈ ਹੈ। ਇਸ ਤੋਂ ਇਲਾਵਾ 129 ਵਿਅਕਤੀਆਂ ਵਿਰੁੱਧ ਰ...