ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 13 ਫਰਵਰੀ, 2026:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਜਸਪਾਲ ਸਿੰਘ ਅਤੇ ਰਿਸ਼ਵ ਗਰਗ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਟਰੇਡ ਅਸਿਸਟੈਂਟ ਅੰਤਰਪ੍ਰੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਹੈ।
ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਫੋਕਲ ਪੁਆਇੰਟ, ਲੁਧਿਆਣਾ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਫੋਕਲ ਪੁਆਇੰਟ, ਲੁਧਿਆਣਾ ਵਿਖੇ ਇੱਕ ਪ੍ਰੋਡਕਸ਼ਨ ਯੂਨਿਟ ਚਲਾਉਂਦਾ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਯੂਨਿਟ ਦੇ ਸਬੰਧ ਵਿੱਚ ਉਤਪਾਦਨ ਸਰਟੀਫਿਕੇਟ ਦੀ ਸਹੀ ਮਿਤੀ ਲਈ ਅਰਜ਼ੀ ਦਿੱਤੀ ਅਤੇ ਇਹ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਤੋਂ 45000 ਰੁਪਏ ...








