ਲੱਕੀ ਓਬਰਾਏ ਕਤਲ ਕੇਸ ‘ਚ ਸ਼ਾਮਲ ਮੁੱਖ ਦੋਸ਼ੀ ਸੰਖੇਪ ਮੁਕਾਬਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 7 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਮ੍ਰਿਤਸਰ ਦੇ ਖਾਸਾ ਖੇਤਰ ਵਿੱਚ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਲੱਕੀ ਓਬਰਾਏ ਕਤਲ ਕਾਂਡ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਬੇਰੇਟਾ .30 ਬੋਰ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦਿੱਤੀ।
ਗ੍ਰਿਫ਼ਤਾਰ ਮੁਲਜ਼ਮ, ਜਿਸਦੀ ਪਛਾਣ ਜਲੰਧਰ ਦੇ ਮਿੱਠਾਪੁਰ ਦੇ ਰਹਿਣ ਵਾਲੇ ਸ਼ਮਿੰਦਰ ਸਿੰਘ ਵਜੋਂ ਹੋਈ ਹੈ, ਅਪਰਾਧ ਨੂੰ ਅੰਜ਼ਾਮ ਦੇਣ ਸਮੇਂ ਐਕਟਿਵਾ ਸਕੂਟਰ ਚਲਾ ਰਿਹਾ ਸੀ। ਦੱਸਣਯੋਗ ਹੈ ਕਿ ਸ਼ਮਿੰਦਰ ਸਿੰਘ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ।
ਜਾਣਕਾਰੀ ਮੁਤਾਬਕ ਸਤਵਿੰਦਰਪਾਲ ਸਿੰਘ ਉਰਫ ਲੱਕੀ ਓਬਰਾਏ ਨੂੰ ਸ਼ੁੱਕਰਵਾਰ ਦੀ ਸਵੇਰ ਮਾਡਲ ਟਾਊਨ, ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਦੀ ਪਾਰਕਿੰਗ ਵਿੱਚ ਇੱਕ ਚਿੱਟੀ ਐਕਟਿਵਾ 'ਤੇ ਸਵਾਰ ਅਣਪਛਾਤੇ ਹਮਲਾਵਰਾਂ ...








