ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ
ਚੰਡੀਗੜ੍ਹ, 14 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
145ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 302 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 36,932 ਹੋ ਗਈਆਂ।
ਇਸ ਤੋਂ ਇਲਾਵਾ 126 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 2 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾ...








