ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ
ਚੰਡੀਗੜ੍ਹ, 26 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 37ਵੇਂ ਦਿਨ ਪੰਜਾਬ ਪੁਲੀਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 601 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ ,ਜਿਸਦੀ ਸ਼ੁੁਰੂਆਤ 20 ਜਨਵਰੀ, 2026 ਨੂੰ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
37ਵੇਂ ਦਿਨ, ਪੁਲੀਸ ਟੀਮਾਂ ਨੇ 203 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹਥਿਆਰ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ 11,616 ਹੋ ਗਈਆਂ।
ਇਸ ਤੋਂ ਇਲਾਵਾ 147 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹ...








