ਰਿਲੀਜ਼ ਹੋਇਆ ਫ਼ਿਲਮ ‘ਕੈਰੀ ਓਨ ਜੱਟਾ 4’ ਦਾ ਟ੍ਰੇਲਰ, ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ਦੀ ਜੋੜੀ ਮਚਾਏਗੀ ਧਮਾਲ
ਚੰਡੀਗੜ੍ਹ: ਸਿਨੇਮਾ ਗਲਿਆਰਿਆਂ ਵਿੱਚ ਇਨੀ-ਦਿਨੀ ਖਾਸੀ ਚਰਚਾ ਦਾ ਵਿਸ਼ਾ ਬਣੀ ਆਉਣ ਵਾਲੀ ਪੰਜਾਬੀ ਫ਼ਿਲਮ 'ਕੈਰੀ ਓਨ ਜੱਟਾ 4' ਦਾ ਟ੍ਰੇਲਰ ਅੱਜ ਰਿਲੀਜ਼ ਹੋ ਹੈ। ਇਹ ਫਿਲਮ ਜਲਦ ਹੀ ਵਿਸ਼ਵ-ਭਰ ਦੇ ਸਿਨੇਮਾ ਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ।
'ਹੰਬਲ ਮੋਸ਼ਨ ਪਿਕਚਰਸ' ਦੇ ਬੈਨਰ ਹੇਠ ਬਣਾਈ ਇਸ ਸ਼ਾਨਦਾਰ ਫ਼ਿਲਮ ਦਾ ਸਟੋਰੀ-ਸਕਰੀਨ ਪਲੇਅ ਅਤੇ ਡਾਇਲਾਗ ਲੇਖ਼ਣ ਨਰੇਸ਼ ਕਥੂਰੀਆ ਵੱਲੋਂ ਕੀਤਾ ਗਿਆ ਹੈ ਜਦਕਿ ਨਿਰਦੇਸ਼ਨ ਦੀ ਜ਼ਿੰਮੇਵਾਰੀ ਸਮੀਪ ਕੰਗ ਵੱਲੋਂ ਨਿਭਾਈ ਗਈ ਹੈ, ਜੋ ਇਸ ਤੋਂ ਪਹਿਲਾ ਸਾਹਮਣੇ ਆਏ ਇਸੇ ਫਿਲਮ ਦੇ ਤਿੰਨੋਂ ਭਾਗਾਂ ਦਾ ਨਿਰਦੇਸ਼ਨ ਸਫਲਤਾਪੂਰਵਕ ਕਰ ਚੁੱਕੇ ਹਨ।
ਕਾਮੇਡੀ-ਡ੍ਰਾਮੈਟਿਕ ਵਿਸ਼ੇ 'ਤੇ ਅਧਾਰਿਤ ਇਸ ਫ਼ਿਲਮ ਵਿੱਚ ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ਲੀਡ ਜੋੜੀ ਵਜੋ ਨਜ਼ਰ ਆਉਣਗੇ। ਇਨ੍ਹਾਂ ਤੋਂ ਇਲਾਵਾ ਬੀਨੂੰ ਢਿੱਲੋਂ, ਸਰਗੁਣ ਮਹਿਤਾ, ਗੁਰਪ੍ਰੀਤ ਘੁੱਗੀ, ਮਰਹੂਮ ਅਦਾਕਾਰ ਜਸਵਿੰਦਰ ਭੱਲਾ ਜੀ, ਕਰਮਜੀਤ ਅਨਮੋਲ, ਪ੍ਰਿੰਸ ਕੰਵਲਜੀਤ ਸਿੰਘ, ਪੁਖਰਾਜ ਭੱਲਾ, ਬੀਐਨ ਸ਼ਰਮਾ, ਸ਼ਿੰਦਾ ਗਰੇਵਾਲ, ਜੈਸਮੀਨ ਬਾਜਵਾ, ਭਾਨਾ ਐਲ.ਏ, ਸੀਮਾ ਕੌਸ਼ਲ, ਸਵੀਤਾਜ ਬਰਾੜ, ਪਵਨ ਜੌਹਲ, ਜੱ...








