ਤਿਉਹਾਰੀ ਸੀਜ਼ਨ ਵਿੱਚ ਖੁਰਾਕ ਸੁਰੱਖਿਆ ਨਿਗਰਾਨੀ ਮੁਹਿੰਮ ਤੇਜ਼ ਕਰੋ – ਆਰਤੀ ਸਿੰਘ ਰਾਓ
ਚੰਡੀਗੜ੍ਹ, 21 ਅਕਤੂਬਰ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਤਿਉਹਾਰੀ ਸੀਜ਼ਨ ਨੂੰ ਦੇਖਦੇ ਹੋਏ ਰਾਜ ਵਿੱਚ ਖੁਰਾਕ ਸੁਰੱਖਿਆ ਨਿਗਰਾਨੀ ਮੁਹਿੰਮ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (ਖੁਰਾਕ ਅਤੇ ਅੌਸ਼ਧੀ ਪ੍ਰਸ਼ਾਸਨ) ਨੂੰ ਹਰ ਜ਼ਿਲ੍ਹੇ ਵਿੱਚ ਖਾਣ-ਪੀਣ ਦੀਆਂ ਵਸਤੂਆਂ ਦੇ 100–150 ਸਰਵੇਲੈਂਸ ਸੈਂਪਲ (ਨਮੂਨੇ) ਲੈਣ ਦੇ ਨਿਰਦੇਸ਼ ਦਿੱਤੇ ਹਨ।
ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਦੇ ਕਮਿਸ਼ਨਰ ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਸਿਹਤ ਮੰਤਰੀ ਨੇ ਰਾਜ ਭਰ ਵਿੱਚ ਖੁਰਾਕ ਸੁਰੱਖਿਆ ਨਿਗਰਾਨੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਜੋ ਨਿਰਦੇਸ਼ ਦਿੱਤੇ ਹਨ, ਉਨ੍ਹਾਂ ਦਾ ਮੁੱਖ ਮਨੋਰਥ ਆਮ ਜਨਤਾ ਨੂੰ ਸੁਰੱਖਿਅਤ, ਸ਼ੁੱਧ, ਮਿਆਰੀ ਅਤੇ ਮਿਲਾਵਟ ਰਹਿਤ ਖਾਣ-ਪੀਣ ਵਾਲੀਆਂ ਵਸਤੂਆਂ ਉਪਲਬਧ ਕਰਵਾਉਣਾ ਹੈ। ਵਿਸ਼ੇਸ਼ ਤੌਰ 'ਤੇ ਦਿਵਾਲੀ ਅਤੇ ਛੱਠ ਪੂਜਾ ਦੇ ਤਿਉਹਾਰੀ ਸੀਜ਼ਨ ਦੌਰਾਨ ਮਿਠਾਈਆਂ, ਦੁੱਧ ਅਤੇ ਦੁੱਧ ਦੇ ਉਤਪਾਦਾਂ ਦੀ ਵਧਦੀ ਖਪਤ ਨੂੰ ਧਿਆਨ ਵਿੱਚ ਰੱਖਦੇ ਹੋਏ ਖਾਣ-ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਅਤੇ ਸੁਰੱਖਿਆ ਯਕੀਨੀ ਬਣਾਉਣ 'ਤੇ ਵਿਸ਼ੇਸ਼ ਜ਼...







