ਨੌਜਵਾਨ ਨਸ਼ਿਆਂ ਨਾਲ ਨਹੀਂ, ਖੇਡਾਂ ਅਤੇ ਸਿੱਖਿਆ ਨਾਲ ਜੁੜਨ, ਤਾਂਹੀ ਬਣੇਗਾ ਵਿਕਸਿਤ ਭਾਰਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 18 ਜੁਲਾਈ – ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਕਾਨੂੰਨ-ਵਿਵਸਥਾ ਦਾ ਵਿਸ਼ਾ ਨਹੀਂ, ਸਗੋਂ ਸਮਾਜ, ਸੰਸਕਾਰ ਅਤੇ ਮਨੁੱਖਤਾ ਦੀ ਰੱਖਿਆ ਦੀ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਨਸ਼ਾ ਅਨੇਕਾਂ ਪਰਿਵਾਰਾਂ ਨੂੰ ਬਰਬਾਦ ਕਰ ਰਿਹਾ ਹੈ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਹਨੇਰੇ ਵੱਲ ਧੱਕ ਰਿਹਾ ਹੈ। ਅਜਿਹੇ ਵਿੱਚ ਇਸ ਨੂੰ ਜਨ ਭਾਗੀਦਾਰੀ ਰਾਹੀਂ ਜਨ ਅੰਦੋਲਨ ਦਾ ਸਰੂਪ ਦੇਣਾ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਸ਼ਨੀਵਾਰ ਨੂੰ ਕਰਨਾਲ ਸਥਿਤ ਹਰਿਆਣਾ ਪੁਲਿਸ ਅਕੈਡਮੀ, ਮਧੂਬਨ ਵਿਖੇ ਆਯੋਜਿਤ "ਇੱਕ ਪੁਲਿਸ, ਇੱਕ ਸੰਕਲਪ – 'ਡਰੱਗਜ਼ ਮੁਕਤ ਹਰਿਆਣਾ'" ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਿਤ ਕਰ ਰਹੇ ਸਨ। ਹਰਿਆਣਾ ਪੁਲਿਸ ਦੇ ਸਾਰੇ ਥਾਣਾ ਇੰਚਾਰਜਾਂ (ਐਸ.ਐਚ.ਓ.) ਨਾਲ ਆਯੋਜਿਤ ਇਸ ਸੰਵਾਦ ਪ੍ਰੋਗਰਾਮ ਦਾ ਉਦੇਸ਼ ਸੂਬੇ ਨੂੰ ਮੁਕੰਮਲ ਤੌਰ 'ਤੇ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਨਾ ਅਤੇ ਇਸ ਦਿਸ਼ਾ ਵਿੱਚ ਪ੍ਰਭਾਵੀ ਰਣਨ...








