ਸੂਬੇ ਦੇ 16 ਨਵੇਂ ਸਬ-ਡਿਵੀਜ਼ਨਲ ਹਸਪਤਾਲਾਂ ਵਿੱਚ ਵੀ ਜਲਦ ਸ਼ੁਰੂ ਹੋਵੇਗੀ ਮੁਫ਼ਤ ਡਾਇਲਸਿਸ ਸੇਵਾ – ਆਰਤੀ ਸਿੰਘ ਰਾਓ
ਚੰਡੀਗੜ੍ਹ, 9 ਜੁਲਾਈ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਸਿਹਤ ਸੇਵਾਵਾਂ ਵਿੱਚ ਇਤਿਹਾਸਕ ਬਦਲਾਅ ਲਿਆ ਰਹੀ ਹੈ। ਸੂਬੇ ਵਿੱਚ ਮੁਫ਼ਤ ਡਾਇਲਸਿਸ ਦੀ ਸਹੂਲਤ ਸ਼ੁਰੂ ਕੀਤੀ ਜਾ ਚੁੱਕੀ ਹੈ। ਹੁਣ ਇਸ ਯੋਜਨਾ ਦਾ ਵਿਸਤਾਰ ਕਰਦੇ ਹੋਏ ਮਹਿੰਦਰਗੜ੍ਹ ਜ਼ਿਲ੍ਹੇ ਦੇ ਕਨੀਨਾ ਸਮੇਤ 16 ਨਵੇਂ ਸਬ-ਡਿਵੀਜ਼ਨਲ ਹਸਪਤਾਲਾਂ ਵਿੱਚ ਵੀ ਮੁਫ਼ਤ ਡਾਇਲਸਿਸ ਸੇਵਾ ਹੋਵੇਗੀ। ਮਾਂ ਅਤੇ ਬੱਚੇ ਦੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਮੇਦਾਂਤਾ ਹਸਪਤਾਲ ਨਾਲ ਐਮ.ਓ.ਯੂ. ਕੀਤਾ ਗਿਆ ਹੈ। ਇਸ ਤਹਿਤ ਗਰਭਵਤੀ ਮਹਿਲਾਵਾਂ ਅਤੇ ਨਵਜੰਮੇ ਬੱਚਿਆਂ ਨੂੰ ਮੇਦਾਂਤਾ ਦੇ ਮਾਹਿਰ ਡਾਕਟਰਾਂ ਵੱਲੋਂ ਨਿਯਮਤ ਸਿਹਤ ਨਿਗਰਾਨੀ ਅਤੇ ਸਲਾਹ ਦਿੱਤੀ ਜਾਵੇਗੀ।
ਸਿਹਤ ਮੰਤਰੀ ਵੀਰਵਾਰ ਨੂੰ ਮਹਿੰਦਰਗੜ੍ਹ ਜ਼ਿਲ੍ਹੇ ਦੇ ਅਟੇਲੀ ਵਿਧਾਨਸਭਾ ਖੇਤਰ ਵਿੱਚ ਧੰਨਵਾਦੀ ਦੌਰੇ ਤਹਿਤ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੀ ਸੀ।
ਇਸ ਦੌਰਾਨ ਉਨ੍ਹਾਂ ਨੇ ਪਿੰਡ ਪੰਚਾਇਤ ਬੋਚੜੀਆ, ਹਸਨਪੁਰ...








