Tuesday, July 28
Shadow

Haryana

ਕੈਬਨਿਟ ਨੇ ਮਾਡਲ ਆਨਲਾਈਨ ਤਬਾਦਲਾ ਨੀਤੀ, 2026 ਅਤੇ ਅਧਿਆਪਕ ਤਬਾਦਲਾ ਨੀਤੀ, 2026 ਨੂੰ ਮਨਜ਼ੂਰੀ ਦਿੱਤੀ

ਕੈਬਨਿਟ ਨੇ ਮਾਡਲ ਆਨਲਾਈਨ ਤਬਾਦਲਾ ਨੀਤੀ, 2026 ਅਤੇ ਅਧਿਆਪਕ ਤਬਾਦਲਾ ਨੀਤੀ, 2026 ਨੂੰ ਮਨਜ਼ੂਰੀ ਦਿੱਤੀ

Haryana
ਚੰਡੀਗੜ੍ਹ, 22 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਮਨੁੱਖੀ ਸਰੋਤਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ, ਕਰਮਚਾਰੀਆਂ ਦੀ ਸੰਤੁਸ਼ਟੀ ਨੂੰ ਉਤਸ਼ਾਹਿਤ ਕਰਨ, ਪ੍ਰਸ਼ਾਸਨਿਕ ਕੁਸ਼ਲਤਾ ਵਧਾਉਣ ਅਤੇ ਵਿਆਪਕ ਜਨਹਿਤ ਵਿੱਚ ਜਨਤਕ ਸੇਵਾ ਵੰਡ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮਾਡਲ ਆਨਲਾਈਨ ਤਬਾਦਲਾ ਨੀਤੀ ,2026 ਅਤੇ ਅਧਿਆਪਕ ਤਬਾਦਲਾ ਨੀਤੀ , 2026 ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸੋਧੀਆਂ ਹੋਈਆਂ ਨੀਤੀਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਟਿੱਪਣੀਆਂ ਦੇ ਨਾਲ-ਨਾਲ ਵੱਖ-ਵੱਖ ਹਿੱਸੇਦਾਰਾਂ ਤੋਂ ਪ੍ਰਾਪਤ ਫੀਡਬੈਕ 'ਤੇ ਉਚਿਤ ਵਿਚਾਰ ਕਰਨ ਤੋਂ ਬਾਅਦ ਤਿਆਰ ਕੀਤੀਆਂ ਗਈਆਂ ਹਨ। ਮਾਨਯੋਗ ਹਾਈ ਕੋਰਟ ਨੇ, ਹੋਰ ਗੱਲਾਂ ਦੇ ਨਾਲ, ਪਿਛਲੀ ਤਬਾਦਲਾ ਵਿਵਸਥਾ ਤਹਿਤ ਉਮਰ ਨੂੰ ਦਿੱਤੇ ਗਏ ਵੇਟੇਜ ਅਤੇ ਦੰਪਤੀ ਮਾਮਲਿਆਂ ਨੂੰ ਦਿੱਤੇ ਗਏ ਘੱਟ ਮੈਰਿਟ ਅੰਕਾਂ ਆਦਿ ਨੂੰ ਲੈ ਕੇ ਚਿੰਤਾ ਪ੍ਰਗਟ ਕੀਤੀ ਸੀ, ਜਿਸ ਤੋਂ ਬਾਅਦ ਹਿੱਸੇਦਾਰਾਂ ਦੇ ਫੀਡਬੈਕ ਨੂੰ ਸ਼ਾਮਲ ਕਰਦੇ ਹੋਏ...
ਸੂਬੇ ਨੂੰ ਜਲ ਖੇਤਰ ਵਿੱਚ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਜਲ ਸੰਰਕਸ਼ਿਤ ਹਰਿਆਣਾ’ ਪਰਿਯੋਜਨਾ ਪ੍ਰਵਾਨਿਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸੂਬੇ ਨੂੰ ਜਲ ਖੇਤਰ ਵਿੱਚ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਜਲ ਸੰਰਕਸ਼ਿਤ ਹਰਿਆਣਾ’ ਪਰਿਯੋਜਨਾ ਪ੍ਰਵਾਨਿਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 20 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਦੂਰਅੰਦੇਸ਼ੀ ਅਗਵਾਈ ਅਤੇ ਮਾਰਗਦਰਸ਼ਨ ਵਿੱਚ ਵਿਸ਼ਵ ਬੈਂਕ ਵੱਲੋਂ ਹਰਿਆਣਾ ਸੂਬੇ ਨੂੰ ਜਲ ਖੇਤਰ ਵਿੱਚ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਜਲ ਸੰਰਕਸ਼ਿਤ ਹਰਿਆਣਾ’ ਪਰਿਯੋਜਨਾ ਤਹਿਤ 5,714 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਵਿੱਚੋਂ 4,000 ਕਰੋੜ ਰੁਪਏ ਦਾ ਕਰਜ਼ਾ ਵਿਸ਼ਵ ਬੈਂਕ ਤੋਂ ਮਿਲੇਗਾ। ਇਸ ਪਰਿਯੋਜਨਾ ਵਿੱਚ ਸੂਬੇ ਦੇ 15 ਕਲੱਸਟਰ ਬਣਾਏ ਗਏ ਹਨ ਜਿਨ੍ਹਾਂ ਦਾ ਰਕਬਾ 48.94 ਲੱਖ ਏਕੜ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ‘ਜਲ ਸੰਰਕਸ਼ਿਤ ਹਰਿਆਣਾ’ ਪਰਿਯੋਜਨਾ ਨੂੰ ਲੈ ਕੇ ਆਯੋਜਿਤ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਾਣੀ ਦਾ ਬਾਰੀਕੀ ਨਾਲ ਪ੍ਰਬੰਧ ਕਰਨ ਦੀ ਬਿਹਤਰ ਯੋਜਨਾ ਬਣਾਓ ਅਤੇ ਉਸ ਨੂੰ ਜ...
ਹਰਿਆਣਾ ਵਿੱਚ ਲਾਂਚ ਹੋਵੇਗਾ ਏ.ਆਈ. ਸੈਂਡਬਾਕਸ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਵਿੱਚ ਲਾਂਚ ਹੋਵੇਗਾ ਏ.ਆਈ. ਸੈਂਡਬਾਕਸ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 20 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ 'ਹਰਿਆਣਾ ਕਲੀਨ ਏਅਰ ਪ੍ਰੋਜੈਕਟ ਫੌਰ ਸਸਟੇਨੇਬਲ ਡਿਵੈਲਪਮੈਂਟ' ਅਤੇ 'ਹਰਿਆਣਾ ਏ.ਆਈ. ਡਿਵੈਲਪਮੈਂਟ ਪ੍ਰੋਜੈਕਟ' ਤਿਆਰ ਕੀਤੇ ਗਏ ਹਨ। ਇਨ੍ਹਾਂ ਰਾਹੀਂ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਸੂਬੇ ਵਿੱਚ ਸ਼ੁਰੂ ਕੀਤੇ ਗਏ ਕਲੀਨ ਏਅਰ ਅਤੇ ਏ.ਆਈ. ਪ੍ਰੋਜੈਕਟਾਂ ਦੀ ਵਿਸਥਾਰ ਨਾਲ ਸਮੀਖਿਆ ਕਰ ਰਹੇ ਸਨ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਪ੍ਰਧਾਨ ਸਕੱਤਰ ਅਰੁਣ ਗੁਪਤਾ, ਕਮਿਸ਼ਨਰ ਅਤੇ ਸਕੱਤਰ ਕ੍ਰਿਡ ਜੇ. ਗਣੇਸ਼ਨ, ਸੰਯੁਕਤ ਸਕੱਤਰ ਦੀਪਕ ਕੁਮਾਰ, ਕ੍ਰਿਡ ਦੇ ਸੀ.ਪੀ.ਓ. ਨਿਤਿਨ ਬੰਸਲ, ਨਿਨਾਦ ਰਾਜਪੂਤ, ਪੁਲੀਨ ਸਿੰਘ, ਸਾਂਗਰ ਜੈਨ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ 'ਹਰਿਆਣਾ ਕਲੀਨ ਏਅਰ ਪ੍ਰੋਜੈਕਟ' ਤਹਿਤ...
ਹਰਿਆਣਾ ਲੋਕ ਭਵਨ ਵਿੱਚ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ ਪੱਛਮੀ ਬੰਗਾਲ ਸਥਾਪਨਾ ਦਿਵਸ

ਹਰਿਆਣਾ ਲੋਕ ਭਵਨ ਵਿੱਚ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ ਪੱਛਮੀ ਬੰਗਾਲ ਸਥਾਪਨਾ ਦਿਵਸ

Haryana
ਚੰਡੀਗੜ੍ਹ, 20 ਜੂਨ - ਹਰਿਆਣਾ ਲੋਕ ਭਵਨ ਵਿੱਚ ਅੱਜ ਪੱਛਮੀ ਬੰਗਾਲ ਸਥਾਪਨਾ ਦਿਵਸ ਬੜੇ ਉਤਸ਼ਾਹ, ਮਾਣ ਅਤੇ ਸੱਭਿਆਚਾਰਕ ਉੱਲਾਸ ਨਾਲ ਮਨਾਇਆ ਗਿਆ। ਇਸ ਮੌਕੇ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼, ਫ਼ਸਟ ਲੇਡੀ ਸ੍ਰੀਮਤੀ ਮਿਤਰਾ ਘੋਸ਼, ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਮਨ ਸੈਣੀ ਅਤੇ ਹਰਿਆਣਾ ਵਿਧਾਨਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਸਿੰਘ ਕਲਿਆਣ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਰੇਸ਼ਮਾ ਕਲਿਆਣ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਸਮੇਤ ਕਈ ਮਾਣਯੋਗ ਵਿਅਕਤੀ ਮੌਜੂਦ ਸਨ। ਸਮਾਰੋਹ ਨੂੰ ਸੰਬੋਧਿਤ ਕਰਦਿਆਂ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਸਮੂਹ ਹਾਜ਼ਰੀਨ ਨੂੰ ਪੱਛਮੀ ਬੰਗਾਲ ਸਥਾਪਨਾ ਦਿਵਸ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾ...
ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ – ਮੁੱਖ ਮੰਤਰੀ

ਸੂਬਾ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਦੀ ਪੰਜਾਬ ਵਿੱਚ ਹੋ ਰਹੀ ਚਰਚਾ – ਮੁੱਖ ਮੰਤਰੀ

Haryana
ਚੰਡੀਗੜ੍ਹ, 19 ਜੂਨ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਆਗਾਮੀ ਵਿਧਾਨਸਭਾ ਚੋਣਾਂ ਵਿੱਚ ਪੰਜਾਬ ਵਿੱਚ ਕਮਲ ਖਿੜੇਗਾ। ਹਰਿਆਣਾ ਵਿੱਚ ਡਬਲ ਇੰਜਣ ਦੀ ਸਰਕਾਰ ਜੋ ਹਰ ਵਰਗ ਲਈ ਭਲਾਈਕਾਰੀ ਯੋਜਨਾਵਾਂ ਚਲਾ ਰਹੀ ਹੈ, ਉਸਦੀ ਚਰਚਾ ਪੰਜਾਬ ਵਿੱਚ ਵੀ ਹੈ। ਪੰਜਾਬ ਦੀ ਮੌਜੂਦਾ ਸਰਕਾਰ ਨੇ ਸਿਰਫ਼ ਵੱਡੀਆਂ-ਵੱਡੀਆਂ ਗੱਲਾਂ ਕਰਕੇ ਵੋਟਾਂ ਹਾਸਲ ਕੀਤੀਆਂ ਹਨ ਅਤੇ ਹੁਣ ਉੱਥੋਂ ਦੀ ਸਰਕਾਰ ਨੇ ਪੰਜਾਬ ਦੀ ਜਨਤਾ ਨੂੰ ਉਨ੍ਹਾਂ ਦੇ ਹਾਲ 'ਤੇ ਛੱਡ ਦਿੱਤਾ ਹੈ, ਪਰ ਪੰਜਾਬ ਦੇ ਲੋਕ ਵਿਕਾਸ ਚਾਹੁੰਦੇ ਹਨ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਿਰਸਾ ਦੇ ਪੰਚਾਇਤ ਭਵਨ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਆਮ ਲੋਕ ਭਾਜਪਾ ਦੀਆਂ ਭਲਾਈਕਾਰੀ ਨੀਤੀਆਂ ਤੋਂ ਲਾਭ ਲੈ ਰਹੇ ਹਨ। ਇੱਕ ਸੁਆਲ ਦੇ ਜਵਾਬ ਵਿੱ...
ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਯੋਗ ਸਿਰਫ਼ ਕਸਰਤ ਨਹੀਂ, ਸੰਪੂਰਨ ਜੀਵਨ ਪੱਧਤੀ ਹੈ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 19 ਜੂਨ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਯੋਗ ਭਾਰਤ ਦੀ ਸਨਾਤਨ ਸੰਸਕ੍ਰਿਤੀ ਦਾ ਉਹ ਅਨਮੋਲ ਤੋਹਫ਼ਾ ਹੈ, ਜਿਸ ਨੂੰ ਸਾਡੇ ਰਿਸ਼ੀ-ਮੁਨੀਆਂ ਨੇ ਸੰਪੂਰਨ ਮਨੁੱਖਤਾ ਦੇ ਕਲਿਆਣ ਲਈ ਦਿੱਤਾ ਹੈ। ਹਜ਼ਾਰਾਂ ਸਾਲ ਪਹਿਲਾਂ ਸ਼ੁਰੂ ਹੋਈ ਯੋਗ ਦੀ ਯਾਤਰਾ ਅੱਜ ਵਿਸ਼ਵ ਵਿਆਪੀ ਰੂਪ ਧਾਰਨ ਕਰ ਚੁੱਕੀ ਹੈ। ਯੋਗ ਸਿਰਫ਼ ਸਰੀਰਕ ਅਭਿਆਸ ਨਹੀਂ, ਸਗੋਂ ਸਰੀਰ, ਮਨ, ਆਤਮਾ ਅਤੇ ਸਮਾਜ ਨੂੰ ਜੋੜਨ ਵਾਲੀ ਇੱਕ ਸੰਪੂਰਨ ਜੀਵਨ ਪੱਧਤੀ ਹੈ। ਮੁੱਖ ਮੰਤਰੀ ਸ਼ੁੱਕਰਵਾਰ ਨੂੰ ਸਿਰਸਾ ਦੇ ਪਿੰਡ ਬਾਬਾ ਭੂਮਣਸ਼ਾਹ (ਸੰਗਰ ਸਰਿਸਤਾ) ਵਿੱਚ ਸਥਿਤ ਮੁੱਖ ਧਾਮ ਬਾਬਾ ਭੂਮਣਸ਼ਾਹ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਉਪਲਖ ਵਿੱਚ ਆਯੋਜਿਤ ਯੋਗ ਅਭਿਆਸ ਪ੍ਰੋਗਰਾਮ ਵਿੱਚ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਬਾਬਾ ਬ੍ਰਹਮਦਾਸ ਮਹਾਰਾਜ ਅਤੇ ਕੁਰੂਕਸ਼ੇਤਰ ਤੋਂ ਮਹੰਤ ਮਹੇਸ਼ ਮੁਨੀ ਮਹਾਰਾਜ ਨੂੰ ਸ਼ਾਲ ਭੇਂਟ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਪਵਿੱਤਰ ਧਰਤੀ 'ਤੇ ਸਥਿਤ ਅਧਿਆਤਮਕ ਚੇਤਨਾ ਦੇ ਕੇਂਦਰ ਡੇਰਾ ਬਾਬਾ ਭੂਮਣ...
ਮੁੱਖ ਮੰਤਰੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ

ਮੁੱਖ ਮੰਤਰੀ ਨੇ ਸਿਰਸਾ ਵਿੱਚ ਕੀਤਾ ਜਨ-ਭਲਾਈ ਕੈਂਪ ਦਾ ਨਿਰੀਖਣ

Haryana
ਚੰਡੀਗੜ੍ਹ, 19 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸੈਣੀ ਨੇ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਦੇ ਸ਼ਾਨਦਾਰ 12 ਸਾਲ ਪੂਰੇ ਹੋਣ ਦੇ ਮੌਕੇ 'ਤੇ ਸਿਰਸਾ ਦੇ ਪੰਚਾਇਤ ਭਵਨ ਵਿੱਚ ਆਯੋਜਿਤ ਜਨ-ਕਲਿਆਣ ਕੈਂਪ ਦਾ ਨਿਰੀਖਣ ਕੀਤਾ। ਕੈਂਪ ਦਾ ਮੁੱਖ ਉਦੇਸ਼ ਸਰਕਾਰ ਦੀਆਂ ਜਨ-ਭਲਾਈਕਾਰੀ ਯੋਜਨਾਵਾਂ ਨੂੰ ਸਿੱਧੇ ਆਮ ਜਨਤਾ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਨੂੰ ਜਾਗਰੂਕ ਕਰਨਾ ਸੀ। ਕੈਂਪ ਵਿੱਚ ਸਿਹਤ, ਖੇਤੀਬਾੜੀ, ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਸਮੇਤ ਵੱਖ-ਵੱਖ ਵਿਭਾਗਾਂ ਨੇ ਆਪਣੀਆਂ ਸਟਾਲਾਂ ਲਗਾਈਆਂ। ਮੁੱਖ ਮੰਤਰੀ ਨੇ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਲਗਾਈਆਂ ਗਈਆਂ ਵਿਕਾਸਾਤਮਕ ਅਤੇ ਭਲਾਈਕਾਰੀ ਸਟਾਲਾਂ ਦਾ ਨਿਰੀਖਣ ਕੀਤਾ। ਨਿਰੀਖਣ ਦੌਰਾਨ ਉਨ੍ਹਾਂ ਅਧਿਕਾਰੀਆਂ ਤੋਂ ਵਿਭਾਗਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਯੋਜਨਾਵਾਂ ਅਤੇ ਉਨ੍ਹਾਂ ਦੇ ਅਮਲ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ। ਇਸ ਮੌਕੇ ਉਨ੍ਹਾਂ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ...
ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕਰਨਾ ਯਕੀਨੀ ਬਣਾਉਣ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਅਧਿਕਾਰੀ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕਰਨਾ ਯਕੀਨੀ ਬਣਾਉਣ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 19 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਇੱਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਜਨਤਕ ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਪ੍ਰਤੀ ਉਨ੍ਹਾਂ ਦੀ ਸੰਵੇਦਨਸ਼ੀਲਤਾ ਸਿਰਫ਼ ਰਸਮੀ ਨਹੀਂ, ਸਗੋਂ ਵਾਸਤਵਿਕ ਅਤੇ ਸਰਗਰਮ ਹੈ। ਸਿਰਸਾ ਵਿੱਚ ਆਯੋਜਿਤ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਹੱਲ ਕਮੇਟੀ ਦੀ ਮੀਟਿੰਗ ਵਿੱਚ ਅਜਿਹਾ ਨਜ਼ਾਰਾ ਦੇਖਣ ਨੂੰ ਮਿਲਿਆ, ਜਿੱਥੇ ਮੁੱਖ ਮੰਤਰੀ ਨੇ ਨਾ ਸਿਰਫ਼ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ, ਸਗੋਂ ਮੌਕੇ 'ਤੇ ਹੀ ਫ਼ੋਨ 'ਤੇ ਸੰਵਾਦ ਕਰਕੇ ਮਾਮਲਿਆਂ ਦੀ ਡੂੰਘਾਈ ਨਾਲ ਜਾਣਕਾਰੀ ਲਈ ਅਤੇ ਤੁਰੰਤ ਫ਼ੈਸਲੇ ਵੀ ਦਿੱਤੇ। ਮੀਟਿੰਗ ਦੌਰਾਨ ਦੋ ਅਜਿਹੇ ਮਾਮਲੇ ਸਾਹਮਣੇ ਆਏ ਜਿਨ੍ਹਾਂ ਵਿੱਚ ਸ਼ਿਕਾਇਤਕਰਤਾ ਖ਼ੁਦ ਹਾਜ਼ਰ ਨਹੀਂ ਸਨ। ਇਸ 'ਤੇ ਮੁੱਖ ਮੰਤਰੀ ਨੇ ਬਿਨਾਂ ਸਮਾਂ ਗਵਾਏ ਫ਼ੋਨ 'ਤੇ ਸਿੱਧੇ ਸ਼ਿਕਾਇਤਕਰਤਾਵਾਂ ਨਾਲ ਗੱਲ ਕਰਕੇ ਪੂਰੀ ਸਥਿਤੀ ਦੀ ਜਾਣਕਾਰੀ ਲਈ। ਪਹਿਲਾ ਮਾਮਲਾ ਫ਼ਤਿਹਪੁਰ ਜੁਤਾਂਵਾਲੀ ਨਿਵਾਸੀ ਸੰਜੇ ਕੁਮਾਰ ਦ...
ਮਜਦੂਰ ਹਿੱਤਾਂ ਪ੍ਰਤੀ ਹਰਿਆਣਾ ਸਰਕਾਰ ਦੀ ਵੱਡੀ ਪਹਿਲ – ਨਿਰਮਾਣ ਮਜਦੂਰ ਰਜਿਸਟ੍ਰੇਸਤਨ ਪੋਰਟਲ ਮੁੜ ਸ਼ੁਰੂ ਹੋਇਆ – ਕਿਰਤ ਮੰਤਰੀ ਅਨਿਲ ਵਿਜ

ਮਜਦੂਰ ਹਿੱਤਾਂ ਪ੍ਰਤੀ ਹਰਿਆਣਾ ਸਰਕਾਰ ਦੀ ਵੱਡੀ ਪਹਿਲ – ਨਿਰਮਾਣ ਮਜਦੂਰ ਰਜਿਸਟ੍ਰੇਸਤਨ ਪੋਰਟਲ ਮੁੜ ਸ਼ੁਰੂ ਹੋਇਆ – ਕਿਰਤ ਮੰਤਰੀ ਅਨਿਲ ਵਿਜ

Haryana
ਚੰਡੀਗੜ੍ਹ, 18 ਜੂਨ – ਹਰਿਆਣਾ ਦੇ ਕਿਰਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨਿਰਮਾਣ ਕਾਮਿਆਂ ਦੀ ਭਲਾਈ ਅਤੇ ਸਮਾਜਿਕ ਸੁਰੱਖਿਆ ਲਈ ਪੂਰੀ ਤਰ੍ਹਾ ਪ੍ਰਤੀਬੱਧ ਹੈ। ਇਸੀ ਪ੍ਰਤੀਬੱਧਤਾ ਤਹਿਤ ਹਰਿਆਣਾ ਭਵਨ ਅਤੇ ਹੋਰ ਨਿਰਮਾਣ ਕੰਮਕਾਰ ਭਲਾਈ ਬੋਰਡ ਵੱਲੋਂ ਲੰਬੇ ਸਮੇਂ ਤੋਂ ਪੈਡਿੰਗ ਨਿਰਮਾਣ ਕਾਮਿਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਰਮਿਕ ਰਜਿਸਟ੍ਰੇਸ਼ਨ ਪੋਰਟਲ ਨੂੰ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ, ਤਾਂ ਜੋ ਮੌਜੂਦਾ ਅਤੇ ਯੋਗ ਕਾਮਿਆਂ ਨੂੰ ਸਰਕਾਰ ਦੀ ਭਲਾਈਕਾਰੀ ਯੋਜਨਾਵਾਂ ਦਾ ਲਾਭ ਸਮੇਂਬੱਧ ਢੰਗ ਨਾਲ ਮਿਲ ਸਕੇ।           ਸ੍ਰੀ ਵਿਜ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਇਹ ਯਕੀਨੀ ਕਰਨਾ ਹੈ ਕਿ ਮਜਦੂਰ ਭਲਾਈ ਯੋਜਨਾਵਾਂ ਦਾ ਲਾਭ ਸਿਰਫ ਮੌਜੂਦਾ ਅਤੇ ਯੋਗ ਲਾਭਕਾਰਾਂ ਤੱਕ ਪਹੁੰਚੇ ਅਤੇ ਵਿਵਸਥਾ ਵਿੱਚ ਪੂਰੀ ਪਾਰਦਰਸ਼ਿਤਾ ਅਤੇ ਜਵਾਬਦੀ ਬਣੀ ਰਹੇ। ਇਸੀ ਦ੍ਰਿਸਤਟੀਕੋਣ ਨਾਲ ਪਹਿਲਾਂ ਤੋਂ ਪ੍ਰਾਪਤ ਸ਼ਿਕਾਇਤਾਂ ਅਤੇ ਅਨਿਯਮਤਤਾਵਾਂ ਨੂੰ ਜਾਂਚ ਦੇ ਬਾਅਦ ਹੁਣ ਸੋਧ ਅਤੇ ਵੱਧ ਮਜਬੂਤ ਵਿਵਸਥ...
ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਸੱਚ, ਹਿੰਮਤ ਅਤੇ ਮਨੁੱਖਤਾ ਦੀ ਰੱਖਿਆ ਦਾ ਅਮਰ ਸੰਦੇਸ਼ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਸੱਚ, ਹਿੰਮਤ ਅਤੇ ਮਨੁੱਖਤਾ ਦੀ ਰੱਖਿਆ ਦਾ ਅਮਰ ਸੰਦੇਸ਼ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 18 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਭਾਰਤੀ ਇਤਿਹਾਸ ਵਿੱਚ ਸੱਚ, ਧਰਮ, ਮਨੁੱਖਤਾ ਅਤੇ ਅਧਿਆਤਮਕ ਸ਼ਕਤੀ ਦੀ ਇੱਕ ਵਿਲੱਖਣ ਮਿਸਾਲ ਹੈ। ਉਨ੍ਹਾਂ ਦਾ ਜੀਵਨ ਅਤੇ ਸ਼ਹਾਦਤ ਸਾਨੂੰ ਬੇਇਨਸਾਫ਼ੀ, ਜ਼ੁਲਮ ਅਤੇ ਝੂਠ ਦੇ ਸਾਹਮਣੇ ਕਦੇ ਵੀ ਨਾ ਝੁਕਣ ਦੀ ਪ੍ਰੇਰਣਾ ਦਿੰਦੀ ਹੈ। ਮੁੱਖ ਮੰਤਰੀ ਵੀਰਵਾਰ ਨੂੰ ਪੰਚਕੂਲਾ ਵਿੱਚ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ 420ਵੇਂ ਸ਼ਹੀਦੀ ਦਿਹਾੜੇ ਦੇ ਮੌਕੇ 'ਤੇ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਗੁਰੂ ਅਰਜਨ ਦੇਵ ਜੀ ਦੇ ਜੀਵਨ 'ਤੇ ਅਧਾਰਿਤ ਇੱਕ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਛਬੀਲ ਦੀ ਸੇਵਾ ਵੀ ਕੀਤੀ। ਸਮਾਗਮ ਵਿੱਚ ਹਰਿਆਣਾ ਅਤੇ ਪੰਜਾਬ ਤੋਂ ਕਈ ਸੰਤ-ਮਹਾਂਪੁਰਖ ਪਹੁੰਚੇ ਅਤੇ ਹਰਿਆਣਾ ਸਰਕਾਰ ਵੱਲੋਂ ਕਰਵਾਏ ਗਏ ਇਸ ਸਮਾਗਮ ਦੀ ਸ਼ਲਾਘਾ ਕਰਦੇ ਹੋਏ ਇਸ ਦੇ ਲਈ ਮੁੱਖ ...