ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 18 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਪਹਿਲੀ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਵਿੱਚ ਹਰਿਆਣਾ ਦੀ ਨੁਮਾਇੰਦਗੀ ਕਰਨ ਵਾਲੇ ਖਿਡਾਰੀਆਂ ਨੇ ਮੁਲਾਕਾਤ ਕੀਤੀ। ਇਹ ਮੁਲਾਕਾਤ ਚੰਡੀਗੜ੍ਹ ਸਥਿਤ ਸੰਤ ਕਬੀਰ ਕੁਟੀਰ ਵਿਖੇ ਹੋਈ। ਇਸ ਮੌਕੇ ਹਰਿਆਣਾ ਯੋਗ ਕਮਿਸ਼ਨ ਦੇ ਚੇਅਰਮੈਨ ਡਾ. ਜੈਦੀਪ ਆਰੀਆ ਅਤੇ ਹਰਿਆਣਾ ਯੋਗਾਸਨ ਸਪੋਰਟਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਯੁੱਧਵੀਰ ਵੀ ਮੌਜੂਦ ਰਹੇ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਖਿਡਾਰੀਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਕਿਹਾ ਕਿ ਹਰਿਆਣਾ ਸਰਕਾਰ ਯੋਗ ਅਤੇ ਯੋਗਾਸਨ ਦੇ ਪ੍ਰਚਾਰ-ਪਸਾਰ ਅਤੇ ਖਿਡਾਰੀਆਂ ਨੂੰ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯੋਗ ਭਾਰਤੀ ਸੰਸਕ੍ਰਿਤੀ ਦੀ ਅਮੂਲ ਵਿਰਾਸਤ ਹੈ ਅਤੇ ਇਸ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਰਾਜ ਸਰਕਾਰ ਵਚਨਬੱਧ ਹੈ। ਮੁੱਖ ਮੰਤਰੀ ਨੇ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਖਿਡਾਰੀਆਂ ਨੇ ਮੁੱਖ ਮੰਤ...








