ਗੈਂਗਸਟਰਾਂ ’ਤੇ ਵਾਰ ਦਾ 40ਵਾਂ ਦਿਨ: ਪੰਜਾਬ ਪੁਲਿਸ ਵੱਲੋਂ 499 ਥਾਈਂ ਛਾਪੇਮਾਰੀ ; 179 ਕਾਬੂ
ਚੰਡੀਗੜ੍ਹ, 1 ਮਾਰਚ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 40ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 499 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਮੁਹਿੰਮ ਦੇ 40ਵੇਂ ਦਿਨ, ਪੁਲਿਸ ਟੀਮਾਂ ਨੇ 179 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ 4 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 12,203 ਹੋ ਗਈ ਹੈ।
ਇਸ ਤੋਂ ਇਲਾਵਾ 80 ਵਿਅਕਤੀਆਂ ਵ...








