Friday, September 11
Shadow

Punjab News

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ

Punjab News
ਨਵੀਂ ਦਿੱਲੀ, 9 ਸਤੰਬਰ- ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ ਮੌਤ 'ਤੇ ਝੂਠ ਫੈਲਾ ਰਹੇ ਕਾਂਗਰਸ ਆਗੂ ਰਾਹੁਲ ਗਾਂਧੀ 'ਤੇ ਪਲਟਵਾਰ ਕੀਤਾ ਹੈ। "ਆਪ" ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ "ਆਪ" ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਲਾਸ਼ 'ਤੇ ਰਾਜਨੀਤੀ ਕਰ ਰਹੇ ਰਾਹੁਲ ਗਾਂਧੀ 'ਤੇ ਤਿੱਖੇ ਹਮਲੇ ਕੀਤੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਪੰਜਾਬ ਇਕਲੌਤਾ ਰਾਜ ਹੈ ਜੋ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜ ਰਿਹਾ ਹੈ। ਭਗਵੰਤ ਮਾਨ ਦੀ ਸਰਕਾਰ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵੱਲੋਂ ਪੰਜਾਬ ਵਿੱਚ ਫੈਲਾਏ ਨਸ਼ੇ ਨੂੰ ਸਾਫ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਦੇ ਕਿਸੇ ਮੰਤਰੀ ਜਾਂ ਵਿਧਾਇਕ ਦਾ ਗੁਲਜ਼ਾਰ ਸਿੰਘ ਦੀ ਮੌਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਲਈ ਰਾਹੁਲ ਗਾਂਧੀ ਨੂੰ ਅਜਿਹੀ ਗੰਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ। ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ 'ਐਕਸ' 'ਤੇ ਗੁਲਜ਼ਾਰ ਸਿੰਘ ਦੇ ਪਿੰਡ ਜਾ ਕੇ ਗੰਦੀ ਰਾਜਨੀਤੀ ਕਰ ਰਹੇ ਕਾਂਗਰਸ ਨੇਤਾਵਾਂ ਦੀ ਇੱਕ ਵੀਡੀਓ ਵੀ ਸਾਂਝੀ ਕੀ...
ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ

Punjab News
ਨਵੀਂ ਦਿੱਲੀ, 9 ਸਤੰਬਰ- ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ ਮੌਤ 'ਤੇ ਝੂਠ ਫੈਲਾ ਰਹੇ ਕਾਂਗਰਸ ਆਗੂ ਰਾਹੁਲ ਗਾਂਧੀ 'ਤੇ ਪਲਟਵਾਰ ਕੀਤਾ ਹੈ। "ਆਪ" ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ "ਆਪ" ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਲਾਸ਼ 'ਤੇ ਰਾਜਨੀਤੀ ਕਰ ਰਹੇ ਰਾਹੁਲ ਗਾਂਧੀ 'ਤੇ ਤਿੱਖੇ ਹਮਲੇ ਕੀਤੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਪੰਜਾਬ ਇਕਲੌਤਾ ਰਾਜ ਹੈ ਜੋ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜ ਰਿਹਾ ਹੈ। ਭਗਵੰਤ ਮਾਨ ਦੀ ਸਰਕਾਰ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵੱਲੋਂ ਪੰਜਾਬ ਵਿੱਚ ਫੈਲਾਏ ਨਸ਼ੇ ਨੂੰ ਸਾਫ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਦੇ ਕਿਸੇ ਮੰਤਰੀ ਜਾਂ ਵਿਧਾਇਕ ਦਾ ਗੁਲਜ਼ਾਰ ਸਿੰਘ ਦੀ ਮੌਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਲਈ ਰਾਹੁਲ ਗਾਂਧੀ ਨੂੰ ਅਜਿਹੀ ਗੰਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ। ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ 'ਐਕਸ' 'ਤੇ ਗੁਲਜ਼ਾਰ ਸਿੰਘ ਦੇ ਪਿੰਡ ਜਾ ਕੇ ਗੰਦੀ ਰਾਜਨੀਤੀ ਕਰ ਰਹੇ ਕਾਂਗਰਸ ਨੇਤਾਵਾਂ ਦੀ ਇੱਕ ਵੀਡੀਓ ਵੀ ਸਾਂਝੀ ...
ਗੈਂਗਸਟਰਾਂ ‘ਤੇ ਵਾਰ ਦਾ 233ਵਾਂ ਦਿਨ: ਪੰਜਾਬ ਪੁਲਿਸ ਵੱਲੋਂ 607 ਥਾਈਂ ਛਾਪੇਮਾਰੀ; 307 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 233ਵਾਂ ਦਿਨ: ਪੰਜਾਬ ਪੁਲਿਸ ਵੱਲੋਂ 607 ਥਾਈਂ ਛਾਪੇਮਾਰੀ; 307 ਕਾਬੂ

Punjab News
ਚੰਡੀਗੜ੍ਹ, 10 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 233ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 607 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 233ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 307 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 69,442 ਹੋ ਗਈਆਂ। ਇਸ ਤੋਂ ਇਲਾਵਾ 245 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 15 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟ...
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ

Punjab News
ਚੰਡੀਗੜ੍ਹ, 10 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਸਭ ਤੋਂ ਵੱਧ ਲੋੜਵੰਦ ਅਤੇ ਹਾਸ਼ੀਏ 'ਤੇ ਰਹਿ ਰਹੇ ਲੋਕਾਂ ਨੂੰ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ 'ਸਮਾਇਲ ਸਕੀਮ' ਅਧੀਨ ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਅਤੇ ਜਲੰਧਰ ਵਿੱਚ ਬੇਘਰ ਅਤੇ ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੇ ਬਚਾਅ, ਪੁਨਰਵਾਸ ਅਤੇ ਸਮਾਜਿਕ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਮਾਰਚ 2026 ਤੋਂ ਚੱਲ ਰਹੇ ਸਰਵੇ ਦੌਰਾਨ ਹੁਣ ਤੱਕ 422 ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿੱਚੋਂ 32 ਵਿਅਕਤੀਆਂ ਦਾ ਸਫ਼ਲ ਪੁਨਰਵਾਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 8 ਵਿਅਕਤੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮੁੜ ਜੋੜਿਆ ਗਿਆ, 2 ਬਜ਼ੁਰਗਾਂ ਨੂੰ ਪ...
ਅੰਮ੍ਰਿਤਸਰ ‘ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ‘ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 10 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਏ.ਕੇ.-47 ਰਾਈਫਲਾਂ, ਤਿੰਨ ਮੈਗਜ਼ੀਨਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਮੁਖ ਸਿੰਘ (27) ਵਾਸੀ ਪਿੰਡ ਚਾਟੀਵਿੰਡ, ਅੰਮ੍ਰਿਤਸਰ ਦਿਹਾਤੀ, ਪਾਰਸਦੀਪ ਸਿੰਘ (26) ਵਾਸੀ ਭਾਈ ਮੰਜ ਰੋਡ ਅੰਮ੍ਰਿਤਸਰ ਅਤੇ ਗੁਰਜੰਟ ਸਿੰਘ (24) ਵਾਸੀ ਪਿੰਡ ਜੋੜ ਸਿੰਘ ਵਾਲਾ, ਤਰਨ ਤਾਰਨ ਵਜੋਂ ਹੋਈ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਬੈਠੇ ਇੱਕ ਹਥਿਆਰ ਤਸਕਰ ਦੇ ਸੰਪਰਕ 'ਚ ਸਨ ਅਤੇ ਅਪਰਾਧਿਕ ਅਨਸਰਾਂ ਨੂੰ ਗੈਰ-...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab News
ਚੰਡੀਗੜ੍ਹ, 10 ਸਤੰਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਅਤੇ ਉੱਘੇ ਸਿਆਸਤਦਾਨ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਚੁੰਨੀ ਲਾਲ ਭਗਤ ਦੇ ਚਲਾਣੇ ਨਾਲ ਸਿਆਸੀ ਖੇਤਰ ਵਿੱਚ ਇੱਕ ਵੱਡਾ ਅਤੇ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਚੁੰਨੀ ਲਾਲ ਭਗਤ ਨੂੰ ਇੱਕ ਬਹੁਤ ਹੀ ਪ੍ਰਤਿਭਾਸ਼ਾਲੀ, ਸਮਰਪਿਤ, ਨਿਮਰ, ਸੁਲਝੇ ਹੋਏ ਅਤੇ ਯੋਗ ਸਿਆਸਤਦਾਨ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਇੱਕ ਅਜਿਹੇ ਆਗੂ ਸਨ ਜਿਨ੍ਹਾਂ ਤੋਂ ਬਹੁਤ ਸਾਰੇ ਲੋਕਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਅਤੇ ਉਨ੍ਹਾਂ ਦਾ ਜੀਵਨ ਭਰ ਦਾ ਕਾਰਜ ਸਾਨੂੰ ਹਮੇਸ਼ਾ ਪ੍ਰੇਰਨਾ ਦਿੰਦਾ ਰਹੇਗਾ। ਸਪੀਕਰ ਨੇ ਸੂਬੇ ਲਈ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੁੰਨੀ ਲਾਲ ਭਗਤ ਵੱਲੋਂ ਜਲੰਧਰ ਖੇਤਰ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਜਨਤਾ ਵੱਲੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਜਨਤਕ ਕਾਰਜਾ...
ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਸ਼ੋਕ ਵਜੋਂ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਸ਼ੋਕ ਵਜੋਂ ਛੁੱਟੀ ਦਾ ਐਲਾਨ

Punjab News
ਚੰਡੀਗੜ੍ਹ, 10 ਸਤੰਬਰ- ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਵਿਛੜੀ ਰੂਹ ਦੇ ਸਨਮਾਨ ਵਜੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਅੱਜ ਮਿਤੀ 10 ਸਤੰਬਰ, 2026 ਨੂੰ ਬਾਕੀ ਰਹਿੰਦੇ ਦਿਨ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ।...
ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲ

ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲ

Punjab News, Punjab Politics
ਚੰਡੀਗੜ੍ਹ/ਅਮ੍ਰਿਤਸਰ 9 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੰਗਰੂਰ ਨਿਵਾਸੀ ਗੁਲਜ਼ਾਰ ਸਿੰਘ ਦੀ ਮੌਤ 'ਤੇ ਰਾਹੁਲ ਗਾਂਧੀ ਵੱਲੋਂ ਕੀਤੇ ਗਏ ਟਵੀਟ ਨੂੰ ਮੰਦਭਾਗਾ ਅਤੇ ਸ਼ਰਮਨਾਕ ਦੱਸਿਆ ਅਤੇ ਕਿਹਾ ਕਿ ਕਾਂਗਰਸ ਨੂੰ ਲਾਸ਼ਾਂ 'ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ। ਉਨ੍ਹਾਂ ਗੁਲਜ਼ਾਰ ਸਿੰਘ ਦੇ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਤੁਰੰਤ ਐਕਸ਼ਨ ਲੈਂਦਿਆਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੀੜਤ ਪਰਿਵਾਰ ਲਈ ਵਿੱਤੀ ਸਹਾਇਤਾ ਦੇ ਨਾਲ-ਨਾਲ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਵੀ ਕੀਤਾ ਹੈ। ਇਹ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਹੈ ਜੋ ਬਿਨਾਂ ਸਮਾਂ ਗਵਾਏ ਹਰ ਨਾਗਰਿਕ ਨੂੰ ਇਨਸਾਫ਼ ਦਿਵਾਉਂਦੀ ਹੈ। ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਰਾਹੁਲ ਗਾਂਧੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਦਾ ਇਤਿਹਾਸ ਹੀ ਲਾਸ਼ਾਂ ਦੀ ਰਾਜਨੀਤੀ ਨਾਲ ਭਰਿਆ ਪਿਆ ਹੈ। 1984 ਵਿੱਚ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕਰਨ, ਅਕਾਲ ਤਖ਼ਤ ਸ...
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ

ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ

Punjab News
ਚੰਡੀਗੜ੍ਹ 9 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁੱਧਵਾਰ ਨੂੰ ਦਿੜ੍ਹਬਾ ਵਿਖੇ ਵਾਪਰੀ ਹਾਲੀਆ ਘਟਨਾ ਬਾਰੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨਾਂ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਪੀੜਤ ਪਰਿਵਾਰ ਅਤੇ ਸਥਾਨਕ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਬਜਾਏ ਇੱਕ ਦੁਖਦਾਈ ਘਟਨਾ 'ਤੇ ਸਿਆਸਤ ਕਰ ਰਹੀਆਂ ਹਨ। ਰਾਹੁਲ ਗਾਂਧੀ ਦੀ ਸੋਸ਼ਲ ਮੀਡੀਆ ਪੋਸਟ 'ਤੇ ਜਵਾਬ ਦਿੰਦਿਆਂ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਰਾਹੁਲ ਗਾਂਧੀ ਜੀ, ਤੁਸੀਂ ਨਸ਼ਿਆਂ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਬਾਰੇ ਗੱਲ ਕੀਤੀ ਹੈ, ਪਰ ਮੈਂ ਤੁਹਾਨੂੰ ਯਾਦ ਕਰਵਾਉਣਾ ਚਾਹੁੰਦਾ ਹਾਂ ਕਿ ਜੇਕਰ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਿਸੇ ਸਰਕਾਰ ਨੇ ਫ਼ੈਸਲਾਕੁੰਨ ਕਾਰਵਾਈ ਕੀਤੀ ਹੈ, ਤਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਹੈ। ਤੁਹਾਡੀ ਪਾਰਟੀ 2017 ਵਿੱਚ ਚਾਰ ਹਫ਼ਤਿਆਂ ਦੇ ਅੰਦਰ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ। ਤੁਹਾਡੇ ਕੋਲ ਸਰਕਾਰ ਵਿੱਚ ਪੰਜ ਸਾਲ ਸਨ, ਤੁਸੀਂ...
ਈਜ਼ੀ ਰਜਿਸਟਰੀ ਦੇ 14 ਮਹੀਨੇ ਮੁਕੰਮਲ, ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ ‘ਚ ਆਇਆ ਵੱਡਾ ਬਦਲਾਅ

ਈਜ਼ੀ ਰਜਿਸਟਰੀ ਦੇ 14 ਮਹੀਨੇ ਮੁਕੰਮਲ, ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ ‘ਚ ਆਇਆ ਵੱਡਾ ਬਦਲਾਅ

Punjab News
*ਚੰਡੀਗੜ੍ਹ, 9 ਸਤੰਬਰ:* ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਜਾਇਦਾਦ ਰਜਿਸਟ੍ਰੇਸ਼ਨ ਨੂੰ ਤੇਜ਼, ਸਰਲ, ਪਾਰਦਰਸ਼ੀ ਅਤੇ ਲੋਕ-ਪੱਖੀ ਬਣਾਉਣ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਵਿੱਚ ਈਜ਼ੀ ਰਜਿਸਟਰੀ ਇੱਕ ਅਹਿਮ ਮੀਲ ਪੱਥਰ ਸਾਬਤ ਹੋਈ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਈਜ਼ੀ ਰਜਿਸਟਰੀ ਦੀ ਜੁਲਾਈ 2025 ਵਿੱਚ ਮੋਹਾਲੀ ਤੋਂ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂਆਤ ਤੋਂ ਲੈ ਕੇ ਨਾਗਰਿਕਾਂ ਨੂੰ ਜਾਇਦਾਦ ਰਜਿਸਟ੍ਰੇਸ਼ਨ ਸਬੰਧੀ ਸੇਵਾਵਾਂ ਪ੍ਰਦਾਨ ਕਰਨ ਦੇ ਤਰੀਕੇ ਪੂਰੀ ਤਰ੍ਹਾਂ ਬਦਲ ਗਏ। ਇਸ ਪਹਿਲਕਦਮੀ ਨਾਲ ਰਜਿਸਟ੍ਰੇਸ਼ਨ ਪ੍ਰਕਿਰਿਆ, ਜੋ ਪਹਿਲਾਂ ਵੱਡੇ ਪੱਧਰ 'ਤੇ ਦਫ਼ਤਰੀ ਪ੍ਰਣਾਲੀ ‘ਤੇ ਨਿਰਭਰ ਸੀ, ਇੱਕ ਆਨਲਾਈਨ ਅਤੇ ਸਮਾਂਬੱਧ ਮਾਡਲ ਵਿੱਚ ਤਬਦੀਲ ਕੀਤੀ ਗਈ ਜਿਸ ਨਾਲ ਵਾਰ-ਵਾਰ ਦਫ਼ਤਰਾਂ ਦੇ ਗੇੜੇ ਮਾਰਨ ਅਤੇ ਸਿੱਧੇ ਸੰਪਰਕ ਕਰਨ ਦੀ ਜ਼ਰੂਰਤ ਘੱਟ ਗਈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮਾਨ ਸਰਕਾਰ ਦਾ ਧਿਆਨ ਜਾਇਦਾਦ ਰਜਿਸਟ੍ਰੇਸ਼ਨ ਨੂੰ ਇੱਕ ਅਜਿਹੀ ਸੇਵਾ ਵਿੱਚ ਬਦਲਣ 'ਤੇ ਕੇਂਦਰਤ ਰਿਹਾ ਜਿਸ ਤੱਕ ਨਾਗਰਿਕ ਵ...