Sunday, August 2
Shadow

Punjab News

ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਨੂੰ ਵਜ਼ੀਫ਼ੇ ਵੰਡਣ ਵਿੱਚ ਪੰਜਾਬ ਕੌਮੀ ਪੱਧਰ ’ਤੇ ਦੂਜੇ ਸਥਾਨ ’ਤੇ , ਭਗਵੰਤ ਮਾਨ ਸਰਕਾਰ ਅਧੀਨ ਲਗਭਗ 10 ਲੱਖ ਵਿਦਿਆਰਥੀਆਂ ਨੂੰ ਮਿਲਿਆ ਲਾਭ : ਡਾ. ਬਲਜੀਤ ਕੌਰ

Punjab News
ਚੰਡੀਗੜ੍ਹ / ਐਸ.ਏ.ਐਸ. ਨਗਰ, 25 ਮਾਰਚ : ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਵਿਦਿਅਕ ਸਸ਼ਕਤੀਕਰਨ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਅਨੁਸੂਚਿਤ ਜਾਤੀ ਅਤੇ ਹੋਰ ਵਿਦਿਆਰਥੀਆਂ ਲਈ ਵਜ਼ੀਫ਼ੇ ਵੰਡਣ ਵਿੱਚ ਕੌਮੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਪੂਰੀ ਸਰਗਰਮੀ ਨਾਲ ਹਰ ਜ਼ਿਲ੍ਹੇ ਅਤੇ ਲਾਭਪਾਤਰੀ ਤੱਕ ਭਲਾਈ ਸਕੀਮਾਂ ਪਹੁੰਚਾਈਆਂ ਜਾ ਰਹੀਆਂ ਹਨ। ਮੋਹਾਲੀ ਦੇ ਕਾਲਕਟ ਭਵਨ ਵਿਖੇ ਛੇ ਜ਼ਿਲਿ੍ਹਆਂ ਨੂੰ ਕਵਰ ਕਰਨ ਲਈ ਟੂਲ ਕਿੱਟ ਵੰਡ ਅਤੇ ਜਾਗਰੂਕਤਾ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਮੌਜੂਦਾ ਸਰਕਾਰ ਦੇ ਸਮੇਂ ਦੌਰਾਨ ਹੋਈ ਵਿਦਿਅਕ ਪ੍ਰਗਤੀ ਬਾਰੇ ਦੱਸਦਿਆਂ ਕਿਹਾ, ‘‘ਪੰਜਾਬ ਨੇ ਅਨੁਸੂਚਿਤ ਜਾਤੀ ਅਤੇ ਹੋਰ ਵਿਦਿਆਰਥੀਆਂ ਨੂੰ ਸਿੱਖਿਆ ਵੱਲ ਹੋਰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵਜ਼ੀਫ਼ੇ ਵੰਡਣ ਵਿੱਚ ਕੌਮੀ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਲਗਭਗ 10 ਲੱਖ ਵਿਦਿਆ...
ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 25 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁਨਾਂ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਕਲਸੀਆਂ ਖੁਰਦ, ਤਰਨਤਾਰਨ ਅਤੇ ਰਵਿੰਦਰ ਸ਼ਰਮਾ ਵਾਸੀ ਗੁਰਬਖਸ਼ ਨਗਰ, ਨਵਾਂ ਕੋਟ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸੁਜ਼ੂਕੀ ਬ੍ਰੇਜ਼ਾ ਕਾਰ (ਰਜਿਸਟ੍ਰੇਸ਼ਨ ਨੰਬਰ ਪੀਬੀ39ਐਲ7651) ਅਤੇ ਇੱਕ ਮੋਟਰਸਾਈਕਲ ਹੀਰੋ ਪੈਸ਼ਨ (ਰਜਿਸਟ੍ਰੇਸ਼ਨ ਨੰਬਰ ਪੀਬੀ02ਬੀਯੂ2253), ਜਿਸ ਦੀ ਵਰਤੋਂ ਖੇਪਾਂ ਦੀ ਡਿਲਵਰੀ ਲਈ ਕੀਤੀ ਜਾਂਦੀ ਸੀ, ਨੂੰ ਵੀ ਜ਼ਬਤ ਕ...
ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 63ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 181 ਗ੍ਰਿਫ਼ਤਾਰ

Punjab News
ਚੰਡੀਗੜ੍ਹ, 24 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 63ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 501 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 63ਵੇਂ ਦਿਨ, ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,678 ਹੋ ਗਈ ਹੈ। ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 50 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

Punjab News
ਚੰਡੀਗੜ੍ਹ, 24 ਮਾਰਚ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਿਧਾਨ ਸਭਾ ਸਕੱਤਰੇਤ ਵਿਖੇ ਸਾਲ 2026 ਲਈ ਪੰਜਾਬ ਵਿਧਾਨ ਸਭਾ ਡਾਇਰੀ ਦਾ ਅਧਿਕਾਰਤ ਉਦਘਾਟਨ ਕੀਤਾ।  ਸਪੀਕਰ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਕੱਤਰੇਤ ਨੇਂ ਸਾਲ 2026 ਦੀ ਡਾਇਰੀ ਦੇ ਇਸ ਐਡੀਸ਼ਨ ਨੂੰ ਇੱਕ ਵਿਆਪਕ ਸੰਸਥਾਗਤ ਸਰੋਤ ਵਜੋਂ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾਇਰੀ ਵਿਧਾਨਕ ਜ਼ਿੰਮੇਵਾਰੀਆਂ ਦੇ ਯੋਜਨਾਬੱਧ ਢੰਗ ਨਾਲ ਸੰਗਠਿਤ ਕਰਨ ਲਈ ਤਿਆਰ ਕੀਤੀ ਗਈ ਹੈ ਤਾਂ ਜੋ ਮੈਂਬਰਾਂ ਅਤੇ ਅਧਿਕਾਰੀਆਂ ਨੂੰ ਰੋਜ਼ਾਨਾ ਸੰਸਦੀ ਕਾਰਜਾਂ ਦੇ ਨਾਲ-ਨਾਲ ਲੰਬੇ ਸਮੇਂ ਦੀ ਰਣਨੀਤਕ ਯੋਜਨਾਬੰਦੀ  ਲਈ ਇੱਕ ਸੁਚਾਰੂ ਸਾਧਨ ਉਪਲਬਧ ਕਰਵਾਇਆ ਜਾ ਸਕੇ । ਸਪੀਕਰ ਨੇ ਕਿਹਾ, ‘‘ਇਹ ਪ੍ਰਕਾਸ਼ਨ ਇੱਕ ਰੋਜ਼ਾਨਾ ਯੋਜਨਾਕਾਰ ਵਜੋਂ ਆਪਣੀ ਭੂਮਿਕਾ ਨਿਭਾਏਗੀ । ਇਹ ਮਹੱਤਵਪੂਰਨ ਜਾਣਕਾਰੀ ਦਾ ਲੋੜੀਂਦਾ ਸੰਗ੍ਰਹਿ ਹੈ , ਜੋ ਆਉਣ ਵਾਲੇ ਸਾਲ ਦੌਰਾਨ ਵਿਧਾਨਕ ਮਾਮਲਿਆਂ ਦੇ ਕੁਸ਼ਲ ਸੰਚਾਲਨ ਲਈ ਕਾਰਗਰ ਸਿੱਧ ਹੋਵੇਗਾ,’’। ਇਸ ਸਮਾਰੋਹ ਵਿੱਚ ਸ. ਕੁਲਵੰਤ ਸਿੰਘ ਪੰਡੋਰੀ, ਮਾਣਯੋਗ ਵਿਧਾਨ ਸਭਾ ਮੈਂਬਰ (ਐਮ.ਐਲ.ਏ.),...
ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ “ਕਾਰਵਾਂ 2026” ਦੀ ਸ਼ੁਰੂਆਤ

Punjab News
ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਇਥੇ ਡੀ.ਏ.ਵੀ. ਕਾਲਜ, ਸੈਕਟਰ-10 ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਸਮਾਗਮ "ਕਾਰਵਾਂ 2026" ਦੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਦੀ ਉਦਘਾਟਨੀ ਦਿਨ ਸੰਸਥਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਸ ਨਾਲ ਸਮੁੱਚਾ ਮਾਹੌਲ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਸੱਭਿਆਚਾਰਕ ਮਹੱਤਤਾ ਅਤੇ ਰਾਸ਼ਟਰਵਾਦੀ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਲਈ ਸੰਸਥਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅੱਜ ਦੇ ਸੰਦਰਭ ਵਿੱਚ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੀ ਸਾਰਥਕਤਾ 'ਤੇ ਜ਼ੋਰ ਦਿੰਦਿਆਂ ਵਿਦਿਆਰਥੀਆਂ ਨੂੰ ਜ਼ਬਰ ਵਿਰੁੱਧ ਇਸ ਇਨਕਲਾਬੀ ਯੋਧੇ ਦੀ ਵਿਚਾਰਧਾਰਾ ਅਪਣਾਉਣ ਲਈ ਪ੍ਰੇਰਿਆ ਅਤੇ ਪਾਠ ਪੁਸਤਕਾਂ ਦੇ ਨਾਲ ਨਾਲ ਹੋਰ ਗਿਆਨ ਹਾਸਲ ਕਰਨ ਲਈ ਵੀ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਅਸੀਂ ਸਿਰਫ਼ ਸ਼ਹੀਦਾਂ ਨੂੰ ਨਹੀਂ, ਸਗੋਂ ਉਨ੍ਹਾਂ ਦੇ ਸੰਕਲਪਾਂ...
31 ਮਾਰਚ ਨੂੰ ਨੰਗਲ ਆਉਣਗੇ ਮੁੱਖ ਮੰਤਰੀ, ਦੇਣਗੇ ਵੱਡੀਆਂ ਵਿਕਾਸੀ ਸੋਗਾਤਾਂ- ਹਰਜੋਤ ਬੈਂਸ

31 ਮਾਰਚ ਨੂੰ ਨੰਗਲ ਆਉਣਗੇ ਮੁੱਖ ਮੰਤਰੀ, ਦੇਣਗੇ ਵੱਡੀਆਂ ਵਿਕਾਸੀ ਸੋਗਾਤਾਂ- ਹਰਜੋਤ ਬੈਂਸ

Punjab News
ਨੰਗਲ 24 ਮਾਰਚ: ਨੰਗਲ ਸ਼ਹਿਰ ਦੇ ਵਸਨੀਕਾਂ ਲਈ ਖੁਸ਼ਖਬਰੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 31 ਮਾਰਚ ਨੂੰ ਨੰਗਲ ਦੌਰੇ ’ਤੇ ਆ ਰਹੇ ਹਨ, ਜਿੱਥੇ ਉਹ ਸ਼ਹਿਰ ਨੂੰ ਕਈ ਵੱਡੀਆਂ ਵਿਕਾਸੀ ਸੋਗਾਤਾਂ ਦੇਣਗੇ। ਇਸ ਦੌਰੇ ਦੌਰਾਨ ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਸਬੰਧੀ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।       ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਨੰਗਲ ਵਾਸੀਆਂ ਲਈ 17 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ ਟ੍ਰੀਟ ਕੀਤੇ ਸੁੱਧ ਪਾਣੀ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਸ਼ਹਿਰ ਦੇ ਲੋਕਾਂ ਨੂੰ 24 ਘੰਟੇ ਸਾਫ਼ ਅਤੇ ਪੀਣ ਯੋਗ ਪਾਣੀ ਦੀ ਸਪਲਾਈ ਮਿਲੇਗੀ, ਜਿਸ ਨਾਲ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ।    ਕੈਬਨਿਟ ਮੰਤਰੀ ਨੇ ਕਿਹਾ ਕਿ ਭਾਵੇਂ ਨੰਗਲ ਤੋਂ ਸਤਲੁਜ ਦਰਿਆ ਦੀ ਸ਼ੁਰੂਆਤ ਹੁੰਦੀ ਹੈ, ਪਰ ਇਹ ਦੁਖਦਾਈ ਗੱਲ ਹੈ ਕਿ ...
ਕਿਸਾਨਾਂ ਦੀ ਫਾਰਮਰ ਆਈHਡੀHਬਣਾਉਣ ਦਾ ਕੋਈ ਪੈਸਾ ਨਾ ਵਸੂਲਿਆ ਜਾਵੇ- ਮੁੱਖ ਖੇਤੀਬਾੜੀ ਅਫਸਰ

ਕਿਸਾਨਾਂ ਦੀ ਫਾਰਮਰ ਆਈHਡੀHਬਣਾਉਣ ਦਾ ਕੋਈ ਪੈਸਾ ਨਾ ਵਸੂਲਿਆ ਜਾਵੇ- ਮੁੱਖ ਖੇਤੀਬਾੜੀ ਅਫਸਰ

Punjab News
ਫਰੀਦਕੋਟ 24 ਮਾਰਚ 2026 (    ) ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਇੰਨਪੁਟਸ ਜਿਵੇਂ ਕਿ ਖਾਦਾਂ ਅਤੇ ਖੇਤੀ ਮਸ਼ੀਨਰੀ ਤੇ ਦਿੱਤੀ ਜਾਂਦੀ ਸਬਸਿਡੀ ਜਾਰੀ ਰੱਖਣ ਲਈ ਫਾਰਮਰ ਆਈHਡੀH ਬਣਾਉਣੀ ਲਾਜਮੀ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾH ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਭਾਰਤ ਸਰਕਾਰ ਵੱਲੋ ਦਿੱਤੀਆਂ ਜਾ ਰਹੀਆਂ ਸਹੂਲਤਾਂ ਲੈਣ ਲਈ ਫਾਰਮਰ ਆਈHਡੀH ਬਣਾਉਣਾ ਜਰੂਰੀ ਹੋ ਗਿਆ ਹੈ, ਜਿਵੇਂ ਕਿ ਕਿਸਾਨਾਂ ਦੀ ਜਮੀਨ ਦਾ ਵੇਰਵਾ ਤਾਂ ਪਹਿਲਾਂ ਹੀ ਆਨਲਾਈਨ ਹੋ ਚੁੱਕਾ ਹੈ, ਹੁਣ ਉਸ ਨੂੰ ਅਧਾਰ ਕਾਰਡ ਨਾਲ ਜੋੜਿਆ ਜਾ ਰਿਹਾ ਹੈ। ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪਾਂ ਰਾਹੀਂ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਇਹਨਾਂ ਕੈਂਪਾਂ ਵਿੱਚ ਸੀHਐਸHਸੀH ਸੈਂਟਰਾਂ ਦੇ ਨੁਮਾਇੰਦਿਆਂ ਦੁਆਰਾ ਵੀ ਸ਼ਮੂਲੀਅਤ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਦੀਆਂ ਫਾਰਮਰ ਆਈH ਡੀH ਬਣਾਈਆਂ ਜਾ ਰਹੀ ਹਨ। ...
ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਲਿਖ਼ਤੀ ਪ੍ਰਵਾਨਗੀ ਲੈਣੀ ਜ਼ਰੂਰੀ:  ਜ਼ਿਲਾ ਮੈਜਿਸਟਰੇਟ

ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਲਿਖ਼ਤੀ ਪ੍ਰਵਾਨਗੀ ਲੈਣੀ ਜ਼ਰੂਰੀ:  ਜ਼ਿਲਾ ਮੈਜਿਸਟਰੇਟ

Punjab News
ਬਰਨਾਲਾ,  24 ਮਾਰਚ ਜ਼ਿਲਾ ਮੈਜਿਸਟਰੇਟ ਬਰਨਾਲਾ ਹਰਪ੍ਰੀਤ ਸਿੰਘ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਡਿਪਟੀ ਕਮਿਸ਼ਨਰ ਵਿਕਾਸ ਬਰਨਾਲਾ ਤੋਂ ਲਿਖ਼ਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਖੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਸਰਕਾਰੀ/ਅਰਧ-ਸਰਕਾਰੀ/ਪ੍ਰਾਈਵੇਟ ਵਗੈਰਾ, ਪੇਂਡੂ ਖੇਤਰ ਲਈ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸ਼ਹਿਰੀ ਖੇਤਰਾਂ ਵਿੱਚ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਕੋਲੋ ਰਜਿਸਟਰੇਸ਼ਨ ਕਰਵਾਉਣੀ ਜ਼ਰੂਰੀ ਹੋਵੇਗੀ ਅਤੇ ਕੋਈ ਏਜੰਸੀ ਬਿਨਾਂ ਰਜਿਸਟਰੇਸ਼ਨ/ਲਿਖਤੀ ਪ੍ਰਵਾਨਗੀ ਤੋਂ ਬਗੈਰ ਖੂਹ ਬੋਰ ਨਹੀਂ ਲਗਾਵੇਗੀ। ਉਨਾਂ ਕਿਹਾ ਕਿ ਖੂਹ ਬੋਰ ਲਗਾਉਣ ਵਾਲੀ ਥਾਂ ਦੇ ਨਜ਼ਦੀਕ ਸਬੰਧਤ ਮਾਲਕ ਵੱਲੋਂ ਏਜੰਸੀ ਦਾ ਪਤਾ ਅਤੇ ਆਪਣਾ ਪਤਾ ਸਾਈਨ ਬੋਰਡ ’ਤੇ ਲਿਖਵਾਉਣਾ ਜ਼ਰੂਰੀ ਹੋਵੇਗਾ ਅਤੇ ਬੋਰ ਵਾਲੀ ਥਾਂ ’ਤੇ ਕੰਡਿਆਲੀ ਤਾਰ ਜਾਂ ਕੋਈ ਬੈਰੀਕੇਡ ਲਗਾਉਣਾ ਜ਼ਰੂਰੀ ਹੋਵੇਗਾ। ...
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਸਮੱਸਿਆ ਦਾ ਨਿਪਟਾਰਾ ਕਰਦਿਆਂ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਸਮੱਸਿਆ ਦਾ ਨਿਪਟਾਰਾ ਕਰਦਿਆਂ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਿਆ

Punjab News
ਬਟਾਲਾ, 24 ਮਾਰਚ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਮੌਜੂਦਗੀ ਵਿੱਚ ਗਲੀਆਂ ਬਣਾਉਣ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਹਨੀਲਾਹ ਚੌਹਾਨ ਅਤੇ ਵਾਰਡ ਵਾਸੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਬਟਾਲਾ ਹਲਕੇ ਅੰਦਰ ਚਹੁਪੱਖੀ ਵਿਕਾਸ ਲਈ ਯਤਨਸ਼ੀਲ ਹਨ ਅਤੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਇਥੋਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਦੱਸਿਆ ਕਿ ਬਟਾਲਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਮੁੱਖ ਮੰਤਰੀ ਪੰਜਾਬ ਵਲੋਂ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ ਅਤੇ ਬੀਤੇ ਕੱਲ੍ਹ ਹੀ ਬਟਾਲਾ ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਰ੍ਹਾਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਲਾਈਟਾਂ ਲਗਾਈ...
ਵਿਧਾਇਕ ਬੁੱਧ ਰਾਮ ਵੱਲੋਂ ਕੁਲਰੀਆਂ ਦੇ ਸਰਕਾਰੀ ਸਕੂਲ ਵਿਚ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ

ਵਿਧਾਇਕ ਬੁੱਧ ਰਾਮ ਵੱਲੋਂ ਕੁਲਰੀਆਂ ਦੇ ਸਰਕਾਰੀ ਸਕੂਲ ਵਿਚ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ

Punjab News
ਬੁਢਲਾਡਾ/ਮਾਨਸਾ, 24 ਮਾਰਚ: ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਅੱਜ ਸਰਕਾਰੀ ਸੈਕੰਡਰੀ ਸਕੂਲ ਕੁਲਰੀਆਂ ਵਿਖੇ ਨਵੇਂ ਲਗਾਏ ਗਏ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ ਕੀਤਾ।  ਇਸ ਮੌਕੇ ਉਨ੍ਹਾਂ ਕਿਹਾ ਕਿ ਇੰਟਰਐਕਟਿਵ ਫਲੈਟ ਪੈਨਲ ਰਾਹੀਂ ਅਧਿਆਪਕ ਬੱਚਿਆਂ ਨੂੰ ਡਿਜ਼ੀਟਲ ਤਰੀਕੇ ਨਾਲ ਪਾਠ ਪੜ੍ਹਾ ਸਕਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸਮਝ ਵਧੇਗੀ ਅਤੇ ਪੜ੍ਹਾਈ ਹੋਰ ਵੀ ਦਿਲਚਸਪ ਬਣੇਗੀ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੀਨ ਤਕਨਾਲੋਜੀ ਦੀ ਵਰਤੋਂ ਕਰਕੇ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ। ਹਲਕਾ ਵਿਧਾਇਕ ਨੇ ਅਧਿਆਪਕਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਧਿਆਪਕ ਸਮਾਜ ਦੀ ਰੀੜ੍ਹ ਦੀ ਹੱਡੀ ਹਨ, ਜੋ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦਿੰਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਅਧਿਆਪਕ ਇਸ ਨਵੀਂ ਤਕਨਾਲੋਜੀ ਦਾ ਪੂਰਾ ਲਾਭ ਲੈਂਦੇ ਹੋਏ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੀਲਮ ਰਾਣੀ ਨੇ ਇਸ ਨਵੀਂ ਸਹੂਲਤ ਮਿਲਣ ‘ਤੇ ਖੁਸ਼ੀ ਪ੍ਰਗਟ ਕੀਤੀ ਅਤੇ ਇਸਨੂੰ ...