Sunday, August 2
Shadow

Punjab News

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ

Punjab News
ਕੋਟਕਪੂਰਾ, 22 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਫੇਰੂਮਾਨ ਚੌਂਕ ਕੋਟਕਪੂਰਾ ਵਿਖੇ ਵਪਾਰ ਮਿਲਣੀ ਪ੍ਰੋਗਰਾਮ ਤਹਿਤ ਸ਼ਹਿਰ ਦੇ ਵਪਾਰੀਆਂ ਨਾਲ ਮੁਲਾਕਾਤ ਕੀਤੀ।  ਇਸ ਮੌਕੇ ਐਡਵਕੇਟ ਬੀਰਇੰਦਰ ਸਿੰਘ ਸੰਧਵਾਂ, ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ ਆਰੇਵਾਲਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਵਪਾਰੀਆਂ ਵੱਲੋਂ ਦਰਪੇਸ਼ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ-ਬੱਧ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸ ਸਬੰਧੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਹਿਲਾਂ ਵਪਾਰੀ ਅਫਸਰਾਂ ਕੋਲ ਆਉਂਦੇ ਸੀ ਹੁਣ ਅਫਸਰ ਵਪਾਰੀਆਂ ਕੋਲ ਜਾ ਰਹੇ ਹਨ। ਉਹਨਾ ਕਿਹਾ ਕਿ ਸਭ ਤੋਂ ਵੱਡੀ ਸਮੱਸਿਆ ਕੋਟਕਪੂਰਾ ਬਾਜ਼ਾਰ ਵਿਚ ਪਾਰਕਿੰਗ ਦੀ ਸੀ ਉਸ ਲਈ ਫੰਡ ਜਾਰੀ ਕਰ ਦਿੱਤੇ ਗਏ ਹਨ। ਇਸ ਤੋ...
ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਕਰਵਾਈ ਸ਼ਾਨਦਾਰ ਮੈਰਾਥਨ

ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਕਰਵਾਈ ਸ਼ਾਨਦਾਰ ਮੈਰਾਥਨ

Punjab News
ਮਾਹਿਲਪੁਰ/ਹੁਸ਼ਿਆਰਪੁਰ, 22 ਮਾਰਚ : ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਨੈਸ਼ਨਲ ਮੈਰਾਥਨ ਅੱਜ ਇਥੇ ਤੜਕਸਾਰ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਹੋਈ ਜਿਸ ਵਿਚ ਹਰ ਵਰਗ ਦੇ ਵਿਅਕਤੀਆਂ ਵਲੋਂ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਅਤੇ ਲਾਮਬੰਦ ਕਰਨ ਦੇ ਨਾਲ-ਨਾਲ ਖੇਡਾਂ ਨੂੰ ਵੱਧ ਤੋਂ ਵੱਧ ਹੁਲਾਰਾ ਦੇਣ ਦਾ ਪ੍ਰਣ ਲਿਆ ਗਿਆ।           ਸਵੇਰੇ 4 ਵਜੇ ਤੋਂ ਸ਼ੁਰੂ ਹੋਈ ਮੈਰਾਥਨ ਦੀ ਪ੍ਰਕਿਰਿਆ ਨਾਲ ਪਹਿਲੇ ਵਰਗ 42 ਕਿਲੋਮੀਟਰ ਲਈ ਦੌੜਾਕਾਂ ਨੂੰ 5 ਵਜੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਮੈਰਾਥਨ ਅਤੇ ਖੇਡਾਂ ਪ੍ਰਤੀ ਪੰਜਾਬੀਆਂ ਦੇ ਉਤਸ਼ਾਹ ਨੂੰ ਸਲਾਮ ਹੈ ਅਤੇ ਪੰਜਾਬੀਆਂ ਦੇ ਜਜ਼ਬੇ ਤੇ ਬਹਾਦਰੀ ਸਾਹਮਣੇ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨਾ ਕੋਈ ਬਹੁਤ ਵੱਡੀ ਚੁਨੌਤੀ ਨਹੀਂ ਹੈ। ਉਨ੍ਹਾਂ ਕਿ...
ਕੈਬਨਿਟ ਮੰਤਰੀ ਖੁੱਡੀਆਂ ਨੇ ਰਿਹਾਇਸ਼ ਯੋਜਨਾ ਤਹਿਤ 42 ਲੱਖ ਰੁਪਏ ਦੇ 35 ਲਾਭਪਾਤਰੀਆਂ ਨੂੰ ਚੈੱਕ ਵੰਡੇ

ਕੈਬਨਿਟ ਮੰਤਰੀ ਖੁੱਡੀਆਂ ਨੇ ਰਿਹਾਇਸ਼ ਯੋਜਨਾ ਤਹਿਤ 42 ਲੱਖ ਰੁਪਏ ਦੇ 35 ਲਾਭਪਾਤਰੀਆਂ ਨੂੰ ਚੈੱਕ ਵੰਡੇ

Punjab News
ਸ੍ਰੀ ਮੁਕਤਸਰ ਸਾਹਿਬ/ਲੰਬੀ, 22 ਮਾਰਚ- ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨੀਂ ਆਪਣੇ ਨਿਵਾਸ ਸਥਾਨ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ, ਜਿਥੇ ਹਲਕੇ ਦੇ ਲੋਕਾਂ ਨਾਲ ਰੋਜ਼ਾਨਾਂ ਦੇ ਘਰੇਲੂ ਕੰਮ ਧੰਦਿਆਂ ਸਬੰਧੀ ਮੁਲਾਕਾਤ ਕੀਤੀ, ਉਥੇ ਉਨ੍ਹਾਂ ਹਲਕੇ ਦੇ ਪਿੰਡ ਮਿੱਠੜੀ ਬੁੱਧਗਿਰ ਦੇ 35 ਲਾਭਪਾਤਰੀਆਂ ਨੂੰ ਰਿਹਾਇਸ਼ ਯੋਜਨਾ ਤਹਿਤ ਚੈੱਕ ਵੰਡੇ। ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਤੀ ਲਾਭਪਾਤਰੀ ਨੂੰ 1.20 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 35 ਲਾਭਪਾਤਰੀਆਂ ਨੂੰ 42 ਲੱਖ ਰੁਪਏ ਦੇ ਚੈੱਕ ਤਕਸੀਮ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਲਾਭਪਾਤਰੀਆਂ ਨੂੰ ਵਧਾਈ ਦਿੱਤੀ ਅਤੇ ਐਲਾਨ ਕੀਤਾ ਕਿ ਅਗਲੇ ਇਕ-ਦੋ ਦਿਨਾਂ ਵਿਚ 50,000 ਰੁਪਏ ਦੀ ਪਹਿਲੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿਚ ਆ ਜਾਵੇਗੀ ਅਤੇ ਬਾਕੀ ਰਕਮ ਵੀ ਬੈਂਕ ਖਾਤਿਆਂ ਵਿਚ ਜਮਾਂ ਕਰ ਦਿੱਤੀ ਜਾਵੇਗੀ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰੇਕ ਲਾਭਪਾਤਰੀ ਪਰਿਵਾਰ ਨੂੰ ਕੁੱਲ 2.5 ਲੱਖ ਰੁਪਏ ਮਿਲਣਗੇ, ਜਿਸ ਦੀ ਵਰਤੋਂ ਉਨ੍ਹਾਂ ਦੇ ਘਰ ਬਣਾਉ...
ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ

ਵਿਧਾਇਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ: ਮਨੀਸ਼ ਸਿਸੋਦੀਆ

Punjab News
ਚੰਡੀਗੜ੍ਹ, 21 ਮਾਰਚ, 2026 'ਯੁੱਧ ਨਸ਼ੇ ਵਿਰੁੱਧ' (ਨਸ਼ਿਆਂ ਵਿਰੁੱਧ ਜੰਗ) ਮੁਹਿੰਮ ਦੇ ਬੈਨਰ ਹੇਠ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ, ਵਿਧਾਇਕਾਂ, ਬਲਾਕ ਇੰਚਾਰਜਾਂ ਅਤੇ ਅਹੁਦੇਦਾਰਾਂ ਨੂੰ ਸੰਬੋਧਨ ਕਰਦੇ ਹੋਏ, ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ, ਵਿਧਾਇਕਾਂ ਨੂੰ ਪੂਰੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਹਰ ਪਿੰਡ ਲਈ ਰੋਜ਼ਾਨਾ ਜਵਾਬਦੇਹੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਨੇ ਪੂਰੇ ਪੰਜਾਬ ਰਾਜ ਵਿੱਚ ਨਸ਼ਿਆਂ ਵਿਰੁੱਧ ਇੱਕ ਮਜ਼ਬੂਤ, ਮਿਸ਼ਨ-ਮੋਡ ਲੜਾਈ ਦਾ ਸੱਦਾ ਦਿੱਤਾ, ਇਸ ਗੱਲ 'ਤੇ ਜ਼ੋਰ ਦਿੱਤਾ ਕਿ 'ਆਪ' ਦੀ ਨੀਂਹ ਸੱਤਾ ਜਾਂ ਵਿਸ਼ੇਸ਼ ਅਧਿਕਾਰਾਂ ਦੀ ਭਾਲ ਵਿੱਚ ਨਹੀਂ, ਸਗੋਂ ਸੰਘਰਸ਼ ਅਤੇ ਕੁਰਬਾਨੀ ਵਿੱਚ ਹੈ। ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ, ਸੀਨੀਅਰ 'ਆਪ' ਨੇਤਾ ਮਨੀਸ਼ ਸਿਸੋਦੀਆ ਨੇ ਟਿੱਪਣੀ ਕੀਤੀ, "ਆਮ ਆਦਮੀ ਪਾਰਟੀ ਜੰਤਰ-ਮੰਤਰ 'ਤੇ 14 ਦਿਨਾਂ ਦੀ ਭੁੱਖ ਹੜਤਾਲ ਤੋਂ ਉੱਭਰੀ ਹੈ, ਜੋ ਅਰਵਿੰਦ ਕੇਜਰੀਵਾਲ, ਸਾਡੇ ਸਾਰਿਆਂ ਅਤੇ ਅੱਜ ਇੱਥੇ ਮੌਜੂ...
ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਧਰਮਕੋਟ, 21 ਮਾਰਚ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧਰਮਕੋਟ ਦੀ ਦਾਣਾ ਮੰਡੀ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਇੱਕ ਸਿੱਧਾ ਰਾਜਨੀਤਿਕ ਸੰਦੇਸ਼ ਦਿੱਤਾ ਕਿ ਪੰਜਾਬ ਵਿੱਚ ਕੁਝ ਰਸੂਖ਼ਦਾਰਾ ਘਰਾਣਿਆਂ ਵੱਲੋਂ ਵਾਰੋ-ਵਾਰੀ ਸੱਤਾ ਤੇ ਕਾਬਿਜ਼ ਹੋਣ ਦਾ ਯੁੱਗ ਹੁਣ ਖਤਮ ਹੋ ਗਿਆ ਹੈ ਅਤੇ ਸੂਬਾ ਇਸ ਤੋਂ ਅੱਗੇ ਵਧ ਗਿਆ ਹੈ। ਹੁਣ ਸੂਬੇ ਦਾ ਭਵਿੱਖ ਪੂਰੀ ਤਰ੍ਹਾਂ ਲੋਕਾਂ ਦੇ ਹੱਥ ਵਿੱਚ ਹੈ। ਦਹਾਕਿਆਂ ਦੇ ਕੁਸ਼ਾਸਨ ’ਤੇ ਰਵਾਇਤੀ ਪਾਰਟੀਆਂ ਨੂੰ ਘੇਰਦਿਆਂ, ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਕਦੇ ਪੰਜਾਬ ਦੀ ਜਵਾਨੀ ਅਤੇ ਕਾਨੂੰਨ ਵਿਵਸਥਾ ਨੂੰ ਢਾਹ ਲਾਈ ਸੀ, ਉਹ ਹੀ ਹੁਣ ਝੂਠੇ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜੱਗ ਜ਼ਾਹਰ ਹੈ ਕਿ ਉਨ੍ਹਾਂ ਦੀ ਭਰੋਸੇਯੋਗਤਾ ਲਗਾਤਾਰ ਘਟਦੀ ਜਾ ਰਹੀ ਹੈ ਅਤੇ 2027 ਵਿੱਚ ਉਨ੍ਹਾਂ ਦੀ ਹਾਰ ਸਪੱਸ਼ਟ ਦਿਖ ਰਹੀ ਹੈ।ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਾਲੀ ਸਰਕਾਰ ਵਜੋਂ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਚਾਰ ਸਾਲਾ...
ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ

ਸਰਸ ਮੇਲੇ ’ਚ ਪਹਿਰਾਵਾ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ

Punjab News
ਮਾਨਸਾ, 21 ਮਾਰਚ:ਸਰਸ ਮੇਲੇ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਵਿਰਾਸਤੀ ਪਹਿਰਾਵੇ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਏ ਗਏ ‘ਪਹਿਰਾਵਾ ਪ੍ਰਦਰਸ਼ਨੀ’ ਮੁਕਾਬਲਿਆਂ ਵਿੱਚੋਂ ਜਸ਼ਨਦੀਪ ਸਿੰਘ ਨੇ ‘ਮਿਸਟਰ ਮਾਨਸਾ’ ਅਤੇ ਕਰਮਜੀਤ ਕੌਰ ਨੇ ‘ਮਿਸ ਮਾਨਸਾ’ ਦਾ ਖ਼ਿਤਾਬ ਆਪਣੇ ਨਾਮ ਕੀਤਾ ਹੈ। ਪਿਛਲੇ ਦਿਨੀਂ ਕਰਵਾਏ ਗਏ ਇਨ੍ਹਾਂ ਦਿਲਕਸ਼ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਨੌਜਵਾਨਾਂ ਨੇ ਆਪਣੀ ਕਲਾ ਅਤੇ ਪੰਜਾਬੀ ਪਹਿਰਾਵੇ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ। ‘ਮਿਸਟਰ ਮਾਨਸਾ’ ਚੁਣਿਆ ਗਿਆ ਜਸ਼ਨਦੀਪ ਸਿੰਘ ਮਾਨਸਾ ਸ਼ਹਿਰ ਦਾ ਵਾਸੀ ਹੈ ਅਤੇ ਨੈਸ਼ਨਲ ਕਾਲਜ ਭੀਖੀ ਦਾ ਵਿਦਿਆਰਥੀ ਹੈ। ਇਸੇ ਤਰ੍ਹਾਂ ‘ਮਿਸ ਮਾਨਸਾ’ ਬਣੀ ਕਰਮਜੀਤ ਕੌਰ ਸਰਦੂਲਗੜ੍ਹ ਖੇਤਰ ਦੀ ਵਾਸੀ ਹੈ ਅਤੇ ਐਨਲਾਈਟਡ ਕਾਲਜ ਝੁਨੀਰ ਵਿਖੇ ਸਿੱਖਿਆ ਪ੍ਰਾਪਤ ਕਰ ਰਹੀ ਹੈ। ਦੋਵਾਂ ਜੇਤੂਆਂ ਨੇ ਮੰਚ 'ਤੇ ਆਪਣੇ ਆਤਮ-ਵਿਸ਼ਵਾਸ ਅਤੇ ਪੰਜਾਬੀ ਪਹਿਰਾਵੇ ਦੀ ਪੇਸ਼ਕਾਰੀ ਰਾਹੀਂ ਜੱਜਾਂ ਨੂੰ ਪ੍ਰਭਾਵਿਤ ਕੀਤਾ। ਸੂਫ਼ੀ ਗਾਇਕ ਕੰਵਰ ਗਰੇਵਾਲ ਦੀ ਮੌਜੂਦਗੀ ਵਿੱਚ ਇਨ੍ਹਾਂ ਦੋਵੇਂ ਜੇਤੂਆਂ ਨੂੰ ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ, ਵਿਧਾਇਕ ਸਰਦੂਲਗੜ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁਸਲਿਮ ਭਾਈਚਾਰੇ ਅਤੇ ਪੰਜਾਬ ਦੇ ਲੋਕਾਂ ਨੂੰ ਈਦ ਦੀਆਂ ਵਧਾਈਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁਸਲਿਮ ਭਾਈਚਾਰੇ ਅਤੇ ਪੰਜਾਬ ਦੇ ਲੋਕਾਂ ਨੂੰ ਈਦ ਦੀਆਂ ਵਧਾਈਆਂ

Punjab News
ਸ੍ਰੀ ਅਨੰਦਪੁਰ ਸਾਹਿਬ 21 ਮਾਰਚ:  ਪੰਜਾਬ ਦੇ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਈਦ ਦੇ ਪਵਿੱਤਰ ਮੌਕੇ ‘ਤੇ ਮੁਸਲਿਮ ਭਾਈਚਾਰੇ ਸਮੇਤ ਪੰਜਾਬ ਅਤੇ ਦੇਸ਼ ਦੇ ਸਮੂਹ ਵਾਸੀਆਂ ਨੂੰ ਦਿਲੋਂ ਵਧਾਈਆਂ ਦਿੱਤੀਆਂ।    ਇਸ ਮੌਕੇ ਸ. ਬੈਂਸ ਕਿਹਾ ਕਿ ਪੰਜਾਬ ਦੀ ਧਰਤੀ ਸਾਂਝੀ ਵਿਰਾਸਤ ਅਤੇ ਕੌਮੀ ਏਕਤਾ ਦੀ ਪ੍ਰਤੀਕ ਹੈ, ਜਿੱਥੇ ਹਰ ਧਰਮ ਦੇ ਲੋਕ ਸਾਰੇ ਤਿਉਹਾਰ ਬੜੇ ਉਤਸ਼ਾਹ ਨਾਲ ਇਕੱਠੇ ਮਨਾਉਂਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਏਕਤਾ ਅਤੇ ਆਪਸੀ ਪਿਆਰ ਸਾਡੇ ਸਮਾਜ ਦੀ ਸਭ ਤੋਂ ਵੱਡੀ ਤਾਕਤ ਹੈ।     ਸ. ਹਰਜੋਤ ਸਿੰਘ ਬੈਂਸ ਨੇ ਸਰਬੱਤ ਦਾ ਭਲਾ ਲਈ ਅਰਦਾਸ ਕੀਤੀ ਅਤੇ ਦੇਸ਼ ਤੇ ਦੁਨੀਆ ਵਿੱਚ ਅਮਨ ਤੇ ਸੁਖ-ਸ਼ਾਂਤੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਸ਼ਵ ਸ਼ਾਂਤੀ ਸਭ ਤੋਂ ਵੱਡੀ ਲੋੜ ਹੈ ਅਤੇ ਦੇਸ਼ਾਂ ਵਿੱਚ ਚੱਲ ਰਹੇ ਟਕਰਾਵਾਂ ਦਾ ਜਲਦ ਤੋਂ ਜਲਦ ਅੰਤ ਹੋਣਾ ਚਾਹੀਦਾ ਹੈ।ਉਨ੍ਹਾਂ ਪ੍ਰਾਰਥਨਾ ਕੀਤੀ ਕਿ ਵਾਹਿਗੁਰੂ ਸਭ ਦੇਸ਼ਾਂ ਨੂੰ ਇਹ ਸਮਝ ਬਖ਼ਸ਼ੇ ਕਿ ਉਹ ਟਕਰਾਅ ਦੀ ਬਜਾਏ ਗੱਲਬਾਤ ਅਤੇ ਸਹਿਯੋਗ ਦਾ ਰਾਹ ਅਪਣਾਉਣ। ਉਨ੍ਹਾਂ ਕਿਹਾ ਕਿ ਗੱਲਬਾਤ ਹੀ ਹ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਈਦ-ਉੱਲ-ਫ਼ਿਤਰ ਮੌਕੇ ਲੋਕਾਂ ਨੂੰ ਮੁਬਾਰਕਬਾਦ; ਅਮਨ, ਭਾਈਚਾਰੇ ਅਤੇ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਈਦ-ਉੱਲ-ਫ਼ਿਤਰ ਮੌਕੇ ਲੋਕਾਂ ਨੂੰ ਮੁਬਾਰਕਬਾਦ; ਅਮਨ, ਭਾਈਚਾਰੇ ਅਤੇ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼

Punjab News
ਲਹਿਰਾਗਾਗਾ, 21 ਮਾਰਚ-ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਲਹਿਰਾਗਾਗਾ, ਬੱਲਰਾਂ ਅਤੇ ਕੋਟੜਾ ਲਿਹਲ ਵਿਖੇ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਹੋਏ ਇਲਾਕਾ ਵਾਸੀਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਈਦ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਸਮਾਜ ਵਿੱਚ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਵੱਖ-ਵੱਖ ਧਰਮਾਂ ਅਤੇ ਸਭਿਆਚਾਰਾਂ ਦੀ ਸਾਂਝ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਰੇ ਤਿਉਹਾਰ ਸਾਂਝੇ ਹਨ ਅਤੇ ਇਹ ਸਾਨੂੰ ਇਕੱਠੇ ਰਹਿਣ, ਪ੍ਰੇਮ, ਸਹਿਯੋਗ ਅਤੇ ਸਦਭਾਵਨਾ ਨਾਲ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੰਦੇ ਹਨ। ਈਦ-ਉੱਲ-ਫ਼ਿਤਰ ਦਾ ਤਿਉਹਾਰ ਵੀ ਸਾਨੂੰ ਭਾਈਚਾਰੇ, ਸਬਰ ਅਤੇ ਸ਼ੁਕਰਾਨੇ ਦੀ ਸਿੱਖਿਆ ਦਿੰਦਾ ਹੈ। ਉਨ੍ਹਾਂ ਹੋਰ ਕਿਹਾ ਕਿ ਅਜਿਹੇ ਪਵਿੱਤਰ ਮੌਕਿਆਂ 'ਤੇ ਸਾਨੂੰ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਸਮਝਦੇ ਹੋਏ ਲੋੜਵੰਦਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ ਅਤੇ ਆਪਸੀ ਰਿਸ਼ਤਿਆਂ ਨੂੰ ਹੋਰ ਮਜ...
ਬਠਿੰਡਾ ਅਧਾਰਤ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਬਠਿੰਡਾ ਅਧਾਰਤ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

Crime News, Punjab News
ਚੰਡੀਗੜ੍ਹ/ਬਠਿੰਡਾ, 21 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ  ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਗੈਰ-ਕਾਨੂੰਨੀ ਦੇਸੀ .32 ਬੋਰ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨI ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕੀ ਕੁਮਾਰ ਉਰਫ਼ ਜੈਕੀ ਵਾਸੀ  ਪਰਸਰਾਮ ਨਗਰ, ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਵਿਸ਼ਾਲ ਨਗਰ,ਬਠਿੰਡਾ , ਵਜੋਂ ਹੋਈ ਹੈ। ਵਿਕਾਸ ਅਰੋੜਾ ਅਪਰਾਧਿਕ ਪਿਛੋਕੜ ਵਾਲਾ ਦੋਸ਼ੀ ਹੈ, ਜੋ ਘਰੇਲੂ ਹਿੰਸਾ ਦੇ ਇੱਕ ਮਾਮਲੇ ਵਿੱਚ ਵੀ ਸ਼ਾਮਲ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ 'ਬਠਿੰਡਾ ਵਿੱਚ ਇੱਕ ਵਪਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਕਿਹਾ ਕ...
ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

Crime News, Punjab News
ਚੰਡੀਗੜ੍ਹ/ਫਿਰੋਜ਼ਪੁਰ, 21 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਬਾਰਡਰ ਆਊਟਪੋਸਟ (ਬੀਓਪੀ) ਜੀਜੀ-2, ਪਿੰਡ ਮਹਿਤਮ ਨਗਰ, ਫਾਜ਼ਿਲਕਾ ਨੇੜੀਓਂ 6.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਕੰਡਿਆਲੀ ਵਾੜ ਨੇੜੇ ਪਹੁੰਚ ਗਏ ਅਤੇ  ਹਨ੍ਹੇਰੇ ਦਾ ਫਾਇਦਾ ਉਠਾ ਕੇ ਉਨ੍ਹਾਂ ਨੇ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਘੁਸਪੈਠ ਨੂੰ ਰੋਕਣ ਲਈ ਚੌਕਸ ਬੀਐਸਐਫ ਦੇ ਜਵਾਨਾਂ ਨੇ ਕਈ ਰਾਊਂਡ ਗੋਲੀਆਂ ਚਲਾਈਆਂ, ਜਿਸ ਤੋਂ ਬਾ...