Friday, October 30
Shadow

Punjab News

ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 5 ਜੂਨ 2026- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਦੇ ਦੂਜੇ ਪੜਾਅ ਤਹਿਤ ਵਿਕਾਸ ਕਾਰਜ 10 ਜੂਨ ਤੱਕ ਸ਼ੁਰੂ ਕਰਨ ਅਤੇ 31 ਜੁਲਾਈ ਤੱਕ ਹਰ ਹਾਲ ਵਿੱਚ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਅਗਲੇ ਦੋ ਦਿਨਾਂ ਦੇ ਅੰਦਰ ਪ੍ਰਸਤਾਵ ਜਮ੍ਹਾਂ ਨਾ ਕਰਵਾਉਣ ਵਾਲੇ ਖੇਤਰਾਂ ਲਈ ਤੀਜੇ ਪੜਾਅ ਦੀ ਫੰਡਿੰਗ ਪੂਰੀ ਤਰ੍ਹਾਂ ਰੋਕ ਦਿੱਤੀ ਜਾਵੇਗੀ। ਪੰਜਾਬ ਭਵਨ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸਕੀਮ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਸਬੰਧਤ ਵਿਭਾਗਾਂ ਦੇ ਸਕੱਤਰਾਂ ਨੂੰ ਵੀ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਦੇ ਸਬੰਧਤ ਪ੍ਰੋਜੈਕਟ ਇਸ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਕਰਨ। ਸੂਬੇ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਬਰਦਾਸ਼ਤ ਨਾ ਕਰਨ ਦਾ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਦ੍ਰਿੜ੍ਹਤਾ ਨਾਲ ਕਿਹਾ, "ਤੀਜੇ ਪੜਾਅ ਦ...
ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

ਸਾਹ ਸਬੰਧੀ ਬੀਮਾਰੀਆਂ ਵਾਲੇ 3000 ਤੋਂ ਵੱਧ ਮਰੀਜ਼ਾਂ ਨੂੰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲਿਆ ਕੈਸ਼ਲੈੱਸ ਇਲਾਜ

Punjab News
ਚੰਡੀਗੜ੍ਹ, 5 ਜੂਨ : ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੁਣ ਤੱਕ ਸਾਹ ਸਬੰਧੀ ਬੀਮਾਰੀਆਂ ਜਿਵੇਂ  ਨਿਮੋਨੀਆ, ਦਮਾ (ਅਸਥਮਾ), ਕ੍ਰੋਨਿਕ ਅਬਸਟਰਕਟਿਵ ਪਲਮੋਨਰੀ ਡਿਜ਼ੀਜ਼ (ਸੀਓਪੀਡੀ) ਅਤੇ ਸਾਹ ਲੈਣ ਵਿੱਚ ਦਿੱਕਤ ਆਦਿ ਦੇ ਇਲਾਜ ’ਤੇ ਲਗਭਗ 86 ਲੱਖ ਰੁਪਏ ਖ਼ਰਚ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸੂਬੇ ਭਰ ਵਿੱਚ 3,000 ਤੋਂ ਵੱਧ ਮਰੀਜ਼ਾਂ ਨੂੰ ਲਾਭ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਯੋਜਨਾ ਤਹਿਤ ਹੁਣ ਤੱਕ ਸਾਹ ਸੰਬੰਧੀ ਰੋਗਾਂ ਨਾਲ ਜੁੜੇ 3,019 ਇਲਾਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ,“ਯੋਜਨਾ ਸ਼ੁਰੂ ਹੋਣ ਤੋਂ ਬਾਅਦ ਪਿਛਲੇ ਪੰਜ ਮਹੀਨਿਆਂ ਦੌਰਾਨ ਲਗਭਗ 46 ਲੱਖ ਲੋਕ ਸਿਹਤ ਬੀਮਾ ਪ੍ਰੋਗਰਾਮ ਤਹਿਤ ਰਜਿਸਟਰ ਹੋਏ ਹਨ।” ਉਹਨਾਂ ਦੱਸਿਆ ਕਿ ਪ੍ਰਤੀ ਪਰਿਵਾਰ ਪ੍ਰਤੀ ਸਾਲ ₹10 ਲੱਖ ਤੱਕ ਦਾ ਕੈਸ਼ਲੈੱਸ ਸਿਹਤ ਬੀਮਾ ਕਵਰ ਮੁਹੱਈਆ ਕਰਵਾਉਣ ਵਾਲੀ ਇਹ ਯੋਜਨਾ ਸਮੇਂ ਸਿਰ ਡਾਕਟਰੀ ਸਹਾਇਤਾ ਦੀ ਲੋੜ ਵਾਲੇ ਮਰੀਜ਼ਾਂ, ਖ਼ਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਇੱਕ ਵੱਡਮੁਲਾ ਸਹਾਰਾ ਬਣ ਕੇ...
ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

ਭਗਵੰਤ ਮਾਨ ਸਰਕਾਰ ਦਾ ਈ-ਰਿਕਸ਼ਾ ਅਭਿਆਨ 3,440 ਪਿੰਡਾਂ ਤੱਕ ਪਹੁੰਚਿਆ, ਪੰਜਾਬ ‘ਚ ਜ਼ਮੀਨੀ ਪੱਧਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਅੰਦੋਲਨ ਨੂੰ ਮਿਲੀ ਹੋਰ ਮਜ਼ਬੂਤੀ

Punjab News
ਚੰਡੀਗੜ੍ਹ, 05 ਜੂਨ 2026: ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ਨਸ਼ਾ ਮੁਕਤੀ ਦੀ ਪ੍ਰਮੁੱਖ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪਿੰਡ ਪੱਧਰ ‘ਤੇ ਖ਼ਾਸ ਤੌਰ ‘ਤੇ ਨਿਯੁਕਤ ਕੀਤੇ ਗਏ ਈ-ਰਿਕਸ਼ਿਆਂ ਰਾਹੀਂ ਵੱਡਾ ਬਲ ਮਿਲ ਰਿਹਾ ਹੈ। ਇਹ ਈ-ਰਿਕਸ਼ੇ ਪੰਜਾਬ ਦੀਆਂ 86 ਵਿਧਾਨ ਸਭਾ ਹਲਕਿਆਂ ਵਿੱਚ ਚੱਲ ਰਹੇ ਹਨ ਅਤੇ ਲੋਕਾਂ ‘ਚ ਨਸ਼ਿਆਂ ਵਿਰੋਧੀ ਜਾਗਰੂਕਤਾ ਲਈ ਇੱਕ ਪਾਇਲਟ ਪ੍ਰੋਜੈਕਟ ਦਾ ਹਿੱਸਾ ਹਨ। ਇਸ ਅਭਿਆਨ ਤਹਿਤ ਪਾਇਲਟ ਪ੍ਰੋਜੈਕਟ ਲਈ ਰਾਜ ਦੇ 23 ਜ਼ਿਲ੍ਹਿਆਂ ਵਿੱਚੋਂ ਹਰ ਜ਼ਿਲ੍ਹੇ ਤੋਂ ਇੱਕ ਵਿਧਾਨ ਸਭਾ ਹਲਕਾ ਚੁਣਿਆ ਗਿਆ ਹੈ। ਇਨ੍ਹਾਂ ਹਲਕਿਆਂ ਵਿੱਚ ਇੱਕ ਈ-ਰਿਕਸ਼ਾ, ਜੋ 40 ਪਿੰਡਾਂ ਨੂੰ ਕਵਰ ਕਰਦਾ ਹੈ,  ਚਲਾਇਆ ਗਿਆ ਹੈ ਤਾਂ ਜੋ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਨਾਲ-ਨਾਲ ਨਸ਼ਾ ਤਸਕਰਾਂ ਤੇ ਡੀ-ਐਡਿਕਸ਼ਨ ਦੀ ਲੋੜ ਵਾਲੇ ਲੋਕਾਂ ਬਾਰੇ ਗੁਪਤ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਪਹਿਲਾਂ ਹੀ ਇਹ ਈ-ਰਿਕਸ਼ਾ ਪਹਿਲ ਰਾਜ ਭਰ ਵਿੱਚ 3,440 ਪਿੰਡਾਂ ਤੱਕ ਪਹੁੰਚ ਕਰ ਚੁੱਕੀ ਹੈ, ਜੋ ਪੰਜਾਬ ਦੇ ਕੁੱਲ ਪਿੰਡਾਂ ਦਾ ਲਗਭਗ ਇੱਕ ਤਿਹਾਈ ਹੈ। ਈ-ਰਿਕਸ਼ੇ ਉਹਨਾਂ ਲੋਕਾਂ ਤੱਕ ਵੀ ਨਸ਼ਾ ਵ...
ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼; ਅਫ਼ਗਾਨ ਨਾਗਰਿਕ ਸਮੇਤ ਛੇ ਵਿਅਕਤੀ 1 ਕਿਲੋ ਹੈਰੋਇਨ, 5 ਪਿਸਤੌਲਾਂ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ

Crime News, Punjab News
ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗ ਸ਼ਾਮਲ ਹਨ,  ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1.035 ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲ ਅਤੇ 5 ਲੱਖ ਰੁਪਏ ਦੀ ਡਰੰਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤਾ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਾਜ਼ ਮੁਹੰਮਦ (62), ਜੋ ਕਿ ਅਫਗਾਨਿਸਤਾਨ ਦਾ ਨਾਗਰਿਕ ਹੈ ਅਤੇ ਪਹਿਲਾਂ ਹਰਿਆਣਾ ਦੇ ਸੋਨੀਪਤ ਵਿੱਚ ਰਹਿ ਰਿਹਾ ਸੀ ਤੇ ਹਾਲ ਹੀ ਵਿੱਚ ਨਵੀਂ ਦਿੱਲੀ ਦੇ ਲਾਜਪਤ ਨਗਰ ਰਹਿਣ ਲੱਗਾ ਸੀ; ਨਵਾਂਸ਼ਹਿਰ ਦੀ ਗੁਰੂ ਅੰਗਦ ਦੇਵ ਕਲੋਨੀ ਦੇ ਰਹਿਣ ਵਾਲੇ ਅੰਕੁਸ਼ ਬਰਥਵਾਲ (33), ਜਲੰਧਰ ਦੇ ਪਿੰਡ ਭੱਟੀਆਂ ਦੇ ਰਹਿਣ ਵਾਲੇ ਦੇਸ ਰਾਜ ਉਰਫ਼ ਵਿੱ...
ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ: ਨੀਤੀ ਅਤੇ ਭੋਜਨ ਦਾ ਸੁਮੇਲ

Punjab News
ਚੰਡੀਗੜ੍ਹ, 5 ਜੂਨ:  ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ , ਸਕੂਲ ਸਿਹਤ ਪ੍ਰੋਗਰਾਮਾਂ ਅਤੇ ਰਾਜ ਭਰ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਜਾਗਰੂਕਤਾ ਪਹਿਲਕਦਮੀਆਂ ਦੀ ਪ੍ਰਗਤੀ ਅਤੇ ਲਾਗੂਕਰਨ ਦਾ ਮੁਲਾਂਕਣ ਕੀਤਾ ਗਿਆ। ਮੀਟਿੰਗ ਵਿੱਚ ਸਰਕਾਰੀ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ ਦੀ ਸਥਾਪਨਾ ਅਤੇ ਕਾਰਜਸ਼ੀਲਤਾ ਦਾ ਜਾਇਜ਼ਾ ਲਿਆ ਗਿਆ ਤਾਂ ਜੋ ਬੱਚਿਆਂ ਵਿੱਚ ਖੁਰਾਕ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਪੈਦਾ ਕੀਤੀਆਂ ਜਾ ਸਕਣ। ਚੇਅਰਮੈਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਬਾਗ ਮਹਿਜ ਪ੍ਰਤੀਕਾਤਮਕ ਨਹੀਂ ਰਹਿਣੇ ਚਾਹੀਦੇ ਬਲਕਿ ਵਿਦਿਆਰਥੀਆਂ ਨੂੰ ਪੋਸ਼ਣ, ਟਿਕਾਊ ਖੇਤੀਬਾੜੀ ਅਤੇ ਭੋਜਨ ਸੁਰੱਖਿਆ ਬਾਰੇ ਵਿਹਾਰਕ ਸਿੱਖਿਆ ਪ੍ਰਦਾਨ ਕਰਨ ਲਈ ਸਕੂਲੀ ਪਾਠਕ੍ਰਮ ਵਿੱਚ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ।  ਅਧਿਕਾਰੀਆਂ ਨੂੰ ਬੱਚਿਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਲਈ ਮਿਡ-ਡੇਅ ਮੀਲ ਤਿਆਰ ਕਰਨ ਲਈ ਨਿਯਮ...
ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ-3 ਤਹਿਤ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਿਹਰੀ ਮੌਕਾ

ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ-3 ਤਹਿਤ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਿਹਰੀ ਮੌਕਾ

Punjab News
ਗੁਰਦਾਸਪੁਰ 4 ਜੂਨ - ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ 3 ਸ਼ੁਰੂ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਸੀ.ਈ.ੳ. ਡੀ.ਬੀ.ਈ.ਈ ਗੁਰਦਾਸਪੁਰ ਸ੍ਰੀ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਨੌਜਵਾਨ ਜੋ ਰੋਜਗਾਰ ਦੇ ਮੌਕੇ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ https://pminternship.mca.gov.in/ ਵੈਬਸਾਈਟ 'ਤੇ ਜਾ ਕੇ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ  ਪੜਾਅ 3 ਦੇ ਤਹਿਤ ਚੋਟੀ ਦੀਆਂ ਕੰਪਨੀਆਂ ਵਿੱਚ ਕੰਮ ਕਰਨ ਦਾ ਤਜਰਬਾ ਅਤੇ ਹੁਨਰ ਪ੍ਰਾਪਤ ਕਰਨ ਲਈ ਅਰਜੀ ਫਾਰਮ ਅਪਲਾਈ ਕਰ ਸਕਦੇ ਹਨ । ਉਨ੍ਹਾਂ ਦੱਸਿਆ ਕਿ ਸ ਸਕੀਮ ਦਾ ਉਦੇਸ਼ ਨੌਜਵਾਨਾਂ ਨੂੰ ਅਸਲ ਕਾਰੋਬਾਰੀ ਮਾਹੌਲ ਵਿੱਚ ਸਿਖਲਾਈ ਦੇ ਕੇ ਉਨ੍ਹਾਂ ਦੀ ਰੁਜ਼ਗਾਰ ਯੋਗਤਾ ਨੂੰ ਵਧਾਉਣਾ ਹੈ । ਚੁਣੇ ਗਏ ਇੰਟਰਨਜ਼ ਨੂੰ ਪੂਰੀ ਇੰਟਰਨਸ਼ਿਪ ਦੌਰਾਨ 9,000/- ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ । ਜੋ ਸਿੱਖਿਆਰਥੀ/ਨੌਜਵਾਨ ਇਸ ਇੰਟਰਨਸ਼ਿਪ ਨੂੰ ਪੂਰਾ ਕਰੇਗਾ, ਉਸਨੂੰ  ਸਰਕਾਰ ਵਲੋਂ ਪ੍ਰਧਾਨ ਮੰਤਰੀ ਜੀਵਨ ਜੋਯਤੀ ਬੀਮਾ ਯੋਜਨਾ ਅਤੇ  ਪ੍ਰਧਾਨ ਮੰਤਰੀ ਸੁਰੱਖਿਆ  ਬੀਮਾ ਤਹਿਤ ਬੀਮਾ ਕਰਵਰੇਜ ਵ...
ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ

ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ ਤੇ ਪਾਬੰਦੀ ਦੇ ਹੁਕਮ ਜਾਰੀ

Punjab News
ਮਾਨਸਾ, 04 ਜੂਨ :             ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ 'ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।            ਹੁਕਮ ਵਿੱਚ ਉਨ੍ਹਾਂ ਕਿਹਾ ਕਿ ਮੈਰਿਜ਼ ਪੈਲਸਾਂ, ਧਾਰਮਿਕ ਸਥਾਨਾਂ, ਆਮ ਪਬਲਿਕ ਵੱਲੋਂ ਸਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਵਿੱਚ ਲਾਊਡ ਸਪੀਕਰਜ਼, ਆਰਕੈਸਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ। ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ਼ ਨੋਆਇਜ਼) ਐਕਟ 1956 ਅਨੁਸਾਰ ਕੋਈ ਵੀ ਵਿਅਕਤੀ ਬਿਨ੍ਹਾਂ ਪੂਰਵ ਪ੍ਰਵਾਨਗੀ ਲਾਊਡ ਸਪੀਕਰ ਜਾਂ ਆਵਾਜ਼ੀ ਯੰਤਰਾਂ ਣੀ ਵਰਤੋਂ ਨਹੀਂ ਕਰ ਸਕਦਾ।            ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜਿਸ ਵੀ ਮੈਰਿਜ ਪੈਲੇਸ, ਹੋਟਲ ਰੈਸਟੋਰੈਂਟ ਜਾਂ ...
ਵਿਧਾਇਕ ਜਿੰਪਾ ਨੇ ਵਾਰਡ ਨੰਬਰ 1 ਦੇ ਕੋਕਿਲਾ ਵਿਹਾਰ ‘ਚ ਨਵੇਂ ਟਿਊਬਵੈੱਲ ਦਾ ਕੀਤਾ ਉਦਘਾਟਨ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 1 ਦੇ ਕੋਕਿਲਾ ਵਿਹਾਰ ‘ਚ ਨਵੇਂ ਟਿਊਬਵੈੱਲ ਦਾ ਕੀਤਾ ਉਦਘਾਟਨ

Punjab News
ਹੁਸ਼ਿਆਰਪੁਰ, 4 ਜੂਨ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 1 ਸਥਿਤ ਕੋਕਿਲਾ ਵਿਹਾਰ ਵਿੱਚ ਪੀਣ ਵਾਲੇ ਪਾਣੀ ਲਈ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਅਤੇ ਪੀਣਯੋਗ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਸਭ ਤੋਂ ਵੱਡੀਆਂ ਤਰਜੀਹਾਂ ਵਿੱਚ ਸ਼ਾਮਲ ਹੈ।              ਵਿਧਾਇਕ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਲੋਕ ਭਲਾਈ ਸਕੀਮਾਂ ਰਾਹੀਂ ਲੋਕਾਂ ਨੂੰ ਸਿੱਧਾ ਲਾਭ ਪਹੁੰਚਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਮਿਲ ਰਹੀ ਹੈ, ਜਿਸ ਨਾਲ ਘਰੇਲੂ ਖਰਚੇ ਕਾਫ਼ੀ ਘੱਟ ਹੋ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਹਰ ਖੇਤਰ ਵਿੱਚ ਵਿਕਾਸ ਪਹਿਲਕਦਮੀਆਂ ਦਾ ਵਿਸਥਾਰ ਕਰਨ ਲਈ ਵਚਨਬੱਧ ਹੈ।                 ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ...
ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

Punjab News
ਸੁਨਾਮ, 4 ਜੂਨ- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੰਤਵ ਨਾਲ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸ਼ਹੀਦ ਊਧਮ ਸਿੰਘ ਕਾਲਜ ਦੇ ਆਡੀਟੋਰੀਅਮ ਵਿਖੇ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਨਸ਼ਿਆਂ ਦੇ ਖਾਤਮੇ ਲਈ ਪਿੰਡ ਪੱਧਰ 'ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਅਤੇ ਹਾਜ਼ਰੀਨ ਨੂੰ ਇਸ ਸਮਾਜਿਕ ਬੁਰਾਈ ਦੇ ਖ਼ਿਲਾਫ਼ ਡਟ ਕੇ ਲੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕਰ ਰਹੀ ਹੈ, ਪਰ ਇਸ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਦੀ ਮੰਗ ਖ਼ਤਮ ਕਰਨ ਲਈ ਵੀ ਆਪਣਾ ਯੋਗਦਾਨ ਪਾਉਣਾ ਹੋਵੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ "ਯੁੱਧ ਨਸ਼ਿਆਂ ਵ...
ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

Punjab News
ਚੰਡੀਗੜ੍ਹ/ਲੁਧਿਆਣਾ 04 ਜੂਨ 2026: ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਪੂਰੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ। ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ, ਲੋਕ-ਕੇਂਦਰਿਤ ਪੁਲਿਸਿੰਗ ਮਾਡਲ ਦੀ ਇੱਕ ਪ੍ਰਮੁੱਖ ਮਿਸਾਲ ਵਜੋਂ ਉੱਭਰਿਆ ਹੈ; ਜਿੱਥੇ ਉਦਯੋਗਪਤੀਆਂ ਅਤੇ ਆਮ ਨਾਗਰਿਕਾਂ ਨੇ ਪੁਲਿਸਿੰਗ, ਭਾਈਚਾਰਕ ਸ਼ਮੂਲੀਅਤ ਅਤੇ ਅਪਰਾਧ ਰੋਕਥਾਮ ਲਈ ਕੀਤੀਆਂ ਪਹਿਲਕਦਮੀਆਂ ਵਿੱਚ ਆਏ ਸਕਾਰਾਤਮਕ ਬਦਲਾਅ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਅਪਰਾਧ-ਮੁਕਤ ਮਾਹੌਲ ਯਕੀਨੀ ਬਣਾਉਣ ਲਈ ਆਪਣੇ ਯਤਨਾਂ ਨੂੰ ਹੋਰ ਤੇਜ਼ ਕੀਤਾ ਹੈ, ਜਿਸ ਸਦਕਾ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਪੁਲਿਸ ਨੂੰ ਸਰਾਹਨਾ ਮਿਲ ਰਹੀ ਹੈ। ਅਪਰਾਧੀਆਂ ਵਿਰੁੱਧ ਤੁਰੰਤ ਕਾਰਵਾਈ ਤੋਂ ਲੈ ਕੇ ਭਾਈਚਾਰਕ ਪੁਲਿਸਿੰਗ ਨੂੰ ਮਜ਼ਬੂਤ ਕਰਨ ਤੱਕ, ਪੁਲਿਸ ਬਲ ਨੇ ਲੋਕਾਂ ਦਾ ਵਿਸ਼ਵਾਸ ਜਿੱਤਣ ਅਤੇ ਨਾਗਰਿਕਾਂ ...